ਮਨੀਸ਼ਾ ਗੁਲਾਟੀ ਬਣੀ ਰਹੇਗੀ PWC ਚੇਅਰਪਰਸਨ, ਆਮ ਆਦਮੀ ਕਲੀਨਿਕਾਂ ਤੋਂ ਕੇਂਦਰ ਨਾਰਾਜ਼, ਪੜ੍ਹੋ TOP 10

Wednesday, Feb 15, 2023 - 08:54 PM (IST)

ਜਲੰਧਰ: ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਮੁਤਾਬਕ ਮਨੀਸ਼ਾ ਗੁਲਾਟੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ 'ਤੇ ਬਣੇ ਰਹਿਣਗੇ ਤਾਂ ਉੱਧਰ ਪੰਜਾਬ 'ਚ ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ 'ਤੇ ਕੇਂਦਰ ਸਰਕਾਰ ਨੇ ਨਾਰਾਜ਼ਗਰੀ ਪ੍ਰਗਟ ਕੀਤੀ ਹੈ। ਪੜ੍ਹੋ ਅੱਜ ਦੀਆਂ 10 ਮੁੱਖ ਖ਼ਬਰਾਂ...

ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਬਣੇ ਰਹਿਣਗੇ 'ਪੰਜਾਬ ਮਹਿਲਾ ਕਮਿਸ਼ਨ' ਦੇ ਚੇਅਰਪਰਸਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਦੇ ਫ਼ੈਸਲੇ ਮੁਤਾਬਕ ਮਨੀਸ਼ਾ ਗੁਲਾਟੀ ਹੁਣ 'ਪੰਜਾਬ ਰਾਜ ਮਹਿਲਾ ਕਮਿਸ਼ਨ' ਦੇ ਚੇਅਰਪਰਸਨ ਦੇ ਅਹੁਦੇ 'ਤੇ ਬਣੇ ਰਹਿਣਗੇ। ਇਸ ਬਾਰੇ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ। 

ਪੰਜਾਬ 'ਚ ਖੁੱਲ੍ਹੇ 'ਆਮ ਆਦਮੀ ਕਲੀਨਿਕਾਂ' ਨੂੰ ਲੈ ਕੇ ਕੇਂਦਰ ਸਰਕਾਰ ਨਾਰਾਜ਼, ਆਖ਼ੀ ਇਹ ਗੱਲ

ਪੰਜਾਬ 'ਚ ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ 'ਆਮ ਆਦਮੀ ਕਲੀਨਿਕਾਂ' ਨੂੰ ਲੈ ਕੇ ਕੇਂਦਰ ਸਰਕਾਰ ਨੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਕੇਂਦਰ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਨੇ ਸਿਹਤ ਕੇਂਦਰਾਂ ਨੂੰ 'ਆਮ ਆਦਮੀ ਕਲੀਨਿਕਾਂ' 'ਚ ਤਬਦੀਲ ਕੀਤਾ ਹੈ, ਜਿਸ ਦੀ ਨਾਰਾਜ਼ਗੀ ਵਜੋਂ ਕੇਂਦਰ ਨੇ ਪੰਜਾਬ ਸਰਕਾਰ ਨੂੰ 'ਨੈਸ਼ਨਲ ਸਿਹਤ ਮਿਸ਼ਨ' ਤਹਿਤ ਫੰਡ ਰੋਕਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 ਜ਼ਿਲ੍ਹਿਆਂ ਦੇ SSP's ਬਦਲੇ, ਜਾਣੋ ਪੂਰੀ ਸੂਚੀ

ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ 10 ਐੱਸ.ਐੱਸ.ਪੀ ਸਣੇ 13 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 

ਦੁਖ਼ਦਾਈ ਖ਼ਬਰ: ਸੁਨਹਿਰੀ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਏ 27 ਸਾਲਾ ਭਾਰਤੀ ਗੱਭਰੂ ਦੀ ਮੌਤ

ਸੁਨਹਿਰੀ ਭਵਿੱਖ ਲਈ ਮਹਿਜ਼ 1 ਮਹੀਨਾ ਪਹਿਲਾਂ ਹੀ ਸਟੂਡੈਂਟ ਵੀਜ਼ਾ 'ਤੇ ਕੈਨੇਡਾ ਆਏ 27 ਸਾਲਾ ਭਾਰਤੀ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਗੋ-ਫੰਡ ਮੀ ਪੇਜ਼ ਮੁਤਾਬਕ 27 ਸਾਲਾ ਸੌਹਾਰਦ ਦੱਤ ਸ਼ਰਮਾ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਕੈਨੇਡਾ ਦੇ ਜਾਰਜੀਅਨ ਕਾਲਜ ਵਿਚ ਪੜ੍ਹਨ ਲਈ ਆਇਆ ਸੀ। 

ਮਾਤਮ ’ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਫਾਇਰ ਕਰਨ ਤੋਂ ਰੋਕਣ 'ਤੇ ਲਾੜੇ ਦੇ ਜੀਜੇ ਨੂੰ ਵੱਜੀ ਗੋਲ਼ੀ

ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਝੁੱਗੀਆਂ ਕਾਲੂ ਵਿਖੇ ਬੀਤੀ ਦੇਰ ਰਾਤ ਇਕ ਵਿਆਹ ਸਮਾਗਮ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ 'ਚ ਬਦਲ ਗਈਆਂ ਜਦੋਂ ਡੋਲੀ ਸਹੁਰੇ ਘਰ ਪੁੱਜਣ ਮੌਕੇ ਰਾਇਫ਼ਲ ਨਾਲ ਫਾਇਰਿੰਗ ਕਰਨ ਦੌਰਾਨ ਇਕ ਗੋਲ਼ੀ ਲਾੜੇ ਦੇ ਜੀਜੇ ਨੂੰ ਲੱਗ ਗਈ।

ਰਿਸ਼ਵਤ ਦੇਣ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ 'ਤੇ ਵਿਜੀਲੈਂਸ ਦਾ ਛਾਪਾ

ਹੁਸ਼ਿਆਰਪੁਰ ਤੋਂ ਸਾਬਕਾ ਵਿਵਾਦਿਤ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਕੋਠੀ ਵਿਚ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ। ਇਥੇ ਦੱਸਣਯੋਗ ਹੈ ਕਿ ਜਿਸ ਮਹਿਲ ਵਰਗੀ ਕੋਠੀ ਵਿਚ ਵਿਜੀਲੈਂਸ ਦੀ ਟੀਮ ਪਹੁੰਚੀ ਹੈ, ਇਹ ਸੁੰਦਰ ਸ਼ਾਮ ਅਰੋੜਾ ਵੱਲੋਂ ਆਪਣੇ ਮੰਤਰੀ ਹੁੰਦਿਆਂ ਬਣਾਈ ਗਈ ਸੀ ਅਤੇ ਉਸ ਸਮੇਂ ਤੋਂ ਹੀ ਇਹ ਕੋਠੀ ਵਿਵਾਦਾਂ ਵਿਚ ਚੱਲੀ ਆ ਰਹੀ ਸੀ। 

ਭਾਰਤ ਦੇ ਨਕਸ਼ੇ ’ਤੇ ਚੱਲਣਾ ਅਕਸ਼ੇ ਕੁਮਾਰ ਲਈ ਬਣਿਆ ਮੁਸੀਬਤ, ਗ੍ਰਹਿ ਮੰਤਰਾਲੇ ਨੂੰ ਮਿਲੀ ਸ਼ਿਕਾਇਤ

ਅਕਸ਼ੇ ਕੁਮਾਰ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸੈਲਫੀ’ ਦੀ ਪ੍ਰਮੋਸ਼ਨ ਕਰ ਰਹੇ ਹਨ। ਆਮ ਤੇ ਖ਼ਾਸ ਦੇ ਨਾਲ-ਨਾਲ ਉਹ ਇਸ ਫ਼ਿਲਮ ਦੇ ਗੀਤਾਂ ’ਤੇ ਡਾਂਸ ਕਰ ਰਹੇ ਹਨ ਪਰ ਦੂਜੇ ਪਾਸੇ ਇਕ ਗਲਤੀ ਕਾਰਨ ਉਹ ਮੁਸ਼ਕਿਲਾਂ ’ਚ ਘਿਰਦੇ ਜਾ ਰਹੇ ਹਨ। 

ਜਨਤਾ ਨੂੰ ਦਿੱਤੀ ਵੱਡੀ ਰਾਹਤ, CM ਭਗਵੰਤ ਮਾਨ ਨੇ ਰਸਮੀ ਤੌਰ 'ਤੇ ਦੋਆਬੇ ਦੇ 3 ਟੋਲ ਪਲਾਜ਼ੇ ਕੀਤੇ ਬੰਦ

ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਹੁਸ਼ਿਆਰਪੁਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਰਸਮੀ ਤੌਰ 'ਤੇ ਟੋਲ ਪਲਾਜ਼ਾ ਨੂੰ ਬੰਦ ਕਰਨ ਦੀ ਰਸਮ ਅਦਾ ਕੀਤੀ ਗਈ। 

ICC ਰੈਂਕਿੰਗ : ਭਾਰਤ ਨੇ ਰਚਿਆ ਇਤਿਹਾਸ, ਸਾਰੇ ਫਾਰਮੈਟਾਂ 'ਚ ਬਣਿਆ ਵਰਲਡ ਨੰਬਰ-1

ਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਅਜਿਹਾ ਇਤਿਹਾਸ ਜਿਸ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਕ੍ਰਿਕਟ ਦੀ ਦੁਨੀਆ ਵਿੱਚ ਇਸ ਸਮੇਂ ਸਿਰਫ਼ ਭਾਰਤ ਦਾ ਡੰਕਾ ਵੱਜ ਰਿਹਾ ਹੈ। ਦਰਅਸਲ, ਆਈਸੀਸੀ ਵੱਲੋਂ ਜਾਰੀ ਨਵੀਂ ਟੈਸਟ ਰੈਂਕਿੰਗ 'ਚ ਭਾਰਤ ਹੁਣ ਟੈਸਟ ਕ੍ਰਿਕਟ 'ਚ ਵੀ ਪਹਿਲੇ ਨੰਬਰ 'ਤੇ ਪਹੁੰਚ ਗਿਆ ਹੈ। 

ਕੇਂਦਰੀ ਕੈਬਨਿਟ ਦਾ ਵੱਡਾ ਫ਼ੈਸਲਾ; ITBP ਦੀਆਂ 7 ਨਵੀਆਂ ਬਟਾਲੀਅਨਾਂ ਦੇ ਗਠਨ ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਭਾਰਤ-ਚੀਨ ਸਰਹੱਦ 'ਤੇ ਸੁਰੱਖਿਆ ਕਰਨ ਵਾਲੀ ਇੰਡੋ-ਤਿੱਬਤ ਬਾਰਡਰ ਪੁਲਸ (ਆਈ.ਟੀ.ਬੀ.ਪੀ.) ਦੇ 7 ਨਵੀਆਂ ਬਟਾਲੀਅਨਾਂ ਅਤੇ ਇਕ ਖੇਤਰੀ ਹੈੱਡਕੁਆਰਟਰ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਇਸ ਬਾਬਤ ਜਾਣਕਾਰੀ ਦਿੱਤੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News