ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ ਲੱਗਾ GST, ਗਾਇਕ ਜਾਨੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੜ੍ਹੋ TOP 10
Tuesday, Aug 02, 2022 - 09:20 PM (IST)
ਜਲੰਧਰ : ਅੱਜ ਭਾਰਤ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਸਰਾਵਾਂ 'ਤੇ ਜੀ. ਐੱਸ. ਟੀ. ਲਗਾ ਦਿੱਤਾ ਗਿਆ। ਉਥੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਹੁਣ ਗੈਂਗਸਟਰਾਂ ਵਲੋਂ ਗਾਇਕ ਤੇ ਗੀਤਕਾਰ ਜਾਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਕੇਂਦਰ ਸਰਕਾਰ ਨੇ ਲਾਇਆ 12 ਫ਼ੀਸਦੀ GST, ਸੰਗਤਾਂ 'ਚ ਭਾਰੀ ਰੋਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀ. ਐੱਸ. ਟੀ. ਦੇ ਘੇਰੇ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਗੀਤਕਾਰ ਜਾਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ, ਪੰਜਾਬ ਛੱਡ ਸੁਰੱਖਿਅਤ ਜਗ੍ਹਾ ਹੋਏ ਸ਼ਿਫਟ
ਪੰਜਾਬ ’ਚ ਗੈਂਗਸਟਰਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਦਿਨ-ਦਿਹਾੜੇ ਕਤਲ ਹੋਣ ਮਗਰੋਂ ਹੁਣ ਗੈਂਗਸਟਰਾਂ ਵਲੋਂ ਮਸ਼ਹੂਰ ਗੀਤਕਾਰ ਜਾਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਅੰਮ੍ਰਿਤਸਰ 'ਚ ਇਕ ਹੋਰ ਡਾਕਟਰ ਨੂੰ ਮਿਲੀ ਧਮਕੀ, ਸਿੱਧੂ ਮੂਸੇਵਾਲਾ ਵਰਗਾ ਹਾਲ ਕਰਨ ਦੀ ਦਿੱਤੀ ਚਿਤਾਵਨੀ
ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਹਿੱਸਾ ਦੱਸ ਖੁਦ ਨੂੰ ਵਿੱਕੀ ਬਰਾੜ ਕਹਿਣ ਵਾਲੇ ਇਕ ਵਿਅਕਤੀ ਨੇ ਅੰਮ੍ਰਿਤਸਰ ਦੇ ਇਕ ਹੋਰ ਨਾਮੀ ਡਾਕਟਰ ਨੂੰ ਧਮਕਾਇਆ ਹੈ।
ਸਾਬਕਾ ਮੁੱਖ ਮੰਤਰੀ ਚੰਨੀ ਦੀ ਭਰਜਾਈ ਦਾ SMO ਅਹੁਦੇ ਤੋਂ ਅਸਤੀਫ਼ਾ, ਸਿਹਤ ਮੰਤਰੀ ਦੇ ਛਾਪੇ ਮਗਰੋਂ ਹੋਈ ਸੀ ਬਦਲੀ
ਸਿਹਤ ਵਿਭਾਗ ਵੱਲੋਂ ਖਰੜ ਦੀ ਐੱਸ. ਐੱਮ. ਓ. ਡਾ. ਮਨਿੰਦਰ ਕੌਰ (ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਭਰਜਾਈ) ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ ਡਾ. ਮਨਿੰਦਰ ਕੌਰ ਨੇ ਨੌਕਰੀ ਛੱਡਣ ਦਾ ਨੋਟਿਸ ਦੇ ਦਿੱਤਾ ਹੈ।
ਮੂਸੇਵਾਲਾ ਕਤਲਕਾਂਡ: ਇਕ ਹੋਰ ਵਿਅਕਤੀ ਨੂੰ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ, 7 ਅਗਸਤ ਤੱਕ ਲਿਆ ਰਿਮਾਂਡ
ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ 'ਚ ਕਾਰਵਾਈ ਕਰਦਿਆਂ ਮਾਨਸਾ ਪੁਲਸ ਨੇ ਰਾਜਸਥਾਨ ਦੀ ਚੁਰੂ ਜੇਲ੍ਹ ਵਿੱਚ ਬੰਦ ਹਰਸ਼ਦ ਖਾਂ ਨਾਮੀ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ, ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ 7 ਅਗਸਤ ਤੱਕ ਰਿਮਾਂਡ ਲਿਆ ਗਿਆ ਹੈ।
ਅਪਰਾਧਿਕ ਰਿਕਾਰਡ ਵਾਲੇ ਲੋਕ SGPC ਦੀਆਂ ਚੋਣਾਂ ’ਚ ਹੁਣ ਨਹੀਂ ਲੈ ਸਕਣਗੇ ਹਿੱਸਾ
ਜਿਸ ਤਰ੍ਹਾਂ ਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿਚ ਕਿਸੇ ਵੀ ਅਪਰਾਧਿਕ ਰਿਕਾਰਡ ਵਾਲਾ ਵਿਅਕਤੀ ਹਿੱਸਾ ਨਹੀਂ ਲੈ ਸਕਦਾ, ਉਸੇ ਤਰ੍ਹਾਂ ਹੁਣ ਐੱਸ. ਜੀ. ਪੀ. ਸੀ. ਦੀਆਂ ਚੋਣਾਂ ’ਚ ਵੀ ਕੋਈ ਅਪਰਾਧਿਕ ਰਿਕਾਰਡ ਵਾਲਾ ਉਮੀਦਵਾਰ ਹਿੱਸਾ ਨਹੀਂ ਲੈ ਸਕਦਾ।
ਦਰਬਾਰ ਸਾਹਿਬ ਕੰਪਲੈਕਸ ਬਾਹਰਲੀਆਂ ਸਰਾਵਾਂ ’ਤੇ ਜੀ. ਐੱਸ. ਟੀ. ਦੇ ਫ਼ੈਸਲੇ ’ਤੇ CM ਮਾਨ ਦਾ ਵੱਡਾ ਬਿਆਨ
ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਮੂਹ ਤੋਂ ਬਾਹਰ ਸਥਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ’ਤੇ 12 ਫੀਸਦ ਜੀ. ਐੱਸ. ਟੀ. ਦੀ ਸ਼ਰਤ ਲਾਗੂ ਕਰਨ ਦੇ ਫ਼ੈਸਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੰਦਾ ਕੀਤੀ ਹੈ।
ਪੰਜਾਬ ਸਰਕਾਰ ਵੱਲੋਂ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਦੇ ਨਕਦ ਇਨਾਮ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਵੇਟਲਿਫਟਰ ਹਰਜਿੰਦਰ ਕੌਰ ਨੂੰ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ 'ਤੇ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਰਕਾਰੀ ਸਕੂਲਾਂ ਦੇ ਬੱਚੇ ਹੁਣ ਨਹੀਂ ਮਾਰ ਸਕਣਗੇ ਬੰਕ, ਮੋਬਾਇਲ ਐਪ ਨਾਲ ਲੱਗੇਗੀ ਹਾਜ਼ਰੀ
ਚੰਡੀਗੜ੍ਹ 'ਚ ਸਰਕਾਰੀ ਸਕੂਲਾਂ ਦੇ ਬੱਚੇ ਹੁਣ ਕਲਾਸ ਬੰਕ ਨਹੀਂ ਕਰ ਸਕਣਗੇ। ਬੰਕ ਦੀ ਜਾਣਕਾਰੀ ਸਵੇਰੇ ਹਾਜ਼ਰੀ ਦੇ ਸਮੇਂ ਪ੍ਰਿੰਸੀਪਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਨਾਲ-ਨਾਲ ਮਾਪਿਆਂ ਦੇ ਰਜਿਸਟਰਡ ਮੋਬਾਇਲ ਨੰਬਰ ’ਤੇ ਪਹੁੰਚ ਜਾਵੇਗੀ।
ਅਲ-ਕਾਇਦਾ ਆਗੂ ਅਲ-ਜ਼ਵਾਹਿਰੀ ਦੀ ਅਮਰੀਕੀ ਹਵਾਈ ਹਮਲੇ 'ਚ ਮੌਤ, ਬਾਈਡੇਨ ਬੋਲੇ-ਹੁਣ ਇਨਸਾਫ ਹੋਇਆ
ਅਫਗਾਨਿਸਤਾਨ ‘ਚ ਅਮਰੀਕੀ ਹਵਾਈ ਹਮਲੇ ‘ਚ ਅਲ-ਕਾਇਦਾ ਨੇਤਾ ਅਯਮਨ ਅਲ-ਜ਼ਵਾਹਿਰੀ ਮਾਰਿਆ ਗਿਆ ਹੈ। ਓਸਾਮਾ ਬਿਨ ਲਾਦੇਨ ਦੇ ਅਮਰੀਕੀ ਕਾਰਵਾਈ ਵਿਚ ਮਾਰੇ ਜਾਣ ਤੋਂ ਬਾਅਦ ਜਵਾਹਿਰੀ ਅਲ-ਕਾਇਦਾ ਦਾ ਨੇਤਾ ਬਣ ਗਿਆ ਸੀ।