ਸਿਮਰਜੀਤ ਬੈਂਸ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ ਤਾਂ ਉਥੇ ਲਾਰੈਂਸ ਬਿਸ਼ਨੋਈ ਦਾ ਵੀ ਵਧਿਆ ਰਿਮਾਂਡ, ਪੜ੍ਹੋ TOP 10

07/18/2022 8:57:40 PM

ਜਲੰਧਰ : ਜਬਰ-ਜ਼ਿਨਾਹ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ 2 ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਮੁੜ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਉਥੇ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ ਮੁੜ 3 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਜਬਰ-ਜ਼ਿਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੀ ਪੇਸ਼ੀ, ਅਦਾਲਤ ਨੇ 14 ਦਿਨਾਂ ਲਈ ਜੇਲ੍ਹ ਭੇਜਿਆ
ਜਬਰ-ਜ਼ਿਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਦੋਸ਼ੀਆਂ ਨੂੰ ਅੱਜ 2 ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ 'ਤੇ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਪੁਲਸ ਦੀ ਮੰਗ 'ਤੇ ਸਿਮਰਜੀਤ ਬੈਂਸ ਅਤੇ ਹੋਰਨਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।

ਲਾਰੈਂਸ ਬਿਸ਼ਨੋਈ ਦੀ ਸਖ਼ਤ ਸੁਰੱਖਿਆ ਹੇਠ ਹੁਸ਼ਿਆਰਪੁਰ ਅਦਾਲਤ 'ਚ ਪੇਸ਼ੀ, ਪੁਲਸ ਨੂੰ ਮੁੜ ਮਿਲਿਆ ਰਿਮਾਂਡ
ਹੁਸ਼ਿਆਰਪੁਰ ਪੁਲਸ ਵੱਲੋਂ ਬੀਤੀ 11 ਜੁਲਾਈ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਸੋਮਵਾਰ ਸਵੇਰੇ ਮੁੜ ਉਸ ਨੂੰ ਸਖ਼ਤ ਪਹਿਰੇ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਮੁੜ 3 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।

ਜਾਰੀ ਹੋਇਆ 15 ਅਗਸਤ ਦਾ ਸ਼ਡਿਊਲ, ਜਾਣੋ CM Mann ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਤਿਰੰਗਾ
ਪੰਜਾਬ ਸਰਕਾਰ ਵਲੋਂ 15 ਅਗਸਤ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਮੰਤਰੀਆਂ ਦੇ ਝੰਡਾ ਲਹਿਰਾਉਣ ਦੀ ਰਸਮ ਸੰਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੰਗਤ ਸਿੰਘ ਗਿਲਜੀਆਂ ਨੂੰ ਅਦਾਲਤ ਨੇ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ।

ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨੇ ਨਹੀਂ ਮਿਲਣਗੇ ਮੂਸਾ ਪਿੰਡ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੋਸ਼ਲ ਮੀਡੀਆ ਟੀਮ ਨੇ ਇਕ ਪੋਸਟ ਸ਼ੇਅਰ ਕਰਦਿਆਂ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਾਈ ਪੋਸਟ ’ਚ ਕਿਹਾ ਹੈ ਕਿ ਉਨ੍ਹਾਂ ਦੇ ਮਾਤਾ-ਪਿਤਾ ਕੱਲ ਸਵੇਰ ਯਾਨੀ ਮੰਗਲਵਾਰ ਤੋਂ ਮੂਸਾ ਪਿੰਡ ’ਚ ਨਹੀਂ ਹੋਣਗੇ।

ਰੁਮਾਲਾ ਸਾਹਿਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤੇ ਇਹ ਆਦੇਸ਼, ਨਾ ਮੰਨਣ ’ਤੇ ਹੋਵੇਗੀ ਕਾਰਵਾਈ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੰਜਾਬ ਦੇ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ। ਗੁਰਦੁਆਰਾ ਸਾਹਿਬ ਦੇ ਬਾਹਰ ਦੁਕਾਨਾਂ ’ਤੇ ਵਿਕਣ ਵਾਲੇ ਰੁਮਾਲਾ ਸਾਹਿਬ ’ਤੇ ਗੁਰਬਾਣੀ ਦੀਆਂ ਤੁੱਕਾਂ ਅਤੇ ਖੰਡੇ ਦੇ ਨਿਸ਼ਾਨ ਬਣੇ ਹੋਏ ਹਨ, ਜਿਨ੍ਹਾਂ ਦੀ ਆਈ ਹੋਈ ਸੰਗਤ ਵਲੋਂ ਵੱਡੇ ਪੱਧਰ ’ਤੇ ਬੇਅਦਬੀ ਕੀਤੀ ਜਾ ਰਹੀ ਹੈ।

25 ਕਿਲੋ ਤੋਂ ਵੱਧ ਦੀ ਅਨਾਜ ਦੀ ਬੋਰੀ 'ਤੇ ਨਹੀਂ ਲੱਗੇਗਾ ਟੈਕਸ, ਇਹ ਚੀਜ਼ਾਂ ਵੀ ਹੋ ਰਹੀਆਂ ਹਨ ਸਸਤੀਆਂ
ਅੱਜ ਤੋਂ ਕਈ ਖਾਣ-ਪੀਣ ਵਾਲੀਆਂ ਵਸਤਾਂ 'ਤੇ GST ਲਾਗੂ ਹੋ ਗਿਆ ਹੈ। ਇਨ੍ਹਾਂ ਵਿੱਚ ਪਹਿਲਾਂ ਤੋਂ ਪੈਕ ਕੀਤੀਆਂ ਅਤੇ ਲੇਬਲ ਵਾਲੀਆਂ ਗੈਰ-ਬ੍ਰਾਂਡ ਵਾਲੀਆਂ ਖੁਰਾਕੀ ਵਸਤਾਂ ਜਿਵੇਂ ਦਾਲਾਂ, ਚੌਲ , ਆਟਾ, ਕਣਕ ਸਮੇਤ ਸਾਰੇ ਅਨਾਜ ਸ਼ਾਮਲ ਹਨ।

ਅੱਜ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ, ਇਨ੍ਹਾਂ ਮੁੱਦਿਆਂ ’ਤੇ ਹੰਗਾਮੇ ਦੇ ਆਸਾਰ
ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਯਾਨੀ ਕਿ 18 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਇਹ ਸੈਸ਼ਨ 12 ਅਗਸਤ ਤੱਕ ਚਲੇਗਾ। ਖ਼ਾਸ ਗੱਲ ਇਹ ਹੈ ਕਿ ਇਸ ਵਾਰ ਵੀ ਸੈਸ਼ਨ ਦੇ ਕਾਫੀ ਹੰਗਾਮੇਦਾਰ ਰਹਿਣ ਦੇ ਆਸਾਰ ਹਨ।

ਨਰਮਦਾ ਨਦੀ ’ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ
ਮੱਧ ਪ੍ਰਦੇਸ਼ ’ਚ ਅੱਜ ਯਾਨੀ ਕਿ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਮੱਧ ਪ੍ਰਦੇਸ਼ ਦੇ ਧਾਰ ਅਤੇ ਖਰਗੋਨ ਜ਼ਿਲ੍ਹੇ ਦੇ ਖਲਘਾਟ ’ਚ ਯਾਤਰੀਆਂ ਨਾਲ ਭਰੀ ਬੱਸ ਨਰਮਦਾ ਨਦੀ ’ਚ ਡਿੱਗ ਗਈ। ਬੱਸ ’ਚ ਕਰੀਬ 55  ਯਾਤਰੀ ਸਵਾਰ ਸਨ।


Mukesh

Content Editor

Related News