ਮੂਸੇਵਾਲਾ ਕਤਲ ਕਾਂਡ 'ਚ 2 ਗੈਂਗਸਟਰ ਗ੍ਰਿਫ਼ਤਾਰ, ਉਥੇ ਹੀ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾ ਰਿਹਾ ਪੰਜਾਬ, ਪੜ੍ਹੋ TOP

06/14/2022 9:03:42 PM

ਜਲੰਧਰ : ਅੱਜ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 2 ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਥੇ ਹੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲਣ ਤੋਂ ਬਾਅਦ ਪੰਜਾਬ ਪੁਲਸ ਉਸ ਨੂੰ ਲੈ ਕੇ ਪੰਜਾਬ ਰਵਾਨਾ ਹੋ ਗਈ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਪੰਜਾਬ ਪੁਲਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਲਿਆਂਦਾ ਜਾ ਰਿਹੈ ਪੰਜਾਬ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪਟਿਆਲਾ ਹਾਊਸ ਨੇ ਪੰਜਾਬ ਪੁਲਸ ਨੂੰ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। ਟਰਾਂਜ਼ਿਟ ਰਿਮਾਂਡ ਮਿਲਣ ਮਗਰੋਂ ਪੰਜਾਬ ਪੁਲਸ ਉਸ ਨੂੰ ਲੈ ਕੇ ਪੰਜਾਬ ਰਵਾਨਾ ਹੋ ਗਈ ਹੈ।

ਮੋਹਾਲੀ ਪੁਲਸ ਨੂੰ ਵੱਡੀ ਸਫ਼ਲਤਾ : ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 2 ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ
ਐੱਸ. ਏ. ਐੱਸ. ਨਗਰ ਪੁਲਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸਿੱਖਾਂ ਨੂੰ ਲੈ ਕੇ ਕੀਤੀ ਵਿਵਾਦਿਤ ਟਿੱਪਣੀ ’ਤੇ ਬੁਰੀ ਤਰ੍ਹਾਂ ਘਿਰੀ ਕਿਰਨ ਬੇਦੀ, ਰਾਜਾ ਵੜਿੰਗ ਨੇ ਚੁੱਕੇ ਸਵਾਲ
ਦੇਸ਼ ਦੀ ਪਹਿਲੀ ਮਹਿਲਾ ਆਈ. ਪੀ. ਐੱਸ. ਅਧਿਕਾਰੀ ਤੇ ਪੁੱਡੂਚੇਰੀ ਦੀ ਰਾਜਪਾਲ ਕਿਰਨ ਬੇਦੀ ਸਿੱਖਾਂ ’ਤੇ ਕੀਤੀ ਟਿੱਪਣੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਬੁਰੀ ਤਰ੍ਹਾਂ ਘਿਰਦੀ ਨਜ਼ਰ ਆ ਰਹੀ ਹੈ। ਇਹ ਟਿੱਪਣੀ ਕਿਰਨ ਬੇਦੀ ਨੇ ਕਿਤਾਬ ‘ਫੀਅਰਲੈੱਸ ਗਵਰਨੈਂਸ’ ਦੀ ਰਿਲੀਜ਼ ਦੌਰਾਨ ਕੀਤੀ।

ਹੁਣ ਘਰ ਬੈਠੇ ਮਿਲੇਗਾ ਡਰਾਈਵਿੰਗ ਲਾਈਸੈਂਸ, CM ਮਾਨ ਵੱਲੋਂ ਪੋਰਟਲ ਦੀ ਸ਼ੁਰੂਆਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਈਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਲੋਕ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ 'ਤੇ ਸਿਰਫ਼ ਇਕ ਕਲਿੱਕ ਕਰਨ 'ਤੇ ਲਰਨਿੰਗ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰ ਸਕਦੇ ਹਨ।

ਜ਼ਿਮਨੀ ਚੋਣ ਅਖਾੜਾ ਭਖਿਆ ਪਰ ਪੰਜਾਬ ਦੇ 4 ਸਾਬਕਾ ਮੁੱਖ ਮੰਤਰੀ ਸੰਗਰੂਰ ਤੋਂ ਦੂਰ
ਪੰਜਾਬ ਦੀ ਇਕੋ-ਇਕ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਲਈ ਭਾਵੇਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਧਾਨ ਤੇ ਹੋਰ ਜਥੇਬੰਦੀਆਂ ਦੇ ਨੇਤਾ ਸੰਗਰੂਰ ਹਲਕੇ ’ਚ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ ਪਰ ਪੰਜਾਬ ਦੇ 4 ਸਾਬਕਾ ਮੁੱਖ ਮੰਤਰੀ ਸੰਗਰੂਰ ਲੋਕ ਸਭਾ ਹਲਕੇ ਤੋਂ ਦੂਰ ਦਿਖਾਈ ਦੇ ਰਹੇ ਹਨ।

ਲੁਧਿਆਣਾ 'ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 3 ਭੈਣਾਂ ਦਾ ਇਕਲੌਤਾ ਭਰਾ
ਲੁਧਿਆਣਾ ਦੇ ਥਾਣਾ ਦੁੱਗਰੀ ਇਲਾਕੇ ਜਵੱਦੀ ਪੁਲ ਨੇੜੇ ਇਕ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਸੁੱਟ ਦਿੱਤਾ ਗਿਆ। ਜਾਣਕਾਰੀ ਮੁਤਾਬਕ ਥਾਣਾ ਦੁੱਗਰੀ ਖੇਤਰ 'ਚ ਪੈਂਦੇ ਜਬੱਦੀ ਸੂਆ ਰੋਡ 'ਤੇ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ, ਜਦੋਂ ਇਕ ਨੌਜਵਾਨ ਦੇ ਕਤਲ ਦੀ ਵਾਰਦਾਤ ਸਾਹਮਣੇ ਆਈ।

ਪੇਕੇ ਘਰ ਪਿਓ ਨੂੰ ਮਿਲਣ ਆਈ ਭੈਣ ਦਾ ਵੱਡੇ ਭਰਾ ਨੇ ਕੀਤਾ ਬੇਰਹਿਮੀ ਨਾਲ ਕਤਲ
ਫ਼ਾਜ਼ਿਲਕਾ ਵਿਚ ਇਕ ਵਾਰ ਫਿਰ ਤੋਂ ਰਿਸ਼ਤੇ ਤਾਰ-ਤਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਘਰੇਲੂ ਵਿਵਾਦ ਨੂੰ ਲੈ ਕੇ ਫਾਜ਼ਿਲਕਾ ਵਿਚ ਇਕ ਭਰਾ ਨੇ ਆਪਣੀ ਹੀ ਭੈਣ ਦਾ ਕਤਲ ਕਰ ਦਿੱਤਾ।

ਪੰਜਾਬ 'ਚ 31 ਜੁਲਾਈ ਤੋਂ ਬਿਲਕੁਲ ਬੰਦ ਹੋ ਜਾਣਗੇ 'ਅਸ਼ਟਾਮ ਪੇਪਰ', ਈ-ਸਟੈਂਪਿੰਗ ਰਾਹੀਂ ਹੋਵੇਗਾ ਕੰਮ
ਪੰਜਾਬ ਸਰਕਾਰ ਨੇ ਸੂਬੇ ’ਚ ਅਸ਼ਟਾਮ ਪੇਪਰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਨੀਤੀ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸੂਬੇ 'ਚ ਈ-ਸਟੈਂਪਿੰਗ ਰਾਹੀਂ ਸਾਰਾ ਕੰਮ-ਕਾਜ ਕੀਤਾ ਜਾਵੇਗਾ।

ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ਼ਰਾਬ ਦੇ ਠੇਕੇਦਾਰ ਆਹਮੋ-ਸਾਹਮਣੇ
ਐਕਸਾਈਜ਼ ਤੋਂ ਰੈਵੇਨਿਊ ਵਧਾਉਣ ਲਈ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਲਈ ਇਕ ਨਵਾਂ ਸੰਕਟ ਖਡ਼੍ਹਾ ਹੋ ਗਿਆ ਹੈ। ਪੰਜਾਬ ਦੇ ਸ਼ਰਾਬ ਕਾਰੋਬਾਰੀਆਂ ਨੇ ਐਕਸਾਈਜ਼ ਵਿਭਾਗ ਦੇ ਸ਼ਰਾਬ ਦੇ ਠੇਕੇ ਲੈਣ ਦੇ ਟੈਂਡਰਾਂ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ।

SC ਦਾ ਵੱਡਾ ਫ਼ੈਸਲਾ, ਲਿਵ-ਇਨ ਰਿਲੇਸ਼ਨ ਦੌਰਾਨ ਪੈਦਾ ਹੋਏ ਬੱਚੇ ਵੀ ਜਾਇਦਾਦ ਦੇ ਹੱਕਦਾਰ
ਸੁਪਰੀਮ ਕੋਰਟ ਨੇ ਇਕ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਮੁਤਾਬਕ ਜੇਕਰ ਇਕ ਮਹਿਲਾ ਜਾਂ ਪੁਰਸ਼ ਲੰਬੇ ਲਮੇਂ ਤੱਕ ਨਾਲ ਰਹਿੰਦੇ ਹਨ ਯਾਨੀ ਕਿ ਲਿਵ-ਇਨ ਰਿਲੇਸ਼ਨ ’ਚ ਇਕੱਠੇ ਰਹਿੰਦੇ ਹਨ ਤਾਂ ਇਸ ਰਿਸ਼ਤੇ ਨੂੰ ‘ਵਿਆਹ’ ਮੰਨਿਆ ਜਾਵੇਗਾ।


Mukesh

Content Editor

Related News