ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

06/29/2022 9:07:58 PM

ਜਲੰਧਰ : ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਤੋਂ ਦਿੱਲੀ ਏਅਰਪੋਰਟ ਨੂੰ ਚਲਾਈਆਂ ਗਈਆਂ ਬੱਸਾਂ ਨੂੰ ਲੈ ਕੇ ਰੌਲਾ-ਰੱਪਾ ਪੈ ਗਿਆ। ਉਥੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਪੰਜਾਬ ਪੁਲਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਪੰਜਾਬ ਵਿਧਾਨ ਸਭਾ 'ਚ ਦਿੱਲੀ ਏਅਰਪੋਰਟ ਜਾਂਦੀਆਂ ਬੱਸਾਂ 'ਤੇ ਪਿਆ ਰੌਲਾ, ਆਪਸ 'ਚ ਭਿੜੇ ਭੁੱਲਰ ਤੇ ਬਾਜਵਾ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਤੋਂ ਦਿੱਲੀ ਏਅਰਪੋਰਟ ਨੂੰ ਚਲਾਈਆਂ ਗਈਆਂ ਬੱਸਾਂ ਨੂੰ ਲੈ ਕੇ ਰੌਲਾ-ਰੱਪਾ ਪੈ ਗਿਆ।

ਹੁਣ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਡਾਕਟਰ, ਇੰਜੀਨੀਅਰ ਤੇ IAS
ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਵਾਲੰਟੀਅਰ ਅਧਿਆਪਕਾਂ ਵੱਜੋਂ ਸ਼ਹਿਰ ਦੇ ਲੋਕਾਂ ਤੋਂ ਅਰਜ਼ੀਆਂ ਮੰਗੀਆਂ ਹਨ। ਇਸ ਤਹਿਤ ਵੱਖ-ਵੱਖ ਖੇਤਰਾਂ ਦੇ ਲੋਕਾਂ ਤੋਂ 40 ਤੋਂ 45 ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੁਲਸ ਨੇ ਜੱਗੂ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੰਜਾਬ ਪੁਲਸ ਨੇ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਸੂਤਰਾਂ ਮੁਤਾਬਕ ਮੂਸੇਵਾਲਾ ਨੂੰ ਕਤਲ ਕਰਨ ਵਾਲਿਆਂ ਵਿਚ ਦੋ ਸ਼ਾਰਪ ਸ਼ੂਟਰ ਜੱਗੂ ਭਗਵਾਨਪੁਰੀਆ ਨੇ ਉਪਲੱਬਧ ਕਰਵਾਏ ਸਨ।

'ਸਿਮਰਨਜੀਤ ਸਿੰਘ ਮਾਨ' ਦੀ ਸਿਹਤ ਵਿਗੜੀ, ਰਾਜਿੰਦਰਾ ਹਸਪਤਾਲ ਕਰਵਾਇਆ ਗਿਆ ਦਾਖ਼ਲ
ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਸਿਹਤ ਵਿਗੜਨ ਕਾਰਨ ਬੀਤੀ ਰਾਤ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਿਮਰਨਜੀਤ ਸਿੰਘ ਮਾਨ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰਖੀਆਂ ’ਚ ਇੰਡੋ-ਕੈਨੇਡੀਅਨ ਗਿਰੋਹ
ਪੰਜਾਬ ’ਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇਸ ਦੀ ਜ਼ਿੰਮੇਵਾਰੀ ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਲੈਣ ਤੋਂ ਬਾਅਦ ਇੰਡੋ-ਕੈਨੇਡੀਅਨ ਗਿਰੋਹ ਇਕ ਵਾਰ ਫਿਰ ਸਵਾਲਾਂ ਦੇ ਘੇਰੇ ’ਚ ਹੈ।

ਸੰਗਰੂਰ ਹਾਰ ਦਾ ਅਸਰ : ਹੁਣ ਜਨਵਰੀ ਦੇ ਅਖ਼ੀਰ ਤੱਕ ਨਿਗਮ ਚੋਣਾਂ ਕਰਵਾ ਸਕਦੀ ਹੈ ‘ਆਪ’
ਆਮ ਆਦਮੀ ਪਾਰਟੀ ਦੀ ਟਿਕਟ ’ਤੇ ਨਗਰ ਨਿਗਮ ਚੋਣ ਲੜਨ ਦੇ ਸੁਫ਼ਨੇ ਦੇਖ ਰਹੇ ਆਗੂਆਂ ਨੂੰ ਹਾਲ ਦੀ ਘੜੀ ਜਨਵਰੀ ਤੱਕ ਉਡੀਕ ਕਰਨੀ ਪਵੇਗੀ ਕਿਉਂਕਿ ਸੰਗਰੂਰ ਜ਼ਿਮਨੀ ਚੋਣ ’ਚ ਮਿਲੀ ਹਾਰ ਤੋਂ ਬਾਅਦ ਪਾਰਟੀ ਹਾਲ ਦੀ ਘੜੀ ਨਿਗਮ ਚੋਣ ਕਰਵਾਉਣ ’ਚ ਕੁੱਝ ਮਹੀਨੇ ਦੀ ਦੇਰ ਕਰ ਸਕਦੀ ਹੈ।

ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਵਿਜੀਲੈਂਸ ਬਾਰਡਰ ਰੇਂਜ ਅਧੀਨ ਆਉਂਦੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਬਤੌਰ ਡਰੱਗ ਇੰਸਪੈਕਟਰ ਤਾਇਨਾਤ ਬਬਲੀਨ ਕੌਰ ਨੂੰ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਸਾਬਕਾ ਮੰਤਰੀ 'ਸੰਗਤ ਸਿੰਘ ਗਿਲਜੀਆਂ' ਨੂੰ ਹਾਈਕੋਰਟ ਤੋਂ ਝਟਕਾ, ਅਦਾਲਤ ਨੇ ਨਹੀਂ ਦਿੱਤੀ ਰਾਹਤ
ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਦਰਅਸਲ ਸੰਗਤ ਸਿੰਘ ਗਿਲਜੀਆਂ ਨੇ ਆਪਣੇ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਕਿਹਾ ਕਿ ਇਹ ਕੋਈ ਜ਼ਰੂਰੀ ਪਟੀਸ਼ਨ ਨਹੀਂ ਹੈ ਅਤੇ ਇਸ ਦੀ ਰੈਗੂਲਰ ਸੁਣਵਾਈ ਕੀਤੀ ਜਾ ਸਕਦੀ ਹੈ।

ਗੁਰਦੁਆਰਾ ਨਾਨਕਸਰ ਸਾਹਿਬ ਦੇ ਸਰੋਵਰ ’ਚ ਡੁੱਬਣ ਕਾਰਣ ਤਿੰਨ ਬੱਚਿਆਂ ਦੀ ਮੌਤ
ਹਲਕਾ ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਸ਼ੇਰ ਮੁਹੰਮਦ ਦੇ ਗੁਰਦੁਆਰਾ ਨਾਨਕ ਸਰ ਸਾਹਿਬ ’ਚ ਸਰੋਵਰ ’ਚ ਨਹਾਉਣ ਗਏ ਤਿੰਨ ਮਾਸੂਮ ਬੱਚਿਆਂ ਦੀ ਪਾਣੀ ’ਚ ਡੁੱਬਣ ਕਾਰਣ ਮੌਤ ਹੋ ਗਈ। ਮ੍ਰਿਤਕ ਬੱਚਿਆਂ ’ਚ 2 ਲੜਕੀਆਂ ਅਤੇ 1 ਲੜਕਾ ਸ਼ਾਮਲ ਸੀ।

‘ਬਿਲਬੋਰਡ ਕੈਨੇਡੀਅਨ ਹੌਟ 100’ ’ਚ ਸ਼ਾਮਲ ਹੋਇਆ ਸਿੱਧੂ ਮੂਸੇ ਵਾਲਾ ਦਾ ‘ਐੱਸ. ਵਾਈ. ਐੱਲ.’ ਗੀਤ
23 ਜੂਨ ਨੂੰ ਰਿਲੀਜ਼ ਹੋਇਆ ਸਿੱਧੂ ਮੂਸੇ ਵਾਲਾ ਦਾ ਗੀਤ ‘ਐੱਸ. ਵਾਈ. ਐੱਲ.’ ‘ਬਿਲਬੋਰਡ ਕੈਨੇਡੀਅਨ ਹੌਟ 100’ ਦੀ ਲਿਸਟ ’ਚ ਸ਼ਾਮਲ ਹੋ ਗਿਆ ਹੈ। ‘ਬਿਲਬੋਰਡ ਕੈਨੇਡੀਅਨ ਹੌਟ 100’ ’ਚ ਸਿੱਧੂ ਦਾ ‘ਐੱਸ. ਵਾਈ. ਐੱਲ.’ ਗੀਤ 81ਵੇਂ ਨੰਬਰ ’ਤੇ ਹੈ।

ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ
ਉੱਪ ਰਾਸ਼ਟਰਪਤੀ ਅਹੁਦੇ ਲਈ ਚੋਣਾਂ 6 ਅਗਸਤ ਨੂੰ ਪੈਣਗੀਆਂ। ਚੋਣ ਕਮਿਸ਼ਨ ਨੇ ਇਸ ਬਾਬਤ ਅੱਜ ਯਾਨੀ ਕਿ ਬੁੱਧਵਾਰ ਨੂੰ ਐਲਾਨ ਕੀਤਾ ਹੈ। ਦੱਸ ਦੇਈਏ ਕਿ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਉੱਤਰਾਧਿਕਾਰੀ ਦੀ ਚੋਣ ਲਈ ਨੋਟੀਫ਼ਿਕੇਸ਼ਨ 5 ਜੁਲਾਈ ਨੂੰ ਜਾਰੀ ਹੋਵੇਗੀ ਅਤੇ 19 ਜੁਲਾਈ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ।

ਮਾਣ ਵਾਲੀ ਗੱਲ, ਆਸਟ੍ਰੇਲੀਆ 'ਚ 'ਪੰਜਾਬੀ' ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ 5 ਭਾਸ਼ਾਵਾਂ 'ਚ ਹੋਈ ਸ਼ਾਮਲ
ਪੰਜਾਬੀ ਆਸਟਰੇਲੀਆ ਵਿੱਚ ਪੰਜਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਵਜੋਂ ਉਭਰੀ ਹੈ। ਆਸਟ੍ਰੇਲੀਆ ਵਿੱਚ ਪੰਜਾਬੀ ਬੋਲਣ ਵਾਲੇ ਭਾਰਤੀ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਸਮੂਹ ਹੈ ਅਤੇ ਪੰਜਾਬੀ ਹੁਣ ਘਰ ਵਿੱਚ ਪੰਜਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ।

ਯੂਕੇ 'ਚ ਮੰਕੀਪਾਕਸ ਦੇ ਕੇਸ 1,000 ਤੋਂ ਪਾਰ, ਵਿਸ਼ਵ 'ਚ ਹੁਣ ਕੁੱਲ 3,413 ਮਾਮਲੇ
ਬ੍ਰਿਟੇਨ ਦੀ ਸਿਹਤ ਸੁਰੱਖਿਆ ਏਜੰਸੀ (UKHSA) ਵੱਲੋਂ ਜਾਰੀ ਤਾਜ਼ਾ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਦੇਸ਼ ਵਿੱਚ ਮੰਕੀਪਾਕਸ ਦੇ ਪੁਸ਼ਟੀ ਕੀਤੇ ਮਾਮਲਿਆਂ ਦੀ ਗਿਣਤੀ 1,076 ਤੱਕ ਪਹੁੰਚ ਗਈ ਹੈ।ਯੂ.ਕੇ.ਐੱਚ.ਐੱਸ.ਏ. ਦੇ ਅਨੁਸਾਰ 26 ਜੂਨ, 2022 ਤੱਕ ਯੂਕੇ ਵਿੱਚ 1,076 ਲੈਬਾਰਟਰੀ ਪੁਸ਼ਟੀ ਕੀਤੇ ਕੇਸ ਸਨ।


Mukesh

Content Editor

Related News