ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Monday, May 09, 2022 - 09:01 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਪੰਜਾਬ ਦੇ ਮੁੱਦਿਆਂ ’ਤੇ ਚੰਡੀਗੜ੍ਹ ’ਚ ਇਕ ਅਹਿਮ ਮੀਟਿੰਗ ਹੋਈ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਬੈਠਕ ਕਰਕੇ ਬਿਨਾਂ ਕਿਸੇ ਦਬਾਅ ਤੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਹਰ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਮੁੱਖ ਮੰਤਰੀ ਨਾਲ ਮੁਲਾਕਾਤ ਮਗਰੋਂ ਬੋਲੇ ਸਿੱਧੂ, ਭਗਵੰਤ ਮਾਨ ’ਚ ਨਾ ਕੋਈ ਹਉਮੈ ਤੇ ਨਾ ਹੀ ਹੰਕਾਰ
ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਅੱਜ ਚੰਡੀਗੜ੍ਹ ’ਚ ਤਕਰੀਬਨ ਇਕ ਘੰਟੇ ਤਕ ਅਹਿਮ ਮੀਟਿੰਗ ਹੋਈ। ਮੀਟਿੰਗ ਮਗਰੋਂ ਸਿੱਧੂ ਨੇ ਕਿਹਾ ਕਿ ਉਹ ਕੋਈ ਫੁੱਲਾਂ ਦਾ ਗੁਲਦਸਤਾ ਨਹੀਂ ਲੈ ਕੇ ਆਏ, ਉਹ ਸਿਰਫ਼ ਪੰਜਾਬ ਦੇ ਮੁੱਦਿਆਂ ’ਤੇ ਗੱਲ ਕਰਨ ਆਏ ਸਨ।

ਨਸ਼ਿਆਂ ਦੇ ਕਹਿਰ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਹੋਈ ਸਖ਼ਤ, ਮੁੱਖ ਮੰਤਰੀ ਨੇ ਚੁੱਕਿਆ ਵੱਡਾ ਕਦਮ
ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਨੂੰ ਠੱਲ੍ਹਣ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਪੁਲਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਤੋਂ ਹਰ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਯੂਸ਼ਮਾਨ ਕਾਰਡ ਰਾਹੀਂ ਇਲਾਜ ਕਰਵਾਉਣ ਵਾਲਿਆਂ ਬੁਰੀ ਖ਼ਬਰ, ਸੂਬੇ ਦੇ ਹਸਪਤਾਲਾਂ ਨੇ ਲਿਆ ਇਹ ਫ਼ੈਸਲਾ
ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਆਯੂਸ਼ਮਾਨ ਸਕੀਮ ਤਹਿਤ ਮਰੀਜ਼ਾਂ ਦੇ ਕੀਤੇ ਇਲਾਜ ਦਾ 250 ਕਰੋੜ ਰੁਪਏ ਪੰਜਾਬ ਸਰਕਾਰ ਵੱਲ ਬਕਾਇਆ ਖੜ੍ਹਾ ਹੋ ਗਿਆ ਹੈ ਅਤੇ ਅਦਾਇਗੀ ਨਾ ਹੋਣ ਕਾਰਨ ਪ੍ਰਾਈਵੇਟ ਹਸਪਤਾਲਾਂ ਨੇ ਇਸ ਸਕੀਮ ਤਹਿਤ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ।

ਪਟਿਆਲਾ ਹਿੰਸਾ ਮਾਮਲੇ 'ਚ ਪਰਵਾਨਾ ਦੀ ਪੇਸ਼ੀ, ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ
ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਸੋਮਵਾਰ ਨੂੰ ਪਟਿਆਲਾ ਪੁਲਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਮਾਮਲੇ ਸਬੰਧੀ ਸੁਣਵਾਈ ਕਰਦੇ ਹੋਏ ਬਰਜਿੰਦਰ ਪਰਵਾਨਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।

ਅੰਮ੍ਰਿਤਸਰ ਸਰਹੱਦ ਤੋਂ ਪਾਕਿ ਡਰੋਨ ਅਤੇ 13 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ. ਐੱਫ ਦੇ ਜਵਾਨਾਂ ਨੇ ਪਾਕਿ ਡਰੋਨ ਅਤੇ 9 ਪੈਕੇਟ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਬੀਤੀ ਰਾਤ ਪਾਕਿ ਤੋਂ ਆ ਰਹੇ ਇਕ ਡਰੋਨ ਦੀ ਆਵਾਜ਼ ਸੁਣਾਈ ਦਿੱਤੀ।

CM ਮਾਨ ਨੇ ਪਾਰਟੀ ਦਾ ਵਾਅਦਾ ਪੁਗਾਇਆ, PRTC ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ਾ ਦੇਣ ਦੇ ਹੁਕਮ
ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀ. ਆਰ. ਟੀ. ਸੀ. ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਹੁਕਮ ਦਿੱਤੇ।

ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਦਾ ਵੱਡਾ ਬਿਆਨ ਆਇਆ ਸਾਹਮਣੇ
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਨਹੀਂ ਕਰੇਗੀ।

ਦੇਸ਼ ’ਚ ਪਿਛਲੇ 24 ਘੰਟਿਆਂ ਅੰਦਰ ਕੋਰੋਨਾ ਦੇ 3,207 ਨਵੇਂ ਮਾਮਲੇ ਆਏ, 29 ਮਰੀਜ਼ਾਂ ਦੀ ਮੌਤ
ਭਾਰਤ ’ਚ ਕੋਰੋਨਾ ਵਾਇਰਸ ਮਾਮਲਿਆਂ ਦੇ ਵੱਧਣ ਦਾ ਸਿਲਸਿਲਾ ਜਾਰੀ ਹੈ। ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਵਿਡ-19 ਦੇ 3,207 ਨਵੇਂ ਮਾਮਲੇ ਆਏ ਹਨ ਅਤੇ 29 ਲੋਕਾਂ ਨੇ ਦਮ ਤੋੜਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ’ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋ ਚੁੱਕੇ ਲੋਕਾਂ ਦੀ ਗਿਣਤੀ ਵਧ ਕੇ 4,31,05,401 ਹੋ ਗਈ।

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ, ਪਹਿਲੀ ਵਾਰ ਇੱਕ ਡਾਲਰ ਦੀ ਕੀਮਤ ਹੋਈ 77 ਰੁਪਏ ਦੇ ਪਾਰ
ਬਾਜ਼ਾਰ 'ਚ ਭਾਰੀ ਗਿਰਾਵਟ ਦਾ ਅਸਰ ਰੁਪਏ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਰੁਪਿਆ ਆਪਣੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ।

ਆਰਥਿਕ ਮੰਦਹਾਲੀ ਦੇ ਵਿਚਕਾਰ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਨੇ ਛੱਡੀ ਕੁਰਸੀ
ਸ਼੍ਰੀਲੰਕਾ ਆਪਣੇ ਇਤਿਹਾਸ ਦੇ ਸਭ ਤੋਂ ਖਰਾਬ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਦੇਸ਼ ਵਿੱਚ ਐਮਰਜੈਂਸੀ ਲਾਗੂ ਹੈ। ਸ਼੍ਰੀਲੰਕਾ 'ਚ ਐਮਰਜੈਂਸੀ ਦੌਰਾਨ ਸਿਆਸੀ ਸੰਕਟ ਪੈਦਾ ਹੋ ਗਿਆ ਹੈ।

ਵਿਜੈ ਦਿਵਸ' ਮੌਕੇ ਬੋਲੇ ਪੁਤਿਨ- ਯੂਕ੍ਰੇਨ 'ਚ ਰੂਸ ਦੀ ਕਾਰਵਾਈ ਪੱਛਮੀ ਦੇਸ਼ਾਂ ਦੀਆਂ ਨੀਤੀਆਂ ਖ਼ਿਲਾਫ਼ ਜਵਾਬ (ਤਸਵੀਰਾਂ)
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕ੍ਰੇਨ ਵਿੱਚ ਰੂਸ ਦੀ ਫ਼ੌਜੀ ਕਾਰਵਾਈ ਨੂੰ ਪੱਛਮੀ ਨੀਤੀਆਂ ਦਾ ਜਵਾਬ ਦੱਸਿਆ ਹੈ। ਪੁਤਿਨ ਨੇ ਸੋਮਵਾਰ ਨੂੰ 'ਵਿਜੈ ਦਿਵਸ' ਮੌਕੇ ਇਹ ਬਿਆਨ ਦਿੱਤਾ।

ਯੂਕ੍ਰੇਨ ਦੀ ਮਦਦ ਲਈ ਅੱਗੇ ਆਏ ਟਰੂਡੋ, ਦਰਾਮਦ 'ਤੇ ਸਾਰੀਆਂ ਡਿਊਟੀਆਂ ਹਟਾਈਆਂ
ਰੂਸ-ਯੂਕ੍ਰੇਨ ਜੰਗ ਦਰਮਿਆਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਡਾ ਐਲਾਨ ਕੀਤਾ ਹੈ। ਉਹਨਾਂ ਨੇ ਐਤਵਾਰ ਨੂੰ ਇੱਕ ਸਾਲ ਲਈ ਯੂਕ੍ਰੇਨ ਤੋਂ ਦਰਾਮਦ 'ਤੇ ਸਾਰੀਆਂ ਡਿਊਟੀਆਂ ਹਟਾ ਦਿੱਤੀਆਂ।


author

Mukesh

Content Editor

Related News