ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Friday, May 27, 2022 - 09:12 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਨਾਜਾਇਜ਼ ਕਾਲੋਨੀਆਂ ਵਾਲੇ ਪਲਾਂਟਾਂ ਦੀ ਰਜਿਸਟਰੀ ’ਤੇ ਰੋਕ ਲਗਾ ਦਿੱਤੀ ਹੈ ਤੇ ਮਾਲ ਵਿਭਾਗ 'ਚ ਸੁਧਾਰਾਂ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਉਥੇ ਹੀ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ੀ ਠਹਿਰਾਉਂਦਿਆਂ 4 ਸਾਲ ਕੈਦ ਦੀ ਸਜ਼ਾ ਤੇ 50 ਲੱਖ ਰੁਪਏ ਜੁਰਮਾਨਾ ਲਗਾਇਆ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਨਾਜਾਇਜ਼ ਕਾਲੋਨੀਆਂ ਵਾਲੇ ਪਲਾਟਾਂ ਦੀ ਹੁਣ ਨਹੀਂ ਹੋਵੇਗੀ ਰਜਿਸਟਰੀ, ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ
ਸੂਬੇ ਵਿਚ ਬਣੀਆਂ ਨਾਜਾਇਜ਼ ਕਾਲੋਨੀਆਂ ’ਤੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਪੰਜਾਬ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਵਾਲੇ ਪਲਾਂਟਾਂ ਦੀ ਰਜਿਸਟਰੀ ’ਤੇ ਰੋਕ ਲਗਾ ਦਿੱਤੀ ਹੈ।

ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਪੰਜਾਬ ਵਿਚ ਹੁਣ ਹੋਵੇਗੀ ਫਰਦਾਂ ਦੀ ਹੋਮ ਡਿਲਿਵਰੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿਚ ਸੁਧਾਰਾਂ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਤਹਿਤ ਉਨ੍ਹਾਂ ਮਾਲ ਮਹਿਕਮੇ ਵਿਚ ਮਾਲ ਰਿਕਾਰਡ ਦੇ ਡਿਜੀਟਲੀਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਪੰਜਾਬ-ਦਿੱਲੀ 'ਚ ਬਣੀ ਸਹਿਮਤੀ, ਹਵਾਈ ਅੱਡੇ ਤੋਂ 3 ਕਿਮੀ. ਦੂਰ ਸਵਾਰੀਆਂ ਨੂੰ ਉਤਾਰਨਗੀਆਂ ਰੋਡਵੇਜ਼ ਦੀਆਂ ਬੱਸਾਂ
ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ’ਤੇ ਜਾਣ ਵਾਲੇ ਯਾਤਰੀ ਹੁਣ ਪੰਜਾਬ ਰੋਡਵੇਜ਼ ਦੀਆਂ ਲਗਜ਼ਰੀ ਬੱਸਾਂ ਜ਼ਰੀਏ ਬਿਨਾਂ ਕਿਸੇ ਪਰੇਸ਼ਾਨੀ ਦੇ ਯਾਤਰਾ ਕਰ ਸਕਣਗੇ। ਜਾਣਕਾਰੀ ਮੁਤਾਬਕ ਏਅਰਪੋਰਟ ਤੋਂ ਪਹਿਲਾਂ ਸੰਤੂਰ ਹੋਟਲ ਦੇ ਨੇੜੇ ਏਅਰਪੋਰਟ ਤੋਂ 3 ਕਿਲੋਮੀਟਰ ਦੂਰ ਨਵੀਂ ਸਟੇਜ ਕ੍ਰਿਏਟ ਕੀਤੀ ਜਾਵੇਗੀ।

ਸੀਚੇਵਾਲ ਪਹੁੰਚੇ CM ਮਾਨ, ਪਾਣੀ ਤੇ ਵਾਤਾਵਰਣ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਣ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ ’ਚ ਹਿੱਸਾ ਲੈਣ ਪੁੱਜੇ ਮੁੱਖ ਮੰਤਰੀ ਨੇ ਸੂਬੇ ’ਚ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਉੱਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ।

ਡਾ. ਵਿਜੇ ਸਿੰਗਲਾ ਤੇ OSD ਅਦਾਲਤ ’ਚ ਪੇਸ਼, 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜੇ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ. ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ ਪੁੱਛਗਿੱਛ ਲਈ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ।

PSPCL ਨੇ 19 ਖਪਤਕਾਰਾਂ ਨੂੰ ਬਿਜਲੀ ਚੋਰੀ 'ਤੇ ਠੋਕਿਆ 72 ਲੱਖ ਤੋਂ ਵੱਧ ਜੁਰਮਾਨਾ
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਖੁਲਾਸਾ ਕੀਤਾ ਕਿ ਪੀ.ਐੱਸ.ਪੀ.ਸੀ.ਐੱਲ. ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਬਿਜਲੀ ਚੋਰੀ ਰੋਕਣ ਲਈ ਪਿਛਲੇ 2 ਦਿਨਾਂ ਦੌਰਾਨ ਸੂਬੇ ਭਰ 'ਚ ਵੱਖ-ਵੱਖ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਤੇ ਬਿਜਲੀ ਚੋਰੀ ਤੇ ਹੋਰ ਉਲੰਘਣਾ ਲਈ 19 ਖਪਤਕਾਰਾਂ ਨੂੰ 72.67 ਲੱਖ ਰੁਪਏ ਜੁਰਮਾਨਾ ਕੀਤਾ ਹੈ।

ਸਿੱਧੀ ਕੁੰਡੀ ਲਾ ਕੇ ਸਹਾਇਕ ਲਾਈਨਮੈਨ ਕਰਦਾ ਸੀ ਬਿਜਲੀ ਚੋਰੀ, PSPCL ਨੇ ਕੀਤੀ ਵੱਡੀ ਕਾਰਵਾਈ
ਅਬੋਹਰ ਵਿਖੇ ਤਾਇਨਾਤ ਹਰਦੇਵ ਸਿੰਘ ਸਹਾਇਕ ਲਾਈਨਮੈਨ ਨੂੰ ਆਪਣੇ ’ਚ ਘਰ ਸਿੱਧੀ ਕੁੰਡੀ ਲਾ ਕੇ ਬਿਜਲੀ ਚੋਰੀ ਕਰਨ ਦੇ ਦੋਸ਼ ’ਚ ਮੁਅੱਤਲ ਕਰ ਦਿੱਤਾ ਹੈ।

ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਨੀਲ ਜਾਖੜ, ਸੌਂਪੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ
ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸੁਨੀਲ ਜਾਖੜ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਅੱਜ ਦਿੱਲੀ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਜਾਖੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਕੀਤੀ।

ਦੁਬਈ ਤੋਂ ਆਏ ਯਾਤਰੀ ਕੋਲੋਂ ਬਰਾਮਦ ਹੋਈਆਂ 2 ਕਰੋੜ ਦੀਆਂ ਸੋਨੇ ਦੀਆਂ 'ਇੱਟਾਂ'
ਕਸਟਮ ਕਮਿਸ਼ਨਰੇਟ ਵਿਭਾਗ ਲੁਧਿਆਣਾ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਲੱਗੀ, ਜਦੋਂ ਚੰਡੀਗੜ੍ਹ ਏਅਰਪੋਰਟ ਤੋਂ ਦੁਬਈ ਤੋਂ ਆਈਆਂ 4 ਸੋਨੇ ਦੀਆਂ ਇੱਟਾਂ ਅਤੇ 5 ਗੋਲਡ ਚੇਨਾਂ ਨੂੰ ਜ਼ਬਤ ਕਰ ਲਿਆ।

ਲੱਦਾਖ 'ਚ ਵਾਪਰਿਆ ਵੱਡਾ ਹਾਦਸਾ, 7 ਜਵਾਨ ਸ਼ਹੀਦ
ਲੱਦਾਖ 'ਚ ਸ਼ਓਕ ਨਦੀ ਕੋਲ ਸ਼ੁੱਕਰਵਾਰ ਨੂੰ ਇਕ ਵਾਹਨ ਦੇ ਸੜਕ ਤੋਂ ਫਿਸਲ ਕੇ ਖੱਡ 'ਚ ਡਿੱਗਣ ਨਾਲ 7 ਜਵਾਨਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ 26 ਫ਼ੌਜੀਆਂ ਦਾ ਇਕ ਦਲ ਪਰਤਾਪੁਰ ਟਰਾਂਜਿਟ ਕੈਂਪ ਤੋਂ ਲੇਹ ਜ਼ਿਲ੍ਹੇ ਦੇ ਤੁਰਤੁਕ 'ਚ ਜਾ ਰਿਹਾ ਸੀ।

PM ਮੋਦੀ ਨੇ ਕੀਤਾ ਡਰੋਨ ਮਹੋਤਸਵ ਦਾ ਉਦਘਾਟਨ, ਕਿਹਾ- ਭਾਰਤ 'ਚ ਗਲੋਬਲ ਡਰੋਨ ਹੱਬ ਬਣਨ ਦੀ ਸਮਰੱਥਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਦੇਸ਼ 'ਚ ਤਕਨਾਲੋਜੀ ਨੂੰ ਲੈ ਕੇ ਜੋ ਉਤਸ਼ਾਹ ਅਤੇ ਊਰਜਾ ਦਿਖਾਈ ਦਿੰਦੀ ਹੈ, ਉਸ ਤੋਂ ਸਪੱਸ਼ਟ ਹੈ ਕਿ ਭਾਰਤ 'ਚ ਗਲੋਬਲ ਡਰੋਨ ਹੱਬ ਬਣਨ ਦੀ ਸਮਰੱਥਾ ਹੈ।

ਦੇਸ਼ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਪਿਛਲੇ 24 ਘੰਟਿਆਂ 'ਚ 2700 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2,710 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾ ਦੀ ਗਿਣਤੀ ਵਧ ਕੇ 4,31,47,530 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 15,814 'ਤੇ ਪਹੁੰਚ ਗਈ ਹੈ।

ਆਮਦਨ ਤੋਂ ਵਧ ਜਾਇਦਾਦ ਦਾ ਮਾਮਲਾ, ਓਮ ਪ੍ਰਕਾਸ਼ ਚੌਟਾਲਾ ਨੂੰ ਹੋਈ 4 ਸਾਲ ਦੀ ਕੈਦ
ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਮਾਮਲਿਆਂ ਦੀ ਸੁਣਵਾਈ ਕਰ ਰਹੀ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭਾਰਤੀ ਰਾਸ਼ਟਰੀ ਲੋਕ ਦਲ ਦੇ ਨੇਤਾ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ੀ ਠਹਿਰਾਇਆ ਸ਼ੁੱਕਰਵਾਰ ਨੂੰ 4 ਸਾਲ ਕੈਦ ਦੀ ਸਜ਼ਾ ਅਤੇ 50 ਲੱਖ ਰੁਪਏ ਜੁਰਮਾਨਾ ਲਗਾਇਆ ਹੈ।

ਪਾਕਿ 'ਚ 179 ਰੁਪਏ ਨੂੰ ਪੁੱਜਾ ਪੈਟਰੋਲ, ਗੁੱਸੇ 'ਚ ਆਏ ਇਮਰਾਨ ਖਾਨ ਨੇ ਕੀਤੀ ਭਾਰਤ ਦੀ ਤਾਰੀਫ਼
ਭਾਰਤ ਦਾ ਨਾਮ ਲੈਂਦੇ ਹੋਏ, ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਸ਼ਾਹਬਾਜ਼ ਸ਼ਰੀਫ ਸਰਕਾਰ ਦੀ ਆਲੋਚਨਾ ਕੀਤੀ, ਕਿਉਂਕਿ ਸੰਘੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 30 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।


author

Mukesh

Content Editor

Related News