ਸਾਬਕਾ ਮੰਤਰੀ ਦਾ ਭਤੀਜਾ ਗ੍ਰਿਫ਼ਤਾਰ, ਉਥੇ ਲੁਧਿਆਣਾ 'ਚ ਇਕੋ ਪਰਿਵਾਰ ਦੀਆਂ 4 ਕੁੜੀਆਂ ਗਾਇਬ, ਪੜ੍ਹੋ TOP 10

Wednesday, Jul 13, 2022 - 09:10 PM (IST)

ਜਲੰਧਰ : ਅੱਜ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਘੁਟਾਲੇ ਕਰਨ ਦੇ ਦੋਸ਼ 'ਚ ਵਿਜੀਲੈਂਸ ਨੇ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਉਥੇ ਲੁਧਿਆਣਾ ਵਿਖੇ ਇਕੋ ਪਰਿਵਾਰ ਦੀਆਂ 4 ਕੁੜੀਆਂ ਦੇ ਗਾਇਬ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

Breaking News: ਵਿਜੀਲੈਂਸ ਨੇ ਚੁੱਕਿਆ ਸਾਬਕਾ ਜੰਗਲਾਤ ਮੰਤਰੀ ਗਿਲਜੀਆਂ ਦਾ ਭਤੀਜਾ
ਪੰਜਾਬ ਸਰਕਾਰ ਦੇ ਨਿਸ਼ਾਨੇ 'ਤੇ ਇਕ ਹੋਰ ਮੰਤਰੀ। ਅੱਜ ਵਿਜੀਲੈਂਸ ਨੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ 'ਤੇ ਡੀ.ਐੱਫ.ਓ. ਦੀ ਬਦਲੀ, ਟ੍ਰੀ ਗਾਰਡ ਅਤੇ ਬੂਟੇ ਲਾਉਣ ‘ਚ ਘੁਟਾਲੇ ਕਰਨ ਦੇ ਦੋਸ਼ ਹਨ।

ਲੁਧਿਆਣਾ ਤੋਂ ਸਨਸਨੀਖੇਜ਼ ਮਾਮਲਾ ਆਇਆ ਸਾਹਮਣੇ, ਇੱਕੋ ਪਰਿਵਾਰ ਦੀਆਂ 4 ਕੁੜੀਆਂ ਗਾਇਬ
ਲੁਧਿਆਣਾ 'ਚ ਉਸ ਵੇਲੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਕੋ ਪਰਿਵਾਰ ਦੀਆਂ 4 ਕੁੜੀਆਂ ਗਾਇਬ ਹੋ ਗਈਆਂ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ, ਫੋਰੈਂਸਿਕ ਰਿਪੋਰਟ ’ਚ ਹੋਇਆ ਵੱਡਾ ਖੁਲਾਸਾ
ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਮਾਮਲੇ ਵਿਚ ਫੋਰੈਂਸਿਕ ਰਿਪੋਰਟ ਆ ਗਈ ਹੈ। ਮੂਸੇਵਾਲਾ ਦਾ ਕਤਲ ਏ. ਕੇ. 47 ਤੋਂ ਇਲਾਵਾ .30 ਬੋਰ ਅਤੇ 9 ਐੱਮ. ਐੱਮ. ਪਿਸਟਲ ਨਾਲ ਕੀਤਾ ਗਿਆ ਸੀ।

ਵਜ਼ੀਫਾ ਘਪਲੇ ਬਾਰੇ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ, ਕਰ ਸਕਦੀ ਹੈ ਸਖ਼ਤ ਕਾਰਵਾਈ
ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਵਜ਼ੀਫ਼ਾ ਘਪਲੇ ਬਾਰੇ ਸੂਬੇ ਦੀ ਮਾਨ ਸਰਕਾਰ ਨੇ ਵੱਡੇ ਐਕਸ਼ਨ ਦੀ ਤਿਆਰੀ ਕਰ ਲਈ ਗਈ। ਸੂਤਰਾਂ ਮੁਤਾਬਕ ਇਸ ਘਪਲੇ ਨਾਲ ਸਬੰਧਿਤ ਫਾਈਲਾਂ ਸਰਕਾਰ ਵੱਲੋਂ ਮੰਗਵਾ ਲਈਆਂ ਗਈਆਂ ਹਨ।

ਪੁਲਸ ਦੀ ਗ੍ਰਿਫ਼ਤ 'ਚ ਚੱਲ ਰਹੇ 'ਸਿਮਰਜੀਤ ਬੈਂਸ' 'ਤੇ ਨਵੀਂ ਮੁਸੀਬਤ, ਇਕ ਹੋਰ ਮਾਮਲਾ ਹੋਇਆ ਦਰਜ
ਥਾਣਾ ਸਰਾਭਾ ਨਗਰ ਦੀ ਪੁਲਸ ਨੇ ਸੀ. ਜੇ. ਐੱਮ. ਸੁਮਿਤ ਮੱਕੜ ਦੀ ਸ਼ਿਕਾਇਤ ’ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੰਜਾਬ 'ਚ ਅੱਜ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪੰਜਾਬ ਭਰ ’ਚ ਮਾਨਸੂਨ ਦਾ ਦੌਰ ਜਾਰੀ ਹੈ। ਇਸ ਦੌਰਾਨ 2 ਦਿਨ ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਤੋਂ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ’ਚ 13 ਅਤੇ 14 ਜੁਲਾਈ ਨੂੰ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਰਹੇਗਾ ਅਤੇ ਭਾਰੀ ਮੀਂਹ ਪੈ ਸਕਦਾ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ : ਪ੍ਰਿਯਵਰਤ ਫੌਜੀ ਸਣੇ ਚਾਰ ਕਾਤਲ ਅਦਾਲਤ ’ਚ ਪੇਸ਼, ਵਧਿਆ ਰਿਮਾਂਡ
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ 5 ਜੁਲਾਈ ਨੂੰ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਤੇ ਦੀਪਕ ਟੀਨੂੰ ਦਾ 8 ਦਿਨਾਂ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਚੈੱਕਅੱਪ ਕਰਵਾਇਆ ਗਿਆ।

ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਸ ਵਿਚਕਾਰ ਹੱਥੋਪਾਈ, ਲੱਥੀਆਂ ਪੱਗਾਂ
ਮਾਸਟਰ ਕੇਡਰ ਦੀਆਂ 4161 ਅਸਾਮੀਆਂ ਵਿੱਚ ਵਾਧਾ ਕਰਵਾਉਣ ਅਤੇ ਜਲਦੀ ਲਿਖਤੀ ਪ੍ਰੀਖਿਆ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਬੀ.ਐੱਡ ਟੈਟ ਪਾਸ ਅਧਿਆਪਕਾਂ ਦੀ ਪੁਲਸ ਪ੍ਰਸ਼ਾਸ਼ਨ ਨਾਲ ਜ਼ਬਰਦਸਤ ਧੱਕਾ ਮੁੱਕੀ ਹੋਈ।

ਥਾਣੇਦਾਰਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਮਾਨ ਸਰਕਾਰ, ਦਿੱਤੀ ਚਿਤਾਵਨੀ
ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਲਗਾਤਾਰ ਐਕਸ਼ਨ 'ਚ ਨਜ਼ਰ ਆ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਹੁਣ ਪੰਜਾਬ ਪੁਲਸ ਦੇ ਥਾਣੇਦਾਰਾਂ 'ਤੇ ਹੈ।

ਪਟਿਆਲਾ ਜੇਲ ’ਚ ਸਾਥੀ ਕੈਦੀਆਂ ਦੀ ਨਵਜੋਤ ਸਿੱਧੂ ਨਾਲ ਖੜਕੀ, ਜਾਣੋ ਕੀ ਹੈ ਘਟਨਾ ਦਾ ਅਸਲ ਸੱਚ
ਰੋਡਰੇਜ਼ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਣ ਤੋਂ ਬਾਅਦ ਪਟਿਆਲਾ ਜੇਲ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਜੇਲ ਵਿਚ ਕੈਦੀਆਂ ਨਾਲ ਵਿਵਾਦ ਹੋਣ ਦੀਆਂ ਖ਼ਬਰਾਂ ਨੂੰ ਪਟਿਆਲਾ ਜੇਲ ਦੇ ਸੁਪਰਡੰਟ ਮਨਦੀਪ ਸਿੰਘ ਨੇ ਅਫਵਾਹ ਦਿੱਸਿਆ ਹੈ।


Mukesh

Content Editor

Related News