CM ਮਾਨ ਨੇ ਕਿਸਾਨਾਂ ਨੂੰ ਕੀਤੀ ਅਪੀਲ ਤਾਂ ਉਥੇ ਹੀ ਅਦਾਲਤ ਨੇ ਸਾਬਕਾ ਕਾਂਗਰਸੀ ਮੰਤਰੀ ਨੂੰ ਦਿੱਤਾ ਝਟਕਾ, ਪੜ੍ਹੋ Top 10

06/13/2022 8:59:56 PM

ਜਲੰਧਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਕ ਪੰਜਾਬ 'ਚ 14 ਜੂਨ ਮੰਗਲਵਾਰ ਨੂੰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਉਥੇ ਹੀ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਰਿਮਾਂਡ 14 ਦਿਨ ਹੋਰ ਵਧਾ ਦਿੱਤਾ ਗਿਆ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਪੰਜਾਬ 'ਚ ਭਲਕੇ ਤੋਂ ਸ਼ੁਰੂ ਹੋਵੇਗੀ 'ਝੋਨੇ' ਦੀ ਲਵਾਈ, CM ਮਾਨ ਦੀ ਕਿਸਾਨਾਂ ਨੂੰ ਖ਼ਾਸ ਅਪੀਲ
ਪੰਜਾਬ 'ਚ 14 ਜੂਨ ਮਤਲਬ ਕਿ ਭਲਕੇ (ਮੰਗਲਵਾਰ) ਨੂੰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਕ ਭਲਕੇ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ।

ਭ੍ਰਿਸ਼ਟਾਚਾਰ ਦੇ ਮਾਮਲੇ 'ਚ ਫਸੇ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਤੋਂ ਝਟਕਾ, ਵਧਿਆ ਰਿਮਾਂਡ
ਜੰਗਲਾਤ ਵਿਭਾਗ 'ਚ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਰਿਮਾਂਡ ’ਤੇ ਚੱਲ ਰਹੇ ਸਾਬਕਾ ਜੰਗਲਾਤ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਧਰਮਸੋਤ ਦੀ ਅੱਜ ਅਦਾਲਤ 'ਚ ਪੇਸ਼ੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦਾ ਰਿਮਾਂਡ 14 ਦਿਨ ਹੋਰ ਵਧਾ ਦਿੱਤਾ ਹੈ।

ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਸਿਹਤ ਵਿਭਾਗ ਇਕ ਵਾਰ ਫਿਰ ‘ਅਲਰਟ’, ਨਵੀਂ ਐਡਵਾਈਜ਼ਰੀ ਕੀਤੀ ਜਾਰੀ
ਦੇਸ਼ ਦੇ ਕਈ ਸੂਬਿਆਂ ’ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸੇ ਦੇ ਮੱਦੇਨਜ਼ਰ ਚੰਡੀਗੜ੍ਹ ਸਿਹਤ ਵਿਭਾਗ ‘ਅਲਰਟ’ ਹੋ ਗਿਆ ਹੈ। ਸਿਹਤ ਵਿਭਾਗ ਨੇ ਕੋਰੋਨਾ ਨੂੰ ਲੈ ਕੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ।

ਗ੍ਰਿਫ਼ਤਾਰੀ ਦੇ ਡਰੋਂ ਹਾਈਕੋਰਟ ਪਹੁੰਚੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜਾਣੋ ਕੀ ਹੈ ਪੂਰਾ ਮਾਮਲਾ
ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ।

ਵੱਡੇ ਬਾਦਲ ਨੂੰ ਮਿਲਣ ਫੋਰਟਿਸ ਹਸਪਤਾਲ ਪੁੱਜੇ 'ਮਨੋਹਰ ਲਾਲ ਖੱਟੜ', ਗੱਲਬਾਤ ਕਰਕੇ ਜਾਣਿਆ ਹਾਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਿਹਤ ਖ਼ਰਾਬ ਹੋਣ ਦੇ ਚੱਲਦਿਆਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸੋਮਵਾਰ ਨੂੰ ਉਨ੍ਹਾਂ ਨੂੰ ਮਿਲਣ ਲਈ ਫੋਰਟਿਸ ਹਸਪਤਾਲ ਪਹੁੰਚੇ।

DRM ਦਫ਼ਤਰ ਫਿਰੋਜ਼ਪੁਰ ਦੀਆਂ ਕੰਧਾਂ ’ਤੇ ਲਿਖੇ ਮਿਲੇ ਖਾਲਿਸਤਾਨ ਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ
ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਦਫ਼ਤਰ ਦੀਆਂ ਕੰਧਾਂ ’ਤੇ ਅੱਜ ਸਵੇਰੇ ਖਾਲਿਸਤਾਨ ਜ਼ਿੰਦਾਬਾਦ, ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਅਤੇ 26 ਜਨਵਰੀ 2023 ਐੱਸ.ਐੱਫ.ਜੇ. ਦੇ ਨਾਅਰੇ ਲਿਖੇ ਮਿਲੇ ਹਨ।

ਮੂਸੇਵਾਲਾ ਦੇ ਨਾਂ ’ਤੇ ਸੰਗਰੂਰ ਜ਼ਿਮਨੀ ਚੋਣ ਲੜੇਗੀ ਕਾਂਗਰਸ, ਰਾਜਾ ਵੜਿੰਗ ਨੇ ਜਾਰੀ ਕੀਤਾ 'ਚੋਣ ਗਾਣਾ'
23 ਜੂਨ ਨੂੰ ਹੋਣ ਜਾ ਰਹੀ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਅਖਾੜਾ ਭੱਖਣਾ ਸ਼ੁਰੂ ਹੋ ਗਿਆ ਹੈ। ਪੰਜਾਬ ਵਿਚ ਕਾਂਗਰਸ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ’ਤੇ ਸੰਗਰੂਰ ਜ਼ਿਮਨੀ ਚੋਣ ਲੜੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ’ਤੇ ਹੋ ਰਹੀ ਜ਼ਿਮਨੀ ਚੋਣ ਲਈ ਚੋਣ ਗਾਣਾ ਜਾਰੀ ਕੀਤਾ ਹੈ।

ਜਲੰਧਰ 'ਚ ਕਾਂਗਰਸ ਦਾ ਹੱਲਾ ਬੋਲ, ਰਾਜਾ ਵੜਿੰਗ ਦੀ ਅਗਵਾਈ 'ਚ ਘੇਰਿਆ ਈ. ਡੀ. ਦਫ਼ਤਰ
ਈ. ਡੀ. ਦਫ਼ਤਰ ਵੱਲੋਂ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ’ਚ ਸੰਮੰਨ ਭੇਜੇ ਜਾਣ ਦੇ ਵਿਰੋਧ ’ਚ ਕਾਂਗਰਸੀ ਆਗੂਆਂ ਵੱਲੋਂ ਜਲੰਧਰ ਵਿਖੇ ਈ. ਡੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।

'ਵੱਡੇ ਬਾਦਲ' ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬਿਆਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਦਰਅਸਲ ਸੋਸ਼ਲ ਮੀਡੀਆ 'ਤੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਚੱਲ ਰਹੀਆਂ ਨਾਂਹ-ਪੱਖੀ ਅਟਕਲਾਂ ਨੂੰ ਦੇਖਦੇ ਹੋਏ ਫੋਰਟਿਸ ਹਸਪਤਾਲ ਮੋਹਾਲੀ ਦੇ ਪ੍ਰਬੰਧਕਾਂ ਵੱਲੋਂ ਇਕ ਸਪੱਸ਼ਟੀਕਰਨ ਜਾਰੀ ਕੀਤਾ ਗਿਆ ਹੈ।

ਰਾਹੁਲ ਤੋਂ ED ਦੀ ਢਾਈ ਘੰਟੇ ਦੀ ਪੁੱਛ-ਗਿੱਛ, ਲੰਚ ਬਰੇਕ ਦੌਰਾਨ ਸੋਨੀਆ ਗਾਂਧੀ ਨੂੰ ਹਸਪਤਾਲ ਮਿਲਣ ਪਹੁੰਚੇ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਸੋਮਵਾਰ ਨੂੰ ਇਨਫੋਰਸਮੈਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਪੁੱਛ-ਗਿੱਛ ਕੀਤੀ।


Mukesh

Content Editor

Related News