ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Thursday, May 12, 2022 - 09:24 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਨੇੜੇ ਸਰਕਾਰੀ ਸਕੂਲ 'ਚ ਪੇਪਰ ਦੇਣ ਆਏ 10ਵੀਂ ਦੇ ਵਿਦਿਆਰਥੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਉਥੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ’ਚ ਪੇਸ਼ ਹੋਣਾ ਵਾਲਾ ਬਜਟ ਟੈਕਸ ਫ੍ਰੀ ਹੋਵੇਗਾ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

CM ਮਾਨ ਦੇ ਘਰ ਨੇੜੇ ਵੱਡੀ ਘਟਨਾ, ਸਰਕਾਰੀ ਸਕੂਲ 'ਚ ਚੱਲੇ ਹਥਿਆਰ, CCTV 'ਚ ਕੈਦ ਹੋਈ ਵਾਰਦਾਤ (ਵੀਡੀਓ)
ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਤੋਂ ਇਕ ਕਿੱਲੋਮੀਟਰ ਨੇੜੇ ਸਰਕਾਰੀ ਸਕੂਲ 'ਚ ਪੇਪਰ ਦੇਣ ਆਏ 10ਵੀਂ ਜਮਾਤ ਦੇ ਵਿਦਿਆਰਥੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਇਸ ਦੌਰਾਨ ਅਮਿਤ ਨਾਂ ਦਾ ਵਿਦਿਆਰਥੀ ਜ਼ਖਮੀ ਹੋ ਗਿਆ।

ਹਰਪਾਲ ਚੀਮਾ ਦਾ ਵੱਡਾ ਬਿਆਨ: ਇਸ ਵਾਰ ਬਜਟ ’ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ
ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕਰਦਿਆਂ ਟੈਕਸ ਫ੍ਰੀ ਬਜਟ ਪੇਸ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ’ਚ ਪੇਸ਼ ਹੋਣਾ ਵਾਲਾ ਬਜਟ ਟੈਕਸ ਫ੍ਰੀ ਹੋਵੇਗਾ।

ਪੰਚਾਇਤ ਮੰਤਰੀ ਧਾਲੀਵਾਲ ਦਾ ਦਾਅਵਾ, 1 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦੇ ਛੁਡਵਾਏ ਨਾਜਾਇਜ਼ ਕਬਜ਼ੇ
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ ਦੇ ਵਿਕਾਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੰਚਾਇਤ ਮੰਤਰੀ ਨੇ ਪੰਜਾਬ ’ਚ ਲੋਕਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਬਾਰੇ ਚਰਚਾ ਕੀਤੀ।

ਅਹਿਮ ਖ਼ਬਰ : ਪੰਜਾਬ ਦੇ 117 ਵਿਧਾਇਕਾਂ ਦੀ ਲੱਗੇਗੀ ਟ੍ਰੇਨਿੰਗ, ਪੇਪਰਲੈੱਸ ਹੋਵੇਗੀ ਵਿਧਾਨ ਸਭਾ
ਪੰਜਾਬ ਦੇ 117 ਵਿਧਾਇਕਾਂ ਨੂੰ ਹੁਣ ਕੰਮਕਾਜ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ। ਅਸਲ 'ਚ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਸਿਖਲਾਈ ਦੇਣ ਲਈ 2 ਦਿਨਾ ਸਿਖਲਾਈ ਕੈਂਪ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਨਸ਼ਾ ਤਸਕਰਾਂ ਨੂੰ CM ਮਾਨ ਦੀ ਵੱਡੀ ਚਿਤਾਵਨੀ, ਪੁਲਸ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਦੀ ਪੂਰੀ ਤਿਆਰੀ 'ਚ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨਾਲ ਵੀਰਵਾਰ ਨੂੰ ਬੈਠਕ ਹੋਈ।

ਮੋਹਾਲੀ ਰਾਕੇਟ ਹਮਲਾ: ਖੁਫ਼ੀਆ ਏਜੰਸੀ ਵੱਲੋਂ ਹੋਰ ਸ਼ੱਕੀਆਂ ਦੀਆਂ ਲਿਸਟਾਂ ਤਿਆਰ, ਹਿਰਾਸਤ 'ਚ ਲਏ ਸਨ 4 ਵਿਅਕਤੀ
ਬੀਤੇ ਦਿਨੀਂ ਮੋਹਾਲੀ ਵਿਖੇ ਇੰਟੈਲੀਜੈਂਸ ਦੇ ਸਟੇਟ ਦਫ਼ਤਰ ਵਿਖੇ ਕੀਤੇ ਰਾਕੇਟ ਹਮਲੇ ਤੋਂ ਬਾਅਦ ਪੂਰੇ ਪੰਜਾਬ ’ਚ ਹਾਈ ਅਲੱਰਟ ਕਰਦੇ ਹੋਏ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਪੁਲਸ ਜਾਂਚ ਕਰ ਰਹੀ ਹੈ।

ਸੁਖਪਾਲ ਖਹਿਰਾ ਨੇ ‘ਆਪ’ ਆਗੂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ, ਜਾਣੋ ਪੂਰਾ ਮਾਮਲਾ
ਪੂਰਥਲਾ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ‘ਆਪ’ ਦੇ ਉਮੀਦਵਾਰ ਰਾਣਾ ਰਣਜੀਤ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ’ਤੇ ਸ਼ਿਕਾਇਤ ਦਰਜ ਕਰਵਾਈ ਹੈ।

ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ, ਨੂੰਹ ਨੇ ਕੁੱਟ-ਕੁੱਟ ਕੀਤਾ ਸੱਸ ਦਾ ਕਤਲ
ਥਾਣਾ ਵਲਟੋਹਾ ਦੇ ਅਧੀਨ ਪੈਂਦੇ ਪਿੰਡ ਮਹਿਮੂਦਪੁਰਾ ਵਿਖੇ ਉਸ ਵੇਲੇ ਇਕ ਵੱਡੀ ਘਟਨਾ ਵਾਪਰੀ, ਜਦੋਂ ਨੂੰਹ ਵੱਲੋਂ ਆਪਣੀ ਸੱਸ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ।

ਤਰਨਤਾਰਨ  ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਕਪੂਰਥਲਾ ਤੋਂ ਫਤਿਆਬਾਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਟਰੱਕ ਨਾਲ ਭਿਆਨਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਇਕ ਗੰਭੀਰ ਹਾਲਤ ’ਚ ਜ਼ੇਰੇ ਇਲਾਜ ਹੈ।

15 ਸੂਬਿਆਂ ਦੀਆਂ ਰਾਜ ਸਭਾ ਸੀਟਾਂ 'ਤੇ ਚੋਣਾਂ ਦਾ ਐਲਾਨ, ਪੰਜਾਬ 'ਚ ਵੀ ਹੋਣਗੀਆਂ 2 ਸੀਟਾਂ 'ਤੇ ਚੋਣਾਂ
15 ਸੂਬਿਆਂ ਦੀਆਂ 57 ਰਾਜ ਸਭਾ ਸੀਟਾਂ ਲਈ 10 ਜੂਨ ਨੂੰ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਜੂਨ ਅਤੇ ਅਗਸਤ ਮਹੀਨੇ ਦਰਿਆਨ ਇਨ੍ਹਾਂ ਪਾਰਟੀਆਂ ਦਾ ਪ੍ਰਤੀਨਿਧੀਤੱਵ ਕਰ ਰਹੇ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ।

ਰਾਜ ਸਭਾ ਚੋਣਾਂ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਸ਼ਡਿਊਲ ਦਾ ਐਲਾਨ
ਪੰਜਾਬ ਸੂਬੇ ਤੋਂ ਚੁਣੇ ਗਏ ਰਾਜ ਸਭਾ ਦੇ 2 ਮੈਂਬਰਾਂ ਦੀ ਮਿਆਦ ਜੁਲਾਈ 2022 ਵਿੱਚ ਸਮਾਪਤ ਹੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪੰਜਾਬ ਤੋਂ ਰਾਜ ਸਭਾ ਦੀਆਂ 2 ਸਾਲਾ ਚੋਣਾਂ ਦੇ ਸ਼ਡਿਊਲ ਦਾ ਐਲਾਨ ਕੀਤਾ ਹੈ।

ਰਾਨਿਲ ਵਿਕ੍ਰਮਸਿੰਘੇ ਬਣੇ ਸ਼੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ
ਸਾਬਕਾ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਾਸਿੰਘੇ ਨੂੰ ਇਕ ਵਾਰ ਫਿਰ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣ ਗਏ ਹਨ। ਉਹ ਪੰਜਵੀਂ ਵਾਰ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣੇ ਹਨ।

ਕੋਵਿਡ-19 ਕੇਸ ਅਮਰੀਕਾ ਅਤੇ ਅਫਰੀਕਾ ਨੂੰ ਛੱਡ ਹਰ ਜਗ੍ਹਾ ਘਟ ਰਹੇ : WHO
ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਕੋਵਿਡ-19 ਮਹਾਮਾਰੀ ਦੇ ਆਪਣੇ ਤਾਜ਼ਾ ਮੁਲਾਂਕਣ ਵਿਚ ਕਿਹਾ ਹੈ ਕਿ ਅਮਰੀਕਾ ਅਤੇ ਅਫਰੀਕਾ ਨੂੰ ਛੱਡ ਕੇ ਦੁਨੀਆ ਦੇ ਹੋਰ ਹਿੱਸਿਆਂ ਵਿਚ ਲਾਗ ਦੇ ਨਵੇਂ ਮਾਮਲੇ ਘੱਟ ਰਹੇ ਹਨ।

ਉੱਤਰੀ ਕੋਰੀਆ 'ਚ ਕੋਰੋਨਾ ਦੇ ਪਹਿਲੇ ਮਾਮਲੇ ਦੀ ਪੁਸ਼ਟੀ, ਸਖ਼ਤ ਪਾਬੰਦੀਆਂ ਲਗਾਉਣ ਦੀ ਮੰਗ
ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਦੇਸ਼ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਕੋਵਿਡ-19 ਗਲੋਬਲ ਮਹਾਮਾਰੀ ਫੈਲਣ ਤੋਂ ਦੋ ਸਾਲਾਂ ਬਾਅਦ ਉੱਤਰੀ ਕੋਰੀਆ ਦੁਆਰਾ ਸੰਕਰਮਣ ਦੇ ਪਹਿਲੇ ਕੇਸ ਦੀ ਪੁਸ਼ਟੀ ਕਰਨ ਤੋਂ ਬਾਅਦ ਕਿਮ ਨੇ ਇਹ ਅਪੀਲ ਕੀਤੀ।

ਰਨਵੇਅ ਤੋਂ ਉਤਰਦੇ ਹੀ ਜਹਾਜ਼ ਨੂੰ ਲੱਗੀ ਭਿਆਨਕ ਅੱਗ, 122 ਲੋਕ ਸਨ ਸਵਾਰ (ਵੀਡੀਓ)
ਚੀਨ ਦੇ ਦੱਖਣ-ਪੱਛਮੀ ਸ਼ਹਿਰ ਚੋਂਗਕਿੰਗ ਵਿੱਚ ਵੀਰਵਾਰ ਨੂੰ 'ਤਿੱਬਤ ਏਅਰਲਾਈਨਜ਼' ਦੇ ਇੱਕ ਜਹਾਜ਼ ਨੂੰ ਰਨਵੇਅ ਤੋਂ ਉਤਰਣ ਕਾਰਨ ਉਸ ਵਿਚ ਅੱਗ ਲੱਗ ਗਈ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ।

ਔਰਤਾਂ ਨੂੰ ਹਰ ਮਹੀਨੇ ਮਿਲੇਗੀ 'ਮਾਹਵਾਰੀ ਛੁੱਟੀ', ਇਹ ਦੇਸ਼ ਬਣਾਉਣ ਜਾ ਰਿਹੈ ਕਾਨੂੰਨ
ਮਾਹਵਾਰੀ ਦੌਰਾਨ ਔਰਤਾਂ ਨੂੰ ਤੇਜ਼ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ। ਅਕਸਰ ਇਹ ਦਰਦ ਉਨ੍ਹਾਂ ਦੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ 'ਤੇ ਵੀ ਅਸਰ ਪਾਉਂਦਾ ਹੈ। ਸਪੇਨ ਮਾਹਵਾਰੀ ਦੇ ਦਰਦ ਕਾਰਨ ਔਰਤਾਂ ਨੂੰ 'ਮਾਹਵਾਰੀ ਛੁੱਟੀ' ਦੀ ਪੇਸ਼ਕਸ਼ ਕਰਨ ਵਾਲਾ ਪਹਿਲਾ ਪੱਛਮੀ ਦੇਸ਼ ਬਣਨ ਲਈ ਤਿਆਰ ਹੈ।


author

Mukesh

Content Editor

Related News