ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

07/25/2022 8:51:26 PM

ਜਲੰਧਰ : ਅੱਜ ਪੰਜਾਬ ਸਰਕਾਰ ਨੇ ਸਖ਼ਤ ਐਕਸ਼ਨ ਲੈਂਦਿਆਂ ਪੁਲਸ ਵਿਭਾਗ ਦੇ 3 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਉਥੇ ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਿਆ ਵੱਡਾ ਕਦਮ, 3 ਪੁਲਸ ਮੁਲਾਜ਼ਮ ਕੀਤੇ ਮੁਅੱਤਲ
ਪੰਜਾਬ ਸਰਕਾਰ ਨੇ ਸਖ਼ਤ ਐਕਸ਼ਨ ਲੈਂਦਿਆਂ ਪੁਲਸ ਵਿਭਾਗ ਦੇ 3 ਮੁਲਾਜ਼ਮਾਂ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ
ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਸਾਫ ਆਖਿਆ ਹੈ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਤੂਫਾਨ ਤੇ ਮਨੀ ਰਈਆ ਨੇ ਪਾਈਆਂ ਫੇਸਬੁੱਕ ਪੋਸਟਾਂ
ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਸ਼ਾਮਲ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਦੇ ਐਨਕਾਊਂਟਰ ਤੋਂ ਬਾਅਦ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸ਼ਾਰਪ ਸ਼ੂਟਰ ਮਨਦੀਪ ਤੂਫਾਨ ਅਤੇ ਮਨੀ ਰਈਆ ਨੂੰ ਵੀ ਮੌਤ ਦਾ ਡਰ ਸਤਾਉਣ ਲੱਗਾ ਹੈ।

ਲਹਿੰਦੇ ਪੰਜਾਬ 'ਚ ਮੂਸੇਵਾਲਾ ਅਤੇ ਸੁਰਜੀਤ ਪਾਤਰ ਸਮੇਤ ਤਿੰਨ ਸ਼ਖ਼ਸੀਅਤਾਂ ਨੂੰ ਮਿਲਿਆ ਵੱਡਾ 'ਸਨਮਾਨ'
ਪਾਕਿਸਤਾਨ ਵਿੱਚ ਪੰਜਾਬੀ ਭਾਸ਼ਾ ਲਈ ਕੰਮ ਕਰਨ ਵਾਲੀ ਸੰਸਥਾ ਪੰਜਾਬ ਸੰਗਤ ਪਾਕਿਸਤਾਨ ਨੇ ਤਿੰਨ ਪੰਜਾਬੀ ਪ੍ਰਚਾਰਕ ਕਲਾਕਾਰਾਂ ਨੂੰ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਬਾਅਦ ਜਥੇਬੰਦੀ ਨੇ ਇਸ ਐਵਾਰਡ ਨਾਲ ਗੈਂਗਸਟਰ ਹਮਲੇ ਵਿੱਚ ਮਾਰੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਪੰਜਾਬੀ ਕਵੀ ਸੁਰਜੀਤ ਪਾਤਰ ਅਤੇ ਲੇਖਕ ਜਿੰਦਰ ਨੂੰ ਸਨਮਾਨਿਤ ਕੀਤਾ ਹੈ।

ਪੰਜਾਬ 'ਚ ਇਸ ਤਾਰੀਖ਼ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੁੜ ਆਪਣੇ ਰੰਗ 'ਚ ਮੁੜੇਗਾ ਮਾਨਸੂਨ
ਪੰਜਾਬ ’ਚ ਇਸ ਸਮੇਂ ਮਾਨਸੂਨ ਕਮਜ਼ੋਰ ਪਿਆ ਹੈ। ਲੁਧਿਆਣਾ ’ਚ 2 ਮਿਲੀਮੀਟਰ ਮੀਂਹ ਸਮੇਤ ਇਕ ਦੋ ਸ਼ਹਿਰਾਂ ’ਚ ਮੀਂਹ ਪੈਣ ਹੋਣ ਦੀ ਖ਼ਬਰ ਹੈ। ਮੰਗਲਵਾਰ ਤੋਂ ਇਕ ਵਾਰ ਫਿਰ ਤੋਂ ਮਾਨਸੂਨ ਆਪਣੇ ਰੰਗ ’ਚ ਮੁੜ ਸਕਦਾ ਹੈ।

ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ
ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਨੇ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ 'ਤੇ 13 ਸਤੰਬਰ ਤੱਕ ਰੋਕ ਲਾ ਦਿੱਤੀ ਹੈ।

ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਚੁਰਾਹ ਨੇੜੇ ਇਕ ਬਲੈਰੋ ਗੱਡੀ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 2 ਲੋਕ ਜਖ਼ਮੀ ਹੋ ਗਏ।

ਦੇਸ਼ ਦੀ ਪਹਿਲੀ ਆਦਿਵਾਸੀ ਰਾਸ਼ਟਰਪਤੀ ਬਣੀ ਦ੍ਰੌਪਦੀ ਮੁਰਮੂ, 15ਵੀਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
ਦ੍ਰੌਪਦੀ ਮੁਰਮੂ ਨੇ 25 ਜੁਲਾਈ ਯਾਨੀ ਕਿ ਅੱਜ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਸੰਸਦ ਦੇ ਕੇਂਦਰੀ ਹਾਲ ’ਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ. ਵੀ. ਰਮਨਾ ਨੇ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਾਈ।

ਉੱਤਰ ਪ੍ਰਦੇਸ਼ : 2 ਬੱਸਾਂ ਦੀ ਟੱਕਰ 'ਚ 8 ਯਾਤਰੀਆਂ ਦੀ ਮੌਤ, 20 ਜ਼ਖ਼ਮੀ
ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਦੇ ਹੈਦਰਗੜ੍ਹ ਖੇਤਰ 'ਚ ਪੂਰਵਾਂਚਲ ਐਕਸਪ੍ਰੈੱਸਵੇਅ 'ਤੇ ਸੋਮਵਾਰ ਸਵੇਰੇ ਸੜਕ ਕਿਨਾਰੇ ਖੜ੍ਹੀ ਇਕ ਇਕ ਡਬਲ ਡੈਕਰ ਬੱਸ ਨੂੰ ਇਕ ਹੋਰ ਤੇਜ਼ ਰਫਤਾਰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਘੱਟੋ-ਘੱਟ 8 ਯਾਤਰੀਆਂ ਦੀ ਮੌਤ ਹੋ ਗਈ।

ਕੈਨੇਡਾ 'ਚ ਹੋਈ ਗੈਂਗਵਾਰ, ਗੈਂਗਸਟਰ ਮਨਿੰਦਰ ਸਮੇਤ ਦੋ ਪੰਜਾਬੀਆਂ ਦੀ ਮੌਤ (ਵੀਡੀਓ)
ਕੈਨੇਡਾ ਵਿਚ ਗੈਂਗਵਾਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੌਰਾਨ ਦੋ ਪੰਜਾਬੀ ਮਾਰੇ ਗਏ ਹਨ, ਜਿਹਨਾਂ ਵਿਚੋਂ ਇਕ ਪੰਜਾਬੀ ਗੈਂਗਸਟਰ ਦੱਸਿਆ ਗਿਆ ਹੈ। ਇਸ ਦੌਰਾਨ ਪੰਜਾਬੀ ਗੈਂਗਸਟਰ ਬ੍ਰਦਰਸ ਕੀਪਰਜ਼ ਗੈਂਗ ਦੇ ਮਨਿੰਦਰ ਧਾਲੀਵਾਲ (29) ਦੀ ਮੌਤ ਹੋ ਗਈ।

766 ਅਰਬ ਰੁਪਏ ਖਰਚ ਕਰ ਕੇ ਸਾਊਦੀ ਬਣਾ ਰਿਹਾ ਅੱਠਵਾਂ ਅਜੂਬਾ, ਜਾਣੋ 'ਮਿਰਰ ਲਾਈਨ' ਬਾਰੇ
ਸਾਊਦੀ ਅਰਬ ਕਰੋੜਾਂ ਡਾਲਰ (766 ਅਰਬ ਰੁਪਏ) ਦੀ ਲਾਗਤ ਨਾਲ 'ਸਾਈਡਵੇਅ ਸਕਾਈਸਕ੍ਰੈਪਰ' ਬਣਾਉਣ ਦੀ ਯੋਜਨਾ ਬਣਾ ਰਿਹਾ ਹੈ। ਇਹ ਇਮਾਰਤ ਲਗਭਗ 120 ਕਿਲੋਮੀਟਰ ਲੰਬੀ ਹੋਵੇਗੀ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਿੱਚ 50 ਲੱਖ ਲੋਕ ਰਹਿਣਗੇ।

ਅਮਰੀਕਾ ਦੇ ਮਿਆਮੀ ਜਾ ਰਹੀ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ
ਬਹਾਮਾਸ ਨੇੜੇ ਐਤਵਾਰ ਤੜਕੇ ਹੈਤੀ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ, ਜਿਸ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰਾਂ ਨੂੰ ਬਚਾ ਲਿਆ ਗਿਆ। ਕਿਸ਼ਤੀ ਨਿਊ ਪ੍ਰੋਵਿਡੈਂਸ ਤੋਂ ਤਕਰੀਬਨ ਸੱਤ ਮੀਲ ਦੂਰ ਪਲਟ ਗਈ।


Mukesh

Content Editor

Related News