ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

05/20/2022 9:05:29 PM

ਜਲੰਧਰ : 'ਆਪ' ਸਰਕਾਰ ਨੇ ਅੱਜ ਜਿੱਥੇ ਪੰਜਾਬ ਵਾਸੀਆਂ ਨੂੰ ਦਿੱਲੀ ਦੀ ਤਰਜ਼ 'ਤੇ ਮੁਹੱਲਾ ਕਲੀਨਕ ਜਲਦ ਬਣਾਉਣ ਦਾ ਐਲਾਨ ਕੀਤਾ, ਉਥੇ ਤਸਕਰਾਂ ਤੋਂ ਬਰਾਮਦ ਕੀਤੀ ਗਈ ਸ਼ਰਾਬ ਨੂੰ ਹੁਣ ਮਾਨ ਸਰਕਾਰ ਵਹਾਉਣ ਦੀ ਬਜਾਏ ਵੇਚੇਗੀ। ਉਥੇ ਹੀ ਪੰਜਾਬ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

CM ਮਾਨ ਦੀ ਸਿਹਤ ਅਧਿਕਾਰੀਆਂ ਨਾਲ ਬੈਠਕ, ਪੰਜਾਬ ਵਾਸੀਆਂ ਨੂੰ ਇਕ ਹੋਰ ਤੋਹਫ਼ਾ ਦੇਣ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਨੂੰ ਦਿੱਲੀ ਦੀ ਤਰਜ 'ਤੇ ਮੁਹੱਲਾ ਕਲੀਨਕ ਬਣਾਉਣ ਦੀ ਦਿੱਤੀ ਗਾਰੰਟੀ ਨੂੰ ਜਲਦ ਪੂਰਾ ਕਰਨ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਦਿੱਤੀ।

ਮੁੱਖ ਮੰਤਰੀ ਮਾਨ ਵੱਲੋਂ ਆਟੇ ਅਤੇ ਕਣਕ ਦੀ ਹੋਮ ਡਿਲਿਵਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖ਼ੁਰਾਕ ਸੁਰੱਖਿਆ ਐਕਟ 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ  ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿਪੂ ਪੱਧਰ 'ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ।

ਹੁਣ ਤਸਕਰਾਂ ਤੋਂ ਬਰਾਮਦ ਸ਼ਰਾਬ ਤੋਂ ਵੀ ਕਮਾਈ ਕਰੇਗੀ ਪੰਜਾਬ ਸਰਕਾਰ, ਆਬਕਾਰੀ ਮਹਿਕਮੇ ਨੇ ਲਿਆ ਵੱਡਾ ਫ਼ੈਸਲਾ
ਤਸਕਰਾਂ ਤੋਂ ਬਰਾਮਦ ਕੀਤੀ ਗਈ ਸ਼ਰਾਬ ਨੂੰ ਪੰਜਾਬ ’ਚ ਪਹਿਲਾਂ ਵਹਾ ਦਿੱਤਾ ਜਾਂਦਾ ਸੀ ਪਰ ਹੁਣ ਪੰਜਾਬ ਸਰਕਾਰ ਇਸ ਸ਼ਰਾਬ ਨੂੰ ਵਹਾਉਣ ਦੀ ਬਜਾਏ ਵੇਚੇਗੀ। ਇਸ ਦੇ ਲਈ ਬਿਡਿੰਗ ਪ੍ਰੋਸੈੱਸ ਸ਼ੁਰੂ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਸਮਾਰਟ ਬਣਾਉਣ ਦੀ ਤਿਆਰੀ, ਹੁਣ ਮੋਬਾਇਲ ਐਪ ਜ਼ਰੀਏ ਮਿਲੇਗੀ ਜਾਣਕਾਰੀ
ਪੰਜਾਬ ਸਰਕਾਰ ਨੇ ਸੂਬੇ ਦੇ ਮਜ਼ਦੂਰਾਂ ਨੂੰ ਸਮਾਰਟ ਬਣਾਉਣ ਦੀ ਤਿਆਰੀ ਸ਼ੁਰੂ ਕਰ ਲਈ ਹੈ। ਸਰਕਾਰ ਨੇ ਮਜ਼ਦੂਰਾਂ ਲਈ ਇਕ ਮੋਬਾਇਲ ਐਪ ਤਿਆਰ ਕਰਵਾਈ ਹੈ, ਉਸ ’ਚ ਮਜ਼ਦੂਰ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣਗੇ।

PM ਮੋਦੀ ਨਾਲ ਮੁਲਾਕਾਤ ਕਰਨਗੇ ਸੁਨੀਲ ਜਾਖੜ, ਵੱਡੀ ਜ਼ਿੰਮੇਵਾਰੀ ਸੌਂਪਣ ਦੇ ਮੂਡ ’ਚ ਭਾਜਪਾ
ਹਫ਼ਤਾ ਪਹਿਲਾਂ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ ਦੇ ਰਾਜਨੀਤਕ ਭਵਿੱਖ ਨੂੰ ਲੈ ਕੇ ਚੱਲ ਰਹੀ ਦੁਚਿੱਤੀ ਆਖ਼ਿਰ ਬੀਤੇ ਦਿਨ ਉਨ੍ਹਾਂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਨਾਲ ਖ਼ਤਮ ਹੋ ਗਈ।

ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਸੈਸ਼ਨ ਕੋਰਟ ਵਿਚ ਕੀਤਾ ਆਤਮ ਸਮਰਪਣ
ਰੋਡ ਰੇਜ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਹੈ।

ਸੁਪਰੀਮ ਕੋਰਟ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਨਵਜੋਤ ਸਿੱਧੂ ਨੂੰ ਦਿੱਤਾ ਵੱਡਾ ਝਟਕਾ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਪੰਜਾਬ ਸਰਕਾਰ ਤੋਂ ਵੀ ਵੱਡਾ ਝਟਕਾ ਲੱਗਾ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਨਵਜੋਤ ਸਿੱਧੂ ਦੀ ਸਜ਼ਾ ’ਤੇ ਰਾਜਾ ਵੜਿੰਗ ਨੂੰ ‘ਅਫ਼ਸੋਸ’, ਕਿਹਾ-ਅਜਿਹਾ ਨਹੀਂ ਹੋਣਾ ਚਾਹੀਦਾ ਸੀ
ਰੋਡ ਰੇਜ ਮਾਮਲੇ ’ਤੇ ਸੁਪਰੀਮ ਕੋਰਟ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਗਈ ਸਜ਼ਾ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਅਫ਼ਸੋਸ ਹੈ ਅਜਿਹਾ ਨਹੀਂ ਹੋਣਾ ਚਾਹੀਦਾ ਸੀ।

ਕੁੰਵਰ ਵਿਜੇ ਪ੍ਰਤਾਪ ਨੇ CM ਮਾਨ ਨੂੰ ਲਿਖਿਆ ਪੱਤਰ, ਆਪਣੀ ਹੀ ਪਾਰਟੀ ਦੀ ਸਰਕਾਰ 'ਤੇ ਚੁੱਕੇ ਸਵਾਲ
ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ’ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।

ਆਰ. ਪੀ. ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਕੀਤਾ ਸੁਚੇਤ- ਘੱਲੂਘਾਰੇ 'ਤੇ ਸਥਿਤੀ ਕਾਬੂ ਕਰਨ ਲਈ ਯੋਗ ਪ੍ਰਬੰਧ ਕਰੇ ਸਰਕਾਰ
ਭਾਜਪਾ ਦੇ ਬੁਲਾਰੇ ਆਰ. ਪੀ. ਸਿੰਘ ਨੇ ਜੂਨ ਮਹੀਨੇ ਆ ਰਹੇ ਘੱਲੂਘਾਰੇ ਦਿਵਸ ਦੇ ਸਬੰਧ 'ਚ ਸੂਬਾ ਸਰਕਾਰ ਨੂੰ ਸੁਚੇਤ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, ''ਭਗਵੰਤ ਮਾਨ ਜੀ 5 ਜੂਨ ਆਉਣ 'ਚ 15 ਦਿਨ ਬਚੇ ਹਨ।"

ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਇਆ ਧਮਾਕਾ, ਮਾਸੂਮ ਬੱਚੇ ਸਣੇ 2 ਦੀ ਮੌਤ
ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਸਥਿਤ ਸਰਕਾਰੀ ਸਕੂਲ ਕੋਲ ਅੱਗ ਲੱਗਣ ਕਾਰਨ ਇਕ ਮਾਸੂਮ ਬੱਚੇ ਅਤੇ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸ ’ਚ ਦੋ ਹੋਰ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਦਰਿਆਈ ਪਾਣੀਆਂ ’ਚ ਇੰਡਸਟਰੀ ਦੀ ਰਹਿੰਦ-ਖੂੰਹਦ ਸੁੱਟਣ ’ਤੇ ‘ਆਪ’ ਸਰਕਾਰ ਲਾਵੇ ਰੋਕ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਰਿਆਈ ਪਾਣੀਆਂ ਦੇ ਵੱਡੀ ਪੱਧਰ ’ਤੇ ਗੰਧਲੇ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਿਹਾ ਹੈ ਕਿ ਉਹ ਇੰਡਸਟਰੀ ਦੀ ਰਹਿੰਦ-ਖੂੰਹਦ ਦਰਿਆਈ ਪਾਣੀਆਂ ’ਚ ਸੁੱਟਣ ’ਤੇ ਰੋਕ ਲਗਾਵੇ।

ਸਰੰਡਰ ਤੋਂ ਬਾਅਦ ਪਟਿਆਲਾ ਜੇਲ ਭੇਜੇ ਜਾ ਸਕਦੇ ਨੇ ਸਿੱਧੂ, ਦਿਨ ਦੇ ਸਮੇਂ ਸੰਭਵ ਹੋ ਸਕੇਗਾ ਸਿੱਧੂ-ਮਜੀਠੀਆ ਦਾ ਟਾਕਰਾ
ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਭਾਵੇਂ ਅਜੇ ਨਵਜੋਤ ਸਿੰਘ ਸਿੱਧੂ ਕੋਲ ਕੁੱਝ ਕਾਨੂੰਨੀ ਬਦਲ ਬਚੇ ਹਨ ਪਰ ਸੁਪਰੀਮ ਕੋਰਟ ਦਾ ਫ਼ੈਸਲਾ ਆਫੀਸ਼ੀਅਲ ਤੌਰ ’ਤੇ ਜ਼ਿਲ੍ਹਾ ਸੈਸ਼ਨ ਜੱਜ ਪਟਿਆਲਾ ਜਾਂ ਪੰਜਾਬ ਹਾਈਕੋਰਟ ਰਾਹੀਂ ਪੰਜਾਬ ਪੁਲਸ ਕੋਲ ਪੁੱਜਦੇ ਹੀ ਉਨ੍ਹਾਂ ਨੂੰ ਜੇਲ ਭੇਜੇ ਜਾਣ ਦੀ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ।

STF ਆਪ੍ਰੇਸ਼ਨ: ISI ਨਾਲ ਜੁੜੇ 4 ਸ਼ੱਕੀ ਵਿਸਫੋਟਕ ਸਣੇ ਗ੍ਰਿਫ਼ਤਾਰ, 8ਵੀਂ ਜਮਾਤ ਦਾ ਵਿਦਿਆਰਥੀ ਵੀ ਸ਼ਾਮਲ
ਪੰਜਾਬ ਪੁਲਸ ਦੇ ਖੁਫੀਆ ਹੈੱਡ-ਕੁਆਰਟਰ ’ਤੇ ਹੋਏ ਆਰ. ਪੀ. ਜੀ. ਹਮਲੇ ਤੋਂ ਬਾਅਦ ਸੂਬੇ ਦੀਆਂ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਹਮਲੇ ਨਾਲ ਜੁੜੇ ਹਰ ਵਿਅਕਤੀ ਦੀ ਗ੍ਰਿਫ਼ਤਾਰੀ ਲਈ ਪੰਜਾਬ ਅਤੇ ਸੂਬੇ ਤੋਂ ਬਾਹਰ ਪੁਲਸ ਦੀਆਂ ਟੀਮਾਂ ਕੰਮ ਕਰ ਰਹੀਆਂ ਹਨ।

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3 ਦਿਨ ਇਹ ਟਰੇਨਾਂ ਹੋਣਗੀਆਂ ਪ੍ਰਭਾਵਿਤ
ਦਿੱਲੀ-ਅੰਬਾਲਾ ਸੈਕਸ਼ਨ ’ਤੇ ਬਜੀਦਾ ਜੱਟਾਂ ਸਟੇਸ਼ਨ ’ਤੇ ਇਲੈਕਟ੍ਰਾਨਿਕ ਪੈਨਲ ਲਾਉਣ ਕਾਰਨ 20, 21 ਅਤੇ 22 ਮਈ ਨੂੰ ਦੋ ਤੋਂ ਤਿੱਨ ਘੰਟਿਆਂ ਦਾ ਟ੍ਰੈਫਿਕ ਬਲਾਕ ਕੀਤਾ ਜਾਵੇਗਾ, ਜਿਸ ਕਾਰਨ ਕਈ ਟਰੇਨਾਂ ਪ੍ਰਭਾਵਿਤ ਹੋਣਗੀਆਂ।

ਲਾਲੂ ਯਾਦਵ ਖ਼ਿਲਾਫ਼ ਨਵਾਂ ਮਾਮਲਾ ਦਰਜ, CBI ਨੇ ਕਈ ਥਾਵਾਂ 'ਤੇ ਮਾਰੇ ਛਾਪੇ
ਰੇਲਵੇ ਭਰਤੀ ਘਪਲੇ ਦੇ ਮਾਮਲੇ 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਵੱਡੀ ਧੀ ਮੀਸਾ ਭਾਰਤੀ ਦੇ 17 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ
30 ਸਾਲ ਤੋਂ ਵੱਧ ਅਧਿਆਪਨ ਦਾ ਤਜਰਬਾ ਰੱਖਣ ਵਾਲੀ ਪ੍ਰੋਫੈਸਰ ਨੀਲੋਫਰ ਖਾਨ ਨੂੰ ਕਸ਼ਮੀਰ ਯੂਨੀਵਰਸਿਟੀ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਗਿਆ ਹੈ ਅਤੇ ਸ਼ਨੀਵਾਰ ਨੂੰ ਅਹੁਦਾ ਸੰਭਾਲਣ 'ਤੇ ਉਹ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ-ਚਾਂਸਲਰ ਬਣ ਜਾਣਗੇ।

ਭਾਰਤ ਤੋਂ ਬੰਗਲਾਦੇਸ਼ ਕਣਕ ਲੈ ਕੇ ਜਾ ਰਿਹਾ ਮਾਲਵਾਹਕ ਜਹਾਜ਼ ਹਾਦਸਾ ਵਾਪਰਨ ਕਾਰਨ ਡੁੱਬਾ
ਭਾਰਤ ਤੋਂ 1600 ਟਨ ਕਣਕ ਲੈ ਕੇ ਜਾ ਰਿਹਾ ਹਲਕਾ ਮਾਲਵਾਹਕ ਜਹਾਜ਼ ਬੰਗਾਲ ਦੀ ਖਾੜੀ ਦੇ ਮੁਹਾਣੇ 'ਤੇ ਮੇਘਨਾ ਨਦੀ ਵਿਚ ਪੂਰੀ ਤਰ੍ਹਾਂ ਡੁੱਬ ਗਿਆ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਸੀ ਕਿ ਜਹਾਜ਼ ਤਲਹਟੀ ਵਿਚ ਟਕਰਾਉਣ ਕਾਰਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਮਹਾਰਾਸ਼ਟਰ 'ਚ ਟੈਂਕਰ ਅਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਲੋਕ ਜਿਊਂਦੇ ਸੜੇ
ਮਹਾਰਾਸ਼ਟਰ ਦੇ ਚੰਦਰਪੁਰ 'ਚ ਡੀਜ਼ਲ ਨਾਲ ਭਰੇ ਟੈਂਕਰ ਅਤੇ ਲੱਕੜੀ ਲਿਜਾ ਰਹੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਤੋਂ ਬਾਅਦ ਅੱਗ ਲੱਗ ਗਈ। ਹਾਦਸੇ 'ਚ 9 ਲੋਕਾਂ ਦੀ ਝੁਲਸ ਕੇ ਮੌਤ ਹੋ ਗਈ।

ਆਸਟ੍ਰੇਲੀਆ ਅਤੇ ਫਰਾਂਸ 'ਚ ਮੰਕੀਪੌਕਸ ਦੇ ਪਹਿਲੇ 'ਸੰਭਾਵਿਤ' ਕੇਸ ਦੀ ਪੁਸ਼ਟੀ
ਆਸਟ੍ਰੇਲੀਆ ਅਤੇ ਫਰਾਂਸ ਵਿੱਚ ਮੰਕੀਪੌਕਸ ਵਾਇਰਸ ਦੇ ਪਹਿਲੇ ਦੋ ਸੰਭਾਵਿਤ ਕੇਸਾਂ ਦਾ ਪਤਾ ਲੱਗਿਆ ਹੈ, ਜਦੋਂ ਕਿ ਪੇਰੂ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਆਸਟ੍ਰੇਲੀਆ ਦੇ ਰਾਜ ਨਿਊ ਸਾਊਥ ਵੇਲਜ਼ (ਐੱਨ.ਐੱਸ.ਡਬਲਊ.) ਨੇ ਸ਼ੁੱਕਰਵਾਰ ਨੂੰ ਦੇਸ਼ ਵਿਚ ਮੰਕੀਪੌਕਸ ਦੇ ਪਹਿਲੇ 'ਸੰਭਾਵਿਤ' ਕੇਸ ਦੀ ਘੋਸ਼ਣਾ ਕੀਤੀ।

ਹੁਣ ਵਿਦੇਸ਼ 'ਚ ਵੀ 'ਭਾਰਤ ਮਾਰਗ', ਰਾਸ਼ਟਰਪਤੀ ਕੋਵਿੰਦ ਨੇ ਕੀਤਾ ਉਦਘਾਟਨ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਕੈਰੇਬੀਅਨ ਦੇਸ਼ਾਂ ਦੀ ਫੇਰੀ ਦੌਰਾਨ ਭਾਰਤ ਦੇ ਸਨਮਾਨ ਵਿੱਚ ਵੀਰਵਾਰ ਨੂੰ ਕੈਰੇਬੀਅਨ ਦੇਸ਼ ਸੇਂਟ ਵਿਨਸੈਂਟ ਦੀ 'ਕਾਲਡਰ ਰੋਡ' ਦਾ ਨਾਮ ਬਦਲ ਕੇ 'ਇੰਡੀਆ-ਡਰਾਈਵ ਮਾਰਗ' ਰੱਖਿਆ ਗਿਆ।


Mukesh

Content Editor

Related News