ਮੂਸੇਵਾਲਾ ਕੇਸ ''ਚ ਵੱਡਾ ਖੁਲਾਸਾ, ਉਥੇ ਹੀ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਮਿਲੀ ਹਰੀ ਝੰਡੀ, ਪੜ੍ਹੋ TOP 10

Wednesday, Jun 15, 2022 - 09:09 PM (IST)

ਮੂਸੇਵਾਲਾ ਕੇਸ ''ਚ ਵੱਡਾ ਖੁਲਾਸਾ, ਉਥੇ ਹੀ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਮਿਲੀ ਹਰੀ ਝੰਡੀ, ਪੜ੍ਹੋ TOP 10

ਜਲੰਧਰ : ਅੱਜ ਐੱਸ.ਆਈ.ਟੀ. ਨੂੰ ਸਿੱਧੂ ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ 'ਚ ਕਈ ਅਹਿਮ ਸੁਰਾਗ ਹੱਥ ਲੱਗੇ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਸ ਨੂੰ ਲਗਾਤਾਰ ਧਮਕਾਇਆ ਜਾ ਰਿਹਾ ਸੀ। ਉਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕੀਤਾ।  ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ
ਐੱਸ. ਆਈ. ਟੀ. ਨੂੰ ਸਿੱਧੂ ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਵਿਚ ਕਈ ਅਹਿਮ ਸੁਰਾਗ ਹੱਥ ਲੱਗੇ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਸ ਨੂੰ ਲਗਾਤਾਰ ਧਮਕਾਇਆ ਜਾ ਰਿਹਾ ਸੀ। ਇਸੇ ਤੱਥ ਦੀ ਪੁਸ਼ਟੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੋਣ ਵਾਲੀ ਪੁੱਛਗਿੱਛ ਵਿਚ ਕੀਤੀ ਜਾਵੇਗੀ।

ਜਲੰਧਰ ਪੁੱਜੇ ਕੇਜਰੀਵਾਲ ਤੇ CM ਮਾਨ ਨੇ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਦਿੱਤੀ ਹਰੀ ਝੰਡੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੌਰੇ ’ਤੇ ਪਹੁੰਚੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕੀਤਾ।

ਜਾਣੋ ਪੰਜਾਬ ਦੇ ਕਿਸ ਸ਼ਹਿਰ ਤੋਂ ਕਿਹੜੇ ਸਮੇਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ ਸਰਕਾਰੀ ਬੱਸਾਂ
4 ਸਾਲਾਂ ਤੋਂ ਬੰਦ ਪਈ ਦਿੱਲੀ ਏਅਰਪੋਰਟ ਲਈ ਪੰਜਾਬ ਦੀਆਂ ਵੋਲਵੋ ਬੱਸਾਂ ਦੀ ਆਵਾਜਾਈ 15 ਜੂਨ ਯਾਨੀ ਕਿ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਲਈ ਬੱਸ ਅੱਡੇ ਵਿਚ ਪ੍ਰੋਗਰਾਮ ਰੱਖਿਆ ਗਿਆ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੋਲਵੋ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਬੀਤੀ ਰਾਤ ਸਖ਼ਤ ਸੁਰੱਖਿਆ ਦੇ ਤਹਿਤ ਪੰਜਾਬ ਲਿਆਂਦਾ ਗਿਆ ਹੈ। ਇਸ ਦੌਰਾਨ ਕਈ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਖਰੜ 'ਚ ਪੁੱਛਗਿੱਛ ਮਗਰੋਂ ਲਾਰੈਂਸ ਬਿਸ਼ਨੋਈ ਨੂੰ ਗੁਪਤ ਥਾਂ ਲੈ ਗਈ ਪੁਲਸ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਅੱਜ ਤੜਕੇ ਸਵੇਰੇ ਖਰੜ ਦੇ ਸੀ. ਆਈ. ਏ. ਦਫ਼ਤਰ ਲਿਆਂਦਾ ਗਿਆ। ਇੱਥੇ ਲਾਰੈਂਸ ਬਿਸ਼ਨੋਈ ਤੋਂ ਕਾਫ਼ੀ ਦੇਰ ਪੁੱਛਗਿੱਛ ਕੀਤੀ ਗਈ।

ਜਲੰਧਰ ਤੋਂ ਦਿੱਲੀ ਤੱਕ ਇਕ ਗੇੜਾ ਲਾਉਣ 'ਤੇ ਵੋਲਵੋ ਬੱਸ ਕਮਾਉਂਦੀ ਹੈ 1 ਲੱਖ ਰੁਪਏ
ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਅੱਜ ਤੋਂ ਸਰਕਾਰ ਵੱਲੋਂ ਵੋਲਵੋ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ। ਇਸ ਨੂੰ ਹਰੀ ਝੰਡੀ ਦੇਣ ਦੇ ਲਈ ਜਲੰਧਰ ਬੱਸ ਅੱਡੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸੀ. ਐੱਮ. ਅਰਵਿੰਦ ਕੇਜਰੀਵਾਲ ਪਹੁੰਚੇ। ਜਲੰਧਰ ਡਿਪੂ ਵਿਚ 7 ਵੋਲਵੋ ਬੱਸਾਂ ਹਨ।

ਜਾਣੋ ਪੰਜਾਬ ਦੇ ਕਿਸ ਸ਼ਹਿਰ ਤੋਂ ਕਿਹੜੇ ਸਮੇਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ ਸਰਕਾਰੀ ਬੱਸਾਂ
4 ਸਾਲਾਂ ਤੋਂ ਬੰਦ ਪਈ ਦਿੱਲੀ ਏਅਰਪੋਰਟ ਲਈ ਪੰਜਾਬ ਦੀਆਂ ਵੋਲਵੋ ਬੱਸਾਂ ਦੀ ਆਵਾਜਾਈ 15 ਜੂਨ ਯਾਨੀ ਕਿ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਲਈ ਬੱਸ ਅੱਡੇ ਵਿਚ ਪ੍ਰੋਗਰਾਮ ਰੱਖਿਆ ਗਿਆ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੋਲਵੋ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਜਲੰਧਰ ’ਚ ਹੁਣ ਨਜ਼ਰ ਨਹੀਂ ਆਉਣਗੇ ਭੀਖ ਮੰਗਦੇ ਬੱਚੇ, ਸਖ਼ਤ ਕਦਮ ਚੁੱਕਣ ਦੇ ਰੋਅ ’ਚ ਪ੍ਰਸ਼ਾਸਨ
ਜਲੰਧਰ ਸ਼ਹਿਰ ਨੂੰ ਬੈਗਿੰਗ ਫਰੀ ਸਿਟੀ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਰੋਡ ਮੈਪ ਤਿਆਰ ਕੀਤਾ ਹੈ। ਇਸ ਦੀ ਅਗਵਾਈ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਕਰਨਗੇ। ਹਾਲਾਂਕਿ ਬੀਤੇ ਸਾਲਾਂ ’ਚ ਕਈ ਵਾਰ ਜ਼ਿਲ੍ਹਾ ਅਤੇ ਪੁਲਸ ਪ੍ਰਸ਼ਾਸਨ ਮੁਹਿੰਮ ਸ਼ੁਰੂ ਕਰ ਚੁੱਕਾ ਹੈ ਪਰ ਕਾਮਯਾਬੀ ਨਹੀਂ ਮਿਲੀ।

ਪੁਰਾਣੀਆਂ ਸਰਕਾਰਾਂ ਨੇ ਪੈਦਾ ਕੀਤੇ ਗੈਂਗਸਟਰ, ਹੁਣ ਇਨ੍ਹਾਂ ਨੂੰ ਸ਼ਹਿ ਦੇਣ ਵਾਲਾ ਕੋਈ ਨਹੀਂ : ਕੇਜਰੀਵਾਲ
ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਬਣਨ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਦੇ ਜ਼ਿਲ੍ਹੇ ਜਲੰਧਰ ਪੁੱਜੇ ਹਨ। ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਵੋਲਵੋ ਬੱਸ ਸੇਵਾ ਦੀ ਸ਼ੁਰੂਆਤ ਕੀਤੀ।

ਜਲਦ ਆਏਗਾ 5G, ਕੇਂਦਰੀ ਮੰਤਰੀ ਮੰਡਲ ਨੇ ਸਪੈਕਟ੍ਰਮ ਦੀ ਨਿਲਾਮੀ ਨੂੰ ਦਿੱਤੀ ਮਨਜ਼ੂਰੀ
ਕੇਂਦਰੀ ਮੰਤਰੀ ਮੰਡਲ ਨੇ ਦੇਸ਼ ’ਚ 5ਜੀ ਦੀਆਂ ਦੂਰਸੰਚਾਰ ਸੇਵਾਵਾਂ ਸ਼ੁਰੂ ਕਰਨ ਦੀ ਦਿਸ਼ਾ ’ਚ ਅਹਿਮ ਫੈਸਲਾ ਕੀਤਾ ਹੈ। ਮੋਦੀ ਮੰਤਰੀ ਮੰਡਲ ਨੇ 5ਜੀ ਸਪੈਕਟ੍ਰਮ ਦੀ ਨਿਲਾਮੀ ਨੂੰ ਮਨਜ਼ੂਰੀ ਦੇ ਦਿੱਤੀ ਹੈ।


author

Mukesh

Content Editor

Related News