ਵਿਧਾਇਕਾਂ ਨੂੰ ਮਿਲੇਗੀ ਇਕ ਹੀ ਪੈਨਸ਼ਨ ਤਾਂ ਉਥੇ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ, ਪੜ੍ਹੋ TOP 10
Saturday, Aug 13, 2022 - 08:50 PM (IST)
ਜਲੰਧਰ : ਪੰਜਾਬ ਸਰਕਾਰ ਵੱਲੋਂ ਅੱਜ 'ਇਕ ਵਿਧਾਇਕ ਇਕ ਪੈਨਸ਼ਨ' ਯੋਜਨਾ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਥੇ ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਗਈ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਨੇ ਦਿੱਤੀ ਮਨਜ਼ੂਰੀ
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਯੋਜਨਾ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਸਬੰਧੀ ਗਜਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਜਬਰ-ਜ਼ਿਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੇ ਭਰਾ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ
ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਪਰਮਜੀਤ ਸਿੰਘ ਬੈਂਸ ਨੂੰ ਵੱਡੀ ਰਾਹਤ ਦਿੰਦਿਆਂ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ।
ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੀ ਨਵੀਂ ਐਡਵਾਈਜ਼ਰੀ
ਪੰਜਾਬ ’ਚ ਦਿਨੋ-ਦਿਨ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਖ਼ਤੀ ਵਧਾਉਂਦਿਆਂ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਅਨੁਸਾਰ ਹੁਣ ਪੰਜਾਬ ’ਚ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ’ਚ ਮਾਂ ਵਲੋਂ ਕਤਲ ਕਰਕੇ ਰੱਖੀ ਬੱਚੀ ਦੇ ਭਰਾ ਨੇ ਦੱਸਿਆ ਰੌਂਗਟੇ ਖੜ੍ਹੇ ਕਰਨ ਵਾਲਾ ਸੱਚ
ਸ੍ਰੀ ਹਰਿਮੰਦਰ ਸਾਹਿਬ ਦੇ ਗੋਲਡਨ ਪਲਾਜ਼ਾ ਵਿਚ ਕਤਲ ਕਰਕੇ ਰੱਖੀ ਗਈ ਮਾਸੂਮ ਦੀਪਜੋਤ ਕੌਰ ਦੇ ਭਰਾ ਨੇ ਵੱਡੇ ਖ਼ੁਲਾਸੇ ਕੀਤੇ ਹਨ। ਦੀਪਜੋਤ ਦੇ ਭਰਾ ਨੇ ਦੱਸਿਆ ਕਿ ਉਸ ਦੀ ਮਾਂ ਨੇ ਉਸ ਦੇ ਸਾਹਮਣੇ ਹੀ ਭੈਣ ਦੀਪਜੋਤ ਕੌਰ ਦਾ ਕਤਲ ਚੁੰਨੀ ਨਾਲ ਗਲਾ ਘੁੱਟ ਕੇ ਕੀਤਾ ਸੀ।
ਫਗਵਾੜਾ ਪੁੱਜੇ ਬਲਬੀਰ ਰਾਜੇਵਾਲ ਦੀ ਸਰਕਾਰ ਨੂੰ ਚਿਤਾਵਨੀ, ‘ਸੰਘਰਸ਼ ’ਚ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ’
ਕਿਸਾਨਾਂ ਵੱਲੋਂ ਸ਼ੂਗਰ ਮਿੱਲ ਪੁਲ ਉੱਪਰ ਲਗਾਏ ਧਰਨੇ ’ਚ ਬਲਬੀਰ ਸਿੰਘ ਰਾਜੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗੰਨਾ ਮਿੱਲ ਮਾਲਕਾਂ ਨੇ ਕਿਸਾਨਾਂ ਨਾਲ ਠੱਗੀ ਕੀਤੀ ਹੈ।
ਜੋਤੀ ਨੂਰਾਂ ਤੇ ਉਸ ਦਾ ਪਤੀ ਮੁੜ ਹੋਏ ਇਕੱਠੇ, ਤਲਾਕ ਦੀ ਮੰਗ ਸਣੇ ਲਗਾਏ ਸੀ ਗੰਭੀਰ ਇਲਜ਼ਾਮ
ਗਾਇਕਾ ਜੋਤੀ ਨੂਰਾਂ ਨੇ ਕੁਝ ਦਿਨ ਪਹਿਲਾਂ ਆਪਣੇ ਪਤੀ ’ਤੇ ਗੰਭੀਰ ਇਲਜ਼ਾਮ ਲਗਾਏ ਸਨ। ਜੋਤੀ ਨੂਰਾਂ ਨੇ ਕਿਹਾ ਸੀ ਕਿ ਉਸ ਦਾ ਪਤੀ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਤੇ ਨਸ਼ਿਆਂ ਦਾ ਆਦੀ ਹੈ।
ਫਗਵਾੜਾ ’ਚ ਗੰਨਾ ਮਿੱਲ ਖ਼ਿਲਾਫ਼ ਧਰਨਾ ਜਾਰੀ, ਟ੍ਰੈਫਿਕ ਨੂੰ ਲੈ ਕੇ ਕਿਸਾਨਾਂ ਨੇ ਲਿਆ ਇਹ ਫ਼ੈਸਲਾ
ਸ਼ੂਗਰ ਮਿੱਲ ਵੱਲ ਰਹਿੰਦੇ ਬਕਾਏ ਨੂੰ ਲੈ ਕੇ ਕਿਸਾਨਾਂ ਵੱਲੋਂ ਫਗਵਾੜਾ ’ਚ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਬੇਸ਼ੱਕ ਅੱਜ ਕਿਸਾਨਾਂ ਨੇ ਸਿਰਫ਼ ਇਕ ਪਾਸੇ ਤੋਂ ਹੀ ਸੜਕ ਜਾਮ ਕੀਤੀ ਹੈ।
ਰਿਸ਼ਤੇਦਾਰੀ 'ਚ ਜਾ ਰਹੇ ਪਰਿਵਾਰ ਨੂੰ ਮੌਤ ਨੇ ਪਾਇਆ ਘੇਰਾ, ਗੜ੍ਹਸ਼ੰਕਰ ਵਿਖੇ ਬੱਚੇ ਸਣੇ 3 ਮੈਂਬਰਾਂ ਦੀ ਮੌਤ
ਹੁਸ਼ਿਆਰਪੁਰ ਤੋਂ ਚੰਡੀਗੜ੍ਹ ਰੋਡ ਅੱਡਾ ਸਤਨੌਰ ਵਿਖੇ ਦੋ ਵਾਹਨਾਂ ਦੀ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ 3 ਵਿਅਕਤੀਆਂ ਦੀ ਮੌਤ ਅਤੇ 4 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਪਟਿਆਲਾ ਕੇਂਦਰੀ ਜੇਲ੍ਹ 'ਚੋਂ ਕੈਦੀ ਫ਼ਰਾਰ, CCTV ਫੁਟੇਜ ਦੇਖ ਪੁਲਸ ਦੇ ਛੁੱਟੇ ਪਸੀਨੇ
ਪਟਿਆਲਾ ਕੇਂਦਰੀ ਜੇਲ੍ਹ 'ਚੋਂ ਇਕ ਕੈਦੀ ਵੱਲੋਂ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਦੀ ਪੁਲਸ ਨੂੰ ਜ਼ਰਾ ਜਿੰਨੀ ਵੀ ਭਿਣਕ ਨਹੀਂ ਲੱਗੀ। ਜਾਣਕਾਰੀ ਮੁਤਾਬਕ ਮਨਿੰਦਰ ਸਿੰਘ ਉਰਫ਼ ਗੋਨਾ ਇਕ ਕੇਸ ਦੇ ਚੱਲਦਿਆਂ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਸੀ, ਜਿਸ ਦੀ ਅਦਾਲਤ 'ਚ ਪੇਸ਼ੀ ਸੀ।
ਪਾਕਿਸਤਾਨ 'ਚ ਬੈਠੇ ਅੱਤਵਾਦੀ ਰਿੰਦਾ 'ਤੇ NIA ਵੱਲੋਂ 10 ਲੱਖ ਦਾ ਇਨਾਮ, ਕਈ ਕੇਸਾਂ 'ਚ ਲੱਭ ਰਹੀ ਪੰਜਾਬ ਪੁਲਸ
ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਪੰਜਾਬ 'ਚ ਹੋਏ ਬੰਬ ਧਮਾਕਿਆਂ ਦੀ ਜਾਂਚ ਕਰ ਰਹੀ ਏਜੰਸੀ ਨੇ ਕਿਹਾ ਹੈ ਕਿ ਰਿੰਦਾ ਦਾ ਸੁਰਾਗ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।