ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

05/19/2022 9:41:11 PM

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਘੱਟੋ-ਘੱਟ ਸਮਰਥਨ ਮੁੱਲ 'ਤੇ ਬਾਸਮਤੀ ਦੀ ਖਰੀਦ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਜ਼ੋਰ ਪਾਇਆ। ਉਥੇ ਹੀ ਅੱਜ ਅਦਾਲਤ ਨੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਐਕਸ਼ਨ ਮੋਡ ’ਚ ਮਾਨ ਸਰਕਾਰ, ਬਜਟ ਤੋਂ ਪਹਿਲਾਂ ਨੀਤੀਆਂ ’ਤੇ ਮੰਥਨ ਜਾਰੀ

ਪੰਜਾਬ ਸਰਕਾਰ ਦੇ ਬਜਟ ਤੋਂ ਪਹਿਲਾਂ ਭਗਵੰਤ ਮਾਨ ਦੀ ਸਰਕਾਰ ਐਕਸ਼ਨ ਮੋਡ ’ਚ ਦਿੱਸ ਰਹੀ ਹੈ। ਇਸੇ ਕਰਕੇ ਵਿੱਤ ਮੰਤਰੀ ਵੱਲੋਂ ਬਜਟ ਪੇਸ਼ ਕਰਨ ਤੋਂ ਪਹਿਲਾਂ ਨੀਤੀਆਂ ’ਤੇ ਮੰਥਨ ਕਰਨ ਲਈ ਅੱਜ ਭਗਵੰਤ ਮਾਨ ਦੀ ਅਗਵਾਈ ’ਚ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ ’ਤੇ ਮੀਟਿੰਗ ਕੀਤੀ ਜਾ ਰਹੀ ਹੈ।

CM ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈ ਕੇ ਹੋਈ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਉੱਤੇ ਬਾਸਮਤੀ ਦੀ ਖਰੀਦ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਜ਼ੋਰ ਪਾਇਆ।

ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਕੈਦ ਦੀ ਸਜ਼ਾ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ।

ਕਾਂਗਰਸ ਛੱਡ 'ਭਾਜਪਾ' 'ਚ ਸ਼ਾਮਲ ਹੋਏ 'ਸੁਨੀਲ ਜਾਖੜ', ਬੋਲੇ-50 ਸਾਲਾਂ ਦਾ ਰਿਸ਼ਤਾ ਤੋੜਨਾ ਸੌਖਾ ਨਹੀਂ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ। ਦਿੱਲੀ ਵਿਖੇ ਪਾਰਟੀ ਦੇ ਮੁੱਖ ਦਫ਼ਤਰ 'ਚ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਅਗਵਾਈ 'ਚ ਸੁਨੀਲ ਜਾਖੜ ਭਾਜਪਾ 'ਚ ਸ਼ਾਮਲ ਹੋਏ।

ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਸਿੱਧੂ ਦਾ ਟਵੀਟ, ਕਿਹਾ-ਅਦਾਲਤ ਦਾ ਫ਼ੈਸਲਾ ਸਿਰ ਮੱਥੇ

34 ਸਾਲ ਪੁਰਾਣੇ ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਜੁਰਮਾਨੇ ਸਮੇਤ ਸਿੱਧੂ ਨੂੰ ਇਹ ਸਜ਼ਾ ਸੁਣਾਈ ਗਈ ਹੈ।

ਸਿੱਧੂ ਦੀ ਸਜ਼ਾ ਨੂੰ ਲੈ ਕੇ ਸੁਖਪਾਲ ਖਹਿਰਾ ਦਾ ਟਵੀਟ, ਕਹੀ ਇਹ ਗੱਲ

ਸੁਪਰੀਮ ਕੋਰਟ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸੁਣਾਈ ਸਜ਼ਾ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰ ਪ੍ਰਤੀਕਿਰਿਆ ਦਿੱਤੀ ਹੈ। ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਖਹਿਰਾ ਨੇ ਕਿਹਾ ਕਿ ਮੈਨੂੰ ਨਵਜੋਤ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੀ ਖ਼ਬਰ ਸੁਣ ਕੇ ਬੜਾ ਦੁੱਖ ਲੱਗਾ।

ਜਾਖੜ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਕੈਪਟਨ ਨੇ ਕੀਤਾ ਸੁਆਗਤ, ਰੰਧਾਵਾ ਨੇ ਕੱਸਿਆ ਤਿੱਖਾ ਤੰਜ਼

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ ’ਤੇ ਸ਼ਾਮਲ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਗ੍ਰਹਿ ਮੰਤਰੀ ਸੁਨੀਲ ਜਾਖੜ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ PM ਮੋਦੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗਾ 11 ਮੈਂਬਰੀ ਕਮੇਟੀ ਦਾ ਵਫਦ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੀ 11 ਮੈਂਬਰੀ ਉੱਚ ਤਾਕਤੀ ਕਮੇਟੀ ਦੀ ਪਲੇਠੀ ਇਕੱਤਰਤਾ ਦੌਰਾਨ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਜ਼ੋਰਦਾਰ ਢੰਗ ਨਾਲ ਮਾਮਲਾ ਉਠਾਉਣ ਦਾ ਫ਼ੈਸਲਾ ਕੀਤਾ ਗਿਆ।

ਗਾਇਕਾ ਕੌਰ ਬੀ ਦੀ ਕੋਠੀ ਆਈ ਪੰਚਾਇਤੀ ਜ਼ਮੀਨ ਦੇ ਘੇਰੇ 'ਚ, ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)

ਸੂਬੇ 'ਚ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਤੋਂ ਛੁਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਪਿੰਡ ਹੋਤੀਪੁਰ 'ਚ ਪੈਮਾਇਸ਼ ਦੇ ਦੌਰਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਕੌਰ ਬੀ ਦੀ ਕੋਠੀ ਵੀ ਪੰਚਾਇਤ ਦੀ ਜ਼ਮੀਨ 'ਤੇ ਪਾਈ ਗਈ ਹੈ।

ਮਹਿੰਗਾਈ ਦਾ ਤਕੜਾ ਝਟਕਾ, ਘਰੇਲੂ ਤੇ ਵਪਾਰਕ ਗੈਸ ਸਿਲੰਡਰ ਦੋਵੇਂ ਹੋਏ ਮਹਿੰਗੇ

ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਦੇ ਲਗਾਤਾਰ ਝਟਕੇ ਲਗ ਰਹੇ ਹਨ । ਵੀਰਵਾਰ ਨੂੰ ਇੱਕ ਵਾਰ ਫਿਰ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੈਟਰੋਲੀਅਮ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 3 ਰੁਪਏ 50 ਪੈਸੇ ਦਾ ਵਾਧਾ ਕੀਤਾ ਹੈ।

ਮਾਊਂਟ ਐਵਰੈਸਟ 'ਤੇ ਦੁਨੀਆ ਦਾ ਸਭ ਤੋਂ ਉੱਚਾ ਮੌਸਮ ਕੇਂਦਰ ਕੀਤਾ ਗਿਆ ਸਥਾਪਿਤ

ਨੈਸ਼ਨਲ ਜੀਓਗ੍ਰਾਫਿਕ ਸੋਸਾਇਟੀ ਦੀ ਇਕ ਮਾਹਿਰ ਟੀਮ ਨੇ ਮਾਊਂਟ ਐਵਰੈਸਟ 'ਤੇ 8,830 ਮੀਟਰ ਦੀ ਉਚਾਈ 'ਤੇ 'ਦੁਨੀਆ ਦਾ ਸਭ ਤੋਂ ਉੱਚਾ ਮੌਸਮ ਕੇਂਦਰ' ਸਥਾਪਿਤ ਕੀਤਾ ਹੈ ਜਿਸ ਨਾਲ ਮੌਸਮ ਸਬੰਧੀ ਕਈ ਘਟਨਾਵਾਂ ਨੂੰ ਮਾਪਿਆ ਜਾ ਸਕੇਗਾ।

ਕਵਾਡ ਸੰਮੇਲਨ ਲਈ ਟੋਕੀਓ ਜਾਣਗੇ PM ਮੋਦੀ, ਬਾਈਡੇਨ ਨਾਲ ਵੀ ਹੋਵੇਗੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਵਾਡ ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਜਾਪਾਨ ਦੀ ਰਾਜਧਾਨੀ ਟੋਕੀਓ ਜਾਣਗੇ। ਟੋਕੀਓ ਸਿਖਰ ਸੰਮੇਲਨ 'ਤੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੀ.ਐੱਮ. ਮੋਦੀ 24 ਮਈ ਨੂੰ ਟੋਕੀਓ 'ਚ ਹੋਣ ਵਾਲੇ ਕਵਾਡ ਸਮਿਟ 'ਚ ਸ਼ਾਮਲ ਹੋਣਗੇ।

ਅਮਰੀਕਾ 'ਚ ਪ੍ਰਵਾਸੀਆਂ ਦੇ 2.5 ਲੱਖ ਤੋਂ ਵੱਧ ਬੱਚਿਆਂ ਨੂੰ 'ਨਾਗਰਿਕਤਾ' ਦੇਣ ਦੀ ਉੱਠੀ ਮੰਗ

ਡੈਮੋਕਰੇਟਿਕ ਪਾਰਟੀ ਦੇ ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਅਮਰੀਕਾ ਵਿਚ ਪਰਵਾਸ ਕਰਨ ਦੇ ਚਾਹਵਾਨ 21 ਸਾਲ ਤੋਂ ਘੱਟ ਉਮਰ ਦੇ ਲਗਭਗ 250,000 ਲੋਕਾਂ (documented Dreamers) ਨੂੰ ਨਾਗਰਿਕਤਾ ਦੇਣ ਲਈ ਇੱਕ ਐਕਟ ਪਾਸ ਕਰਨ ਲਈ ਮੁੜ ਅਪੀਲ ਕੀਤੀ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤੀ-ਅਮਰੀਕੀ ਹਨ।


Mukesh

Content Editor

Related News