ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

04/21/2022 9:37:14 PM

ਜਲੰਧਰ : ਪੰਜਾਬ ’ਚ ਕੋਰੋਨਾ ਮਾਮਲਿਆਂ ’ਚ ਅਚਾਨਕ ਵਾਧੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਫਿਰ ਤੋਂ ਮਾਸਕ ਪਹਿਣਨ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਉਥੇ ਹੀ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਕਿਸੇ ਵੀ ਮਾਮਲੇ 'ਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਨਹੀਂ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਪੰਜਾਬ 'ਚ ਮੁੜ ਵੱਧਣ ਲੱਗੇ 'ਕੋਰੋਨਾ' ਦੇ ਕੇਸ, ਸਰਕਾਰ ਨੇ ਜਾਰੀ ਕੀਤਾ ਇਹ ਸਖ਼ਤ ਹੁਕਮ
ਪੰਜਾਬ ’ਚ ਕੋਰੋਨਾ ਮਾਮਲਿਆਂ ’ਚ ਅਚਾਨਕ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਫਿਰ ਤੋਂ ਮਾਸਕ ਪਹਿਣਨ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ।

ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸੈਣੀ ਨੂੰ ਲੈ ਕੇ ਨਰਮ ਦਿਖਾਈ ਦੇ ਰਹੀ ਹੈ, ਜਿਸ ਵੱਲੋਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸੁਣਵਾਈ ਦੌਰਾਨ ਕੋਰਟ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਮਾਮਲੇ 'ਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਨਹੀਂ ਹੈ।

ਕੋਰੋਨਾ ਦਾ XE ਵੇਰੀਐਂਟ ਬੱਚਿਆਂ ਲਈ ਸਭ ਤੋਂ ਜ਼ਿਆਦਾ ਖ਼ਤਰਨਾਕ, ਇਨ੍ਹਾਂ ਲੱਛਣਾਂ ਤੋਂ ਰਹੋ ਸਾਵਧਾਨ
ਦੇਸ਼ ’ਚ ਕੋਰੋਨਾ ਦੇ ਮਾਮਲੇ ਫਿਰ ਵਧਣ ਲੱਗੇ ਹਨ। ਚੌਥੀ ਲਹਿਰ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ। ਹਾਲ ਹੀ ’ਚ ਓਮੀਕ੍ਰੋਨ ਦੇ ਨਵੇਂ ਵੇਰੀਐਂਟ XE ਨੇ ਦੇਸ਼ ’ਚ ਚਿੰਤਾ ਵਧਾ ਦਿੱਤੀ ਹੈ। ਇਸ ਵਾਰ ਕੋਰੋਨਾ ਇਨਫੈਕਸ਼ਨ ਦੀ ਲਹਿਰ ਦਾ ਅਸਰ ਬੱਚਿਆਂ ’ਤੇ ਸਭ ਤੋਂ ਜ਼ਿਆਦਾ ਪੈ ਰਿਹਾ ਹੈ।

ਬ੍ਰਿਟਿਸ਼ PM ਨੇ ਸਾਬਰਮਤੀ ਆਸ਼ਰਮ ’ਚ ‘ਬਾਪੂ ਗਾਂਧੀ’ ਨੂੰ ਦਿੱਤੀ ਸ਼ਰਧਾਂਜਲੀ, ਕੱਤਿਆ ਚਰਖਾ
ਭਾਰਤ ਦੀ ਦੋ ਦਿਨਾਂ ਯਾਤਰਾ ’ਤੇ ਆਏ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੀਰਵਾਰ ਯਾਨੀ ਕਿ ਅੱਜ ਸਾਬਰਮਤੀ ਆਸ਼ਰਮ ਗਏ, ਜਿਸ ਨੂੰ ਗਾਂਧੀ ਆਸ਼ਰਮ ਦੇ ਨਾਂ ਤੋਂ ਵੀ ਜਾਣਿਆ ਜਾਂਦਾ ਹੈ। ਬੋਰਿਸ ਜਾਨਸਨ ਨੇ ਮਹਾਤਮਾ ਗਾਂਧੀ ਨੂੰ ਅਸਾਧਾਰਣ ਵਿਅਕਤੀ ਦੱਸਿਆ, ਜਿਨ੍ਹਾਂ ਨੇ ਦੁਨੀਆ ਨੂੰ ਬਿਹਤਰ ਬਣਾਉਣ ਲਈ ਸੱਚ ਅਤੇ ਅਹਿੰਸਾ ਦੇ ਸਿਧਾਂਤਾ ’ਤੇ ਜ਼ੋਰ ਦਿੱਤਾ।

ਸਿੰਗਾਪੁਰ 'ਚ ਭਾਰਤੀ ਮੂਲ ਦੇ ਨੌਜਵਾਨ ਨੂੰ ਅਗਲੇ ਹਫ਼ਤੇ ਦਿੱਤੀ ਜਾਵੇਗੀ ਫਾਂਸੀ
ਸਿੰਗਾਪੁਰ ਦੀ ਚਾਂਗੀ ਜੇਲ੍ਹ ਵਿੱਚ ਭਾਰਤੀ ਮੂਲ ਦੇ ਮਲੇਸ਼ੀਅਨ ਵਿਅਕਤੀ ਨੂੰ ਅਗਲੇ ਹਫ਼ਤੇ ਫਾਂਸੀ ਦਿੱਤੀ ਜਾਵੇਗੀ। ਇਸ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਸਜ਼ਾ ਵਿਰੁੱਧ ਉਸ ਦੀ ਅੰਤਿਮ ਅਪੀਲ ਖਾਰਜ ਕਰ ਦਿੱਤੀ ਗਈ ਹੈ।

UAE 'ਚ ਈਦ ਦੀਆਂ ਛੁੱਟੀਆਂ ਕਾਰਨ ਵਧੇ ਹਵਾਈ ਕਿਰਾਏ, ਭਾਰਤੀਆਂ ਦੀ ਜੇਬ 'ਤੇ ਸਭ ਤੋਂ ਜ਼ਿਆਦਾ ਅਸਰ
ਸੰਯੁਕਤ ਅਰਬ ਅਮੀਰਾਤ (ਯੂਏਈ)  ਵਿੱਚ 1 ਤੋਂ 5 ਮਈ ਤੱਕ ਈਦ-ਉਲ-ਫਿਤਰ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਜ਼ਿਆਦਾਤਰ ਲੋਕ ਇੱਥੇ ਆਉਣ ਦੀ ਯੋਜਨਾ ਬਣਾ ਰਹੇ ਹਨ। ਇਸ ਕਾਰਨ ਕਈ ਥਾਵਾਂ 'ਤੇ ਹਵਾਈ ਕਿਰਾਏ 40 ਤੋਂ 60 ਫੀਸਦੀ ਤੱਕ ਵਧ ਗਏ ਹਨ।

ਅਮਰੀਕਾ ਦੇ ਇੱਕ ਪੰਜਾਬੀ ਨੇ ਛਾਪਿਆ ਨਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ, ਇਟਲੀ ਦੀਆਂ ਸਿੱਖ ਸੰਗਤਾਂ 'ਚ ਭਾਰੀ ਰੋਹ
ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਸਤਿਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਭਾਈ ਗੁਰਦਾਸ ਜੀ ਤੋਂ ਸੰਨ 1604 ਈ: ਨੂੰ ਸੰਪੂਰਨ ਕਰਵਾਈ ਸੀ। ਸਿੱਖ ਸੰਗਤ ਸਦਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਰਵ ਸ਼ਕਤੀਮਾਨ ਤੇ ਸਰਵਵਿਆਪਕ ਗੁਰੂ ਮੰਨਦੇ ਹੋਏ ਓਟ ਆਸਰਾ ਲੈਂਦੀ ਹੈ।


Anuradha

Content Editor

Related News