ਪੁਲਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, ਉਥੇ J&K 'ਚ ਫੌਜੀ ਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ TOP 10

08/16/2022 8:59:49 PM

ਜਲੰਧਰ : ਅੱਜ ਅੰਮ੍ਰਿਤਸਰ 'ਚ ਪੁਲਸ ਦੀ ਕਾਰ ਹੇਠਾਂ ਬੰਬ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਗੱਡੀ ਹੇਠਾਂ ਬੰਬ ਰੱਖਣ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਸ ਵਿਭਾਗ ਨੂੰ ਭਾਜੜਾਂ ਪੈ ਗਈਆਂ ਤਾਂ ਉਥੇ ਜੰਮੂ-ਕਸ਼ਮੀਰ 'ਚ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 6 ਆਈ.ਟੀ.ਬੀ.ਪੀ. ਦੇ ਜਵਾਨ ਤੇ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਅਤੇ 32 ਹੋਰ ਜ਼ਖ਼ਮੀ ਹੋ ਗਏ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਅੰਮ੍ਰਿਤਸਰ ’ਚ ਪੁਲਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, CCTV ’ਚ ਕੈਦ ਹੋਏ ਨੌਜਵਾਨ
ਅੰਮ੍ਰਿਤਸਰ ਦੇ ਰਣਜੀਤ ਐਵੀਨਿਊ-ਸੀ ਬਲਾਕ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦੋ ਨਕਾਬਪੋਸ਼ ਨੌਜਵਾਨ ਪੁਲਸ ਦੀ ਕਾਰ ਦੇ ਹੇਠਾਂ ਬੰਬ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਗੱਡੀ ਹੇਠਾਂ ਬੰਬ ਰੱਖਣ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਸ ਵਿਭਾਗ ਨੂੰ ਭਾਜੜਾਂ ਪੈ ਗਈਆਂ।

ਜੰਮੂ ਕਸ਼ਮੀਰ 'ਚ ITBP ਜਵਾਨਾਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 7 ਸੁਰੱਖਿਆ ਕਰਮੀ ਸ਼ਹੀਦ
ਜੰਮੂ-ਕਸ਼ਮੀਰ ਦੇ ਪਹਿਲਗਾਮ ਇਲਾਕੇ 'ਚ ਮੰਗਲਵਾਰ ਨੂੰ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 6 ਇੰਡੋ-ਤਿੱਬਤੀਅਨ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਦੇ ਜਵਾਨ ਅਤੇ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਅਤੇ 32 ਹੋਰ ਜ਼ਖ਼ਮੀ ਹੋ ਗਏ।

ਗੁਰਦਾਸਪੁਰ: ਪੰਜਾਬ ਵਕਫ ਬੋਰਡ ਦੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਝੜਪ, ਚੱਲੀਆਂ ਗੋਲੀਆਂ
ਗੁਰਦਾਸਪੁਰ ਦੇ ਪਿੰਡ ਬੇਰੀ ਵਿਚ ਉਸ ਸਮੇਂ ਹਫ਼ੜਾ-ਤਫ਼ੜੀ ਮੱਚ ਗਈ, ਜਦੋਂ ਪੰਜਾਬ ਵਕਫ ਬੋਰਡ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚ ਝੜਪ ਹੋ ਗਈ। ਇਸ ਝੜਪ ਦੌਰਾਨ ਇਕ ਧਿਰ ਦੇ ਲੋਕਾਂ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਪੰਜਾਬ 'ਚ ਬੁਢਾਪਾ ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ
ਪੰਜਾਬ 'ਚ ਆਟਾ-ਦਾਲ ਸਕੀਮ ਦੀ ਹੋਮ ਡਿਲਿਵਰੀ ਸ਼ੁਰੂ ਕਰਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਦੀ ਵੀ ਹੋਮ ਡਿਲਿਵਰੀ ਕਰੇਗੀ। ਇਸ ਦਾ ਮਤਲਬ ਹੈ ਕਿ ਪੈਨਸ਼ਨ ਲੈਣ ਲਈ ਬਜ਼ੁਰਗਾਂ ਨੂੰ ਬੈਂਕਾਂ ਦੀਆਂ ਲੰਬੀਆਂ ਲਾਈਨਾਂ 'ਚ ਲੱਗ ਕੇ ਆਪਣੀ ਵਾਰੀ ਦੀ ਉਡੀਕ ਨਹੀਂ ਕਰਨੀ ਪਵੇਗੀ।

Amul ਅਤੇ Mother Dairy ਦਾ ਦੁੱਧ ਹੋਇਆ ਮਹਿੰਗਾ, ਜਾਣੋ ਕਿੰਨੀ ਵਧੀ ਕੀਮਤ
ਅਮੂਲ ਦਾ ਦੁੱਧ ਮਹਿੰਗਾ ਹੋ ਗਿਆ ਹੈ। ਕੱਲ੍ਹ ਤੋਂ ਤੁਹਾਨੂੰ ਇਸ ਲਈ ਹੋਰ ਵਾਧੂ ਪੈਸੇ ਦੇਣੇ ਪੈਣਗੇ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ, ਜੋ ਅਮੂਲ ਬ੍ਰਾਂਡ ਦੇ ਤਹਿਤ ਦੁੱਧ ਵੇਚਦੀ ਹੈ, ਨੇ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।

ਸਕੂਲੀ ਬੱਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਕੀਤਾ ਹਮਲਾ, ਵਾਲ-ਵਾਲ ਬਚੇ ਕਰੀਬ 34 ਬੱਚੇ
ਅੱਜ ਬਰਨਾਲਾ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਬੱਚਿਆਂ ਨਾਲ ਭਰੀ ਬਰਨਾਲਾ ਏਅਰ ਫੋਰਸ ਸਕੂਲ ਕੇਂਦਰੀ ਵਿੱਦਿਆ ਮੰਦਰ ਦੀ ਬੱਸ ’ਤੇ ਕੁਝ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਹੁਣ ਬਟਾਲਾ ਪੁਲਸ ਹਵਾਲੇ ਜੱਗੂ ਭਗਵਾਨਪੁਰੀਆ, ਸ਼ਰਾਬ ਠੇਕੇਦਾਰ ਕਤਲ ਕਾਂਡ ’ਚ ਹੋਵੇਗੀ ਪੁੱਛਗਿੱਛ
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਪੁਲਸ ਵਲੋਂ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਬਟਾਲਾ ਪੁਲਸ ਵੱਲੋਂ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਗਿਆ ਹੈ।

ਸਮਾਰਟ ਸਕੂਲ ਦੀ ਬਣ ਰਹੀ ਇਮਾਰਤ ’ਚ ਵਾਪਰਿਆ ਦਿਲ ਕੰਬਾਊ ਹਾਦਸਾ, JCB ’ਚ ਆਇਆ 2 ਸਾਲਾ ਮਾਸੂਮ
ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਜੇ. ਸੀ. ਬੀ. ਦੀ ਚਪੇਟ ’ਚ ਆਉਣ ਨਾਲ 2 ਸਾਲਾ ਬੱਚੇ ਦੀ ਮੌਤ ਹੋ ਗਈ।

ਸਾਧੂ ਸਿੰਘ ਧਰਮਸੋਤ ਨੂੰ ਨਹੀਂ ਮਿਲੀ ਰਾਹਤ, ਗਿਲਜੀਆਂ ਦੇ ਭਤੀਜੇ ਨੇ ਹਾਈਕੋਰਟ 'ਚ ਪਾਈ ਪਟੀਸ਼ਨ
ਜੰਗਲਾਤ ਵਿਭਾਗ 'ਚ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਫਿਲਹਾਲ ਰਾਹਤ ਨਹੀਂ ਮਿਲੀ ਹੈ। ਸਾਧੂ ਸਿੰਘ ਧਰਮਸੋਤ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਬਾਰੇ ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਚਲਾਨ ਪੇਸ਼ ਹੋ ਚੁੱਕਾ ਹੈ।

ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 5 ਸਾਲਾ ਬੱਚੀ ਸਣੇ 3 ਦੀ ਮੌਤ
ਰਾਮਾਂ ਮੰਡੀ ਰਿਫਾਇਨਰੀ ਦੇ ਨਜ਼ਦੀਕ ਨਾਰੰਗ ਪਿੰਡ ਰੋਡ ਤੇ ਪਿੱਕ ਅੱਪ ਜੀਪ ਦਾ ਭਿਆਨਕ ਸੜਕ ਹਾਦਸਾ ਹੋਣ ਨਾਲ 1 ਬੱਚੀ ਅਤੇ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

Mukesh

This news is Content Editor Mukesh