ਸਿਮਰਜੀਤ ਬੈਂਸ ਜੇਲ੍ਹ ''ਚੋਂ ਆਏ ਬਾਹਰ, CM ਮਾਨ ਵੱਲੋਂ ਬਹਿਬਲ ਕਲਾਂ ਮੋਰਚਾ ਦੇ ਫ਼ੈਸਲੇ ਦਾ ਸਵਾਗਤ, ਪੜ੍ਹੋ Top 10

Friday, Feb 10, 2023 - 08:55 PM (IST)

ਜਲੰਧਰ: ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਬਰਨਾਲਾ ਜੇਲ੍ਹ 'ਚੋਂ ਰਿਹਾਅ ਹੋ ਕੇ ਬਾਹਰ ਆ ਗਏ ਤਾਂ ਉੱਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਇਨਸਾਫ਼ ਮੌਰਚੇ ਵੱਲੋਂ ਜਾਮ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪੜ੍ਹੋ ਅੱਜ ਦੀਆਂ 10 ਮੁੱਖ ਖ਼ਬਰਾਂ...

ਸਿਮਰਜੀਤ ਬੈਂਸ ਜੇਲ੍ਹ 'ਚੋਂ ਆਏ ਬਾਹਰ, ਸਮਰਥਕਾਂ ਨੇ ਢੋਲ ਵਜਾ ਕੇ ਮਨਾਈ ਖੁਸ਼ੀ (ਤਸਵੀਰਾਂ)

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਬਰਨਾਲਾ ਜੇਲ੍ਹ 'ਚੋਂ ਰਿਹਾਅ ਹੋ ਕੇ ਬਾਹਰ ਆ ਚੁੱਕੇ ਹਨ। ਇਸ ਮੌਕੇ ਵੱਡੀ ਗਿਣਤੀ 'ਚ ਸਮਰਥਕਾਂ ਵੱਲੋਂ ਉਨ੍ਹਾਂ ਦਾ ਢੋਲ-ਢਮੱਕਿਆਂ ਨਾਲ ਸੁਆਗਤ ਕੀਤਾ ਜਾ ਰਿਹਾ ਹੈ। ਸਮਰਥਕਾਂ ਵੱਲੋਂ ਭੰਗੜੇ ਪਾਏ ਜਾ ਰਹੇ ਹਨ ਅਤੇ ਪਟਾਕੇ ਵੀ ਚਲਾਏ ਜਾ ਰਹੇ ਹਨ

ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਫ਼ੈਸਲੇ ਦਾ CM ਮਾਨ ਨੇ ਕੀਤਾ ਸਵਾਗਤ, ਟਵੀਟ ਕਰ ਕਹੀ ਇਹ ਗੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਇਨਸਾਫ਼ ਮੋਰਚੇ ਵੱਲੋਂ ਜਾਮ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਮਗਰੋਂ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸੰਗਤ ਦਾ ਧੰਨਵਾਦ ਕਰਦਾਂ ਹਾਂ ਕਿ ਮੇਰੀ ਅਪੀਲ ’ਤੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹ ਦਿੱਤਾ ਗਿਆ। 

ਵੱਡੀ ਖ਼ਬਰ : ਜੇਲ੍ਹ 'ਚੋਂ ਬਾਹਰ ਆ ਰਹੇ ਸਿਮਰਜੀਤ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ (ਵੀਡੀਓ)

 ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅੱਜ ਬਰਨਾਲਾ ਜੇਲ੍ਹ ਤੋਂ ਬਾਹਰ ਆ ਰਹੇ ਹਨ। ਵੱਡੀ ਗਿਣਤੀ 'ਚ ਬੈਂਸ ਦੇ ਸਮਰਥਕ ਉਨ੍ਹਾਂ ਦੇ ਸੁਆਗਤ ਲਈ ਬਰਨਾਲਾ ਪੁੱਜੇ ਹੋਏ ਹਨ। ਉਨ੍ਹਾਂ ਦੇ ਜੇਲ੍ਹ 'ਚੋਂ ਬਾਹਰ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਧਮਕੀ ਮਿਲੀ ਹੈ। 

ਦਰਿੰਦਗੀ ਦੀਆਂ ਸਭ ਹੱਦਾਂ ਪਾਰ : ਡੇਢ ਸਾਲਾ ਬੱਚੀ ਬਣੀ ਹਵਸ ਦਾ ਸ਼ਿਕਾਰ, ਧੀ ਦੀ ਹਾਲਤ ਨੇ ਮਾਂ ਦੇ ਉਡਾਏ ਹੋਸ਼

ਇੱਥੋਂ ਦੇ ਪਿੰਡ ਬਾੜੇਵਾਲ ਵਿਖੇ ਉਸ ਸਮੇਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ, ਜਦੋਂ 17-18 ਸਾਲਾਂ ਦੇ ਮੁੰਡੇ ਵੱਲੋਂ ਇਕ ਡੇਢ ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਵਰਗੀ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। 

ਤਰਨਤਾਰਨ 'ਚ ਪੰਜਾਬ ਪੁਲਸ ਤੇ BSF ਦੇ ਸਾਂਝੇ ਆਪਰੇਸ਼ਨ ਦੌਰਾਨ 3 ਕਿੱਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਸਬੰਧੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਨੇ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨਾਲ ਸਾਂਝੇ ਆਪਰੇਸ਼ਨ ਦੌਰਾਨ 3 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਤਰਨਤਾਰਨ ਦੇ ਸਰਹੱਦੀ ਪਿੰਡ ਮੀਆਂਵਾਲ ਤੋਂ ਇਕ ਪਾਰਸਲ 'ਚੋਂ 3 ਕਿਲੋਗ੍ਰਾਮ ਹੈਰੋਇਨ, 5 ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ 0.30 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ।

Hindenburg ਖ਼ਿਲਾਫ਼ ਬਦਲਾ ਲੈਣ ਦੇ ਮੂਡ 'ਚ ਗੌਤਮ ਅਡਾਨੀ, ਹਾਇਰ ਕੀਤੀ ਅਮਰੀਕੀ ਲਾਅ ਫ਼ਰਮ

ਅਮਰੀਕੀ ਖੋਜ ਫਰਮ ਹਿੰਡਨਬਰਗ ਨੇ 24 ਜਨਵਰੀ ਨੂੰ ਆਪਣੀ ਨਕਾਰਾਤਮਕ ਰਿਪੋਰਟ ਦਿੱਤੀ ਸੀ, ਜਿਸ ਤੋਂ ਬਾਅਦ ਅਡਾਨੀ ਸਮੂਹ ਨੂੰ ਭਾਰੀ ਨੁਕਸਾਨ ਹੋਇਆ ਹੈ। ਅਡਾਨੀ ਸਮੂਹ ਦੇ ਸ਼ੇਅਰ (ਅਡਾਨੀ ਸ਼ੇਅਰ) ਵਿੱਚ ਭਾਰੀ ਗਿਰਾਵਟ ਆਈ। ਕੰਪਨੀ ਦੀ ਮਾਰਕੀਟ ਕੈਪ 100 ਬਿਲੀਅਨ ਡਾਲਰ ਘਟ ਗਈ ਹੈ।

ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਦੇ ਬੰਧਨ ’ਚ ਬੱਝੇ ਅੰਮ੍ਰਿਤਪਾਲ ਸਿੰਘ, ਦੇਖੋ ਅੰਦਰਲੀਆਂ ਤਸਵੀਰਾਂ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਨੇ ਇੰਗਲੈਂਡ ਦੀ ਰਹਿਣ ਵਾਲੀ ਐੱਨ.ਆਰ. ਆਈ. ਗੁਰੂ ਸਿੱਖ ਕੁੜੀ ਕਿਰਨਦੀਪ ਕੌਰ ਨਾਲ ਲਾਵਾਂ ਫੇਰੇ ਲਏ ਹਨ।

ਜਲੰਧਰ 'ਚ ਵੱਡੀ ਵਾਰਦਾਤ, ਦੋਮੋਰੀਆ ਪੁਲ ਨੇੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬੀਤੀ ਰਾਤ ਯੂ. ਪੀ. ਤੋਂ ਰੇਲਗੱਡੀ ਰਾਹੀਂ ਜਲੰਧਰ ਪੁੱਜੇ ਇਕ ਪ੍ਰਵਾਸੀ ਵਿਅਕਤੀ ਦਾ ਕੁਝ ਪੈਸਿਆਂ ਲਈ ਲੁਟੇਰਿਆਂ ਨੇ ਕਤਲ ਕਰ ਦਿੱਤਾ। ਬੈਗ ਨਾ ਦੇਣ 'ਤੇ ਲੁਟੇਰੇ ਨੇ ਪ੍ਰਵਾਸੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਫ਼ਰਾਰ ਹੋ ਗਏ।

ਪੰਜਾਬ ਦੇ ਸਰਕਾਰੀ ਸਕੂਲਾਂ ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਪੰਜਾਬ ਦੇ 355 ਸਰਕਾਰੀ ਸਕੂਲਾਂ ਨੂੰ ਕੇਂਦਰ ਦੀ ਪੀ. ਐੱਮ. ਸ਼੍ਰੀ ਸਕੂਲ ਸਕੀਮ ਦੇ ਤਹਿਤ ਚੁਣਿਆ ਗਿਆ ਹੈ। ਇਨ੍ਹਾਂ ਸਕੂਲਾਂ ਨੂੰ ਅਗਲੇ ਪੰਜ ਸਾਲ ਤਕ ਇਸ ਸਕੀਮ ਦੇ ਤਹਿਤ ਨੈਸ਼ਨਲ ਐਜੂਕੇਸ਼ਨ ਪਾਲਿਸੀ ਦੇ ਵੱਖ-ਵੱਖ ਪੈਰਾਮੀਟਰਸ ਲਾਗੂ ਕਰਨ ਲਈ ਚੁਣਿਆ ਗਿਆ ਹੈ।

ਤੁਰਕੀ-ਸੀਰੀਆ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 21,000 ਤੋਂ ਪਾਰ, ਐਮਰਜੈਂਸੀ ਲਾਗੂ

ਤੁਰਕੀ-ਸੀਰੀਆ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 21,051 ਤੱਕ ਪਹੁੰਚ ਗਈ ਹੈ। ਸੀ.ਐੱਨ.ਐੱਨ. ਨੇ ਸ਼ੁੱਕਰਵਾਰ ਨੂੰ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਰਿਪੋਰਟ ਦਿੱਤੀ ਹੈ। ਤੁਰਕੀ ਦੇ ਉਪ ਰਾਸ਼ਟਰਪਤੀ ਫੁਆਤ ਓਕਤੇ ਦੇ ਅਨੁਸਾਰ ਵੀਰਵਾਰ ਨੂੰ ਤੁਰਕੀ ਵਿੱਚ ਘੱਟੋ-ਘੱਟ 17,674 ਲੋਕਾਂ ਦੀ ਮੌਤ ਹੋ ਗਈ ਹੈ ਅਤੇ 72,879 ਲੋਕ ਜ਼ਖ਼ਮੀ ਹੋਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News