ਭ੍ਰਿਸ਼ਟਾਚਾਰ... ਹੁਣ ਮਨਪ੍ਰੀਤ ਬਾਦਲ ਨਿਸ਼ਾਨੇ 'ਤੇ, ਉਥੇ ਗੁਲਾਮ ਨਬੀ ਆਜ਼ਾਦ ਨੇ ਛੱਡੀ ਕਾਂਗਰਸ, ਪੜ੍ਹੋ TOP 10

Friday, Aug 26, 2022 - 08:54 PM (IST)

ਭ੍ਰਿਸ਼ਟਾਚਾਰ... ਹੁਣ ਮਨਪ੍ਰੀਤ ਬਾਦਲ ਨਿਸ਼ਾਨੇ 'ਤੇ, ਉਥੇ ਗੁਲਾਮ ਨਬੀ ਆਜ਼ਾਦ ਨੇ ਛੱਡੀ ਕਾਂਗਰਸ, ਪੜ੍ਹੋ TOP 10

ਜਲੰਧਰ : ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਛੇੜੀ ਜੰਗ 'ਚ ਹੁਣ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਨਿਸ਼ਾਨੇ 'ਤੇ ਆ ਗਏ ਹਨ। ਉਥੇ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਦਾ ਸਾਬਕਾ ਮੰਤਰੀਆਂ 'ਤੇ ਸ਼ਿਕੰਜਾ, ਹੁਣ ਮਨਪ੍ਰੀਤ ਬਾਦਲ ਦੀ ਵਾਰੀ
ਕਾਂਗਰਸ ਦੇ ਤਿੰਨ ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਅਤੇ ਭਾਰਤ ਭੂਸ਼ਣ ਆਸ਼ੂ 'ਤੇ ਕਾਰਵਾਈ ਮਗਰੋਂ ਹੁਣ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਆ ਗਏ ਹਨ।

ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਪਹਿਲਾਂ ਤੋਂ ਹੀ ਸੰਕਟ 'ਚ ਘਿਰੀ ਕਾਂਗਰਸ ਨੂੰ ਆਜ਼ਾਦ ਦੇ ਅਸਤੀਫ਼ੇ ਨਾਲ ਇਕ ਹੋਰ ਝਟਕਾ ਲੱਗਾ ਹੈ।

ਹੁਣ ਲੁਧਿਆਣੇ ਆਉਣਾ-ਜਾਣਾ ਪਵੇਗਾ ਮਹਿੰਗਾ, ਇਸ ਤਾਰੀਖ਼ ਤੋਂ ਵਸੂਲਿਆ ਜਾਵੇਗਾ ਜ਼ਿਆਦਾ ਟੋਲ
ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ 1 ਸਤੰਬਰ ਤੋਂ ਟੋਲ ਰੇਟਾਂ 'ਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਜਨਤਾ 'ਤੇ ਬੋਝ ਵਧੇਗਾ। ਲਾਡੋਵਾਲ ਟੋਲ ਪਲਾਜ਼ਾ 'ਤੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਵਾਹਨ ਆਉਂਦੇ-ਜਾਂਦੇ ਹਨ ਅਤੇ ਹੁਣ ਟੋਲ ਰੇਟ 'ਚ ਵਾਧੇ ਕਾਰਨ ਲੋਕਾਂ ਨੂੰ ਫਿਰ ਆਪਣੀ ਜੇਬ ਢਿੱਲੀ ਕਰਨੀ ਪਵੇਗੀ।

ਬੰਬੀਹਾ ਗਰੁੱਪ ਦੇ ਗੈਂਸਗਸਟਰ ਦਾ ਗੋਲੀਆਂ ਮਾਰ ਕੇ ਕਤਲ! ਗੋਲਡੀ ਬਰਾੜ ਗੈਂਗ ਨੇ ਲਈ ਜ਼ਿੰਮੇਵਾਰੀ (ਵੀਡੀਓ)
ਫਿਲਪੀਨਜ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਫਿਲਪੀਨਜ਼ ਵਿਚ ਬੰਬੀਹਾ ਗਰੁੱਪ ਦੇ ਗੈਂਗਸਟਰ ਮਨਦੀਪ ਮਨਾਲੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਅਗਲੇ ਮਹੀਨੇ ਮੁੜ ਪੰਜਾਬ ਆ ਸਕਦੇ ਨੇ PM ਮੋਦੀ, ਭਾਜਪਾ ਆਗੂਆਂ ਨੇ ਦਿੱਤਾ ਸੱਦਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਮੁੜ ਪੰਜਾਬ ਦਾ ਦੌਰਾ ਕਰ ਸਕਦੇ ਹਨ। ਇਹ ਭਰੋਸਾ ਖ਼ੁਦ ਪ੍ਰਧਾਨ ਮੰਤਰੀ ਨੇ ਨਿਊ ਚੰਡੀਗੜ੍ਹ 'ਚ ਹੋਮੀ ਭਾਬਾ ਕੈਂਸਰ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੀਟਿੰਗ ਦੌਰਾਨ ਦਿੱਤਾ।

ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਖ਼ਾਸ ਸਹੂਲਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਵਾਸਤੇ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਦੇ ਬਾਹਰਵਾਰ ਸੂਚਨਾ ਕੇਂਦਰ ਦੇ ਨਾਲ-ਨਾਲ ਇਕ ਸਹਾਇਤਾ ਕੇਂਦਰ ਵੀ ਖੋਲ੍ਹਿਆ ਗਿਆ ਹੈ।

ਹਰਿਆਣਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਇਕੋ ਪਰਿਵਾਰ ਦੇ 6 ਜੀਆਂ ਦੀਆਂ ਮਿਲੀਆਂ ਲਾਸ਼ਾਂ
ਹਰਿਆਣਾ ਦੇ ਅੰਬਾਲਾ ਦੇ ਬਲਾਨਾ ਪਿੰਡ 'ਚ ਸ਼ੁੱਕਰਵਾਰ ਨੂੰ ਇਕ ਹੀ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। 

ਬਾਈਡੇਨ, ਟਰੂਡੋ ਨੂੰ ਪਛਾੜ PM ਮੋਦੀ ਇਕ ਵਾਰ ਫਿਰ ਵਿਸ਼ਵ ਨੇਤਾਵਾਂ ਦੀ ਸੂਚੀ 'ਚ ਸਿਖਰ 'ਤੇ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 75 ਪ੍ਰਤੀਸ਼ਤ ਦੀ ਪ੍ਰਵਾਨਗੀ ਰੇਟਿੰਗ ਨਾਲ ਵਿਸ਼ਵ ਨੇਤਾਵਾਂ ਵਿੱਚ ਇੱਕ ਵਾਰ ਫਿਰ ਚੋਟੀ 'ਤੇ ਹਨ।ਮੋਰਨਿੰਗ ਕੰਸਲਟ ਦੇ ਸਰਵੇਖਣ ਮੁਤਾਬਕ ਇਹ ਜਾਣਕਾਰੀ ਸਾਹਮਣੇ ਆਈ ਹੈ।

ਕੈਨੇਡਾ 'ਚ 27 ਸਾਲਾ ਪੰਜਾਬੀ ਨੌਜਵਾਨ ਅਰਮਾਨ ਢਿੱਲੋਂ ਦਾ ਗੋਲੀਆਂ ਮਾਰ ਕੇ ਕਤਲ
ਕੈਨੇਡਾ ਦੇ ਟਾਊਨ ਓਕਵਿਲ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਹਾਲਟਨ ਪੁਲਸ ਨੇ ਬੁੱਧਵਾਰ ਨੂੰ ਅਰਮਾਨ ਢਿੱਲੋਂ ਵਜੋਂ ਕੀਤੀ ਹੈ ਅਤੇ ਉਸ ਦੀ ਫੋਟੋ ਵੀ ਜਾਰੀ ਕੀਤੀ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਦੀ ਇਨਪੁਟ ਤੇ ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ ਪੰਜਾਬ ਪੁਲਸ ਨੇ ਚੁੱਕਿਆ ਸਖ਼ਤ ਕਦਮ
ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਭੇਜੀ ਗਈ ਇਨਪੁਟ ਤੋਂ ਬਾਅਦ ਪੰਜਾਬ ਪੁਲਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।


author

Mukesh

Content Editor

Related News