ਵਿਧਾਨ ਸਭਾ 'ਚ ਗੂੰਜਿਆ Operation Amritpal, ਡਾ. ਰਤਨ ਸਿੰਘ ਜੱਗੀ ਦਾ ਪਦਮ ਸ਼੍ਰੀ ਨਾਲ ਸਨਮਾਨ, ਪੜ੍ਹੋ TOP 10
Wednesday, Mar 22, 2023 - 08:55 PM (IST)
ਜਲੰਧਰ (ਬਿਊਰੋ): ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਆਪਰੇਸ਼ਨ ਅੰਮ੍ਰਿਤਪਾਲ ਦਾ ਮੁੱਦਾ ਗੂੰਜਿਆ ਤਾਂ ਉੱਧਰ ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਪੜ੍ਹੋ ਅੱਜ ਦੀਆਂ ਮੁੱਖ ਖ਼ਬਰਾਂ...
ਪੰਜਾਬ ਵਿਧਾਨ ਸਭਾ 'ਚ ਗੂੰਜਿਆ Operation Amritpal, ਬਾਜਵਾ ਨੇ ਮੀਡੀਆ ਅੱਗੇ ਕਹੀਆਂ ਇਹ ਗੱਲਾਂ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ ਗਿਆ। ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਲੈ ਕੇ ਕਿਹਾ ਪੰਜਾਬ ਪੁਲਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸ਼ਾਹਕੋਟ ਇਲਾਕੇ 'ਚ ਆਪਰੇਸ਼ਨ ਅੰਮ੍ਰਿਤਪਾਲ ਚਲਾਇਆ ਗਿਆ।
ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨ
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਿਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ।
ਅੰਮ੍ਰਿਤਪਾਲ ਸਿੰਘ ਦੇ ਘਰ ਪੁੱਜੀ ਦਿੱਲੀ ਦੀ 5 ਮੈਂਬਰੀ ਟੀਮ, ਪਿਤਾ ਨਾਲ ਕੀਤੀ ਬੰਦ ਕਮਰਾ ਮੀਟਿੰਗ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਬੀਤੇ 5 ਦਿਨਾਂ ਤੋਂ ਫਰਾਰ ਦੱਸੇ ਜਾਂਦੇ ਹਨ ਅਤੇ ਪੰਜਾਬ ਪੁਲਸ ਦੀਆਂ ਸਮੁੱਚੀਆਂ ਟੀਮਾਂ ਉਨ੍ਹਾਂ ਦੀ ਤਲਾਸ਼ ਵਿੱਚ ਹਨ, ਦੇ ਚੱਲਦਿਆਂ ਅੰਮ੍ਰਿਤਪਾਲ ਦਾ ਮਾਮਲਾ ਕੇਂਦਰੀ ਏਜੰਸੀ ਐੱਨ.ਆਈ.ਏ. ਵੱਲੋਂ ਆਪਣੇ ਹੱਥਾਂ 'ਚ ਲੈ ਲੈਣ ਪਿੱਛੋਂ ਐੱਨ.ਆਈ.ਏ. ਦੀਆਂ 8 ਟੀਮਾਂ ਵੱਖ-ਵੱਖ ਜ਼ਿਲ੍ਹਿਆਂ ਲਈ ਰਵਾਨਾ ਹੋਈਆਂ।
ਮੁੱਖ ਮੰਤਰੀ ਨੇ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਮਤਾ ਕੀਤਾ ਪੇਸ਼
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਵਿਰੋਧੀ ਸਦਨ 'ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਹਨ।
ਅੰਮ੍ਰਿਤਪਾਲ ਸਬੰਧੀ ਹੁਣ ਤੱਕ ਦਾ ਵੱਡਾ ਖ਼ੁਲਾਸਾ, ਵਿਸਾਖੀ ’ਤੇ ਹੋਣਾ ਸੀ, ‘ਅਨੰਦਪੁਰ ਖ਼ਾਲਸਾ ਫ਼ੌਜ’ ਦਾ ਰਸਮੀ ਐਲਾਨ
ਰੂਸ ਦੇ ਵੈਗਨਾਰ ਗਰੁੱਪ ਪ੍ਰਾਈਵੇਟ ਆਰਮੀ ਦੀ ਤਰਜ਼ ’ਤੇ ‘ਅਨੰਦਪੁਰ ਸਾਹਿਬ ਖ਼ਾਲਸਾ ਫ਼ੌਜ’ ਬਣਾਉਣ ਦਾ ਸੁਫ਼ਨਾ ਅੰਮ੍ਰਿਤਪਾਲ ਨੇ ਵੇਖਿਆ ਸੀ। ਇਸ ਕੰਮ ਲਈ ਉਸ ਨੇ ਕਰੋੜਾਂ ਰੁਪਏ ਫੰਡ ਦੇ ਤੌਰ 'ਤੇ ਬਾਹਰੋਂ ਮੰਗਵਾ ਲਏ ਸਨ। ਆਪਣੇ ‘ਅਨੰਦਪੁਰ ਸਾਹਿਬ ਖ਼ਾਲਸਾ ਫ਼ੌਜ’ ਬਣਾਉਣ ਦੇ ਪ੍ਰੋਗਰਾਮ ਨੂੰ ਉਸ ਵੱਲੋਂ ਵਿਸਾਖੀ ਮੌਕੇ ਸਾਕਾਰ ਕੀਤੇ ਜਾਣ ਦਾ ਪ੍ਰੋਗਰਾਮ ਵੱਡੀ ਪੱਧਰ ’ਤੇ ਉਲੀਕਿਆ ਗਿਆ ਸੀ।
ਸਦਨ 'ਚ ਪਾਣੀਆਂ ਦੇ ਮੁੱਦੇ 'ਤੇ ਬੋਲੇ CM ਮਾਨ, 'ਹਿਮਾਚਲ ਅਜਿਹਾ ਕੁੱਝ ਨਾ ਕਰੇ, ਜਿਸ ਨਾਲ ਰੌਲਾ ਪਵੇ'
ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਿਮਾਚਲ ਪ੍ਰਦੇਸ਼ ਵੱਲੋਂ ਬਿਜਲੀ ਉਤਪਾਦਨ ਲਈ ਇਸਤੇਮਾਲ ਕੀਤੇ ਜਾਣ ਵਾਲੇ ਪਾਣੀ 'ਤੇ ਵਾਟਰ ਸੈੱਸ ਲਾਉਣ ਲਈ ਜਾਰੀ ਕੀਤੇ ਆਰਡੀਨੈਂਸ ਖ਼ਿਲਾਫ਼ ਮਤਾ ਪੇਸ਼ ਕੀਤਾ। ਇਸ 'ਤੇ ਬੋਲਦਿਆਂ ਮੁੱਖ ਮੰਤਰੀ ਮਾਨ ਵਲੋਂ ਹਿਮਾਚਲ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਸਿਰਫ ਪਾਣੀਆਂ ਦੇ ਨਾਂ ਦਾ ਸੂਬਾ ਰਹਿ ਗਿਆ ਹੈ।
ਕੈਨੇਡਾ 'ਚ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ 'ਚ ਜਲੰਧਰ ਦੇ ਡੀ. ਸੀ. ਦਾ ਸਖ਼ਤ ਐਕਸ਼ਨ
ਕੈਨੇਡਾ ਵਿਚ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਨੋਟਿਸ ਜਾਰੀ ਹੋਣ ਤੋਂ ਬਾਅਦ ਜਲੰਧਰ ਦੇ ਡੀ. ਸੀ. ਜਸਪ੍ਰੀਤ ਸਿੰਘ ਨੇ ਮਾਈਗ੍ਰੇਸ਼ਨ ਸਰਵਿਸਿਜ਼, ਗਰੀਨ ਪਾਰਕ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਦੀ ਧਾਰਾ 4 ਅਤੇ 6 ਤਹਿਤ ਕੀਤੀ ਗਈ ਹੈ।
ਅਹਿਮ ਖ਼ਬਰ : ਅੰਮ੍ਰਿਤਪਾਲ ਸਿੰਘ ’ਤੇ 18 ਮਾਰਚ ਨੂੰ ਹੀ ਲਗਾ ਦਿੱਤਾ ਗਿਆ ਸੀ NSA
ਆਈ. ਜੀ. ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਅੰਮ੍ਰਿਤਪਾਲ ਦੇ 154 ਸਾਥੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। 18 ਮਾਰਚ ਨੂੰ ਅੰਮ੍ਰਿਤਪਾਲ ਖ਼ਿਲਾਫ਼ ਪੰਜਾਬ ਪੁਲਸ ਨੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਸਬੰਧਿਤ ਅਦਾਲਤ ਵਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਵਾ ਲਏ ਸਨ।
ਪੰਜਾਬ ਵਿਧਾਨ ਸਭਾ 'ਚ CM ਮਾਨ ਨੇ 23 ਮਾਰਚ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਕੀਤਾ ਅਹਿਮ ਐਲਾਨ
ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ 23 ਮਾਰਚ ਪੂਰੇ ਦੇਸ਼ ਲਈ ਕੋਈ ਆਮ ਦਿਨ ਨਹੀਂ ਹੈ। ਇਸ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫ਼ਾਂਸੀ ਦੇ ਦਿੱਤੀ ਗਈ ਸੀ ਪਰ ਉਨ੍ਹਾਂ ਦੇ ਵਿਚਾਰ ਅੱਜ ਤੱਕ ਜਿਊਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਖ਼ਾਤਰ ਫ਼ਾਂਸੀ ਦਾ ਰੱਸਾ ਚੁੰਮਿਆ।
ਪੰਜਾਬ ਵਿਧਾਨ ਸਭਾ 'ਚ ਸਿਹਤ ਮੰਤਰੀ ਨੇ ਨਸ਼ਿਆਂ ਨੂੰ ਲੈ ਕੇ ਪੇਸ਼ ਕੀਤੇ ਹੈਰਾਨੀਜਨਕ ਅੰਕੜੇ
ਪੰਜਾਬ ਵਿਧਾਨ ਸਭਾ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਸ਼ਿਆਂ ਨੂੰ ਲੈ ਕੇ ਹੈਰਾਨੀਜਨਕ ਅੰਕੜੇ ਪੇਸ਼ ਕੀਤੇ ਗਏ। ਉਨ੍ਹਾਂ ਨੇ ਸਦਨ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਕੋਈ ਸਿਆਸਤ ਦਾ ਨਹੀਂ, ਸਗੋਂ ਆਉਣ ਵਾਲੀ ਪੀੜ੍ਹੀ ਦਾ ਮੁੱਦਾ ਹੈ ਅਤੇ ਸਮਾਜ 'ਚ ਬਹੁਤ ਸਾਰੀਆਂ ਬੁਰਾਈਆਂ ਦੀ ਜੜ੍ਹ ਨਸ਼ਾ ਹੀ ਹੈ। ਨਸ਼ਿਆਂ ਨੂੰ ਲੈ ਕੇ ਸਿਰਫ ਪੰਜਾਬ ਹੀ ਨਹੀਂ, ਸਗੋਂ ਯੂਨਾਈਟਿਡ ਨੈਸ਼ਨ ਵੀ ਬੇਹੱਦ ਚਿੰਤਤ ਹਨ।
ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।