ਫੜੇ ਗਏ ਸਿੱਧੂ ਮੂਸੇਵਾਲਾ ਦੇ ਕਾਤਲ, ਉਥੇ ਛੁੱਟੀਆਂ ਦੌਰਾਨ ਕੱਲ੍ਹ ਖੁੱਲ੍ਹਣਗੇ ਸਕੂਲ, ਪੜ੍ਹੋ TOP 10
Monday, Jun 20, 2022 - 09:05 PM (IST)
ਜਲੰਧਰ : ਅੱਜ ਦਿੱਲੀ ਪੁਲਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ’ਚ 2 ਮੁੱਖ ਸ਼ੂਟਰ ਗ੍ਰਿਫਤਾਰ ਕੀਤਾ, ਉਥੇ ਹੀ ਸਿੱਖਿਆ ਵਿਭਾਗ ਨੇ 21 ਜੂਨ ਨੂੰ ਪੰਜਾਬ ਦੇ ਸਾਰੇ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਸਿੱਧੂ ਮੂਸੇ ਵਾਲਾ ਕਤਲਕਾਂਡ: ਦੋ ਮੁੱਖ ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸੋਮਵਾਰ ਯਾਨੀ ਕਿ ਅੱਜ ਵੱਡੀ ਗ੍ਰਿਫ਼ਤਾਰੀ ਹੋਈ ਹੈ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਇਸ ਬਾਬਤ ਜਾਣਕਾਰੀ ਦਿੱਤੀ ਹੈ। ਪੁਲਸ ਮੁਤਾਬਕ ਸ਼ੂਟਰਾਂ ਦੇ ਮਾਡਿਊਲ ਹੈੱਡ ਸਮੇਤ ਦੋ ਮੁੱਖ ਸ਼ੂਟਰ ਗ੍ਰਿਫਤਾਰ ਕੀਤੇ ਗਏ ਹਨ, ਜਿਨ੍ਹਾਂ ਤੋਂ ਵੱਡੀ ਗਿਣਤੀ ਵਿਚ ਹਥਿਆਰ ਅਤੇ ਵਿਸਫੋਟਕ ਵੀ ਬਰਾਮਦ ਹੋਏ ਹਨ।
ਪੰਜਾਬ ਸਰਕਾਰ ਵਲੋਂ ਕੱਲ੍ਹ ਨੂੰ ਸੂਬੇ ਦੇ ਸਕੂਲ ਖੋਲ੍ਹਣ ਦੇ ਹੁਕਮ
ਪੰਜਾਬ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਹੋਏ ਹਨ। ਦਰਅਸਲ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਦਰਮਿਆਨ ਸਿੱਖਿਆ ਵਿਭਾਗ ਨੇ ਕੱਲ੍ਹ ਯਾਨੀ 21 ਜੂਨ ਨੂੰ ਸੂਬੇ ਦੇ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ।
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਹਮੀਰਾ ਨੇੜੇ ਵਾਪਰਿਆ ਭਿਆਨਕ ਹਾਦਸਾ, ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
ਜਲੰਧਰ ਤੋਂ ਅੰਮ੍ਰਿਤਸਰ ਹਾਈਵੇਅ 'ਤੇ ਪਿੰਡ ਹਮੀਰਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਸਵੇਰੇ ਕਰੀਬ 7 ਵਜੇ ਹੋਏ ਖੜ੍ਹੇ ਕੈਂਟਰ ਵਿਚ ਹੌਂਡਾ ਸਿਟੀ ਕਾਰ ਵੱਜਣ ਕਰਕੇ ਇਹ ਹਾਦਸਾ ਵਾਪਰਿਆ, ਜਿਸ ਦੌਰਾਨ ਕਾਰ ਵਿਚ ਸਵਾਰ ਇਕੋਂ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ।
ਟ੍ਰੈਫਿਕ ਜਾਮ ਕਾਰਨ ਕਈ ਐਕਸਪ੍ਰੈੱਸ ਟਰੇਨਾਂ ਰਹਿਣਗੀਆਂ ਰੱਦ, ਪੜ੍ਹੋ ਡਿਟੇਲ
ਰੇਲਵੇ ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ ਦੱਖਣ ਪੂਰਬੀ ਮੱਧ ਰੇਲਵੇ ਦੇ ਬਿਲਾਸਪੁਰ ਡਵੀਜ਼ਨ 'ਤੇ ਆਵਾਜਾਈ ਠੱਪ ਹੋਣ ਕਾਰਨ ਕਈ ਟਰੇਨਾਂ ਰੱਦ ਰਹਿਣਗੀਆਂ, ਜਿਨ੍ਹਾਂ 'ਚ ਟਰੇਨ ਨੰ. 12549 ਦੁਰਗ-ਜੰਮੂਤਵੀ ਐਕਸਪ੍ਰੈੱਸ 21 ਜੂਨ ਨੂੰ ਅਤੇ ਟਰੇਨ ਨੰ. 12550 ਜੰਮੂਤਵੀ-ਦੁਰਗ ਐਕਸਪ੍ਰੈੱਸ 23 ਜੂਨ ਨੂੰ ਰੱਦ ਰਹੇਗੀ।
ਕਰਨਾਲ ’ਚ ਸਕੂਲ-ਕਾਲਜ ਦੀਆਂ ਕੰਧਾਂ ’ਤੇ ਲਿਖੇ ਖਾਲਿਸਤਾਨ ਦੇ ਨਾਅਰੇ, ਪੁਲਸ ’ਚ ਮਚਿਆ ਹੜਕੰਪ
ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਸ਼ਹਿਰ ਕਰਨਾਲ ’ਚ ਦੋ ਸਿੱਖਿਆ ਅਦਾਰਿਆਂ ਦੀਆਂ ਕੰਧਾਂ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਣ ਦੀ ਘਟਨਾ ਸਾਹਮਣੇ ਆਈ ਹੈ। ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਵੀ ਇਸ ਸਬੰਧੀ ਇਕ ਵੀਡੀਓ ਵੀ ਜਾਰੀ ਕੀਤੀ ਹੈ।
‘ਅਗਨੀਪਥ’ ਦੇ ਵਿਰੋਧ ਨੇ ਰੋਕੀ ਰਫ਼ਤਾਰ, 500 ਤੋਂ ਵੱਧ ਟਰੇਨਾਂ ਰੱਦ, ਯਾਤਰੀ ਪਰੇਸ਼ਾਨ
ਅਗਨੀਪਥ ਭਰਤੀ ਯੋਜਨਾ ਦੇ ਵਿਰੋਧ ’ਚ ਸੋਮਵਾਰ ਨੂੰ 500 ਤੋਂ ਵੱਧ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਨਾਲਟਰੇਨ ਸੰਚਾਲਨ ਵਿਚ ਵਿਘਨ ਪਿਆ। ਰੇਲਵੇ ਨੇ ਇਕ ਬਿਆਨ ’ਚ ਕਿਹਾ ਕਿ 539 ਟਰੇਨਾਂ ਪ੍ਰਭਾਵਿਤ ਹੋਈਆਂ।
ਬੱਚੇ ਨੂੰ ਅਗਵਾ ਕਰਨ ਤੋਂ ਬਾਅਦ ਮੰਗੀ ਫਿਰੌਤੀ, ਫਿਰ ਕਤਲ ਕਰਕੇ ਨਹਿਰ ’ਚ ਸੁੱਟ ਦਿੱਤੀ ਲਾਸ਼
ਫਿਰੌਤੀ ਲਈ ਕਿਡਨੈਪਿੰਗ ਤੋਂ ਬਾਅਦ ਬੱਚੇ ਦਾ ਕਤਲ ਕਰਕੇ ਉਸ ਨੂੰ ਨੀਲੋਂ ਨਹਿਰ ’ਚ ਸੁੱਟ ਦਿੱਤਾ ਗਿਆ। 72 ਘੰਟਿਆਂ ਤੋਂ ਬਾਅਦ ਬੱਚੇ ਦੀ ਲਾਸ਼ 25 ਕਿਲੋਮੀਟਰ ਦੂਰ ਜਾ ਕੇ ਕੈਂਡ ਨਹਿਰ ’ਚ ਤਰਦੀ ਮਿਲੀ।
ਜਸਬੀਰ ਜੱਸੀ ਨੇ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਕੋਲੋਂ ਮੰਗੀ ਮੁਆਫ਼ੀ, ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬੀ ਗਾਇਕ ਜਸਬੀਰ ਜੱਸੀ ਨੇ ਬੀਤੇ ਦਿਨੀਂ ਇਕ ਵੀਡੀਓ ਸਾਂਝੀ ਕਰਕੇ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਕੋਲੋਂ ਮੁਆਫ਼ੀ ਮੰਗੀ ਹੈ। ਦਰਅਸਲ ਜਸਬੀਰ ਜੱਸੀ ਨੂੰ ਇਹ ਮੁਆਫ਼ੀ ਆਪਣੇ ਇਕ ਟਵੀਟ ਦੇ ਚਲਦਿਆਂ ਮੰਗਣੀ ਪਈ ਹੈ।
ਮੂਸੇਵਾਲਾ ਕਤਲਕਾਂਡ 'ਚ ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ, ਦੱਸਿਆ ਕਿਵੇਂ ਵਾਪਰੀ ਪੂਰੀ ਘਟਨਾ
ਸਿੱਧੂ ਮੂਸੇਵਾਲਾ ਕਤਲਕਾਂਡ 'ਚ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ ਸ਼ੂਟਰਾਂ ਦੇ ਮਾਡਿਊਲ ਹੈੱਡ ਸਮੇਤ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੂਟਰਾਂ ਕੋਲੋਂ ਵੱਡੀ ਗਿਣਤੀ 'ਚ ਹਥਿਆਰ ਅਤੇ ਵਿਸਫ਼ੋਟਕ ਬਰਾਮਦ ਹੋਇਆ ਹੈ।
ਕੇਜਰੀਵਾਲ ਦੇ ਦੌਰੇ ਦੌਰਾਨ ਸੰਗਰੂਰ ਪਹੁੰਚੇ ਸ਼ਰਾਬ ਠੇਕੇਦਾਰਾਂ ਵੱਲੋਂ ਆਬਕਾਰੀ ਨੀਤੀ ਦਾ ਬਾਈਕਾਟ
ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਅਖਾੜਾ ਭਖਾਇਆ ਹੋਇਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸੰਗਰੂਰ ਪਹੁੰਚੇ ਹੋਏ ਹਨ।