ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Thursday, Jun 02, 2022 - 09:31 PM (IST)

ਜਲੰਧਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪਿੰਡ ਮੂਸਾ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ 424 ਲੋਕਾਂ ਦੀ ਵਾਪਸ ਲਈ ਗਈ ਸੁਰੱਖਿਆ ਨੂੰ ਮੁੜ ਬਹਾਲ ਕੀਤਾ ਜਾਵੇਗਾ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਸਿੱਧੂ ਮੂਸੇਵਾਲਾ ਕਤਲ ਕਾਂਡ: ਭਲਕੇ ਪਰਿਵਾਰ ਨੂੰ ਮਿਲਣ ਜਾਣਗੇ CM ਮਾਨ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪਿੰਡ ਮੂਸਾ ਦਾ ਦੌਰਾ ਕਰਨਗੇ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ।

ਵੱਡੀ ਖ਼ਬਰ : ਪੰਜਾਬ ਦੇ 424 ਲੋਕਾਂ ਦੀ ਸੁਰੱਖਿਆ ਮੁੜ ਹੋਵੇਗੀ ਬਹਾਲ, ਹਾਈਕੋਰਟ 'ਚ ਹੋਈ ਸੁਣਵਾਈ
ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ 424 ਲੋਕਾਂ ਦੀ ਵਾਪਸ ਲਈ ਗਈ ਜਾਂ ਹਟਾਈ ਗਈ ਸੁਰੱਖਿਆ ਨੂੰ ਮੁੜ ਬਹਾਲ ਕੀਤਾ ਜਾਵੇਗਾ। ਇਸ ਮਾਮਲੇ ਸਬੰਧੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ।

ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ’ਚ ਹੋਏ ਅਹਿਮ ਖ਼ੁਲਾਸੇ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਤੋਂ ਅਹਿਮ ਖੁਲਾਸੇ ਹੋਏ ਹਨ। ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ’ਚ ਦੱਸਿਆ ਗਿਆ ਹੈ ਕਿ ਗੋਲੀਆਂ ਲੱਗਣ ਤੋਂ 15 ਮਿੰਟ ਬਾਅਦ ਹੀ ਉਨ੍ਹਾਂ ਦੀ ਹੋ ਗਈ ਸੀ।

CM ਮਾਨ ਵੱਲੋਂ PIMS 'ਚ ਵਿੱਤੀ ਸੰਕਟ ਦਾ ਕਾਰਨ ਬਣੇ ਘਪਲਿਆਂ ਤੇ ਖ਼ਾਮੀਆਂ ਦੀ ਜਾਂਚ ਦੇ ਹੁਕਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀ. ਆਈ. ਐੱਮ. ਐੱਸ) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖ਼ੁਰਦ-ਬੁਰਦ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਖ਼ਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ, ਜੋ ਇਸ ਸੰਸਥਾ ਲਈ ਵਿੱਤੀ ਸੰਕਟ ਦਾ ਕਾਰਨ ਬਣੇ।

ਪੰਥਕ ਜਥੇਬੰਦੀਆਂ ਨੇ ਸੰਗਰੂਰ ਜ਼ਿਮਨੀ ਚੋਣ ਲਈ ਰਾਜੋਆਣਾ ਦੀ ਭੈਣ ਨੂੰ ਸਾਂਝਾ ਉਮੀਦਵਾਰ ਐਲਾਨਿਆ
ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਣੇ ਮੋਰਚੇ ਨੇ ਪੰਥਕ ਸੋਚ ਰੱਖਣ ਵਾਲਿਆਂ ਦੀ ਮੰਗ ’ਤੇ ਸੰਗਰੂਰ ਜ਼ਿਮਨੀ ਚੋਣ ’ਚ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ’ਚ ਉਤਾਰਨ ਦਾ ਫ਼ੈਸਲਾ ਕੀਤਾ ਹੈ।

ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ ਨੇ ਲਈ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ, ਕਿਹਾ- ‘ਮੈਂ ਆਪਣੇ ਹੱਥਾਂ ਨਾਲ ਮਾਰਿਆ’
ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਗੱਲ ਦਾ ਖ਼ੁਲਾਸਾ ਖ਼ੁਦ ਨੂੰ ਸਚਿਨ ਬਿਸ਼ਨੋਈ ਕਹਿਣ ਵਾਲੇ ਸ਼ਖ਼ਸ ਨੇ ਖ਼ੁਦ ਨਿਊਜ਼ 18 ਨੂੰ ਫੋਨ ਕਰਕੇ ਕੀਤਾ ਹੈ।

ਸਿੱਧੂ ਮੂਸੇਵਾਲਾ ਕਤਲਕਾਂਡ: ਪਰਿਵਾਰ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕੇਂਦਰੀ ਏਜੰਸੀਆਂ ਤੋਂ ਜਾਂਚ ਦੀ ਕੀਤੀ ਮੰਗ
ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਉਨ੍ਹਾਂ ਦੇ ਮਾਤਾ-ਪਿਤਾ ਨੇ ਕੇਂਦਰੀ ਏਜੰਸੀਆਂ NIA ਜਾਂ CBI ਤੋਂ ਕਰਾਉਣ ਦੀ ਮੰਗ ਕੀਤੀ ਹੈ। ਇਸ ਸਬੰਧ ’ਚ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ।

ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਸੁਖਬੀਰ ਬਾਦਲ ਤੇ ਬੀਬੀ ਬਾਦਲ, ਵੰਡਾਇਆ ਪਰਿਵਾਰ ਨਾਲ ਦੁੱਖ਼
ਗੋਲ਼ੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਅੱਜ ਕਈ ਸਿਆਸੀ ਆਗੂ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਪਹੁੰਚ ਰਹੇ ਹਨ। ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਅਕਾਲੀ ਆਗੂ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਸਥਿਤ ਉਨ੍ਹਾਂ ਦੇ ਘਰ ਪੁੱਜੇ।

ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ, ਪਰਿਵਾਰ ਨਾਲ ਵੰਡਾਇਆ ਦੁੱਖ (ਤਸਵੀਰਾਂ)
ਆਮ ਆਦਮੀ ਪਾਰਟੀ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅੱਜ ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਘਰ ਪੁੱਜੇ।

ਮੂਸੇਵਾਲਾ ਕਤਲ ਮਾਮਲੇ 'ਚ 'ਲਾਰੈਂਸ ਬਿਸ਼ਨੋਈ' ਨੂੰ ਹਾਈਕੋਰਟ ਦਾ ਵੱਡਾ ਝਟਕਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਵੱਲੋਂ ਲਾਰੈਂਸ ਬਿਸ਼ਨੋਈ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।

CM ਮਾਨ ਵੱਲੋਂ PIMS 'ਚ ਵਿੱਤੀ ਸੰਕਟ ਦਾ ਕਾਰਨ ਬਣੇ ਘਪਲਿਆਂ ਤੇ ਖ਼ਾਮੀਆਂ ਦੀ ਜਾਂਚ ਦੇ ਹੁਕਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀ. ਆਈ. ਐੱਮ. ਐੱਸ) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖ਼ੁਰਦ-ਬੁਰਦ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਖ਼ਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ।

ਵੱਡਾ ਖ਼ੁਲਾਸਾ: ਮੂਸੇਵਾਲਾ ਕਤਲ ਕੇਸ ’ਚ ਮੁਜ਼ੱਫ਼ਰਨਗਰ ਦੇ ਸੁੰਦਰ ਨੇ ਮੁਹੱਈਆ ਕਰਵਾਈ ਸੀ ਰੂਸੀ ਰਾਈਫਲ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਇਕ ਤੋਂ ਬਾਅਦ ਇਕ ਨਵਾਂ ਖੁਲਾਸੇ ਹੋ ਰਹੇ ਹਨ। ਪੰਜਾਬ ਪੁਲਸ ਨੇ ਇਸ ਮਾਮਲੇ ’ਚ ਪਠਾਨਕੋਟ ਦੇ ਮਨਪ੍ਰੀਤ ਨੂੰ ਉਤਰਾਖੰਡ ਤੋਂ ਗ੍ਰਿਫ਼ਤਾਰ ਕੀਤਾ ਹੈ।

ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 3 ਦਿਨ ਹੜਤਾਲ 'ਤੇ ਜਾਣਗੇ ਮੁਲਾਜ਼ਮ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 8, 9 ਅਤੇ 10 ਜੂਨ ਨੂੰ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ, ਬਰਨਾਲਾ ਦੇ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਕੀਤਾ ਹਾਸਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਲਈ ਗਈ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਹ ਨਤੀਜਾ 98.25 ਫੀਸਦੀ ਰਿਹਾ ਹੈ।

ਜਲੰਧਰ ਵੈਸਟ ਤੋਂ ਵੱਡੀ ਖ਼ਬਰ, 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ
ਜਲੰਧਰ ਵੈਸਟ ਹਲਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਉਸ ਦੀ ਲਾਸ਼ ਬਸਤੀ ਦਾਨਿਸ਼ਮੰਦਾਂ ਵਿਖੇ ਇਕ ਕਮਰੇ ’ਚੋਂ ਮਿਲੀ ਹੈ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ ਆਈ ਹੈ। ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ ਬਾਬਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ ਆਈ ਹੈ।

ਭਾਜਪਾ 'ਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਨੇਤਾ ਹਾਰਦਿਕ ਪਟੇਲ
ਗੁਜਰਾਤ ’ਚ ਇਸ ਸਾਲ ਦੇ ਅਖੀਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਟੀਦਾਰ ਨੇਤਾ ਹਾਰਦਿਕ ਪਟੇਲ ਅੱਜ ਯਾਨੀ ਵੀਰਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ ਹਨ। ਗਾਂਧੀਨਗਰ 'ਚ ਭਾਜਪਾ ਹੈੱਡ ਕੁਆਰਟਰ 'ਚ ਉਨ੍ਹਾਂ ਨੂੰ ਪ੍ਰਦੇਸ਼ ਪ੍ਰਧਾਨ ਸੀ.ਆਰ. ਪਾਟਿਲ ਨੇ ਪਾਰਟੀ ਦੀ ਮੈਂਬਰਤਾ ਦਿਵਾਈ।

ਦੇਸ਼ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਬੀਤੇ 24 ਘੰਟਿਆਂ 'ਚ 3700 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3,712 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 4,31,64,544 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 19,509 'ਤੇ ਪਹੁੰਚ ਗਈ।

ਚੀਨ 'ਚ ਆਏ ਜ਼ਬਰਦਸਤ ਭੂਚਾਲ ਕਾਰਨ 13,000 ਤੋਂ ਵੱਧ ਲੋਕ ਹੋਏ ਪ੍ਰਭਾਵਿਤ
ਚੀਨ ਦੇ ਦੱਖਣੀ ਪੱਛਮੀ ਸੂਬੇ ਸਿਚੁਆਨ ਦੇ ਯਾਨ ਸ਼ਹਿਰ 'ਚ ਬੁੱਧਵਾਰ ਨੂੰ ਆਏ ਜ਼ਬਰਦਸਤ ਭੂਚਾਲ ਕਾਰਨ 13,000 ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਅਤੇ ਪੰਜ ਹਾਈਡ੍ਰੋਇਲੈਕਟ੍ਰਿਕ ਪਾਵਰ ਸਟੇਸ਼ਨ ਨੂੰ ਨੁਕਸਾਨ ਪਹੁੰਚਿਆ ਹੈ।


Mukesh

Content Editor

Related News