ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਉਥੇ ਸੰਸਦ ''ਚ ਸਹੁੰ ਚੁੱਕਣ ਨੂੰ ਲੈ ਕੇ MP ਮਾਨ ਦਾ ਵੱਡਾ ਬਿਆਨ, ਪੜ੍ਹੋ TOP 10

07/15/2022 9:06:43 PM

ਜਲੰਧਰ : ਅੱਜ ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਇਕ ਵੀਡੀਓ ਰਾਹੀਂ ਮੀਡੀਆ ਦੇ ਸਾਹਮਣੇ ਆ ਕੇ ਕਈ ਸਨਸਨੀਖੇਜ਼ ਖੁਲਾਸੇ ਕੀਤੇ। ਉਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਉਹ ਛੋਟੀ ਅਤੇ ਵੱਡੀ ਕਿਰਪਾਨ ਲੈ ਕੇ ਸੰਸਦ 'ਚ ਸਹੁੰ ਚੁੱਕਣ ਜਾਣਗੇ, ਜੇਕਰ ਉਨ੍ਹਾਂ ਨੂੰ ਜਾਣ ਤੋਂ ਰੋਕਿਆ ਤਾਂ ਉਹ ਪਿਛਲੀ ਵਾਰ ਵਾਂਗ ਸਹੁੰ ਨਹੀਂ ਚੁੱਕਣਗੇ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਮੂਸੇਵਾਲਾ ਕਤਲ ਕਾਂਡ : ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਵੀਡੀਓ ’ਚ ਦੇਖੋ ਸਨਸਨੀਖੇਜ਼ ਖੁਲਾਸੇ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਤੋਂ ਬਾਅਦ ਵੀ ਮਿਲ ਰਹੇ ਲੋਕਾਂ ਦੇ ਸਮਰਥਨ ਅਤੇ ਪਿਆਰ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਭੜਕ ਉਠਿਆ ਹੈ। ਗੋਲਡੀ ਬਰਾੜ ਨੇ ਕਿਹਾ ਹੈ ਕਿ ਜਿਹੜੇ ਲੋਕ ਸਿੱਧੂ ਨੂੰ ਜਿਊਂਦੇ ਜੀ ਮਾੜਾ ਬੋਲਦੇ ਸਨ ਅੱਜ ਉਸ ਨੂੰ ਸ਼ਹੀਦ ਦੱਸ ਰਹੇ ਹਨ।

ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਸੰਸਦ ’ਚ ਕਿਰਪਾਨ ਲਿਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਗਰੁੱਪ ਦੇ ਸੁਪ੍ਰੀਮੋ ਅਤੇ ਸੰਗਰੂਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਉਹ ਛੋਟੀ ਅਤੇ ਵੱਡੀ ਕਿਰਪਾਨ ਲੈ ਕੇ ਸੰਸਦ ਵਿਚ ਸਹੁੰ ਚੁੱਕਣ ਜਾਣਗੇ, ਜੇਕਰ ਉਨ੍ਹਾਂ ਨੂੰ ਜਾਣ ਤੋਂ ਰੋਕਿਆ ਤਾਂ ਉਹ ਪਿਛਲੀ ਵਾਰ ਵਾਂਗ ਸਹੁੰ ਨਹੀਂ ਚੁੱਕਣਗੇ।

ਸਿੱਧੂ ਮੂਸੇਵਾਲਾ ਕਤਲ ਕਾਂਡ : ਗੈਂਗਸਟਰ ਸੇਰਸਾ ਅਤੇ ਚੌਧਰੀ 8 ਦਿਨਾਂ ਪੁਲਸ ਰਿਮਾਂਡ ’ਤੇ
ਸਿੱਧੂ ਮੂਸੇਵਾਲਾ ਕਤਲ ਮਾਮਲੇ ਮਾਨਸਾ ਪੁਲਸ ਵਲੋਂ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦੇ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਦਾ ਮਾਨਸਾ ਦੇ ਹਸਪਤਾਲ ਵਿਚ ਮੈਡੀਕਲ ਕਰਵਾਉਣ ਤੋਂ ਬਾਅਦ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ 8 ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। 

ਫਿਲਹਾਲ ਜੇਲ੍ਹ 'ਚ ਹੀ ਰਹਿਣਗੇ ਬਿਕਰਮ ਮਜੀਠੀਆ, ਇਕ ਹੋਰ ਜੱਜ ਨੇ ਕੇਸ ਤੋਂ ਖ਼ੁਦ ਨੂੰ ਕੀਤਾ ਵੱਖ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਜੇਲ੍ਹ 'ਚ ਹੀ ਰਹਿਣਾ ਪਵੇਗਾ। ਅੱਜ ਵੀ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਕ ਜੱਜ ਨੇ ਖ਼ੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਹੈ।

ਰਾਜਪਾਲ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਸੁਖਬੀਰ ਬਾਦਲ ਨੇ ਮੂਸੇਵਾਲਾ ਕਤਲ ਕੇਸ ’ਚ ਮੰਗੀ CBI ਜਾਂਚ
ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਦੇ ਮੁੱਦੇ, ਸਿੱਧੂ ਮੂਸੇਵਾਲਾ ਦ ਕਤਲ ਦੇ ਇਨਸਾਫ਼, ਮੂਸੇਵਾਲਾ ਦੇ ਗੀਤ ਐੱਸ. ਵਾਈ. ਐੱਲ. ਅਤੇ ਕੰਵਰ ਗਰੇਵਾਲ ਦੇ ਗੀਤ ਰਿਹਾਈ ਨੂੰ ਬੈਨ ਕਰਨ ਦੇ ਸਬੰਧ ਰਾਜਪਾਲ ਨੂੰ ਇਕ ਮੰਗ ਪੱਤਰ ਵੀ ਸੌਂਪਿਆ।

ਜਲੰਧਰ : ਮੀਂਹ ਮਗਰੋਂ ਦਿਖਣ ਲੱਗਾ ਪਹਾੜੀਆਂ ਦਾ ਖ਼ੂਬਸੂਰਤ ਨਜ਼ਾਰਾ, ਲੋਕਾਂ ਨੇ ਕੈਮਰੇ ’ਚ ਕੀਤਾ ਕੈਦ
ਸ਼ਹਿਰ ਦੇ ਲੋਕਾਂ ਨੂੰ ਇਕ ਵਾਰ ਫਿਰ ਪਹਾੜੀਆਂ ਦਾ ਖ਼ੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਿਆ। ਪਿਛਲੇ ਕਈ ਦਿਨਾਂ ਤੋਂ ਸ਼ਹਿਰ ਨੂੰ ਧੂੜ ਅਤੇ ਪ੍ਰਦੂਸ਼ਣ ਨੇ ਲਪੇਟ ’ਚ ਲਿਆ ਹੋਇਆ ਸੀ ਪਰ ਮਾਨਸੂਨ ਦੇ ਆਉਂਦਿਆਂ ਹੀ ਧੂੜ ਅਤੇ ਘੱਟ ਪ੍ਰਦੂਸ਼ਣ ਘਟਣ ਕਾਰਨ ਸ਼ਹਿਰ ਦਾ ਵਾਤਾਵਰਣ ਪੂਰੀ ਤਰ੍ਹਾਂ ਸਾਫ-ਸੁਥਰਾ ਹੋ ਗਿਆ ਹੈ। ਅਜਿਹੀ ਹਾਲਤ ’ਚ ਸ਼ਹਿਰ ਤੋਂ ਪਹਾੜੀਆਂ ਨਜ਼ਰ ਆਉਣ ਲੱਗੀਆਂ।

ਜਲੰਧਰ ਜ਼ਿਲ੍ਹੇ 'ਚ ਮੁੜ ਫਟਿਆ 'ਕੋਰੋਨਾ' ਬੰਬ, 50 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਕਹਿਰ ਵਧਣ ਲੱਗਾ ਹੈ। ਜਲੰਧਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ 57 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਸ਼ਹੀਦ ਭਗਤ ਸਿੰਘ ਬਾਰੇ ਵਿਵਾਦਿਤ ਬਿਆਨ ’ਤੇ ਬੁਰੀ ਤਰ੍ਹਾਂ ਘਿਰੇ ਸਿਮਰਨਜੀਤ ਮਾਨ, ‘ਆਪ’ ਨੇ ਖੋਲ੍ਹਿਆ ਮੋਰਚਾ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿਣ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ।

ਪਟਿਆਲਾ ’ਚ ਫਿਰ ਗਰਮਾਇਆ ਮਾਹੌਲ, ਕਾਲੀ ਮਾਤਾ ਮੰਦਰ ਦੀ ਕੰਧ ’ਤੇ ਲੱਗੇ ਖਾਲਿਸਤਾਨ ਦੇ ਪੋਸਟਰ
ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਿਰ ਦੀ ਇਕ ਕੰਧ ’ਤੇ ਖਾਲਿਸਤਾਨ ਸੰਬੰਧੀ ਪੋਸਟਰ ਲਗਾਉਣ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਫਿਰ ਮਾਹੌਲ ਗਰਮ ਹੋ ਗਿਆ, ਹਾਲਾਂਕਿ ਪੋਸਟਰ ਕਿੱਥੇ ਲੱਗਾ ਸੀ, ਇਸ ਬਾਰੇ ਅਜੇ ਤੱਕ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ।

ਪੰਜਾਬ ਦੀਆਂ ਸਾਰੀਆਂ ਮੰਡੀਆਂ ਭਲਕੇ ਰਹਿਣਗੀਆਂ ਬੰਦ, ਜਾਣੋ ਕੀ ਹੈ ਕਾਰਨ
ਅਨਾਜ ਆਈਟਮਾਂ ਕਣਕ, ਚੌਲ, ਦਾਲਾਂ ਜੋ ਹੁਣ ਤੱਕ ਜੀ. ਐੱਸ. ਟੀ. ਘੇਰੇ ਤੋਂ ਬਾਹਰ ਸਨ। ਪਿੱਛੇ ਜਿਹੇ ਜੀ. ਐੱਸ. ਟੀ ਰਾਸ਼ਟਰੀ ਕੌਂਸਲ ਵੱਲੋਂ ਇਨ੍ਹਾਂ ਨੂੰ ਜੀ. ਐੱਸ. ਟੀ. ਘੇਰੇ ’ਚ ਲਿਆਉਣ ਲਈ ਜੋ ਸਿਫ਼ਾਰਸ਼ ਕੀਤੀ ਗਈ ਸੀ, ਇਸ ਦਾ ਰਾਸ਼ਟਰ ਪੱਧਰੀ ਵਿਰੋਧ ਸ਼ੁਰੂ ਹੋ ਗਿਆ ਹੈ।


Mukesh

Content Editor

Related News