''ਆਪ'' MLA ਨੂੰ ਜਾਨੋਂ ਮਾਰਨ ਦੀ ਧਮਕੀ ਤਾਂ ਉਥੇ ਵਿਵਾਦਾਂ ''ਚ ਫਸੇ ਟਰਾਂਸਪੋਰਟ ਮੰਤਰੀ, ਪੜ੍ਹੋ TOP 10

Tuesday, Aug 09, 2022 - 08:46 PM (IST)

''ਆਪ'' MLA ਨੂੰ ਜਾਨੋਂ ਮਾਰਨ ਦੀ ਧਮਕੀ ਤਾਂ ਉਥੇ ਵਿਵਾਦਾਂ ''ਚ ਫਸੇ ਟਰਾਂਸਪੋਰਟ ਮੰਤਰੀ, ਪੜ੍ਹੋ TOP 10

ਜਲੰਧਰ : ਅੱਜ ਲੁਧਿਆਣਾ 'ਚ 'ਆਪ' ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਆਂ ਇਕ ਗੈਂਗਸਟਰ ਨੇ 25 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਤਾਂ ਉਥੇ 26 ਜਨਵਰੀ ਨੂੰ ਟ੍ਰੈਕਟਰ ਮਾਰਚ ਦੌਰਾਨ ਹੋਈ ਹਿੰਸਾ 'ਚ ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸ਼ਮੂਲੀਅਤ ਦੀ ਵੀਡੀਓ ਸਾਹਮਣੇ ਆਉਣ 'ਤੇ ਵੱਡੇ ਵਿਵਾਦ 'ਚ ਘਿਰਦੇ ਨਜ਼ਰ ਆ ਰਹੇ ਹਨ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੋਲਡੀ ਬਰਾੜ ਦਾ ਸਾਥੀ ਦੱਸ ਗੈਂਗਸਟਰ ਨੇ ਮੰਗੀ ਫ਼ਿਰੌਤੀ
ਲੁਧਿਆਣਾ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਇਕ ਗੈਂਗਸਟਰ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਗੈਂਗਸਟਰ ਨੇ ਵਿਧਾਇਕ ਕੋਲੋਂ 25 ਲੱਖ ਰੁਪਏ ਦੀ ਫ਼ਿਰੌਤੀ ਵੀ ਮੰਗੀ ਹੈ।

ਵੱਡੇ ਵਿਵਾਦ ’ਚ ਘਿਰੇ ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਦੀਪ ਸਿੱਧੂ ਦੀ ਵੀਡੀਓ ’ਚ ਆਏ ਨਜ਼ਰ
ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਡੇ ਵਿਵਾਦ ਵਿਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ ਬੀਤੇ ਸਾਲ ਕਿਸਾਨ ਅੰਦੋਲਨ ਸਮੇਂ 26 ਜਨਵਰੀ ਨੂੰ ਕਿਸਾਨਾਂ ਨੇ ਵਿਰੋਧ ਪ੍ਰਗਟਾਉਣ ਲਈ ਟ੍ਰੈਕਟਰ ਮਾਰਚ ਦਾ ਐਲਾਨ ਕੀਤਾ ਸੀ।

ਪੰਜਾਬ 'ਚ ਅੱਜ ਸੜਕਾਂ 'ਤੇ ਨਹੀਂ ਚੱਲੀਆਂ ਨਿੱਜੀ ਬੱਸਾਂ, ਮੁਸਾਫ਼ਰਾਂ ਨੂੰ ਝੱਲਣੀ ਪਈ ਭਾਰੀ ਪਰੇਸ਼ਾਨੀ
ਸੂਬਾ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ 'ਚ ਨਿੱਜੀ ਬੱਸ ਆਪਰੇਟਰਾਂ ਨੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ 'ਤੇ ਅੱਜ ਚੱਕਾ ਜਾਮ ਕੀਤਾ। ਯੂਨੀਅਨ ਮੁਤਾਬਕ ਪੂਰੇ ਪੰਜਾਬ 'ਚ 2200 ਦੇ ਕਰੀਬ ਵੱਡੀਆਂ ਬੱਸਾਂ ਅਤੇ 4500 ਮਿੰਨੀ ਬੱਸਾਂ ਸੜਕਾਂ 'ਤੇ ਨਹੀਂ ਚਲਾਈਆਂ ਗਈਆਂ।

ਦਵਿੰਦਰ ਬੰਬੀਹਾ ਗੈਂਗ ਦਾ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਨੀਰਜ ਬਵਾਨਾ ਨੇ ਪੰਜਾਬ ਪੁਲਸ ਨੂੰ ਦਿੱਤੀ ਧਮਕੀ
ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਗੈਂਗਸਟਰ ਹੈਪੀ ਭੁੱਲਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਕਾਫ਼ੀ ਸਮੇਂ ਤੋਂ ਭਗੌੜਾ ਸੀ। ਗੈਂਗਸਟਰ ਹੈਪੀ ਭੁੱਲਰ ਦੀ ਗ੍ਰਿਫ਼ਤਾਰੀ ਬਾਰੇ ਦਵਿੰਦਰ ਬੰਬੀਹਾ ਗਰੁੱਪ ਨੇ ਇਕ ਪੋਸਟ ਵੀ ਸਾਂਝੀ ਕੀਤੀ ਹੈ।

ਮਨਕੀਰਤ ਔਲਖ ਦੀਆਂ ਵਧੀਆਂ ਮੁਸ਼ਕਿਲਾਂ, ਅੱਜ ਅਦਾਲਤ ’ਚ ਹੋਵੇਗੀ ਇਸ ਮਾਮਲੇ ਦੀ ਸੁਣਵਾਈ
ਪੰਜਾਬੀ ਗਾਇਕ ਮਨਕੀਰਤ ਔਲਖ ਦਾ ਵਿਵਾਦਾਂ ਨਾਲ ਪੁਰਾਣਾ ਰਿਸ਼ਤਾ ਹੈ। ਕਿਸੇ ਨਾ ਕਿਸੇ ਵਿਵਾਦ ’ਚ ਉਨ੍ਹਾਂ ਦਾ ਨਾਂ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਹੁਣ ਮਨਕੀਰਤ ਔਲਖ ਆਪਣੇ ਇਕ ਗੀਤ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਹਨ।

ਨਾਲ਼ੇ 'ਚ ਡਿੱਗਿਆ ਡੇਢ ਸਾਲ ਦਾ ਬੱਚਾ, ਬਚਾਉਣ ਲਈ ਮਾਂ ਨੇ ਵੀ ਮਾਰੀ ਛਾਲ
ਕਪੂਰਥਲਾ ਦੇ ਅੰਮ੍ਰਿਤਸਰ ਰੋਡ 'ਤੇ ਮੰਗਲਵਾਰ ਦੁਪਹਿਰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਡੇਢ ਸਾਲ ਦਾ ਬੱਚਾ ਨਾਲ਼ੇ 'ਚ ਡਿੱਗ ਗਿਆ। ਘਟਨਾ ਤੋਂ ਕਈ ਘੰਟੇ ਬਾਅਦ ਵੀ ਬੱਚੇ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ।

ਅਕਾਲੀ ਦਲ ’ਚ ਘਮਸਾਣ ਤੇਜ਼, ਵਿਰੋਧੀ ਧੜੇ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਚੁੱਕਿਆ ਵੱਡਾ ਕਦਮ
ਸ਼੍ਰੋਮਣੀ ਅਕਾਲੀ ਬਾਦਲ ਵਿਚ ਘਮਸਾਣ ਤੇਜ਼ ਹੋ ਗਿਆ ਹੈ। ਭਾਵੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਝੂੰਦਾਂ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਗੱਲ ਆਖੀ ਹੈ ਪਰ ਇਸ ਦੇ ਬਾਵਜੂਦ ਵਿਰੋਧੀ ਧੜਾ ਪਾਰਟੀ ਦੀ ਲੀਡਰਸ਼ਿਪ ਵਿਚ ਬਦਲਾਅ ਨੂੰ ਲੈ ਕੇ ਲਗਾਤਾਰ ਸਰਗਰਮੀਆਂ ਤੇਜ਼ ਕਰ ਰਿਹਾ ਹੈ।

ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਫ਼ੌਜੀ ਤੇ ਕਸ਼ਿਸ਼ ਬਾਰੇ ਵੱਡੀ ਗੱਲ ਆਈ ਸਾਹਮਣੇ
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਬਾਰੇ ਇਕ ਵੱਡਾ ਖੁਲਾਸਾ ਹੋਇਆ ਹੈ। ਪੁਲਸ ਨੇ ਹੁਣ ਗੈਂਗਸਟਰਾਂ ਨੂੰ ਇਕ ਟ੍ਰਾਂਸਪੋਰਟਰ ’ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ਵਿਚ 4 ਦਿਨ ਦੇ ਰਿਮਾਂਡ ’ਤੇ ਲਿਆ ਹੈ।

ਪੰਜਾਬ 'ਚ ਜਲਦ ਸ਼ੁਰੂ ਹੋਣ ਜਾ ਰਹੀ ਆਟੇ ਦੀ ਹੋਮ ਡਿਲਿਵਰੀ, ਲੱਖਾਂ ਪਰਿਵਾਰਾਂ ਨੂੰ ਮਿਲੇਗਾ ਫ਼ਾਇਦਾ
ਆਪਣੀ ਫਲੈਗਸ਼ਿਪ ਸਕੀਮ ਤਹਿਤ ਪੰਜਾਬ ਸਰਕਾਰ ਇਕ ਅਕਤੂਬਰ ਤੋਂ ਕਣਕ ਦੇ ਆਟੇ ਦੀ ਹੋਮ ਡਿਲਿਵਰੀ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਦਿਖਾਈ ਦੇ ਰਹੀ ਹੈ। ਇਸ ਸਕੀਮ ਤਹਿਤ ਸੂਬੇ ਦੇ ਕਰੀਬ 36 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ।

ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, BJP ਨਾਲੋਂ ਗਠਜੋੜ ਤੋੜਿਆ
ਬਿਹਾਰ ’ਚ ਸਿਆਸੀ ਸਰਗਰਮੀਆਂ ਤੇਜ਼ ਹੋਣ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਰਾਜਪਾਲ ਫਾਗੂ ਚੌਹਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਨੈਸ਼ਨਲ ਡੈਮੋਕ੍ਰਿਟਕ ਅਲਾਇੰਸ (ਐੱਨ.ਡੀ.ਏ.) ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।


author

Mukesh

Content Editor

Related News