ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

05/21/2022 9:30:56 PM

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਨੇੜਲੇ ਇਤਿਹਾਸਕ ਅਸਥਾਨ ਸ੍ਰੀ ਮਸਤੂਆਣਾ ਸਾਹਿਬ ਦਾ ਦੌਰਾ ਕੀਤਾ ਤੇ ਉਥੇ ਜਲਦ ਹੀ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ। ਉਥੇ ਹੀ ਅੱਜ ਤੜਕੇ ਸਾਬਕਾ ਅਕਾਲੀ ਮੰਤਰੀ ਜਥੇਦਾਰ ਤੋਤਾ ਸਿੰਘ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

CM ਮਾਨ ਨੇ ਮਸਤੂਆਣਾ ਸਾਹਿਬ ਨੇੜੇ ਜ਼ਮੀਨ ਦਾ ਕੀਤਾ ਦੌਰਾ, ਕਿਹਾ- ਜਲਦ ਹੋਵੇਗਾ ਮੈਡੀਕਲ ਕਾਲਜ ਦਾ ਨਿਰਮਾਣ ਸ਼ੁਰੂ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ ਨੇੜਲੇ ਇਤਿਹਾਸਕ ਅਸਥਾਨ ਸ੍ਰੀ ਮਸਤੂਆਣਾ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਬਣਾਏ ਜਾ ਰਹੇ ਮੈਡੀਕਲ ਕਾਲਜ ਲਈ ਜ਼ਮੀਨ ਦੇਖਣ ਸਬੰਧੀ ਦੌਰਾ ਕੀਤਾ ਗਿਆ।

ਅਕਾਲੀ ਦਲ ਦੇ ਸੀਨੀਅਰ ਆਗੂ ਜੱਥੇਦਾਰ ਤੋਤਾ ਸਿੰਘ ਦਾ ਦਿਹਾਂਤ, ਮੋਹਾਲੀ ਦੇ ਹਸਪਤਾਲ 'ਚ ਲਏ ਆਖ਼ਰੀ ਸਾਹ
ਪੰਜਾਬ ਦੀ ਅਕਾਲੀ ਸਿਆਸਤ ਵਿੱਚ ਅੱਜ ਤੜਕਸਾਰ 4.40 ਵਜੇ ਉਦੋਂ ਇਕ ਯੁੱਗ ਦਾ ਅੰਤ ਹੋ ਗਿਆ, ਜਦੋਂ ਸਾਬਕਾ ਅਕਾਲੀ ਮੰਤਰੀ ਜੱਥੇਦਾਰ ਤੋਤਾ ਸਿੰਘ ਇਸ ਸੰਸਾਰ ਤੋਂ ਰੁਖ਼ਸਤ ਹੋ ਗਏ।

ਪਟਿਆਲਾ ’ਚ 55 ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਵੱਡੀ ਕਾਰਵਾਈ, ਭੇਜਿਆ ਗਿਆ ਨੋਟਿਸ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ’ਚ ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਕਮੀਆਂ ਪਾਏ ਜਾਣ ’ਤੇ 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

Weather Update: ਬਦਲੇਗਾ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ ਕਿ ਪੱਛਮੀ ਚੱਕਰਵਾਤ ਦੇ ਤੇਜ਼ ਹੋਣ ਕਾਰਨ 22 ਤੋਂ 24 ਮਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਪੈਟਰੋਲ 9.50 ਰੁਪਏ ਤੇ ਡੀਜ਼ਲ 7 ਰੁਪਏ ਕੀਤਾ ਸਸਤਾ
ਕੇਂਦਰ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ। ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਸ਼ਨੀਵਾਰ ਪੈਟਰੋਲ ਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ।

ਪੰਜਾਬ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਦਿੱਤੀ ਵੱਡੀ ਸੌਗਾਤ, ਖ਼ਰੀਦ ਕੀਮਤਾਂ 'ਚ ਕੀਤਾ ਵਾਧਾ
ਪੰਜਾਬ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਮਿਲਕਫੈੱਡ ਨੇ ਦੁੱਧ ਦੀਆਂ ਖ਼ਰੀਦ ਕੀਮਤਾਂ 'ਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ।

ਗ੍ਰਿਫ਼ਤਾਰ ਸਮੱਗਲਰਾਂ ਨੇ ਲੁਧਿਆਣਾ ਬੰਬ ਕਾਂਡ ’ਚ ਕੀਤਾ ਵੱਡਾ ਖ਼ੁਲਾਸਾ, ISI ਨੇ ਡ੍ਰੋਨ ਰਾਹੀਂ ਭੇਜਿਆ ਸੀ ਬੰਬ
ਬੀਤੇ ਦਿਨ ਐੱਸ. ਟੀ. ਐੱਫ. ਵੱਲੋਂ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤੇ 4 ਵਿਅਕਤੀਆਂ ਤੋਂ ਪੁੱਛਗਿੱਛ ਦੌਰਾਨ ਕਈ ਰਹੱਸ ਖੁੱਲ੍ਹ ਰਹੇ ਹਨ। ਇਨ੍ਹਾਂ ਲੋਕਾਂ ਨੇ ਲੁਧਿਆਣਾ ਬੰਬ ਕਾਂਡ ਦਾ ਵੀ ਪਰਦਾਫਾਸ਼ ਕੀਤਾ ਹੈ। ਉਥੇ ਹੀ ਇਨ੍ਹਾਂ ਦੇ ਨਾਲ ਪਾਕਿਸਤਾਨ ਦੇ ਸਮੱਗਲਰਾਂ ਦੇ ਨਾਂ ਵੀ ਸਾਹਮਣੇ ਆਏ ਹਨ।

ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਕੇਂਦਰ ਸਰਕਾਰ MSP 'ਤੇ ਮੂੰਗੀ ਚੁੱਕਣ ਲਈ ਤਿਆਰ
ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ ਹੈ। ਕੇਂਦਰ ਸਰਕਾਰ ਪੰਜਾਬ ਸਰਕਾਰ ਕੋਲੋਂ ਐੱਮ. ਐੱਸ. ਪੀ. 'ਤੇ ਮੂੰਗੀ ਖ਼ਰੀਦਣ ਲਈ ਤਿਆਰ ਹੋ ਗਈ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਏਜੰਸੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ।

ਹੁਣ ਹੈਲਮੇਟ ਪਾਉਣ ਦੇ ਬਾਵਜੂਦ ਕੱਟ ਸਕਦੈ 2 ਹਜ਼ਾਰ ਰੁਪਏ ਦਾ ਚਾਲਾਨ, ਜਾਣੋ ਕੀ ਹੈ ਨਵਾਂ ਨਿਯਮ
ਭਾਰਤੀ ਸੜਕਾਂ 'ਤੇ ਹਾਦਸੇ 'ਚ ਹੋਣ ਵਾਲੀਆਂ ਮੌਤਾਂ ਦਾ ਅੰਕੜਾਂ ਸਭ ਤੋਂ ਜ਼ਿਆਦਾ ਹੈ। ਇਸ ਅੰਕੜੇ 'ਤੇ ਗੌਰ ਕਰਦੇ ਹੋਏ ਸਰਕਾਰ ਨੇ 1998 ਮੋਟਰ ਵਾਹਨ ਐਕਟ 'ਚ ਬਦਲਾਅ ਕੀਤਾ, ਜਿਸ 'ਚ ਦੋ-ਪਹੀਆ ਸਵਾਰਾਂ 'ਤੇ ਠੀਕ ਤਰ੍ਹਾਂ ਨਾਲ ਹੈਲਮੇਟ ਨਹੀਂ ਪਾਉਣ 'ਤੇ 2,000 ਰੁਪਏ ਦਾ ਤੁਰੰਤ ਜ਼ੁਰਮਾਨਾ ਲਗਾਇਆ ਗਿਆ ਹੈ।

ਫਿਲੌਰ ਤੋਂ ਵੱਡੀ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
ਪੰਜਾਬ ਪੁਲਸ ਅਕੈਡਮੀ ’ਚ ਚੱਲ ਰਹੇ ਡਰੱਗ ਰੈਕੇਟ ਦਾ ‘ਜਗ ਬਾਣੀ’ ਨੇ ਖ਼ੁਲਾਸਾ ਕੀਤਾ ਸੀ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ’ਚ ਹੰਗਾਮਾ ਮਚ ਗਿਆ ਸੀ। ਇਸ ਮਾਮਲੇ ’ਚ ਅਕੈਡਮੀ ਵਿਚ ਡਰੱਗਜ਼ ਨੂੰ ਲੈ ਕੇ ਲਗਾਤਾਰ ਨਵੇਂ ਖ਼ੁਲਾਸੇ ਹੋ ਰਹੇ ਹਨ।

ਜੇਲ੍ਹ 'ਚ ਬੰਦ 'ਨਵਜੋਤ ਸਿੱਧੂ' ਨੇ ਨਹੀਂ ਖਾਧਾ ਖਾਣਾ, ਜਾਣੋ ਕਿਵੇਂ ਬੀਤੀ ਪਹਿਲੀ ਰਾਤ (ਵੀਡੀਓ)
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨ ਪਟਿਆਲਾ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ। ਨਵਜੋਤ ਸਿੱਧੂ ਨੇ ਬੀਤੀ ਰਾਤ ਜੇਲ੍ਹ 'ਚ ਹੀ ਕੱਟੀ।

ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ 'ਚ ਓਮ ਪ੍ਰਕਾਸ਼ ਚੌਟਾਲਾ ਦੋਸ਼ੀ ਕਰਾਰ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵਧ ਜਾਇਦਾਦ ਮਾਮਲੇ 'ਚ ਅੱਜ ਯਾਨੀ ਸ਼ਨੀਵਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦਿੱਲੀ ਦੇ ਰਾਊਜ ਐਵੇਨਿਊ ਕੋਰਟ ਨੇ ਆਮਦਨ ਤੋਂ ਵਧ ਜਾਇਦਾਦ ਮਾਮਲੇ 'ਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਅੱਜ ਸੁਣਾਇਆ ਗਿਆ।

ਪੁੱਤ ਦੇ ਨਾਂ ਕਰਵਾਈ ਜ਼ਮੀਨ ਵਾਪਸ ਮੰਗੀ ਤਾਂ ਪਤਨੀ ਨਾਲ ਮਿਲ ਕੇ ਕਰ ਦਿੱਤਾ ਪਿਓ ਦਾ ਕਤਲ
ਪਿੰਡ ਦੌਦੜਾ ਵਿਖੇ ਜ਼ਮੀਨੀ ਝਗੜੇ ਦੇ ਚੱਲਦਿਆਂ ਪੁੱਤਰ ਤੇ ਨੂੰਹ ਵਲੋਂ ਸਾਥੀਆਂ ਨਾਲ ਮਿਲ ਕੇ ਪਿਤਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪਾਨ ਮਸਾਲਾ ਐਡ : ਕਸੂਤੇ ਫਸੇ ਅਮਿਤਾਭ, ਸ਼ਾਹਰੁਖ, ਰਣਵੀਰ ਤੇ ਅਜੇ ਦੇਵਗਨ, ਦਰਜ ਹੋਇਆ ਮਾਮਲਾ
ਅਮਿਤਾਭ ਬੱਚਨ, ਸ਼ਾਹਰੁਖ ਖ਼ਾਨ, ਅਜੇ ਦੇਵਗਨ ਤੇ ਰਣਵੀਰ ਸਿੰਘ ਮੁਸ਼ਕਿਲਾਂ ’ਚ ਘਿਰਦੇ ਨਜ਼ਰ ਆ ਰਹੇ ਹਨ। ਅਸਲ ’ਚ ਇਨ੍ਹਾਂ ਸਾਰੇ ਕਲਾਕਾਰਾਂ ਨੂੰ ਪਾਨ ਮਸਾਲਾ ਤੇ ਗੁਟਖਾ ਨੂੰ ਪ੍ਰਮੋਟ ਕਰਨਾ ਭਾਰੀ ਪੈ ਗਿਆ ਹੈ।

ਭਾਰਤ ’ਚ ਮੰਡਰਾਉਣ ਲੱਗਾ Monkeypox ਦਾ ਖ਼ਤਰਾ, ਸਰਕਾਰ ਵਲੋਂ ਅਲਰਟ ਰਹਿਣ ਦੇ ਨਿਰਦੇਸ਼
ਦੁਨੀਆ ਦੇ ਕੁਝ ਦੇਸ਼ਾਂ ਵਿਚ ਮੰਕੀਪਾਕਸ ਦੇ ਮਾਮਲੇ ਸਾਹਮਣੇ ਆਉਣ ਦਰਮਿਆਨ ਹੁਣ ਭਾਰਤ ’ਚ ਵੀ ਇਸ ਖ਼ਤਰਾ ਮੰਡਰਾਉਣ ਲੱਗਾ ਹੈ। ਸਾਵਧਾਨੀ ਵਰਤਣ ਲਈ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਨਿਰਦੇਸ਼ ਦਿੱਤਾ ਹੈ ਕਿ ਹੁਣ ਸਥਿਤੀ ’ਤੇ ਤਿੱਖੀ ਨਜ਼ਰ ਰੱਖੀ ਜਾਵੇ।

ਭਾਰਤ ’ਚ ਓਮੀਕ੍ਰਰੋਨ ਦੇ ਸਬ-ਵੈਰੀਐਂਟ BA.4 ਦਾ ਦੂਜਾ ਕੇਸ ਆਇਆ ਸਾਹਮਣੇ
ਦੁਨੀਆ ਦੇ ਕਈ ਦੇਸ਼ਾਂ ’ਚ ਕਹਿਰ ਵਰ੍ਹਾਉਣ ਵਾਲਾ ਓਮੀਕ੍ਰਰੋਨ ਦਾ ਬੀਏ.4 ਸਬ-ਵੈਰੀਐਂਟ ਭਾਰਤ ’ਚ ਵੀ ਦਸਤਕ ਦੇ ਚੁੱਕਾ ਹੈ। ਹੈਦਰਾਬਾਦ ਤੋਂ ਬਾਅਦ ਭਾਰਤ ’ਚ ਇਸ ਦੇ ਦੂਜੇ ਕੇਸ ਦੀ ਪੁਸ਼ਟੀ ਹੋਈ ਹੈ। ਨਵਾਂ ਕੇਸ ਤਾਮਿਲਨਾਡੂ ’ਚ ਆਇਆ ਹੈ।

ਆਸਟ੍ਰੇਲੀਆਈ PM ਸਕਾਟ ਮੌਰੀਸਨ ਚੋਣ ਹਾਰੇ, ਅਲਬਾਨੀਜ਼ ਹੋਣਗੇ ਨਵੇਂ ਪ੍ਰਧਾਨ ਮੰਤਰੀ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਚੋਣਾਂ ਤੋਂ ਬਾਅਦ ਹਾਰ ਮੰਨ ਲਈ ਹੈ। ਦੇਸ਼ ’ਚ ਗੱਠਜੋੜ ਸਰਕਾਰ ਬਣਨ ਦੀ ਸੰਭਾਵਨਾ ਹੈ। ਲੱਖਾਂ ਵੋਟਾਂ ਦੀ ਅਜੇ ਗਿਣਤੀ ਨਹੀਂ ਹੋਈ ਹੈ।

ਸ਼੍ਰੀਲੰਕਾ 'ਚ ਹਟਾਈ ਗਈ ਐਮਰਜੈਂਸੀ
ਲੰਕਾ ਸਰਕਾਰ ਨੇ ਸ਼ਨੀਵਾਰ ਨੂੰ ਦੇਸ਼ ‘ਚ ਲਗਾਈ ਗਈ ਐਮਰਜੈਂਸੀ ਨੂੰ ਹਟਾ ਲਿਆ ਹੈ। ਦੇਸ਼ ਵਿੱਚ  ਆਰਥਿਕ ਸੰਕਟ ਅਤੇ ਸਰਕਾਰੀ ਵਿਰੋਧੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੋ ਹਫ਼ਤੇ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ।


Mukesh

Content Editor

Related News