ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Wednesday, May 25, 2022 - 09:35 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖਾਲੀ ਹੋਇਆ ਸਿਹਤ ਵਿਭਾਗ ਉਹ ਖੁਦ ਸੰਭਾਲਣਗੇ। ਉਥੇ ਹੀ ਚੋਣ ਕਮਿਸ਼ਨ ਨੇ ਸੰਗਰੂਰ 'ਚ ਹੋਣ ਜਾ ਰਹੀ ਲੋਕ ਸਭਾ ਦੀ ਉਪ ਚੋਣ ਦਾ ਐਲਾਨ ਵੀ ਕਰ ਦਿੱਤਾ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਮੁੱਖ ਮੰਤਰੀ ਭਗਵੰਤ ਮਾਨ ਖੁਦ ਹੀ ਸੰਭਾਲਣਗੇ ਸਿਹਤ ਮਹਿਕਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖੁਦ ਹੀ ਸਾਂਭਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਇਹ ਮੰਤਰਾਲੇ ਕਿਸੇ ਹੋਰ ਮੰਤਰੀ ਨੂੰ ਦੇਣ ਦੀ ਬਜਾਏ ਖੁਦ ਹੀ ਸਾਂਭਣਗੇ। ਹੁਣ ਸਿਹਤ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਹੀ ਹੋਵੇਗਾ।

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
ਚੋਣ ਕਮਿਸ਼ਨ ਨੇ ਸੰਗਰੂਰ 'ਚ ਹੋਣ ਜਾ ਰਹੀ ਲੋਕ ਸਭਾ ਦੀ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ 23 ਜੂਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ।

ਪੰਜਾਬ ਦੇ ਮੁਸਾਫ਼ਰਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ
ਪੰਜਾਬ ਸਰਕਾਰ ਦਿੱਲੀ ਹਵਾਈ ਅੱਡੇ ਜਾਂ ਉਸ ਦੇ ਆਸ-ਪਾਸ ਦੇ ਇਲਾਕਿਆਂ ਲਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਨਬੱਸ ਵਾਲਵੋ ਬੱਸ ਦੀ ਸਹੂਲਤ ਮੁਹੱਈਆ ਕਰਵਾਉਣ ਜਾ ਰਹੀ ਹੈ। ਪੰਜਾਬ ਅਤੇ ਦਿੱਲੀ ਦੇ ਟਰਾਂਸਪੋਰਟ ਅਧਿਕਾਰੀਆਂ ਦੀ ਬੀਤੇ ਦਿਨੀਂ ਹੋਈ ਮੀਟਿੰਗ ਦੌਰਾਨ ਇਸ 'ਤੇ ਸਹਿਮਤੀ ਬਣੀ ਹੈ ਕਿ ਹੁਣ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਬੱਸਾਂ ਵੀ ਜਾਣਗੀਆਂ।

ਕੋਆਪਰੇਟਿਵ ਬੈਂਕਾਂ ਦੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਨੇ ਜਾਰੀ ਕੀਤਾ ਕਰੋੜਾਂ ਦਾ ਫੰਡ
ਕੋਆਪਰੇਟਿਵ ਬੈਂਕਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ‘ਆਪ’ ਸਰਕਾਰ ਨੇ 425 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫੰਡਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ 'ਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਜਾਰੀ ਕੀਤੀ ਇਹ ਐਡਵਾਈਜ਼ਰੀ
ਪੰਜਾਬ 'ਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਦੌਰਾਨ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਿੰਨ ਸਾਲਾਂ ਦੇ ਅੰਦਰ ਸ੍ਰੀ ਹਰਿਮੰਦਰ ਸਾਹਿਬ ਵਿੱਚੋਂ ਹਾਰਮੋਨੀਅਮ ਹਟਾਉਣ ਲਈ ਕਿਹਾ ਹੈ। ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਰਵਾਇਤੀ ਸਾਜ਼ਾਂ ਨਾਲ ਕੀਰਤਨ ਜਾਂ ਗੁਰਬਾਣੀ ਦਾ ਗਾਇਨ ਕੀਤਾ ਜਾ ਸਕੇ।

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਸਰਕਾਰ ਨੇ ਚੁੱਕਿਆ ਇਕ ਹੋਰ ਵੱਡਾ ਕਦਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਲਾਂਚ ਕੀਤਾ ਗਿਆ ਹੈ।

ਅਦਾਕਾਰ ਬੀਨੂੰ ਢਿੱਲੋਂ ਨੂੰ ਸਦਮਾ, ਫਰਵਰੀ ’ਚ ਮਾਂ ਤੇ ਹੁਣ ਪਿਤਾ ਦਾ ਹੋਇਆ ਦਿਹਾਂਤ
ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੂੰ ਡੂੰਘਾ ਸਦਮਾ ਪੁੱਜਾ ਹੈ। ਉਨ੍ਹਾਂ ਦੇ ਪਿਤਾ ਸਰਦਾਰ ਹਰਬੰਸ ਸਿੰਘ ਢਿੱਲੋਂ ਦਾ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਬੀਨੂੰ ਢਿੱਲੋਂ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

ਪੰਜਾਬ 'ਚ ਹੁਣ ਪੰਜਾਬੀ ਭਾਸ਼ਾ 'ਚ ਕਰਵਾਈ ਜਾਵੇਗੀ 'ਵਿਗਿਆਨ' ਦੀ ਪੜ੍ਹਾਈ
ਪੰਜਾਬ 'ਚ ਹੁਣ ਵਿਦਿਆਰਥੀਆਂ ਨੂੰ ਉੱਚ ਸਿੱਖਿਆ 'ਚ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਦੀ ਪੜ੍ਹਾਈ ਪੰਜਾਬੀ 'ਚ ਵੀ ਕਰਨ ਦਾ ਮੌਕਾ ਮਿਲੇਗਾ। ਵਿਗਿਆਨ ਪ੍ਰਸਾਰ (ਵੀ. ਪੀ.) ਨੇ ਵਿਗਿਆਨ ਸੰਚਾਰ, ਪ੍ਰਸਿੱਧੀ ਅਤੇ ਵਿਸਤਾਰ (ਐੱਸ. ਸੀ. ਓ. ਪੀ. ਈ.)-ਇਨ-ਇੰਡੀਅਨ ਲੈਂਗੂਏਜ਼ ਨਾਂ ਦਾ ਇਕ ਫਲੈਗਸ਼ਿਪ ਪ੍ਰਾਜੈਕਟ ਸ਼ੁਰੂ ਕੀਤਾ ਹੈ।

ਬੰਗਾ ’ਚ ਵੱਡੀ ਵਾਰਦਾਤ, ਘਰੋਂ ਬੁਲਾ ਕੇ ਚਾਰ ਬੱਚਿਆਂ ਦੇ ਪਿਓ ਦਾ ਗੋਲ਼ੀ ਮਾਰ ਕੇ ਕਤਲ, ਸੜਕ ’ਤੇ ਸੁੱਟੀ ਲਾਸ਼
ਇੱਥੋਂ ਦੇ ਨਜ਼ਦੀਕੀ ਪਿੰਡ ਸੱਲ ਕਲਾਂ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਚਾਰ ਬੱਚਿਆ ਦੇ ਪਿਉ ਨੂੰ ਗੋਲ਼ੀ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਕਾਂਗਰਸ ਨੂੰ ਝਟਕਾ! ਕਪਿਲ ਸਿੱਬਲ ਨੇ ਕਿਹਾ ‘Bye-Bye, ਸਮਾਜਵਾਦੀ ਪਾਰਟੀ ਦੇ ਸਾਈਕਲ ’ਤੇ ਹੋਏ ਸਵਾਰ

ਕਾਂਗਰਸ ਨੂੰ ਅੱਜ ਯਾਨੀ ਕਿ ਬੁੱਧਵਾਰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਦਾ ਪੱਲਾ ਛੱਡ ਸਿੱਬਲ ਨੇ ਸਮਾਜਵਾਦੀ ਪਾਰਟੀ (ਸਪਾ) ਨਾਲ ਚਲੇ ਗਏ ਹਨ।

PM ਮੋਦੀ ਦੀ ਜਾਪਾਨ ਯਾਤਰਾ ਦੌਰਾਨ 24 ਬੈਠਕਾਂ, ਨੀਂਦ ਕੰਟਰੋਲ ਕਰਨ ਲਈ ਕੀਤੀ ਬਾਡੀ ਕਲਾਕ ਰਿਸੈੱਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਤਿੰਨ ਦਿਨਾ ਜਾਪਾਨ ਯਾਤਰਾ ਦੌਰਾਨ ਘੱਟ ਸਮੇਂ 'ਚ ਜ਼ਿਆਦਾ ਆਊਟਪੁਟ ਦੇਣ ਲਈ ਦਿੱਲੀ ਤੋਂ ਹੀ ਆਪਣੀ ਬਾਡੀ ਕਲਾਕ ਨੂੰ ਰਿਸੈੱਟ ਕਰ ਲਿਆ। 41 ਘੰਟਿਆਂ ਦੀ ਇਸ ਯਾਤਰਾ 'ਚ ਉਹ ਸਿਰਫ਼ 7.30 ਘੰਟੇ ਸੁੱਤੇ।

ਅੱਤਵਾਦੀ ਫੰਡਿੰਗ ਕੇਸ ’ਚ ਯਾਸੀਨ ਮਲਿਕ ਨੂੰ ਹੋਈ ਉਮਰ ਕੈਦ ਦੀ ਸਜ਼ਾ
ਟੈਰਰ ਫੰਡਿੰਗ (ਅੱਤਵਾਦੀ ਵਿੱਤ ਪੋਸ਼ਣ) ਮਾਮਲੇ ’ਚ ਦੋਸ਼ੀ ਠਹਿਰਾਏ ਗਏ ਵੱਖਵਾਦੀ ਆਗੂ ਯਾਸੀਨ ਮਲਿਕ ਨੂੰ ਦਿੱਲੀ ਦੀ ਇਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ 10 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ।

ਓਡੀਸ਼ਾ 'ਚ ਬੱਸ ਪਲਟਣ ਨਾਲ 6 ਸੈਲਾਨੀਆਂ ਦੀ ਮੌਤ, 45 ਜ਼ਖ਼ਮੀ
ਓਡੀਸ਼ਾ ਦੇ ਗੰਜਮ ਜ਼ਿਲ੍ਹੇ ਦੇ ਕਲਿੰਗ ਘਾਟੀ 'ਚ ਮੰਗਲਵਾਰ ਦੇਰ ਰਾਤ ਬੱਸ ਦੇ ਪਲਟ ਜਾਣ ਤੋਂ ਪੱਛਮੀ ਬੰਗਾਲ ਦੇ ਘੱਟੋ-ਘੱਟ 6 ਸੈਲਾਨੀਆਂ ਦੀ ਮੌਤ ਹੋ ਗਈ ਅਤੇ 45 ਹੋਰ ਜ਼ਖ਼ਮੀ ਹੋ ਗਏ।

ਅਮਰੀਕਾ ਤੋਂ ਮੰਦਭਾਗੀ ਖ਼ਬਰ : ਸਕੂਲ 'ਚ ਬੰਦੂਕਧਾਰੀ ਨੇ 18 ਵਿਦਿਆਰਥੀਆਂ ਸਣੇ 21 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇੱਥੇ ਹਰ ਰੋਜ਼ ਕਿਸੇ ਨਾ ਕਿਸੇ ਸ਼ਹਿਰ 'ਚ ਗੋਲੀਬਾਰੀ ਹੋਣਾ ਇੱਕ ਆਮ ਗੱਲ ਬਣਦੀ ਜਾ ਰਹੀ ਹੈ। ਅੱਜ ਟੈਕਸਾਸ ਸਟੇਟ ਦੇ ਅਨਵੇਡ ਸ਼ਹਿਰ ਤੋਂ ਬੜੀ ਮੰਦਭਾਗੀ ਖ਼ਬਰ ਸੁਣਨ ਨੂੰ ਮਿਲੀ।


author

Mukesh

Content Editor

Related News