ਪੰਜਾਬ ਸਰਕਾਰ ਖਤਮ ਕਰੇਗੀ ਇਹ ਪੋਸਟ ਤਾਂ ਉਥੇ ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦਾ ਧਮਾਕਾ, ਪੜ੍ਹੋ TOP 10

07/27/2022 9:28:55 PM

ਜਲੰਧਰ : ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਦੇ 17 ਜ਼ਿਲ੍ਹਿਆਂ 'ਚ ADC ਸ਼ਹਿਰੀ ਵਿਕਾਸ ਦੀਆਂ ਦੀ ਪੋਸਟ ਖ਼ਤਮ ਕਰਨ ਦੀ ਫੈਸਲਾ ਲਿਆ ਤਾਂ ਉਥੇ ਜਲੰਧਰ ਜ਼ਿਲ੍ਹੇ 'ਚ ਬੁੱਧਵਾਰ ਨੂੰ 84 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਪੰਜਾਬ ਸਰਕਾਰ ਵੱਲੋਂ 17 ਜ਼ਿਲ੍ਹਿਆਂ 'ਚ ADC ਸ਼ਹਿਰੀ ਵਿਕਾਸ ਦੀ ਪੋਸਟ ਨੂੰ ਖ਼ਤਮ ਕਰਨ ਦਾ ਫ਼ੈਸਲਾ
ਪੰਜਾਬ ਦੇ 17 ਜ਼ਿਲ੍ਹਿਆਂ 'ਚ ਨਗਰ ਨਿਗਮ ਕਮਿਸ਼ਨਰਾਂ ਨੂੰ ਏ. ਡੀ. ਸੀ. ਸ਼ਹਿਰੀ ਵਿਕਾਸ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਸ ਸਬੰਧੀ ਪਰਸੋਨਲ ਵਿਭਾਗ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜੇ ਗਏ ਪ੍ਰਸਤਾਵ 'ਚ ਕੁੱਝ ਜ਼ਿਲ੍ਹਿਆਂ 'ਚ ਏ. ਡੀ. ਸੀ. ਸ਼ਹਿਰੀ ਵਿਕਾਸ ਦੇ ਓਵਰਲੋਡ ਹੋਣ ਦਾ ਹਵਾਲਾ ਦਿੱਤਾ ਗਿਆ ਹੈ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, 80 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਭਿਆਨਕ ਰੂਪ ਸਾਹਮਣੇ ਆਉਣ ਲੱਗਾ। ਬੁੱਧਵਾਰ ਨੂੰ ਮੁੜ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਬੁੱਧਵਾਰ ਨੂੰ 84 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ।

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਹੋਈ ਬੈਠਕ, ‘ਰਿਪੋਰਟ ’ਚ ਨਹੀਂ ਕੀਤੀ ਪਾਰਟੀ ਪ੍ਰਧਾਨ ਨੂੰ ਬਦਲਣ ਦੀ ਕੋਈ ਗੱਲ’
ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਅੱਜ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਵਿਖੇ ਹੋਈ ਹੈ। ਇਸ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਤਮਾਮ ਲੀਡਰ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਬੈਠਕ ਤੋਂ ਬਾਅਦ ਅਕਾਲੀ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੀਟਿੰਗ ਦੌਰਾਨ ਇਕਬਾਲ ਸਿੰਘ ਝੂੰਦਾਂ ਦੀ ਰਿਪੋਰਟ ਤਾਰੀਫ਼ ਕੀਤੀ।

ਐਡਵੋਕੇਟ ਜਨਰਲ ਨੂੰ ਲੈ ਕੇ ਭੰਬਲ-ਭੂਸਾ, ਹੁਣ ਜੀ. ਐੱਸ. ਬੱਲ ਅਤੇ ਪੁਨੀਤ ਬਾਲੀ ਦੇ ਨਾਂ ਦੀ ਚਰਚਾ
ਪੰਜਾਬ ਦੇ ਨਵੇਂ ਏ. ਜੀ. (ਐਡਵੋਕੇਟ ਜਨਰਲ) ਨੂੰ ਲੈ ਕੇ ਭੰਬਲ-ਭੂਸੇ ਵਾਲੀ ਸਥਿਤੀ ਬਣੀ ਹੋਈ ਹੈ, ਕੱਲ੍ਹ ਹੀ ਸਰਕਾਰ ਨੇ ਇਸ ਅਹੁਦੇ ਲਈ ਸੀਨੀਅਰ ਵਕੀਲ ਵਿਨੋਦ ਘਈ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ ਪਰ ਉਨ੍ਹਾਂ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਨਾ ਹੋਣ ਤੋਂ ਬਾਅਦ ਹੁਣ ਇਸ ਅਹੁਦੇ ਲਈ ਪੁਨੀਤ ਬਾਲੀ ਦਾ ਨਾਂ ਚਰਚਾ ਵਿਚ ਹੈ।

NGT ਦੀ ਵੱਡੀ ਕਾਰਵਾਈ : ਲੁਧਿਆਣਾ ਨਗਰ ਨਿਗਮ ਨੂੰ ਠੋਕਿਆ 100 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਲੁਧਿਆਣਾ ਨਗਰ ਨਿਗਮ ਨੂੰ 7 ਲੋਕਾਂ ਦੀ ਹੋਈ ਮੌਤ ਦਾ ਜ਼ਿੰਮੇਵਾਰ ਠਹਿਰਾਉਂਦੇ ਹੋਏ 100 ਕਰੋੜ ਰੁਪਏ ਦਾ ਜੁਰਮਾਨਾ ਠੋਕਿਆ ਹੈ। ਇਸ ਨੂੰ ਜ਼ਿਲ੍ਹਾ ਕਮਿਸ਼ਨਰ ਕੋਲ ਇਕ ਮਹੀਨੇ ’ਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

ਚੰਡੀਗੜ੍ਹ PGI 'ਚ ਮੰਕੀਪਾਕਸ ਨੂੰ ਲੈ ਕੇ ਅਲਰਟ, ਜਾਰੀ ਹੋ ਚੁੱਕੀਆਂ ਨੇ ਗਾਈਡਲਾਈਨਜ਼
ਕੇਰਲ ਤੋਂ ਬਾਅਦ ਦਿੱਲੀ 'ਚ ਮੰਕੀਪਾਕਸ ਦਾ ਮਰੀਜ਼ ਮਿਲਣ ਮਗਰੋਂ ਸੂਬਿਆਂ 'ਚ ਵੀ ਇਸ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਪੀ. ਜੀ. ਆਈ. 'ਚ ਵੀ ਮੰਕੀਪਾਕਸ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

'SC 'ਚ ਕੋਈ ਸਿੱਖ ਜੱਜ ਕਿਉਂ ਨਹੀਂ?', ਜਾਣੋ ਸਿਮਰਨਜੀਤ ਮਾਨ ਦੇ ਸਵਾਲ 'ਤੇ ਕੇਂਦਰੀ ਮੰਤਰੀ ਦਾ ਜਵਾਬ
ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਲੋਕ ਸਭਾ 'ਚ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕਿਆ। ਮਾਨ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਸੁਪਰੀਮ ਕੋਰਟ 'ਚ ਕੋਈ ਸਿੱਖ ਜੱਜ ਕਿਉਂ ਨਹੀਂ ਹੈ।

AAP ਸੰਸਦ ਮੈਂਬਰ ਸੰਜੇ ਸਿੰਘ ਇਕ ਹਫ਼ਤੇ ਲਈ ਰਾਜ ਸਭਾ ਤੋਂ ਸਸਪੈਂਡ
ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਹਰ ਵਾਰ ਵਾਂਗ ਇਸ ਵਾਰ ਵੀ ਸੈਸ਼ਨ ਹੰਗਾਮੇਦਾਰ ਹੀ ਚੱਲ ਰਿਹਾ ਹੈ। ਅੱਜ ਯਾਨੀ ਕਿ ਬੁੱਧਵਾਰ ਨੂੰ ਰਾਜ ਸਭਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਇਕ ਹਫ਼ਤੇ ਲਈ ਸਸਪੈਂਡ ਕਰ ਦਿੱਤਾ ਗਿਆ ਹੈ।

ਸਿੱਧੂ ਮੂਸੇਵਾਲਾ ਕਤਲਕਾਂਡ : ਮਾਨਸਾ ਪੁਲਸ ਨੂੰ ਫਿਰ ਮਿਲਿਆ 3 ਸ਼ਾਰਪ ਸ਼ੂਟਰਾਂ ਦਾ ਰਿਮਾਂਡ
ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੁਲਸ ਵੱਲੋਂ ਗੈਂਗਸਟਰਾਂ ਤੋਂ ਪੁੱਛ-ਗਿਛ ਕੀਤੀ ਜਾ ਰਹੀ ਹੈ। ਇਸ ਕਤਲਕਾਂਡ ਦੇ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ, ਕਸ਼ਿਸ਼ ਅਤੇ ਪਵਨ ਟੀਨੂੰ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਗਿਆ।

ਚੰਡੀਗੜ੍ਹ 'ਚ ਦਿਨ-ਦਿਹਾੜੇ ਦੁਕਾਨਕਾਰ ਦਾ ਕਤਲ, ਬਚਾਉਣ ਆਈ ਪਤਨੀ ਦੇ ਵੀ ਢਿੱਡ 'ਚ ਮਾਰਿਆ ਚਾਕੂ
ਚੰਡੀਗੜ੍ਹ ਦੇ ਸੈਕਟਰ-26 ਵਿਖੇ ਬਾਪੂਧਾਮ ਕਾਲੋਨੀ 'ਚ ਬੁੱਧਵਾਰ ਨੂੰ ਦਿਨ-ਦਿਹਾੜੇ ਇਕ ਦੁਕਾਨਦਾਰ ਦਾ ਕਤਲ ਕਰ ਦਿੱਤਾ ਗਿਆ। ਜਦੋਂ ਉਸ ਨੂੰ ਬਚਾਉਣ ਲਈ ਪਤਨੀ ਅੱਗੇ ਆਈ ਤਾਂ ਉਸ ਦੇ ਢਿੱਡ 'ਚ ਵੀ ਚਾਕੂ ਮਾਰ ਦਿੱਤਾ ਗਿਆ।

Mukesh

This news is Content Editor Mukesh