ਕਿਸਾਨ ਮੁੜ ਧਰਨੇ ''ਤੇ, ਉਥੇ ਭਾਰੀ ਵਿਰੋਧ ਦੇ ਬਾਵਜੂਦ ਲੋਕ ਸਭਾ ''ਚ ਬਿਜਲੀ ਸੋਧ ਬਿੱਲ ਪੇਸ਼, ਪੜ੍ਹੋ TOP 10

Monday, Aug 08, 2022 - 08:46 PM (IST)

ਜਲੰਧਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਇਕ ਫਿਰ ਸੜਕਾਂ 'ਤੇ ਉਤਰ ਆਏ ਹਨ, ਜਿਸ ਤਹਿਤ ਅੱਜ ਕਿਸਾਨਾਂ ਨੇ ਦਿੱਲੀ-ਜਲੰਧਰ ਨੈਸ਼ਨਲ ਹਾਈਵੇਅ 'ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਉਥੇ ਭਾਰੀ ਵਿਰੋਧ ਦੇ ਬਾਵਜੂਦ ਲੋਕ ਸਭਾ 'ਚ ਅੱਜ ਬਿਜਲੀ ਸੋਧ ਬਿੱਲ 2022 ਪੇਸ਼ ਕਰ ਦਿੱਤਾ ਗਿਆ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ, ਵੇਖੋ ਮੌਕੇ ਦੀਆਂ ਤਸਵੀਰਾਂ
ਫਗਵਾੜਾ ਦੀ ਖੰਡ ਮਿੱਲ ਵੱਲ ਕਿਸਾਨਾਂ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਅੱਜ ਦਿੱਲੀ-ਜਲੰਧਰ ਨੈਸ਼ਨਲ ਹਾਈਵੇਅ ਨੂੰ ਫਗਵਾੜਾ ਦੇ ਸ਼ੂਗਰ ਮਿੱਲ ਚੌਕ ਤੋਂ ਬੰਦ ਕਰਕੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ।

ਬਿਜਲੀ ਸੋਧ ਬਿੱਲ 'ਤੇ ਬੋਲੇ CM ਮਾਨ , 'ਸੜਕ ਤੋਂ ਸੰਸਦ ਤੱਕ ਲੜਾਂਗੇ ਅਧਿਕਾਰਾਂ ਦੀ ਲੜਾਈ'
ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਲੋਕ ਸਭਾ 'ਚ ਪੇਸ਼ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਸਿਆਸਤ ਭੱਖੀ ਹੋਈ ਹੈ। ਕਿਸਾਨਾਂ ਤੋਂ ਇਲਾਵਾ ਕਈ ਸੂਬਾ ਸਰਕਾਰਾਂ ਵੀ ਇਸ ਬਿੱਲ ਦੇ ਖ਼ਿਲਾਫ਼ ਹਨ।

ਮੁੜ ਸੁਰਖੀਆਂ 'ਚ ਮੰਤਰੀ ਜੌੜਾਮਾਜਰਾ, ਹੁਣ ਆਪਣੇ ਨਿੱਜੀ ਖ਼ਰਚੇ 'ਚੋਂ ਫਰੀਦਕੋਟ ਦੇ ਹਸਪਤਾਲ ਭੇਜੇ ਨਵੇਂ ਗੱਦੇ
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਦਿੱਤੇ ਗਏ ਅਸਤੀਫ਼ੇ ਕਾਰਨ ਕੁਝ ਦਿਨਾਂ ਤੋਂ ਚਰਚਾ 'ਚ ਸਨ। ਅੱਜ ਫਿਰ ਉਹ ਇਕ ਵਾਰ ਸੁਰਖੀਆਂ 'ਚ ਆ ਗਏ ਹਨ।

ਲੁਧਿਆਣਾ 'ਚ ਲੰਪੀ ਸਕਿਨ ਬੀਮਾਰੀ ਕਾਰਨ 10 ਤੇ ਬਨੂੜ 'ਚ 40 ਪਸ਼ੂਆਂ ਦੀ ਮੌਤ, ਵਿਭਾਗ ਵੱਲੋਂ ਮੁਫ਼ਤ ਇਲਾਜ ਸ਼ੁਰੂ
ਪਸ਼ੂ-ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਵਾਇਰਲ ਵਰਗੀ ਲੰਪੀ ਸਕਿਨ ਬੀਮਾਰੀ ਦੀ ਲਪੇਟ ’ਚ ਆਉਣ ਨਾਲ ਜ਼ਿਲ੍ਹਾ ਲੁਧਿਆਣਾ ’ਚ 10 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸਰਕਾਰਾਂ ’ਤੇ ਵਰ੍ਹਦਿਆਂ ਭਾਵੁਕ ਹੋਏ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ
ਇਕੱਲੇ ਸਿੱਧੂ ਮੂਸੇ ਵਾਲਾ ਹੀ ਨਹੀਂ, ਸਗੋਂ ਪੰਜਾਬ ਦੀ ਇਕ ਬੁਲੰਦ ਆਵਾਜ਼, ਇਕ ਕਲਮ ਤੇ ਇਕ ਸਿੱਖ ਚਿਹਰੇ ਦਾ ਕਤਲ ਹੋਇਆ ਹੈ ਪਰ ਇਸ ਦੀ ਸਰਕਾਰਾਂ ਨੂੰ ਕੋਈ ਚਿੰਤਾ ਨਹੀਂ। ਇਹ ਗੱਲ ਪਿੰਡ ਮੂਸਾ ਵਿਖੇ ਸਿੱਧੂ ਮੂਸੇ ਵਾਲਾ ਦੀ ਸਮਾਧੀ ’ਤੇ ਉਸ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਆਖੀ।

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਪਿੰਦਰੀ ਗੈਂਗ ਦੇ 10 ਗੈਂਗਸਟਰ ਗ੍ਰਿਫ਼ਤਾਰ
ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਾਰੀ ਰੱਖਦਿਆਂ ਰੂਪਨਗਰ ਪੁਲਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

15 ਅਗਸਤ ਨੂੰ ਘਰਾਂ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਸੱਦੇ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਰਮ ਖਿਆਲੀ ਲੀਡਰਸ਼ਿਪ ਦੇ ਇਕ ਹਿੱਸੇ ਵਲੋਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦੀ ਆਲੋਚਨਾ ਕੀਤੀ ਹੈ।

300 ਯੂਨਿਟ ਮੁਫ਼ਤ ਬਿਜਲੀ: ਡਿਫੈਕਟਿਵ ਮੀਟਰਾਂ ਤੋਂ ਸਹੀ ਰੀਡਿੰਗ ਲੈਣਾ ਪਾਵਰਕਾਮ ਲਈ ਬਣੇਗਾ ਮੁਸੀਬਤ
ਪਾਵਰਕਾਮ ਨਾਰਥ ਜ਼ੋਨ ਤਹਿਤ ਆਉਂਦੇ ਜਲੰਧਰ ਸਰਕਲ ਦੀ 5 ਡਿਵੀਜ਼ਨਾਂ ’ਚ ਲੱਗਭਗ 4000 ਬਿਜਲੀ ਮੀਟਰ ਵੱਖ-ਵੱਖ ਕਾਰਨਾਂ ਦੇ ਚੱਲਦੇ ਡਿਫੈਕਟਿਵ ਹੋਣ ਕਾਰਨ ਸਹੀ ਰੀਡਿੰਗ ਦੇਣ ’ਚ ਸਹੀ ਨਹੀਂ ਹਨ। ਇਸ ਦੇ ਚੱਲਦੇ 300 ਯੂਨਿਟ ਮੁਫਤ ਬਿਜਲੀ ਸਕੀਮ ਤਹਿਤ ਉਕਤ ਮੀਟਰਾਂ ਦੀ ਰੀਡਿੰਗ ਲੈਣਾ ਪਾਵਰਕਾਮ ਲਈ ਕਿਸੇ ਮੁਸੀਬਤ ਤੋਂ ਘੱਟ ਨਹੀਂ ਹੈ।

ਦੋਵੇਂ ਜੀਆਂ ਦਾ ਰਾਜ਼ੀਨਾਮਾ ਕਰਵਾਉਣ 'ਚ ਫਸ ਗਈ ਮਨੀਸ਼ਾ ਗੁਲਾਟੀ, ਮੁੰਡੇ ਨੇ ਰੱਖ ਦਿੱਤੀ ਇਹ ਸ਼ਰਤ (ਵੀਡੀਓ)
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਕੋਲ ਇਕ ਅਜੀਬ ਕੇਸ ਆਇਆ, ਜਿਸ 'ਚ ਉਹ ਖ਼ੁਦ ਹੀ ਫਸਦੇ ਹੋਏ ਦਿਖਾਈ ਦਿੱਤੇ। ਜਾਣਕਾਰੀ ਮੁਤਾਬਕ ਇਕ ਵਿਆਹੁਤਾ ਔਰਤ ਜਿਸ ਦੀ ਮਾਂ ਨਹੀਂ ਸੀ, ਉਸ ਨੂੰ ਘਰੇਲੂ ਕਲੇਸ਼ ਦੇ ਚੱਲਦਿਆਂ ਕੋਈ ਮਨੀਸ਼ਾ ਗੁਲਾਟੀ ਕੋਲ ਲੈ ਕੇ ਆਇਆ ਸੀ।

ਹੰਗਾਮੇ ਦਰਮਿਆਨ ਲੋਕ ਸਭਾ ’ਚ ਬਿਜਲੀ ਸੋਧ ਬਿੱਲ 2022 ਪੇਸ਼
ਲੋਕ ਸਭਾ 'ਚ ਸੋਮਵਾਰ ਯਾਨੀ ਕਿ ਅੱਜ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਗਿਆ। ਇਸ ਬਿੱਲ 'ਚ ਬਿਜਲੀ ਵੰਡ ਖੇਤਰ 'ਚ ਬਦਲਾਅ ਕਰਨ, ਰੈਗੂਲੇਟਰੀ ਤੰਤਰ ਨੂੰ ਮਜ਼ਬੂਤ ​​ਕਰਨ ਅਤੇ ਸਿਸਟਮ ਨੂੰ ਇਕਸਾਰ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ।


Mukesh

Content Editor

Related News