ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

11/15/2022 7:49:37 PM

ਜਲੰਧਰ : ਅੱਜ ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਲਾਵਾਰਸ ਬੈਗ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ ਤਾਂ ਉਥੇ ਲੁਧਿਆਣਆ 'ਚ ਹੌਜ਼ਰੀ ਵੇਸਟ ਦੇ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਮਿਲਿਆ ਲਾਵਾਰਸ ਬੈਗ, ਜਦੋਂ ਖੋਲ੍ਹ ਕੇ ਦੇਖਿਆ ਤਾਂ ਉੱਡੇ ਹੋਸ਼
ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਉਸ ਸਮੇਂ ਸਾਰਿਆਂ ਦੇ ਹੋਸ਼ ਉੱਡ ਗਏ ਜਦੋਂ ਸਟੇਸ਼ਨ ਦੇ ਬਾਹਰ ਇਕ ਲਾਲ ਰੰਗ ਦਾ ਬੈਗ ਲਾਵਾਰਸ ਹਾਲਤ ਵਿਚ ਪਿਆ ਮਿਲਿਆ। ਇਸ ਦੌਰਾਨ ਰੇਲਵੇ ਪੁਲਸ ਅਧਿਕਾਰੀਆਂ ਨੇ ਉਕਤ ਬੈਗ ਨੂੰ ਜਦੋਂ ਖੋਲ੍ਹ ਕੇ ਦੇਖਿਆ ਤਾਂ ਉਸ ਵਿਚ ਇਕ ਨੌਜਵਾਨ ਦੀ ਲਾਸ਼ ਪਈ ਦੇਖ ਕੇ ਸਾਰਿਆਂ ਦੇ ਪੈਰਾਂ ਹੋਠੋਂ ਜ਼ਮੀਨ ਖਿਸਕ ਗਈ।

ਲੁਧਿਆਣਾ 'ਚ ਗੋਦਾਮ ਨੂੰ ਲੱਗੀ ਭਿਆਨਕ ਅੱਗ, ਇਲਾਕੇ 'ਚ ਮਚੀ ਹਫੜਾ-ਦਫੜੀ
ਸਥਾਨਕ ਟਿੱਬਾ ਰੋਡ ਸਥਿਤ ਮਾਇਆ ਨਗਰ ਇਲਾਕੇ 'ਚ ਹੌਜਰੀ ਵੇਸਟ ਦੇ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਗੋਦਾਮ ਦੇ ਨਾਲ ਲੱਗਦਾ ਘਰ ਵੀ ਆਪਣੀ ਲਪੇਟ 'ਚ ਲੈ ਲਿਆ।

ਲੁਧਿਆਣਾ 'ਚ ਪੁਲਸ ਵੱਲੋਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਟਿਕਾਣਿਆਂ 'ਤੇ ਵੱਡੀ ਛਾਪੇਮਾਰੀ (ਤਸਵੀਰਾਂ)
ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸੂਬੇ ਭਰ 'ਚ ਪੰਜਾਬ ਪੁਲਸ ਵੱਲੋਂ ਸਪੈਸ਼ਲ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੁਧਿਆਣਾ ਦੇ ਨਵੇਂ ਨਿਯੁਕਤ ਪੁਲਸ ਕਮਿਸ਼ਨਰ ਮਨਦੀਪ ਸੰਧੂ ਨੇ ਕਾਰਜਭਾਰ ਸੰਭਾਲਦੇ ਹੋਏ ਪਹਿਲੇ ਹੀ ਦਿਨ ਵੱਡੀ ਕਾਰਵਾਈ ਕੀਤੀ ਹੈ।

ਸੁਧੀਰ ਸੂਰੀ ਕਤਲ ਕਾਂਡ : ਮੁਲਜ਼ਮ ਸੰਦੀਪ ਸੰਨੀ ਨੂੰ ਅਦਾਲਤ ’ਚ ਕੀਤਾ ਪੇਸ਼, 2 ਦਿਨ ਦਾ ਮਿਲਿਆ ਰਿਮਾਂਡ
ਸੁਧੀਰ ਸੂਰੀ ਕਤਲ ਕੇਸ ’ਚ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਮੁਲਜ਼ਮ ਸੰਦੀਪ ਦੇ ਰਿਮਾਂਡ ’ਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ।

ਖਿਡਾਰੀਆਂ ਨੂੰ ਮਾਨ ਸਰਕਾਰ ਦਾ ਤੋਹਫ਼ਾ, ਖ਼ਤਮ ਕੀਤੀ ਗਈ ਇਹ ਸ਼ਰਤ
ਪੰਜਾਬ ਦੀ ਮਾਨ ਸਰਕਾਰ ਨੇ ਖਿਡਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵੱਲੋਂ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ 'ਤੇ ਹੀ ਤੈਅ ਕੀਤੀ ਜਾਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਲਾਨ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਲਿਆ ਇਹ ਫ਼ੈਸਲਾ
ਅਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਵਲੋਂ ਦਿਖਾਏ ਰਸਤੇ ’ਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ’ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। 

ਆਮਿਰ ਖ਼ਾਨ ਨੇ ਕੁਝ ਸਾਲਾਂ ਲਈ ਅਦਾਕਾਰੀ ਤੋਂ ਬ੍ਰੇਕ ਲੈਣ ਦਾ ਕੀਤਾ ਫ਼ੈਸਲਾ, ਬਿਆਨ ਕੀਤੀ ਇਹ ਵਜ੍ਹਾ
ਆਮਿਰ ਖ਼ਾਨ ਨੂੰ ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਕਿਹਾ ਜਾਂਦਾ ਹੈ। ਆਮਿਰ ਦੀ ਹਰ ਫ਼ਿਲਮ ਦੀ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਉਡੀਕ ਰਹਿੰਦੀ ਹੈ। 2018 ਤੋਂ ਬਾਅਦ ਇਸ ਸਾਲ ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਰਿਲੀਜ਼ ਹੋਈ, ਜਿਸ ਨੂੰ ਦਰਸ਼ਕਾਂ ਵਲੋਂ ਪਸੰਦ ਨਹੀਂ ਕੀਤਾ ਗਿਆ।

200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ, ਕੋਰਟ ਨੇ ਦਿੱਤੀ ਜ਼ਮਾਨਤ
ਮਨੀ ਲਾਂਡਰਿੰਗ ਮਾਮਲੇ ’ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਪਟਿਆਲਾ ਹਾਊਸ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਸ ਨੂੰ ਕੋਰਟ ਨੇ ਮੰਗਲਵਾਰ ਯਾਨੀ ਅੱਜ 2 ਲੱਖ ਰੁਪਏ ਦੇ ਨਿੱਜੀ ਮੁਚਲਕੇ ’ਤੇ ਜ਼ਮਾਨਤ ਦੇ ਦਿੱਤੀ ਹੈ।

ਸ਼ਰਧਾ-ਆਫਤਾਬ ਦੇ ਪਿਆਰ ਦੀ ਡਰਾਉਣੀ ਕਹਾਣੀ, ਕਤਲ ਮਗਰੋਂ ਕਈ ਦਿਨ ਪ੍ਰੇਮੀ ਕਰਦਾ ਰਿਹਾ ਇਹ ਕੰਮ
ਦਿੱਲੀ ਦੇ ਮਹਰੌਲੀ ’ਚ ਦਿਲ ਦਹਿਲਾ ਦੇਣ ਵਾਲੇ ਸ਼ਰਧਾ ਕਤਲ ਨੂੰ ਲੈ ਕੇ ਪੂਰਾ ਦੇਸ਼ ਸੁੰਨ ਹੈ। ਹਰ ਪਾਸੇ ਇਸ ਕਤਲ ਕੇਸ ਦੀ ਚਰਚਾ ਹੋ ਰਹੀ ਹੈ। ਸ਼ਰਧਾ ਨਾਲ ਲਿਵ-ਇਨ-ਰਿਲੇਸ਼ਨ ’ਚ ਰਹਿਣ ਵਾਲੇ ਪ੍ਰੇਮੀ ਆਫਤਾਬ ਅਮੀਨ ਪੂਨਾਵਾਲਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

PM ਮੋਦੀ ਨੇ ਬਾਲੀ 'ਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਿਤ, ਕਿਹਾ-ਪਹਿਲੇ ਅਤੇ ਅੱਜ ਦੇ ਭਾਰਤ 'ਚ ਬਹੁਤ ਵੱਡਾ ਫਰਕ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੰਡੋਨੇਸ਼ੀਆ ਦੇ ਬਾਲੀ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਬਾਲੀ ਆ ਕੇ ਇਕ ਵੱਖਰਾ ਅਹਿਸਾਸ ਹੁੰਦਾ ਹੈ। ਮੋਦੀ ਨੇ ਕਿਹਾ ਕਿ ਬਾਲੀ ਆਉਣ ਤੋਂ ਬਾਅਦ ਹਰ ਭਾਰਤੀ ਦਾ ਵੱਖਰਾ ਅਹਿਸਾਸ ਹੁੰਦਾ ਹੈ ਅਤੇ ਮੈਂ ਵੀ ਉਹੀ ਭਾਵਨਾ ਮਹਿਸੂਸ ਕਰ ਰਿਹਾ ਹਾਂ।


Mukesh

Content Editor

Related News