ਮਾਫ਼ੀਆ ਨੇ ਟਿੱਪਰ ਹੇਠਾਂ ਕੁਚਲਿਆ DSP ਤਾਂ ਉਥੇ ਗਾਇਕ ਜਾਨੀ ਦਾ ਹੋਇਆ ਭਿਆਨਕ ਐਕਸੀਡੈਂਟ, ਪੜ੍ਹੋ TOP 10
Tuesday, Jul 19, 2022 - 09:16 PM (IST)
ਜਲੰਧਰ : ਅੱਜ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦਾ ਮੋਹਾਲੀ 'ਚ ਐਕਸੀਡੈਂਟ ਹੋ ਗਿਆ। ਉਥੇ ਹਰਿਆਣਾ 'ਚ ਨਾਜਾਇਜ਼ ਮਾਈਨਿੰਗ ਰੋਕਣ ਗਏ DSP ਦਾ ਟਿੱਪਰ ਹੇਠਾਂ ਦੇ ਕੇ ਕਤਲ ਕਰ ਦਿੱਤਾ ਗਿਆ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
Breaking: ਮਸ਼ਹੂਰ ਪੰਜਾਬੀ ਗਾਇਕ ਜਾਨੀ ਦਾ ਮੋਹਾਲੀ 'ਚ ਭਿਆਨਕ ਐਕਸੀਡੈਂਟ
ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਜਾਨੀ ਦੀ ਕਾਰ ਅੱਜ ਮੋਹਾਲੀ 'ਚ ਹਾਦਸਾਗ੍ਰਸਤ ਹੋ ਗਈ। ਜਾਨੀ ਸਮੇਤ ਕਾਰ 'ਚ 2 ਲੋਕ ਸਵਾਰ ਸਨ, ਕਾਰ ਦੀ ਰਫਤਾਰ ਕਾਫੀ ਤੇਜ਼ ਸੀ।
ਹਰਿਆਣਾ: ਨਾਜਾਇਜ਼ ਮਾਈਨਿੰਗ ਰੋਕਣ ਗਏ DSP ਦਾ ਟਿੱਪਰ ਥੱਲੇ ਦੇ ਕੇ ਕਤਲ
ਹਰਿਆਣਾ ’ਚ ਭੂ-ਮਾਫੀਆ ਦੀ ਨਿਡਰਤਾ ਇਕ ਵਾਰ ਫਿਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਨੂਹ ’ਚ ਭੂ-ਮਾਫੀਆ ਨੇ ਡੀ.ਐੱਸ.ਪੀ. ’ਤੇ ਗੱਡੀ ਚੜ੍ਹਾ ਦਿੱਤੀ, ਜਿਸ ਨਾਲ ਡੀ.ਐੱਸ.ਪੀ. ਸੁਰਿੰਦਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਸੰਯੁਕਤ ਕਿਸਾਨ ਮੋਰਚਾ ਨੇ MSP 'ਤੇ ਸਰਕਾਰ ਦੀ ਕਮੇਟੀ ਕੀਤੀ ਖਾਰਜ, ਆਖ਼ੀ ਇਹ ਗੱਲ
ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਮੰਗਲਵਾਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਬਾਰੇ ਸਰਕਾਰ ਦੀ ਕਮੇਟੀ ਨੂੰ ਖਾਰਜ ਕਰਦਿਆਂ ਕਿਹਾ ਕਿ ਰੱਦ ਕੀਤੇ ਗਏ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ‘ਕਿਸਾਨ ਆਗੂ’ ਇਸ ਦੇ ਮੈਂਬਰ ਹਨ।
ਪੰਜਾਬ 'ਚ ਅੱਜ ਤੋਂ 4-5 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਤਾਰੀਖਾਂ ਲਈ ਆਰੇਂਜ ਅਲਰਟ ਜਾਰੀ
ਇਕ ਵਾਰ ਫਿਰ ਤੋਂ ਮਾਨਸੂਨ ਦੇ ਸਰਗਰਮ ਹੋਣ ਨਾਲ ਪੰਜਾਬ 'ਚ ਅੱਜ ਤੋਂ ਲੈ ਕੇ ਆਉਣ ਵਾਲੇ 4-5 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਸਿਮਰਜੀਤ ਬੈਂਸ ਦੀ ਵੇਰਕਾ ਤੇ ਕੇਬਲ ਕੰਪਨੀ ਮਾਮਲੇ 'ਚ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ 'ਚ
ਜਬਰ-ਜ਼ਿਨਾਹ ਸਮੇਤ ਹੋਰ ਮਾਮਲਿਆਂ ਦੀ ਜਾਂਚ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਵੇਰਕਾ ਅਤੇ ਕੇਬਲ ਨੈੱਟਵਰਕ ਕੰਪਨੀ ਵੱਲੋਂ ਦਾਇਰ ਮੁਕੱਦਮੇ ਤਹਿਤ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ
ਕਸਬਾ ਮਜੀਠਾ ਤੋ ਥੋੜੀ ਦੂਰ ਪੈਂਦੇ ਪਿੰਡ ਗਾਲੋਵਾਲੀ ਕੁੱਲੀਆਂ ਵਿਖੇ ਇੱਕ ਨੌਜਵਾਨ ਦਾ ਦਾਤਰ ਮਾਰ ਕੇ ਕਤਲ ਕਰ ਦੇਣ ਦਾ ਦੁਖ਼ਦ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਵਨਜੀਤ ਸਿੰਘ (16) ਵਜੋਂ ਹੋਈ ਹੈ।
'ਕੁੜੀਆਂ ਦਾ ਹੁਣ ਤੇ ਚਲਾਨ ਹੋਵੇਗਾ, ਚੰਡੀਗੜ੍ਹ ਵਿੱਚ ਸ਼ਰੇਆਮ ਹੋਵੇਗਾ', ਸੁਣੋ ASI ਦਾ ਔਰਤਾਂ ਦੇ ਨਾਂ ਸੁਨੇਹਾ (ਵੀਡੀਓ)
ਚੰਡੀਗੜ੍ਹ 'ਚ ਔਰਤਾਂ ਵੀ ਡਰਾਈਵਿੰਗ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਔਰਤਾਂ ਲਈ ਹੈਲਮੈੱਟ ਜ਼ਰੂਰੀ ਕਰ ਦਿੱਤਾ ਹੈ।
ਕੋਠੀ ਮਾਲਕ ਦੇ ਘਰ 14 ਸਾਲਾ ਕੁੜੀ ਦੀ ਫ਼ਾਹੇ ਨਾਲ ਲਟਕਦੀ ਮਿਲੀ ਲਾਸ਼, ਭੜਕ ਉੱਠੇ ਲੋਕ (ਤਸਵੀਰਾਂ)
ਦੁਸਹਿਰਾ ਗਰਾਊਂਡ ਦੇ ਨੇੜੇ ਸਥਿਤ ਉਪਕਾਰ ਨਗਰ 'ਚ ਕੋਠੀ ਅੰਦਰ ਕੰਮ ਕਰਨ ਵਾਲੀ ਨਾਬਾਲਗ ਕੁੜੀ ਦੀ ਫ਼ਾਹੇ ਨਾਲ ਲਟਕਦੀ ਹੋਈ ਲਾਸ਼ ਬਰਾਮਦ ਹੋਈ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਕੋਠੀ ਮਾਲਕ ਨੇ ਉਨ੍ਹਾਂ ਦੀ ਧੀ ਦਾ ਕਤਲ ਕਰਕੇ ਪੁਲਸ ਨੂੰ ਗੁੰਮਰਾਹ ਕਰਨ ਲਈ ਖ਼ੁਦਕੁਸ਼ੀ ਦਾ ਰੂਪ ਦਿੱਤਾ ਹੈ।
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਯਾਤਰੀ ਵਾਹਨਾਂ 'ਚ ਲੱਗੇਗਾ ਵਹੀਕਲ ਲੋਕੇਸ਼ਨ ਟਰੈਕਿੰਗ ਡਿਵਾਈਸ ਸਿਸਟਮ
ਜਨਤਕ ਟਰਾਂਸਪੋਰਟ ਪ੍ਰਣਾਲੀ ਦੀ ਕਾਰਜਕੁਸ਼ਲਤਾ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਾਰੇ ਵਾਹਨਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 1 ਅਗਸਤ, 2022 ਤੋਂ ਸਾਰੇ ਯਾਤਰੀ ਸੇਵਾ ਵਾਹਨਾਂ ਜਿਵੇਂ ਬੱਸਾਂ, ਮਿੰਨੀ ਬੱਸਾਂ ਅਤੇ ਟੈਕਸੀਆਂ ਵਿੱਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ (ਵੀ.ਐਲ.ਟੀ.ਡੀ.) ਸਿਸਟਮ ਸ਼ੁਰੂ ਕੀਤਾ ਜਾਵੇਗਾ।
ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟ ਸ਼ੀਟ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ।