ਕੱਲ੍ਹ ਵਿਆਹ ਕਰਵਾਉਣਗੇ CM ਮਾਨ, ਉਥੇ ਸਾਬਕਾ ਮੰਤਰੀ ਆਸ਼ੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਪੜ੍ਹੋ TOP 10

Wednesday, Jul 06, 2022 - 09:09 PM (IST)

ਜਲੰਧਰ : ਅੱਜ ਸਾਰਾ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਦੀਆਂ ਖ਼ਬਰਾਂ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ। ਸੀ.ਐੱਮ. ਮਾਨ ਕੱਲ੍ਹ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਉਥੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲ ਸਕੀ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਕੱਲ੍ਹ ਵਿਆਹ ਕਰਵਾਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਕੱਲ੍ਹ ਵੀਰਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝਣਗੇ। ਮਿਲੀ ਜਾਣਕਾਰੀ ਮੁਤਾਬਕ ਡਾ. ਗੁਰਪ੍ਰੀਤ ਕੌਰ ਨਾਲ ਮੁੱਖ ਮੰਤਰੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ।

ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਪੰਜਾਬ ਦੇ ਸਾਬਕਾ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ।

ਪੰਜਾਬੀ ਅਦਾਕਾਰ ਰਾਣਾ ਜੰਗ ਬਹਾਦੁਰ ਨੂੰ ਜਲੰਧਰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਪੰਜਾਬੀ ਅਦਾਕਾਰ ਰਾਣਾ ਜੰਗ ਬਹਾਦਰ ਨੂੰ ਲੈ ਕੇ ਇਕ ਖ਼ਬਰ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਭਗਵਾਨ ਵਾਲਮੀਕੀ 'ਤੇ ਵਿਵਾਦਿਤ ਟਿੱਪਣੀ ਮਾਮਲੇ 'ਚ ਰਾਣਾ ਜੰਗ ਬਹਾਦਰ ਦੀ ਗ੍ਰਿਫਤਾਰੀ ਕੀਤੀ ਗਈ।

ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਅਹਿਮ ਖ਼ਬਰ, ਸ਼ੂਟਰਾਂ ਨੂੰ ਲੈ ਕੇ ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੁਲਸ
ਸਿੱਧੂ ਮੂਸੇਵਾਲਾ ਕਤਲ ਕਾਂਡ ਸੰਬੰਧੀ ਪੰਜਾਬ ਪੁਲਸ ਸਾਰੀ ਵਾਰਦਾਤ ਨੂੰ ਬਾਰੀਕੀ ਨਾਲ ਸਮਝਣ ਲਈ ਮੁਲਜ਼ਮਾਂ ਨੂੰ ਮੌਕਾ-ਏ-ਵਾਰਦਾਤ ’ਤੇ ਲਿਜਾ ਕੇ ਵਾਰਦਾਤ ਦਾ ਸੀਨ ਰੀਕ੍ਰਿਏਟ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 5 ਦਿਨਾਂ ਦੇ ਪੁਲਸ ਰਿਮਾਂਡ 'ਤੇ
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਨਸਾ ਅਦਾਲਤ ਵਲੋਂ 5 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਗਿਆ।

ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ 'ਸਾਧੂ ਸਿੰਘ ਧਰਮਸੌਤ' ਦੀਆਂ ਵਧੀਆਂ ਮੁਸ਼ਕਲਾਂ, ਹੁਣ ਸਾਹਮਣੇ ਆਇਆ ਇਹ ਮਾਮਲਾ
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਮੰਤਰੀ ਸਾਧੂ ਸਿੰਘ ਧਰਮਸੌਤ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਸਾਧੂ ਸਿੰਘ ਧਰਮਸੌਤ ਖ਼ਿਲਾਫ਼ ਵੀ ਜਨ ਪ੍ਰਤੀਨਿਧ ਐਕਟ ਤਹਿਤ ਕਾਰਵਾਈ ਦੀ ਤਲਵਾਰ ਲਟਕ ਗਈ ਹੈ।

ਮਾਨ ਕੈਬਨਿਟ ਦਾ ਵੱਡਾ ਫ਼ੈਸਲਾ, 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ 'ਤੇ ਲਾਈ ਮੋਹਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ ਕੈਬਨਿਟ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲੈਂਦਿਆਂ ਮੁਫ਼ਤ ਬਿਜਲੀ ਗਾਰੰਟੀ 'ਤੇ ਮੋਹਰ ਲਾਈ ਗਈ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ।

ਪੰਜਾਬ ਦੇ CM ਭਗਵੰਤ ਮਾਨ ਨੇ 'ਪਟਵਾਰੀਆਂ' ਦੀ ਭਰਤੀ ਨੂੰ ਲੈ ਕੇ ਕੀਤਾ ਨਵਾਂ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਮਾਲ ਵਿਭਾਗ 'ਚ ਸ਼ਾਮਲ ਹੋਏ 855 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਨਵੇਂ ਬਣੇ ਪਟਵਾਰੀਆਂ ਨੂੰ ਵਧਾਈ ਦਿੱਤੀ ਗਈ।

ਸਮੱਗਲਰਾਂ ਨੂੰ ਛੱਡਣ ਦੇ ਮਾਮਲੇ 'ਚ DSP ਲਖਬੀਰ ਸਿੰਘ 10 ਲੱਖ ਰੁਪਏ ਰਿਸ਼ਵਤ ਸਮੇਤ ਗ੍ਰਿਫ਼ਤਾਰ
ਤਰਨਤਾਰਨ ਵਿਖੇ ਸਮੱਗਲਰਾਂ ਨੂੰ ਛੱਡਣ ਦੇ ਮਾਮਲੇ 'ਚ ਫਰੀਦਕੋਟ ਵਿਖੇ ਤਾਇਨਾਤ ਡੀ.ਐੱਸ.ਪੀ. ਲਖਬੀਰ ਸਿੰਘ ਨੂੰ 10 ਲੱਖ ਰੁਪਏ ਸਣੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਪੰਜਾਬ 'ਚ ਹੁਣ ਸਾਰੇ ਮੀਲ ਪੱਥਰਾਂ ਅਤੇ ਨਾਮ ਪੱਟੀਆਂ 'ਚ ਸਿਖ਼ਰ 'ਤੇ ਹੋਵੇਗੀ ਪੰਜਾਬੀ ਭਾਸ਼ਾ
ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਬੁੱਧਵਾਰ ਨੂੰ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਵਿੱਚ ਪੰਜਾਬੀ ਨੂੰ ਦਫ਼ਤਰੀ ਭਾਸ਼ਾ ਵਜੋਂ ਵਰਤਣ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।


Mukesh

Content Editor

Related News