ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Friday, May 06, 2022 - 09:06 PM (IST)

ਜਲੰਧਰ : ਅੱਜ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਿਆਸਤ ਭਖੀ ਰਹੀ। ਇਸ ਤੋਂ ਇਲਾਵਾ ਅੱਜ ਪੰਜਾਬ ਸਰਕਾਰ ਨੇ ਇਕ ਹੋਰ ਅਹਿਮ ਫੈਸਲਾ ਲੈਂਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਪੜ੍ਹਾਉਣ ਸਮੇਂ ਮੋਬਾਇਲ ਨਹੀਂ ਵਰਤ ਸਕਣਗੇ। ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਸ ਨੇ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ
ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਅੱਜ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬੱਗਾ ਨੂੰ ਉਸ ਦੇ ਦਿੱਲੀ ਵਾਲੇ ਘਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਪੁਲਸ ਦੇ 50 ਦੇ ਕਰੀਬ ਜਵਾਨ ਮੌਜੂਦ ਸਨ।

ਤਜਿੰਦਰ ਪਾਲ ਬੱਗਾ ਨੂੰ ਲਿਜਾ ਰਹੀ ਪੰਜਾਬ ਪੁਲਸ ਨੂੰ ਹਰਿਆਣਾ ਪੁਲਸ ਨੇ ਰੋਕਿਆ
ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਹੰਗਾਮਾ ਤੇਜ਼ ਹੋ ਗਿਆ ਹੈ। ਸਾਹਮਣੇ ਆਈ ਤਾਜ਼ਾ ਜਾਣਕਾਰੀ ਅਨੁਸਾਰ  ਬੱਗਾ ਨੂੰ ਪੰਜਾਬ ਪੁਲਸ ਦੀ ਟੀਮ ਦਿੱਲੀ ਤੋਂ ਪੰਜਾਬ ਲੈ ਕੇ ਆ ਰਹੀ ਸੀ ਪਰ ਹਰਿਆਣਾ ਪੁਲਸ ਨੇ ਕੁਰੂਕੁਸ਼ੇਤਰ 'ਚ ਹੀ ਉਨ੍ਹਾਂ ਦਾ ਕਾਫ਼ਲਾ ਰੋਕ ਲਿਆ।

ਤਜਿੰਦਰ ਬੱਗਾ ਨੂੰ ਹਰਿਆਣਾ ਨੇ ਦਿੱਲੀ ਪੁਲਸ ਨੂੰ ਸੌਂਪਿਆ, ਖਾਲੀ ਹੱਥ ਪਰਤੀ ਪੰਜਾਬ ਪੁਲਸ
ਭਾਜਪਾ ਨੇਤਾ ਤਜਿੰਦਰ ਪਾਲ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਸਵੇਰ ਤੋਂ ਹੀ ਸਿਆਸੀ ਪਾਰਾ ਕਾਫੀ ਸੀ। ਹਰਿਆਣਾ ਪੁਲਸ ਨੇ ਹੁਣ ਬੱਗਾ ਨੂੰ ਦਿੱਲੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ।

ਇਸ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਸਮੇਂ ਅਧਿਆਪਕ ਨਹੀਂ ਵਰਤ ਸਕਣਗੇ ਮੋਬਾਇਲ
ਸਰਕਾਰੀ ਸਕੂਲਾਂ ’ਚ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਗੁਰਦਾਸਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਨੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਕੋਈ ਵੀ ਅਧਿਆਪਕ ਬੱਚਿਆਂ ਨੂੰ ਪੜ੍ਹਾਉਣ ਮੌਕੇ ਮੋਬਾਇਲ ਫੋਨ ਦੀ ਵਰਤੋਂ ਨਾ ਕਰੇ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਦਾ ਨਤੀਜਾ ਐਲਾਨਿਆ, ਮਾਨਸਾ ਦੀ ਸੁਖਮਨ ਕੌਰ ਰਹੀ ਪੰਜਾਬ ਭਰ ’ਚੋਂ ਅੱਵਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਪੰਜਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿਲਵਰ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਜ਼ਿਲ੍ਹਾ ਮਾਨਸਾ ਦੀ ਵਿਦਿਆਰਥਣ ਸੁਖਮਨ ਕੌਰ ਪੁੱਤਰੀ ਰਣਜੀਤ ਸਿੰਘ ਨੇ ਸੌ ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਸੁਖਬੀਰ ਬਾਦਲ ਨੇ ਪੰਜਾਬ ਪੁਲਸ ਨੂੰ ਕੇਜਰੀਵਾਲ ਅਧੀਨ ਕਰਨ ’ਤੇ CM ਮਾਨ ਦੀ ਕੀਤੀ ਨਿਖੇਧੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਜਦੋਂ ਪੰਜਾਬ ’ਚ ਅਮਨ-ਕਾਨੂੰਨ ਵਿਵਸਥਾ ਸਭ ਤੋਂ ਮਾੜੇ ਹਾਲਾਤ ਵਿਚ ਹੈ ਅਤੇ ਫਿਰਕੂ ਸਦਭਾਵਨਾ ਖਿੰਡੀ ਹੋਈ ਹੈ।

ਬੱਗਾ ਦੀ ਗ੍ਰਿਫ਼ਤਾਰੀ ’ਤੇ ਕੈਪਟਨ ਦਾ ਬਿਆਨ, ਕਿਹਾ-ਪੰਜਾਬ ਪੁਲਸ ਬਾਹਰੀ ਵਿਅਕਤੀ ਦੇ ਹੁਕਮਾਂ ਅੱਗੇ ਨਾ ਝੁਕੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ ਦਿੱਲੀ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਸ ਵੱਲੋਂ ਮਨਮਾਨੇ ਢੰਗ ਨਾਲ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।

ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਤਰੁਣ ਚੁੱਘ ਨੇ CM ਮਾਨ ਤੇ ਪੰਜਾਬ ਪੁਲਸ ਨੂੰ ਕੀਤੇ 10 ਸਵਾਲ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਾਜਪਾ ਦੇ ਬੁਲਾਰੇ ਤਜਿੰਦਰ ਬੱਗਾ ਨੂੰ ਸ਼ੁੱਕਰਵਾਰ ਸਵੇਰੇ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਅਗਵਾ ਕਰਨ ਦੀ ਕਾਰਵਾਈ ਅਤਿ ਨਿੰਦਣਯੋਗ ਅਤੇ ਗੈਰ-ਸੰਵਿਧਾਨਿਕ ਹੈ।

ਪੰਜਾਬ ਸਰਕਾਰ ਦਾ ਅਹਿਮ ਐਲਾਨ, ਹੁਣ ਮੂੰਗੀ ਤੇ ਬਾਸਮਤੀ ਦੀ ਫ਼ਸਲ ’ਤੇ ਮਿਲੇਗੀ ਐੱਮ. ਐੱਸ. ਪੀ.
ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਕਿਸਾਨਾਂ ਨੂੰ ਫਸਲੀ ਚੱਕਰ ’ਚੋਂ ਰਾਹਤ ਦਿਵਾਉਣ ਲਈ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਹੁਣ ਮੂੰਗੀ ਅਤੇ ਬਾਸਮਤੀ ਦੀਆਂ ਫ਼ਸਲਾਂ ’ਤੇ ਵੀ ਐੱਮ. ਐੱਸ. ਪੀ. ਦੇਣ ਦਾ ਐਲਾਨ ਕੀਤਾ ਹੈ।

ਬਿਜਲੀ ਦੇ ਸੰਕਟ ਦਰਮਿਆਨ ਰੂਪਨਗਰ ਥਰਮਲ ਪਲਾਂਟ ਦਾ ਇਕ ਹੋਰ ਯੂਨਿਟ ਹੋਇਆ ਬੰਦ
ਬੀਤੇ ਦਿਨੀਂ ਹੋਈ ਬਰਸਾਤ ਅਤੇ ਗੜੇਮਾਰੀ ਨੇ ਜਿੱਥੇ ਮੌਸਮ ਦੀ ਗਰਮੀ ਨੂੰ ਠੰਡਾ ਕਰ ਦਿੱਤਾ ਹੈ, ਉੱਥੇ ਹੀ ਇਹ ਬਰਸਾਤ ਸਰਕਾਰੀ ਥਰਮਲ ਪਲਾਂਟ ’ਤੇ ਵੀ ਭਾਰੀ ਪੈ ਗਈ।

ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ 'ਚ 3500 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਦੇਸ਼ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 3,545 ਨਵੇਂ ਮਾਮਲੇ ਆਉਣ ਨਾਲ ਪੀੜਤ ਹੋ ਚੁਕੇ ਲੋਕਾਂ ਦੀ ਗਿਣਤੀ ਵਧ ਕੇ 4,30,94,938 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 19,688 ਰਹਿ ਗਈ ਹੈ।


Anuradha

Content Editor

Related News