ਮਜੀਠੀਆ ਨੂੰ ਮਿਲੀ ਜ਼ਮਾਨਤ, ਉਥੇ ਫਗਵਾੜਾ ''ਚ ਹਾਈਵੇਅ ’ਤੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਪੜ੍ਹੋ TOP 10

Wednesday, Aug 10, 2022 - 09:16 PM (IST)

ਜਲੰਧਰ : ਅੱਜ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ, ਜਿਸ ਤੋਂ ਬਾਅਦ ਮਜੀਠੀਆ ਜੇਲ੍ਹ ’ਚੋਂ ਬਾਹਰ ਆ ਗਏ ਹਨ। ਉਥੇ ਹੀ ਫਗਵਾੜਾ ਦੇ ਸ਼ੂਗਰ ਮਿੱਲ ਚੌਕ ’ਚ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ’ਚੋਂ ਬਾਹਰ ਆਏ ਬਿਕਰਮ ਮਜੀਠੀਆ
ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ। ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਜੇਲ੍ਹ ’ਚੋਂ ਬਾਹਰ ਆ ਗਏ ਹਨ।

ਫਗਵਾੜਾ ਵਿਖੇ ਹਾਈਵੇਅ ’ਤੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਦਿੱਤੀ ਇਹ ਚਿਤਾਵਨੀ
ਫਗਵਾੜਾ ਦੇ ਸ਼ੂਗਰ ਮਿੱਲ ਚੌਕ ’ਚ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਤੀਜੇ ਦਿਨ ਧਰਨੇ ਦੀ ਸ਼ੁਰੂਆਤ ਸੁਖਮਨੀ ਸਾਹਿਬ ਪਾਠ ਦੇ ਨਾਲ ਕੀਤੀ।

ਮਜੀਠੀਆ ਨੂੰ ਜ਼ਮਾਨਤ ਦੇਣ ਲੱਗਿਆਂ ਹਾਈਕੋਰਟ ਨੇ ਰੱਖੀਆਂ ਸਖ਼ਤ ਸ਼ਰਤਾਂ, ਸਾਢੇ ਪੰਜ ਮਹੀਨੇ ਬਾਅਦ ਮਿਲੀ ਬੇਲ
ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ। ਹਾਈਕੋਰਟ ਵਲੋਂ ਮਜੀਠੀਆ ਨੂੰ ਇਹ ਜ਼ਮਾਨਤ ਸ਼ਰਤਾਂ ਦੇ ਆਧਾਰ ’ਤੇ ਦਿੱਤੀ ਗਈ ਹੈ।

ਚੰਡੀਗੜ੍ਹ ਪ੍ਰਸ਼ਾਸਨ ਦਾ ਔਰਤਾਂ ਨੂੰ ਤੋਹਫ਼ਾ, ਰੱਖੜੀ ਵਾਲੇ ਦਿਨ ਬੱਸਾਂ 'ਚ ਮੁਫ਼ਤ ਕਰ ਸਕਣਗੀਆਂ ਸਫ਼ਰ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰੱਖੜੀ ਵਾਲੇ ਦਿਨ ਔਰਤਾਂ ਨੂੰ ਤੋਹਫ਼ਾ ਦਿੰਦਿਆਂ ਬੱਸ ਸੇਵਾ ਮੁਫ਼ਤ ਕੀਤੀ ਗਈ ਹੈ। 11 ਅਗਸਤ ਨੂੰ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਜਾਣ ਲਈ ਔਰਤਾਂ ਸੀ. ਟੀ. ਯੂ. ਦੀਆਂ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ।

ਪੰਜਾਬ ਪੁਲਸ ’ਚ ਸਬ ਇੰਸਪੈਕਟਰਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ, ਇੰਝ ਹੋਵੇਗੀ ਪ੍ਰੀਖਿਆ
ਪੰਜਾਬ ’ਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਪੁਲਸ ’ਚ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨਾਂ ’ਚ ਕਿਹਾ ਸੀ ਕਿ ਪੰਜਾਬ ਪੁਲਸ ’ਚ ਪੁਲਸ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ।

ਮਾਨ ਸਰਕਾਰ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ ਦੇਵੇਗੀ ‘ਫਰਿਸ਼ਤੇ’ ਦਾ ਦਰਜਾ
ਸੜਕ ਹਾਦਸਿਆਂ ’ਚ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਲੈ ਕੇ ਜਾਣ ਵਾਲੇ ਕਈ ਲੋਕ ਆਨਾਕਾਨੀ ਕਰਦੇ ਹਨ, ਕਿਉਂਕਿ ਮੌਕੇ ’ਤੇ ਪਹੁੰਚੀ ਪੁਲਸ ਉਨ੍ਹਾਂ ਤੋਂ ਕਈ ਤਰ੍ਹਾਂ ਦੇ ਸਵਾਲ-ਜਵਾਬ ਕਰਦੀ ਹੈ। ਹੁਣ ਹਾਦਸੇ ’ਚ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਪੰਜਾਬ ਦੀ ‘ਆਪ’ ਸਰਕਾਰ ਵਲੋਂ ‘ਫਰਿਸ਼ਤੇ’ ਦਾ ਦਰਜਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਹਾਈਕੋਰਟ ਨੇ ਸਿੱਖਿਆ ਬੋਰਡ ਦੇ 33 ਸਕੂਲਾਂ ਦੀ ਮਾਨਤਾ ਰੱਦ ਕਰਨ ਦੇ ਹੁਕਮਾਂ 'ਤੇ ਲਗਾਈ ਰੋਕ
ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਾਅਲੀ ਦਾਖ਼ਲੇ ਕਰਨ ਵਾਲੇ 33 ਸਕੂਲਾਂ ਦੀ ਮਾਨਤਾ ਰੱਦ ਕਰਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ 66.25 ਲੱਖ ਰੁਪਏ ਦਾ ਜੁਰਮਾਨਾ ਕਰਨ ਦੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਹੈ।

ਔਰਤਾਂ ਨੂੰ ਮੁਫ਼ਤ ਸਫ਼ਰ ਦਾ ਵਿਰੋਧ : 10 ਘੰਟੇ 6700 ਪ੍ਰਾਈਵੇਟ ਬੱਸਾਂ ਦਾ ਰਿਹਾ ਚੱਕਾ ਜਾਮ
ਪੰਜਾਬ ਵਿਚ ਔਰਤਾਂ ਨੂੰ ਸਰਕਾਰੀ ਬੱਸਾਂ ਵਿਚ ਦਿੱਤੀ ਜਾ ਰਹੀ ਮੁਫ਼ਤ ਸਫ਼ਰ ਦੀ ਸਹੂਲਤ ਖ਼ਿਲਾਫ਼ ਪੰਜਾਬ ਮੋਟਰ ਯੂਨੀਅਨ ਨੇ ਮੋਰਚਾ ਖੋਲ੍ਹਦਿਆਂ ਬੀਤੇ ਦਿਨ 10 ਘੰਟਿਆਂ ਲਈ 6700 ਪ੍ਰਾਈਵੇਟ ਬੱਸਾਂ ਦਾ ਚੱਕਾ ਜਾਮ ਕੀਤਾ, ਜਿਸ ਨਾਲ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਕੋਰੋਨਾ ਵਾਇਰਸ ਪਾਜ਼ੇਟਿਵ ਹੋ ਗਈ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਉਹ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਈ ਹੈ। ਪ੍ਰਿਯੰਕਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ।

ਭਾਰਤੀਆਂ ਲਈ ਚੰਗੀ ਖ਼ਬਰ, UAE ਤੋਂ ਭਾਰਤ ਲਈ ਹਵਾਈ ਕਿਰਾਏ 'ਚ ਭਾਰੀ ਗਿਰਾਵਟ
ਸੁਤੰਤਰਤਾ ਦਿਵਸ ਦੇ ਮੌਕੇ 'ਤੇ ਯੂਏਈ ਤੋਂ ਭਾਰਤ ਆਉਣ ਵਾਲਿਆਂ ਲਈ ਇੱਕ ਵੱਡੀ ਖ਼ਬਰ ਹੈ। ਹਵਾਈ ਜਹਾਜ਼ ਦੀਆਂ ਟਿਕਟਾਂ ਦੀਆਂ ਕੀਮਤਾਂ ਵਿੱਚ 60 ਫੀਸਦੀ ਤੋਂ ਵੱਧ ਦੀ ਗਿਰਾਵਟ ਆਈ ਹੈ।


Mukesh

Content Editor

Related News