ਸਾਬਕਾ ਅਕਾਲੀ ਮੰਤਰੀ ਦਾ ਭਤੀਜਾ ਗ੍ਰਿਫ਼ਤਾਰ, ਉਥੇ ਵੱਖਰੀ ਵਿਧਾਨ ਸਭਾ ਬਣਾਏਗਾ ਹਰਿਆਣਾ, ਪੜ੍ਹੋ TOP 10

07/09/2022 9:12:33 PM

ਜਲੰਧਰ : ਅੱਜ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਪੁਲਸ ਨੇ ਫਰਾਰ ਚੱਲ ਰਹੇ ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਸੰਦੀਪ ਕਾਹਲੋਂ ਨੂੰ ਗ੍ਰਿਫ਼ਤਾਰ ਕੀਤਾ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਇਕ ਕਰੋੜ ਰੁਪਏ 'ਚ ਸੌਦਾ ਹੋਇਆ ਸੀ ਅਤੇ ਇਸ ਦੇ ਨਾਲ ਹੀ ਹਰੇਕ ਸ਼ਾਰਪ ਸ਼ੂਟਰ ਨੂੰ 5-5 ਲੱਖ ਰੁਪਏ ਦਿੱਤੇ ਗਏ ਸਨ। ਉਥੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ ਕਿ ਹਰਿਆਣਾ ਦੀ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਵਾਧੂ ਜ਼ਮੀਨ ਦਿੱਤੀ ਜਾਵੇਗੀ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸਾਬਕਾ ਅਕਾਲੀ ਮੰਤਰੀ ਦਾ ਭਤੀਜਾ ਸੰਦੀਪ ਕਾਹਲੋਂ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੁਲਸ ਨੇ ਫਰਾਰ ਚੱਲ ਰਹੇ ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਸੰਦੀਪ ਕਾਹਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

'ਸਿੱਧੂ ਮੂਸੇਵਾਲਾ' ਨੂੰ ਮਾਰਨ ਲਈ ਇਕ ਕਰੋੜ 'ਚ ਹੋਇਆ ਸੀ ਸੌਦਾ, ਸ਼ਾਰਪ ਸ਼ੂਟਰਾਂ ਨੇ ਖੋਲ੍ਹੇ ਵੱਡੇ ਰਾਜ਼ (ਵੀਡੀਓ)
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਸ਼ਾਰਪ ਸ਼ੂਟਰ ਪ੍ਰਿਅਵਰਤ ਫ਼ੌਜੀ ਵੱਲੋਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਉਸ ਨੇ ਪੁਲਸ ਦੀ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਇਕ ਕਰੋੜ ਰੁਪਏ 'ਚ ਸੌਦਾ ਹੋਇਆ ਸੀ ਅਤੇ ਇਸ ਦੇ ਨਾਲ ਹੀ ਹਰੇਕ ਸ਼ਾਰਪ ਸ਼ੂਟਰ ਨੂੰ 5-5 ਲੱਖ ਰੁਪਏ ਦਿੱਤੇ ਗਏ ਸਨ।

ਮੋਗਾ 'ਚ ਸ਼ਖ਼ਸ ਨੇ ਰਾਤ 2 ਵਜੇ ਪਤਨੀ ਸਣੇ ਵੱਢਿਆ ਸਹੁਰਾ ਪਰਿਵਾਰ, ਜਾਣੋ ਇਸ ਮਗਰੋਂ ਕੀ ਕੀਤਾ
ਮੋਗਾ ਦੇ ਪਿੰਡ ਤਤਾਰੀਏਵਾਲਾ 'ਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇਕ ਸ਼ਖਸ ਨੇ ਆਪਣੇ ਸਹੁਰੇ ਪਰਿਵਾਰ ਦੇ ਘਰ ਜਾ ਕੇ ਪਹਿਲਾਂ ਪਰਿਵਾਰਕ ਮੈਂਬਰਾਂ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਅਤੇ ਫਿਰ ਵਾਪਸ ਆਪਣੇ ਪਿੰਡ ਵਾਪਸ ਆ ਕੇ ਖ਼ੁਦਕੁਸ਼ੀ ਕਰ ਲਈ।

ਅਮਰਨਾਥ ਯਾਤਰਾ ਅਸਥਾਈ ਤੌਰ ’ਤੇ ਮੁਲਤਵੀ, ਬੱਦਲ ਫਟਣ ਦੀ ਘਟਨਾ ’ਚ 15 ਲੋਕਾਂ ਦੀ ਮੌਤ
ਜੰਮੂ-ਕਸ਼ਮੀਰ ’ਚ ਪਵਿੱਤਰ ਅਮਰਨਾਥ ਗੁਫ਼ਾ ਨੇੜੇ ਬੱਦਲ ਫਟਣ ਦੀ ਘਟਨਾ ਮਗਰੋਂ ਪੈਦਲ ਯਾਤਰਾ ਨੂੰ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਅਮਰਨਾਥ ਗੁਫਾ ਨੇੜੇ ਮਲਬਾ ਹਟਾਉਣ ਦਾ ਕੰਮ ਅਤੇ ਲਾਪਤਾ ਲੋਕਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।

ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ 'ਰਾਜਾ ਵੜਿੰਗ' ਨੇ ਘੇਰੀ ਪੰਜਾਬ ਸਰਕਾਰ, ਕੇਂਦਰ 'ਤੇ ਵੀ ਲਾਇਆ ਨਿਸ਼ਾਨਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦੇਵਾਸ਼ੀਸ਼ ਜਰਾਰੀਆ ਦੇ ਨਾਲ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਰਾਜਾ ਵੜਿੰਗ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਗਿਆ।

ਖਰੜ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ, ਕਈਆਂ ਨੂੰ ਹਿਰਾਸਤ 'ਚ ਲਿਆ
ਖਰੜ 'ਚ ਅੱਜ ਦਿਨ ਚੜ੍ਹਦੇ ਹੀ ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ 'ਚ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ। ਐਡੀਸ਼ਨਲ ਏ. ਡੀ. ਜੀ. ਪੀ. ਈਸ਼ਵਰ ਸਿੰਘ, ਡੀ. ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ,  ਐੱਸ. ਐੱਸ. ਪੀ. ਮੋਹਾਲੀ ਵਿਵੇਕ ਸ਼ੀਲ ਸੋਨੀ, ਖਰੜ ਡੀ. ਐੱਸ. ਪੀ. ਰੁਪਿੰਦਰ ਕੌਰ ਸੋਹੀ ਅਤੇ ਹੋਰ ਵੱਡੀ ਗਿਣਤੀ 'ਚ ਪੁਲਸ ਅਫ਼ਸਰਾਂ ਨੇ ਪਾਰਸ ਪਨੋਰਮਾ ਅਤੇ ਪਾਮ ਵਿਲੇਜ਼ 'ਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ ਚੈਕਿੰਗ ਕੀਤੀ।

ਹਰਿਆਣਾ ਬਣਾਵੇਗਾ ਵੱਖਰੀ ਵਿਧਾਨ ਸਭਾ, ਕੇਂਦਰ ਵੱਲੋਂ ਚੰਡੀਗੜ੍ਹ ’ਚ ਵਾਧੂ ਜ਼ਮੀਨ ਦੇਣ ਦਾ ਐਲਾਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ’ਚ ਸ਼ਨੀਵਾਰ ਯਾਨੀ ਕਿ ਅੱਜ ਜੈਪੁਰ ਦੇ ਇਕ ਹੋਟਲ ’ਚ ਸਖ਼ਤ ਸੁਰੱਖਿਆ ਦਰਮਿਆਨ ਉੱਤਰੀ ਖੇਤਰੀ ਪਰੀਸ਼ਦ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ ’ਚ ਹਰਿਆਣਾ ਲਈ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ।

ਹਰਿਆਣਾ ਨੂੰ ਚੰਡੀਗੜ੍ਹ ’ਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦੇ ਐਲਾਨ ’ਤੇ ਭਗਵੰਤ ਮਾਨ ਦਾ ਵੱਡਾ ਬਿਆਨ
ਕੇਂਦਰ ਸਰਕਾਰ ਵਲੋਂ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਨਾਉਣ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਤੋਂ ਚੰਡੀਗੜ੍ਹ ’ਚ ਜ਼ਮੀਨ ਦੀ ਮੰਗ ਕੀਤੀ ਹੈ।

ਰਿਸ਼ੀ ਸੁਨਕ ਨੇ ਬ੍ਰਿਟੇਨ ਦਾ ਅਗਲਾ PM ਬਣਨ ਲਈ ਪੇਸ਼ ਕੀਤਾ ਦਾਅਵਾ, ਦੌੜ 'ਚ ਸ਼ਾਮਲ ਨੇ ਇਹ ਚਿਹਰੇ
ਬ੍ਰਿਟੇਨ ਦੇ ਸਾਬਕਾ ਵਿੱਤ ਮੰਤਰੀ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੇ ਕੰਜ਼ਰਵੇਟਿਵ ਪਾਰਟੀ ਦੇ ਨਵੇਂ ਨੇਤਾ ਅਤੇ ਭਵਿੱਖ ਦੇ ਪ੍ਰਧਾਨ ਮੰਤਰੀ ਵਜੋਂ ਬੋਰਿਸ ਜੌਨਸਨ ਦੀ ਥਾਂ ਲੈਣ ਲਈ ਸ਼ੁੱਕਰਵਾਰ ਨੂੰ ਰਸਮੀ ਤੌਰ 'ਤੇ ਦਾਅਵੇਦਾਰੀ ਪੇਸ਼ ਕੀਤੀ।

ਸ਼੍ਰੀਲੰਕਾਈ PM ਵਿਕ੍ਰਮਸਿੰਘੇ ਨੇ ਦਿੱਤਾ ਅਸਤੀਫਾ, ਕਿਹਾ-ਨਾਗਰਿਕਾਂ ਦੀ ਸੁਰੱਖਿਆ ਲਈ ਲਿਆ ਫੈਸਲਾ
ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘੇ ਨੇ ਅਸਤੀਫਾ ਦੇ ਦਿੱਤਾ ਹੈ। ਵਿਕ੍ਰਮਸਿੰਘੇ ਨੇ ਅਸਤੀਫਾ ਦਿੰਦੇ ਹੋਏ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਯਕੀਨਨ ਕਰਨ ਲਈ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।

Mukesh

This news is Content Editor Mukesh