ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

05/18/2022 9:22:53 PM

ਜਲੰਧਰ : ਅੱਜ ਪੰਜਾਬ ਸਰਕਾਰ ਅਤੇ ਮੋਹਾਲੀ ਬਾਰਡਰ ’ਤੇ ਮੰਗਾਂ ਨੂੰ ਲੈ ਕੇ ਡਟੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕਣ ਦਾ ਵੀ ਐਲਾਨ ਕਰ ਦਿੱਤਾ। ਉਥੇ ਪੰਜਾਬ ਸਰਕਾਰ ਨੇ ਕੈਬਨਿਟ ਦੀ ਮੀਟਿੰਗ ਦੌਰਾਨ ਹੋਰ ਵੀ ਕਈ ਅਹਿਮ ਫੈਸਲੇ ਲਏ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਕਿਸਾਨਾਂ ਦਾ ਮੋਹਾਲੀ ਮੋਰਚਾ ਖ਼ਤਮ, ਮੰਤਰੀ ਬੋਲੇ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕਰਜ਼ਾ ਮੁਕਤ ਕਰੇਗੀ
ਮੋਹਾਲੀ ਬਾਰਡਰ ’ਤੇ ਅੰਦੋਲਨ ’ਚ ਡਟੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸਹਿਮਤੀ ਬਣ ਗਈ ਹੈ। ਇਸ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕਣ ਦਾ ਵੀ ਐਲਾਨ ਕਰ ਦਿੱਤਾ ਹੈ।

ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਨਾਮਜ਼ਦ ਮਾਰਕੀਟ ਕਮੇਟੀਆਂ ਕੀਤੀਆਂ ਭੰਗ
ਪਿਛਲੀ ਸਰਕਾਰ ਤੋਂ ਵਿਰਸੇ 'ਚ ਮਿਲੀ ਬਦਇੰਤਜ਼ਾਮੀ ਦੇ ਸ਼ਿਕਾਰ ਖੇਤੀਬਾੜੀ ਸੈਕਟਰ ਵਿੱਚ ਸੁਧਾਰ ਲਈ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਕੈਬਨਿਟ ਨੇ ਮੌਜੂਦਾ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।

CM ਮਾਨ ਵੱਲੋਂ ਝੋਨੇ ਦੀ ਲੁਆਈ ਲਈ ਸਮਾਂ-ਸਾਰਨੀ ’ਚ ਬਦਲਾਅ, ਨਵੀਆਂ ਤਰੀਕਾਂ ਦਾ ਐਲਾਨ
ਸੂਬੇ ਦੇ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਦੋ ਕਰ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ ਚਾਰ ਜ਼ੋਨ ਬਣਾਏ ਗਏ ਸਨ।

ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਪਟਵਾਰੀਆਂ ਨੂੰ ਲੈ ਕੇ ਆਈ ਚੰਗੀ ਖ਼ਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਬੁੱਧਵਾਰ ਨੂੰ ਕੈਬਨਿਟ ਬੈਠਕ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਬੈਠਕ ਦੌਰਾਨ ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਨਵਜੋਤ ਸਿੱਧੂ ਦੀ ਪੰਜਾਬ ਸਰਕਾਰ ਨੂੰ ਅਪੀਲ, ਕਿਹਾ- ਕੁੰਵਰ ਵਿਜੇ ਪ੍ਰਤਾਪ ਨੂੰ ਦਿਓ ਇਹ ਜ਼ਿੰਮੇਵਾਰੀ
ਨਵਜੋਤ ਕੌਰ ਸਿੱਧੂ ਨੇ ਟਵੀਟ ਕਰਦੇ ਹੋਏ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ ਕਿ ਸੁਰੱਖਿਆ ਪੱਖੋਂ ਸੂਬੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਪਰ ਪੰਜਾਬ ਸਰਕਾਰ ਇਕ ਕਾਬਲ ਅਤੇ ਸਾਬਕਾ ਆਈ. ਪੀ. ਐੱਸ ਅਫ਼ਸਰ ਨੂੰ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਕਿਉਂ ਨਹੀਂ ਦੇ ਰਹੀ।

CM ਮਾਨ ਨੂੰ ਲੈ ਕੇ ਬਦਲੇ ਨਵਜੋਤ ਸਿੱਧੂ ਦੇ ਸੁਰ, ਪਹਿਲਾਂ ਕੀਤੀ ਤਾਰੀਫ਼, ਹੁਣ ਚੁੱਕੇ ਵੱਡੇ ਸਵਾਲ
ਬੀਤੇ ਦਿਨੀਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ ਸੀ, ਜਿਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦੀ ਤਾਰੀਫ਼ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਿਫ਼ਤਾਂ ਕਰਨ ਵਾਲੇ ਨਵਜੋਤ ਸਿੱਧੂ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਇੱਕ ਤੋਂ ਬਾਅਦ ਇੱਕ ਟਵੀਟ ਕਰਕੇ ਨਿਸ਼ਾਨਾ ਸਾਧ ਰਹੇ ਹਨ।

ਹੇਮਕੁੰਟ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਪ੍ਰਸ਼ਾਸਨ ਨੇ ਪੈਦਲ ਮਜ਼ਦੂਰ ਅਤੇ ਘੋੜਾ-ਖੱਚਰ ਦੀ ਦਰ ਕੀਤੀ ਤੈਅ
ਹੇਮਕੁੰਟ ਸਾਹਿਬ ਯਾਤਰਾ 22 ਮਈ ਤੋਂ ਸ਼ੁਰੂ ਹੋਣ ਵਾਲੀ ਹੈ। ਜਿਸ ਨੂੰ ਲੈ ਕੇ ਹੇਮਕੁੰਟ ਸਾਹਿਬ ਯਾਤਰਾ ਮਾਰਗ 'ਤੇ ਚਹਿਲ-ਪਹਿਲ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੰਚਾਇਤ ਚਮੋਲੀ, ਪ੍ਰਸ਼ਾਸਨ ਅਤੇ ਈਕੋ ਵਿਕਾਸ ਕਮੇਟੀ ਵਲੋਂ ਘੋੜਾ-ਖੱਚਰ ਅਤੇ ਡੰਡੀ-ਕੰਡੀ ਦੀ ਦਰ ਵੀ ਤੈਅ ਕਰ ਦਿੱਤੀ ਗਈ ਹੈ।

ਆਸਾਮ ’ਚ ਹੜ੍ਹ ਨੇ ਵਧਾਈਆਂ ਮੁਸ਼ਕਲਾਂ, 8 ਲੋਕਾਂ ਦੀ ਮੌਤ, ਕਈ ਲਾਪਤਾ
ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ’ਚ ਕਈ ਦਿਨਾਂ ਤੋਂ ਗਰਮੀ ਕਾਰਨ ਲੋਕ ਪਰੇਸ਼ਾਨ ਹਨ। ਉੱਥੇ ਹੀ ਆਸਾਮ ’ਚ ਹੜ੍ਹ ਕਾਰਨ ਹਾਲਾਤ ਬੇਹੱਦ ਖਰਾਬ ਹੋ ਗਏ ਹਨ। ਇੱਥੇ ਹੜ੍ਹ ਕਾਰਨ 8 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਲਾਪਤਾ ਦੱਸੇ ਜਾ ਹਨ।

ਗੁਜਰਾਤ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਕੰਧ ਡਿੱਗਣ ਨਾਲ 12 ਮਜ਼ਦੂਰਾਂ ਦੀ ਮੌਤ
ਗੁਜਰਾਤ ਦੇ ਮੋਰਬੀ ਜ਼ਿਲ੍ਹੇ 'ਚ ਨਮਕ ਪੈਕੇਜਿੰਗ ਫੈਕਟਰੀ 'ਚ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰਿਆ। ਫੈਕਟਰੀ ਦੀ ਕੰਧ ਡਿੱਗਣ ਨਾਲ ਘੱਟੋ-ਘੱਟ 12 ਮਜ਼ਦੂਰਾਂ ਦੀ ਮੌਤ ਹੋ ਗਈ।

ਰਾਜੀਵ ਗਾਂਧੀ ਕਤਲ ਕੇਸ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਦਿੱਤਾ ਆਦੇਸ਼
ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਕਤਲਕਾਂਡ ਮਾਮਲੇ 'ਚ ਦੋਸ਼ੀ ਏ.ਜੀ. ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਬੁੱਧਵਾਰ ਨੂੰ ਆਦੇਸ਼ ਦਿੱਤਾ, ਜੋ ਉਮਰ ਕੈਦ ਦੀ ਸਜ਼ਾ ਦੇ ਅਧੀਨ 30 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ 'ਚ ਬੰਦ ਹੈ।

ਗੁਜਰਾਤ: ਕਾਂਗਰਸ ਨੂੰ ਵੱਡਾ ਝਟਕਾ, ਹਾਰਦਿਕ ਪਟੇਲ ਨੇ ਦਿੱਤਾ ਅਸਤੀਫ਼ਾ
ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਯਾਨੀ ਕਿ ਅੱਜ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਅਮਰੀਕਾ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 10 ਲੱਖ ਤੋਂ ਪਾਰ
ਜੌਹਨ ਹੌਪਕਿਨਜ਼ ਯੂਨੀਵਰਸਿਟੀ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਸੰਖਿਆ ਅਧਿਕਾਰਤ ਤੌਰ 'ਤੇ 10 ਲੱਖ ਦਾ ਅੰਕੜਾ ਪਾਰ ਕਰ ਗਈ ਹੈ।


Mukesh

Content Editor

Related News