ਫਿਰ ਲਿਖੇ ਗਏ ਖ਼ਾਲਿਸਤਾਨੀ ਨਾਅਰੇ, ਉਥੇ ਬੰਬੀਹਾ ਗਰੁੱਪ ਨੇ ਗਾਇਕ ਮਨਕੀਰਤ ਨੂੰ ਦਿੱਤੀ ਧਮਕੀ, ਪੜ੍ਹੋ TOP 10

Tuesday, Aug 23, 2022 - 08:52 PM (IST)

ਫਿਰ ਲਿਖੇ ਗਏ ਖ਼ਾਲਿਸਤਾਨੀ ਨਾਅਰੇ, ਉਥੇ ਬੰਬੀਹਾ ਗਰੁੱਪ ਨੇ ਗਾਇਕ ਮਨਕੀਰਤ ਨੂੰ ਦਿੱਤੀ ਧਮਕੀ, ਪੜ੍ਹੋ TOP 10

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਅੱਜ ਸਿਸਵਾਂ-ਮੁੱਲਾਂਪੁਰ ਮਾਰਗ 'ਤੇ ਏਅਰਫੋਰਸ ਦੀ ਕੰਧ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਮਿਲੇ। ਉਥੇ ਹੀ ਦਵਿੰਦਰ ਬੰਬੀਹਾ ਗਰੁੱਪ ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਪੰਜਾਬੀ ਗਾਇਕ ਮਨਕੀਰਤ ਔਲਖ ਸਮੇਤ ਗੋਲਡੀ ਬਰਾੜ, ਜੱਗੂ ਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਦਿੱਤੀ ਗਈ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

PM ਮੋਦੀ ਦੇ ਦੌਰੇ ਤੋਂ ਪਹਿਲਾਂ ਏਅਰਫੋਰਸ ਦੀ ਕੰਧ 'ਤੇ ਲਿਖੇ ਖ਼ਾਲਿਸਤਾਨ ਦੇ ਨਾਅਰੇ, ਹਰਕਤ 'ਚ ਸੁਰੱਖਿਆ ਏਜੰਸੀਆਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿੰਡ ਫਿਰੋਜ਼ਪੁਰ ਬੰਗਰ 'ਚ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦਾ ਰਸਮੀ ਉਦਘਾਟਨ ਕਰਨ ਲਈ 24 ਅਗਸਤ ਨੂੰ ਇੱਥੇ ਪੁੱਜ ਰਹੇ ਹਨ। ਪ੍ਰਧਾਨ ਮੰਤਰੀ ਦੇ ਇਸ ਦੌਰੇ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪਨੂੰ ਦੇ ਸਮਰਥਕਾਂ ਵੱਲੋਂ ਸਿਸਵਾਂ ਮੁੱਲਾਂਪੁਰ ਮਾਰਗ 'ਤੇ ਏਅਰਫੋਰਸ ਦੀ ਕੰਧ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਮਿਲੇ।

ਦਵਿੰਦਰ ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ਲਿਖਿਆ- ‘ਤੂੰ ਦੋਸ਼ੀ ਹੈ ਸਾਡੀ...’
ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਗਈ ਹੈ। ਸੁਲਤਾਨ ਦਵਿੰਦਰ ਬੰਬੀਹਾ ਗਰੁੱਪ ਨਾਂ ਦੇ ਫੇਸਬੁੱਕ ਪੇਜ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ’ਚ ਦਵਿੰਦਰ ਬੰਬੀਹਾ ਗਰੁੱਪ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਮਨਕੀਰਤ ਔਲਖ ਸਮੇਤ ਗੋਲਡੀ ਬਰਾੜ, ਜੱਗੂ ਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਦਿੱਤੀ ਹੈ।

ਵਿਦੇਸ਼ਾਂ 'ਚ PR ਲੈਣ ਵਾਲੇ ਪੰਜਾਬ ਦੇ ਅਧਿਕਾਰੀਆਂ ਲਈ ਅਹਿਮ ਖ਼ਬਰ, ਸਖ਼ਤ ਹੋਈ ਮਾਨ ਸਰਕਾਰ
ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰੀਆਂ ’ਤੇ ਸ਼ਿਕੰਜਾ ਕੱਸਦਿਆਂ ਹੁਣ ਫ਼ੈਸਲਾ ਕੀਤਾ ਹੈ ਕਿ ਵਿਦੇਸ਼ਾਂ ’ਚ ਪੀ. ਆਰ. ਲੈਣ ਵਾਲੇ ਅਧਿਕਾਰੀਆਂ ਦੀ ਪਛਾਣ ਕੀਤੀ ਜਾਵੇਗੀ।

4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਸਾਬਕਾ ਮੰਤਰੀ ਆਸ਼ੂ, 27 ਅਗਸਤ ਨੂੰ ਮੁੜ ਹੋਵੇਗੀ ਕੋਰਟ 'ਚ ਪੇਸ਼ੀ
ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਵਲੋਂ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਵੱਲੋਂ ਆਸ਼ੂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਦਲਜੀਤ ਨੂੰ ਹਾਈਕੋਰਟ ਵੱਲੋਂ ਨਹੀਂ ਮਿਲੀ ਰਾਹਤ
ਜੰਗਲਾਤ ਵਿਭਾਗ 'ਚ ਕਰੋੜਾਂ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਦਿੱਤੀ ਗਈ ਹੈ।

VIP ਸੁਰੱਖਿਆ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਸਰਕਾਰ ਨੂੰ ਵੀ ਪਾਈ ਝਾੜ
ਪੰਜਾਬ ’ਚ VIPs ਅਤੇ ਹੋਰ ਸ਼ਖ਼ਸੀਅਤਾਂ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਨੇ ਜਿੱਥੇ ਵੱਡਾ ਫ਼ੈਸਲਾ ਸੁਣਾਇਆ ਹੈ ਉਥੇ ਹੀ ਪੰਜਾਬ ਸਰਕਾਰ ਨੂੰ ਵੀ ਝਾੜ ਪਾਈ ਹੈ। ਹਾਈਕਰੋਟ ਨੇ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕਰ ਕਿਹਾ ਕਿ ਕਿਹੜੇ ਵੀ. ਆਈ. ਪੀ. ਨੂੰ ਕਿੰਨੀ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ, ਸਬੰਧੀ ਵੀ.ਆਈ.ਪੀਜ਼ ਅਤੇ ਹੋਰ ਸ਼ਖ਼ਸੀਅਤਾਂ ਦਾ ਪੱਖ ਵੀ ਜਾਣਿਆ ਜਾਵੇ।

ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ
ਫਿਰੋਜ਼ਪੁਰ ਜ਼ਿਲ੍ਹੇ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀ.ਐੱਸ.ਐੱਫ. ਨੇ ਭਾਰੀ ਗਿਣਤੀ 'ਚ ਹਥਿਆਰ ਬਰਾਮਦ ਕੀਤੇ ਹਨ, ਜਿਸ 'ਤੇ ਬੀ.ਐੱਸ.ਐੱਫ. ਵੱਲੋਂ ਸ਼ੱਕ ਜਤਾਇਆ ਦਾ ਰਿਹਾ ਹੈ ਕਿ ਇਹ ਹਥਿਆਰ ਪਾਕਿਸਤਾਨ ਵੱਲੋਂ ਭੇਜੇ ਗਏ ਹਨ।

ਹੁਣ ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਕੋਲ ਪਹੁੰਚੀ ਸ਼ਿਕਾਇਤ
ਬਠਿੰਡਾ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਸਵਰੂਪ ਚੰਦ ਸਿੰਗਲਾ ਅੱਜ ਵਿਜੀਲੈਂਸ ਬਿਊਰੋ ਟੀਮ ਬਠਿੰਡਾ ਨੂੰ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਰਕਾਰ ਨੂੰ ਚਿਤਾਵਨੀ, ਕਿਹਾ 90 ਦਿਨਾਂ ਦਾ ਸਮਾਂ ਹੋਇਆ ਪੂਰਾ
ਐਤਵਾਰ ਦੇ ਦਿਨ ਮੂਸਾ ਪਿੰਡ ਵਿਚ ਸਿੱਧੂ ਮੂਸੇਵਾਲੇ ਦੇ ਹਜ਼ਾਰਾਂ ਪ੍ਰਸ਼ੰਸਕ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਅਤੇ ਇਸ ਮੌਕੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਭ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਅੱਜ ਉਨ੍ਹਾਂ ਦਾ ਪੁੱਤਰ ਉਨ੍ਹਾਂ ਵਿੱਚ ਮੌਜੂਦ ਨਹੀਂ ਹੈ ਪਰ ਉਨ੍ਹਾਂ ਨੂੰ ਆਪਣੇ ਪੁੱਤ 'ਤੇ ਹਮੇਸ਼ਾ ਮਾਣ ਰਹੇਗਾ।

ਏਮਜ਼ ਬਠਿੰਡਾ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ: ਹਰਸਿਮਰਤ ਬਾਦਲ
ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰਾਲੇ ਨੂੰ ਅਪੀਲ ਕੀਤੀ ਕਿ ਬਠਿੰਡਾ ਦੇ ਏਮਜ਼ ਇੰਸਟੀਚਿਊਟ ਦਾ ਨਾਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾਵੇ।


author

Mukesh

Content Editor

Related News