ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

06/07/2022 8:53:10 PM

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਇਜਲਾਸ 24 ਜੂਨ ਤੋਂ ਸੱਦਣ ਦੀ ਪ੍ਰਵਾਨਗੀ ਦਿੱਤੀ। ਪੰਜਾਬ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਇਜਲਾਸ 24 ਜੂਨ ਤੋਂ 30 ਜੂਨ ਤੱਕ ਚੱਲੇਗਾ। ਪੰਜਾਬ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਲਏ ਗਏ ਕਈ ਅਹਿਮ ਫ਼ੈਸਲੇ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਇਜਲਾਸ 24 ਜੂਨ ਤੋਂ ਸੱਦਣ ਦੀ ਪ੍ਰਵਾਨਗੀ ਦਿੰਦਿਆਂ ਇਸ ਦੀ ਸਿਫਾਰਿਸ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਰ ਦਿੱਤੀ, ਜੋ ਭਾਰਤੀ ਸੰਵਿਧਾਨ ਦੀ ਧਾਰਾ-174 ਦੀ ਕਲਾਜ਼ (1) ਦੇ ਅਨੁਸਾਰ ਵਿਧਾਨ ਸਭਾ ਦਾ ਇਜਲਾਸ ਸੱਦਣ ਲਈ ਅਧਿਕਾਰਤ ਹਨ।

27 ਜੂਨ ਨੂੰ ਪੇਸ਼ ਹੋਵੇਗਾ 'ਪੰਜਾਬ' ਦਾ ਬਜਟ, ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫ਼ੈਸਲਾ
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਇਜਲਾਸ 24 ਜੂਨ ਤੋਂ 30 ਜੂਨ ਤੱਕ ਚੱਲੇਗਾ।

ਧਰਮਸੋਤ ਤੋਂ ਬਾਅਦ ਹੁਣ ਕਾਂਗਰਸ ਦੇ ਇਸ ਸਾਬਕਾ ਮੰਤਰੀ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਜਾਣੋ ਕਿਉਂ
ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ 'ਤੇ ਵੀ ਗਾਜ ਡਿੱਗ ਸਕਦੀ ਹੈ। ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਖ਼ਿਲਾਫ਼ ਵੀ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਜੇਲ੍ਹ ’ਚ ਬਿਕਰਮ ਮਜੀਠੀਆ ਦੀ ਜਾਨ ਨੂੰ ਗੰਭੀਰ ਖ਼ਤਰਾ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਜੇਲ੍ਹ ਵਿਚ ਗੰਭੀਰ ਖ਼ਤਰਾ ਹੈ ਤੇ ਏ. ਡੀ. ਜੀ. ਪੀ. ਹਰਪ੍ਰੀਤ ਸਿੱਧੂ ਦੀ ਨਿਯੁਕਤੀ ਇਸੇ ਵਾਸਤੇ ਕੀਤੀ ਗਈ ਤਾਂ ਜੋ ਮਜੀਠੀਆ ਨੂੰ ਇਕ ਹੋਰ ਝੂਠੇ ਕੇਸ ’ਚ ਫਸਾਇਆ ਜਾ ਸਕੇ।

ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ, ਅੰਡਰਵਰਲਡ ਨਾਲ ਜੁੜੇ ਤਾਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਬਹੁਤ ਵੱਡਾ ਖੁਲਾਸਾ ਹੋਇਆ ਹੈ। ਇਸ ਹਾਈ ਪ੍ਰੋਫਾਈਲ ਕਤਲ ਕਾਂਡ ਦੇ ਤਾਰ ਹੁਣ ਮੁੰਬਈ ਨਾਲ ਜੁੜ ਗਏ ਹਨ। ਪੰਜਾਬ ਪੁਲਸ ਨੇ ਜਿਨ੍ਹਾਂ 8 ਸ਼ੂਟਰਾਂ ਦੀ ਪਹਿਚਾਣ ਕੀਤੀ ਹੈ, ਉਨ੍ਹਾਂ ਵਿਚ ਸੰਤੋਸ਼ ਜਾਧਵ ਅੰਡਰਵਰਲਡ ਦੇ ਖ਼ਤਰਨਾਕ ਬਦਮਾਸ਼ ਗਵਲੀ ਗੈਂਗ ਦਾ ਗੁਰਗਾ ਹੈ।

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ‘ਕੇਕੜਾ’ 11 ਦਿਨਾਂ ਦੇ ਰਿਮਾਂਡ ’ਤੇ, ਜਾਂਚ ’ਚ ਸਾਹਮਣੇ ਆਈਆਂ ਵੱਡੀਆਂ ਗੱਲਾਂ
ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਉਰਫ਼ ਕੇਕੜਾ ਅਤੇ ਹਰਪ੍ਰੀਤ ਬੱਬੀ ਨੂੰ ਅੱਜ ਪੁਲਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਕੇਕੜਾ ਨੂੰ 11 ਦਿਨ ਦੇ ਅਤੇ ਹਰਪ੍ਰੀਤ ਬੱਬੀ ਨੂੰ 9 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਹੁਣ 'ਰਵਨੀਤ ਬਿੱਟੂ' ਨੂੰ ਮਿਲੀ ਧਮਕੀ, ਵਿਦੇਸ਼ੀ ਨੰਬਰ ਤੋਂ ਕਾਲ ਰਾਹੀਂ ਦਿੱਤੀ ਗਈ ਧਮਕੀ
ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ੀ ਫੋਨ ਨੰਬਰਾਂ ਤੋਂ ਧਮਕੀਆਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀਆਂ ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ ਤੋਂ ਗਰੁੱਪ ਕਾਲ ਰਾਹੀਂ ਦਿੱਤੀਆਂ ਗਈਆਂ ਹਨ।

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਰਾਹੁਲ ਗਾਂਧੀ, ਪਰਿਵਾਰ ਨੂੰ ਮਿਲ ਵੰਡਾਇਆ ਦੁੱਖ
ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਯਾਨੀ ਕਿ ਮੰਗਲਵਾਰ ਨੂੰ ਮਾਨਸਾ ਜ਼ਿਲ੍ਹੇ ਸਥਿਤ ਪਿੰਡ ਮੂਸਾ ਪਹੁੰਚੇ। ਇੱਥੇ ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲ ਕੇ ਦੁੱਖ ਵੰਡਾਇਆ।

ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ
ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵਲੋਂ Z ਸੁਰੱਖਿਆ ਦੇ ਦਿੱਤੀ ਗਈ ਹੈ। ਜਥੇਦਾਰ ਨੂੰ ਦਿੱਤੀ ਗਈ Z ਸੁਰੱਖਿਆ ’ਚ ਕੇਂਦਰ ਸਰਕਾਰ ਨੇ 6 ਕਮਾਂਡੋ ਦਿੱਤੇ ਹਨ, ਜਿਸ ’ਚ 4 ਸਿੱਖ ਕਮਾਂਡੋ ਅਤੇ 2 ਹਿੰਦੂ ਕਮਾਂਡੋ ਸ਼ਾਮਲ ਹਨ।

ਮੂਸੇਵਾਲਾ ਕਤਲ ਮਾਮਲੇ 'ਚ ਰਾਜਸਥਾਨ ਦੇ ਧੌਲਪੁਰ ਪਹੁੰਚੀ ਪੰਜਾਬ ਪੁਲਸ
ਪੰਜਾਬ ਦੀ ਮਾਨਸਾ ਪੁਲਸ ਧੌਲਪੁਰ ਪੁਲਸ ਵੱਲੋਂ ਫੜੇ ਗਏ ਲਾਰੈਂਸ ਗਿਰੋਹ ਦੇ ਗੁਰਗਿਆਂ ਤੋਂ ਪੁੱਛਗਿੱਛ ਕਰਨ ਲਈ ਸੋਮਵਾਰ ਨੂੰ ਧੌਲਪੁਰ ਪਹੁੰਚੀ। ਮਾਨਸਾ ਦੇ ਐੱਸ. ਪੀ. ਧਰਮਵੀਰ ਸਿੰਘ ਦੀ ਅਗਵਾਈ ’ਚ ਪਹੁੰਚੀ ਟੀਮ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਥਾਣਾ ਕੋਤਵਾਲੀ ’ਚ ਲਾਰੈਂਸ ਗਿਰੋਹ ਦੇ ਦੋਵਾਂ ਗੁਰਗਿਆਂ ਤੋਂ ਪੁੱਛਗਿੱਛ ਕੀਤੀ।

ਪੰਜਾਬ ਵਿਚ ਫਿਰ ਵੱਡੀ ਵਾਰਦਾਤ ਹੋਣ ਦੇ ਆਸਾਰ, ਕੇਂਦਰ ਦੇ ਅਲਰਟ ਤੋਂ ਬਾਅਦ ਵਧਾਈ ਗਈ ਸੁਰੱਖਿਆ
ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਸ ਨੂੰ ਅਲਰਟ ਕੀਤਾ ਹੈ ਕਿ ਪੰਜਾਬ ਦੀਆਂ ਜੇਲਾਂ ਵਿਚ ਬੰਦ ਕੁੱਝ ਵੱਡੇ ਗੈਂਗਸਟਰਾਂ ਅਤੇ ਅੱਤਵਾਦੀ ਜੇਲ ਤੋਂ ਭੱਜਣ ਦਾ ਪਲਾਨ ਬਣਾ ਰਹੇ ਹਨ। ਗ੍ਰਹਿ ਮੰਤਰਾਲੇ ਵਲੋਂ ਭੇਜੇ ਗਏ ਪੱਤਰ ਵਿਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਅਤੇ ਵਾਂਟਿਡ ਗੈਂਗਸਟਰ-ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਪੰਜਾਬ 'ਚ ਸਸਤੀ ਹੋਵੇਗੀ 'ਸ਼ਰਾਬ', ਅੰਗਰੇਜ਼ੀ ਤੇ ਬੀਅਰ ਦਾ ਕੋਟਾ ਵੀ ਹੋਵੇਗਾ ਖ਼ਤਮ! (ਵੀਡੀਓ)
ਪੰਜਾਬ 'ਚ ਪਿਆਕੜਾਂ ਲਈ ਚੰਗੀ ਖ਼ਬਰ ਹੈ। ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਦੌਰਾਨ ਨਵੀਂ ਐਕਸਾਈਜ਼ ਪਾਲਿਸੀ 'ਤੇ ਮੋਹਰ ਲੱਗ ਸਕਦੀ ਹੈ। ਇਹ ਨਵੀਂ ਪਾਲਿਸੀ 1 ਜੁਲਾਈ ਤੋਂ ਪੂਰੇ ਸੂਬੇ 'ਚ ਲਾਗੂ ਹੋ ਜਾਵੇਗੀ।


Mukesh

Content Editor

Related News