ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

04/22/2022 8:57:18 PM

ਜਲੰਧਰ : ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਂਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਹਲਕਿਆਂ 'ਚ ਕਾਫ਼ੀ ਫੇਰਬਦਲ ਕੀਤਾ ਹੈ, ਇਸ ਤਹਿਤ ਪੰਜਾਬ ਸਰਕਾਰ ਨੇ ਅੱਜ 4 ਅਧਿਕਾਰੀਆਂ ਦੇ ਤਬਾਦਲੇ ਕੀਤੇ। ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ ਫਿਰ ਆਨਲਾਈਨ ਪੜ੍ਹਾਈ ਦੇ ਸੰਕੇਤ ਦਿੱਤੇ ਹਨ। ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਪੰਜਾਬ ਸਰਕਾਰ ਨੇ IAS ਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਂਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਹਲਕਿਆਂ 'ਚ ਕਾਫ਼ੀ ਫੇਰਬਦਲ ਕੀਤਾ ਹੈ, ਇਸ ਤਹਿਤ ਪੰਜਾਬ ਸਰਕਾਰ ਨੇ ਅੱਜ 4 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਕੋਵਿਡ ਦੇ ਵੱਧਦੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਚੌਕਸ, ਫਿਰ ਆਨਲਾਈਨ ਹੋ ਸਕਦੀ ਹੈ ਪੜ੍ਹਾਈ
ਸ਼ਹਿਰ 'ਚ ਵੱਧਦੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਚੰਡੀਗੜ੍ਹ ਪ੍ਰਸ਼ਾਸਨ ਛੇਤੀ ਹੀ 12 ਤੋਂ 18 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਦਾ ਟੀਚਾ ਪੂਰਾ ਕਰਨ ਦੀ ਯੋਜਨਾ ਬਣਾ ਰਹੇ ਹਨ ਕਿ ਜੇਕਰ ਕੋਵਿਡ ਦੀ ਸੰਭਾਵਿਤ ਚੌਥੀ ਲਹਿਰ ਆਉਂਦੀ ਹੈ ਤਾਂ ਬੱਚਿਆਂ ’ਤੇ ਇਸ ਦਾ ਅਸਰ ਨਾ ਪਵੇ।

ਚਰਨਜੀਤ ਚੰਨੀ ਨੇ ਲਈ ਹਾਰ ਦੀ ਜ਼ਿੰਮੇਵਾਰੀ, ਨਵਜੋਤ ਸਿੱਧੂ ’ਤੇ ਆਖੀ ਇਹ ਗੱਲ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਦੀ ਜ਼ਿੰਮੇਵਾਰੀ ਲਈ ਹੈ। ਚੰਨੀ ਨੇ ਆਖਿਆ ਹੈ ਕਿ ਉਹ ਮੁੱਖ ਮੰਤਰੀ ਸਨ ਅਤੇ ਅਖੀਰ ਵਿਚ ਵੀ ਕਾਂਗਰਸ ਨੇ ਉਨ੍ਹਾਂ ਨੂੰ ਹੀ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ, ਲਿਹਾਜ਼ਾ ਉਹ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ।

'ਰਾਜਾ ਵੜਿੰਗ' ਨੇ ਸਾਂਭਿਆ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ, ਬੋਲੇ-'ਪਾਰਟੀ ਲਈ ਆਖ਼ਰੀ ਦਮ ਤੱਕ ਲੜਾਂਗੇ'
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤਾਜਪੋਸ਼ੀ ਸਮਾਰੋਹ ਪੰਜਾਬ ਕਾਂਗਰਸ ਭਵਨ ਵਿਖੇ ਜਾਰੀ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲਣਗੇ।

ਚੰਡੀਗੜ੍ਹ PGI ਨੇ ਹਾਸਲ ਕੀਤੀ ਨਵੀਂ ਕਾਮਯਾਬੀ, ਬਿਨਾਂ ਹਾਰਟ ਸਰਜਰੀ ਦੇ ਦਿਲ 'ਚ ਵਾਲਵ ਪਾ ਕੰਟਰੋਲ ਕੀਤੀ ਲੀਕੇਜ
ਪੀ. ਜੀ. ਆਈ. ਐਡਵਾਂਸ ਕਾਰਡੀਓਲਾਜੀ ਡਿਪਾਰਟਮੈਂਟ ਨੇ ਆਪਣਾ 7ਵਾਂ ਹਾਰਟ ਟਰਾਂਸਪਲਾਂਟ ਕਰਨ ਤੋਂ ਬਾਅਦ ਫਿਰ ਨਵੀਂ ਕਾਮਯਾਬੀ ਹਾਸਲ ਕੀਤੀ ਹੈ। ਪੀ. ਜੀ. ਆਈ. ਕਾਰਡੀਓਲਾਜਿਸਟ ਨੇ ਇਕ ਮਰੀਜ਼ ਦੀ ਬਿਨਾਂ ਹਾਰਟ ਸਰਜਰੀ ਦੇ ਹੀ ਪਰਕਿਊਟੇਨੀਅਸ ਅਪ੍ਰੋਚ (ਤਕਨੀਕ ਦਾ ਨਾਂ) ਨਾਲ ਹਾਰਟ ਵਾਲਵ ਦੀ ਲੀਕੇਜ ਕੰਟਰੋਲ ਕਰ ਦਿੱਤੀ।

5 ਤੋਂ 12 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ
ਭਾਰਤ ’ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਵਿਚਾਲੇ ਇਕ ਰਾਹਤ ਦੀ ਖਬਰ ਆਈ ਹੈ। ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (ਡੀ. ਸੀ. ਜੀ. ਆਈ.) ਦੇ ਡਰੱਗਜ਼ ਰੈਗੁਲੇਟ ਦੇ ਮਾਹਰ ਪੈਨਲ ਨੇ 5 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਲਾਜੀਕਲ ਈ ਦੇ ਕੋਵਿਡ-19 ਵੈਕਸੀਨ ਕੋਰਬੇਵੈਕਸ ਲਈ ਐਮਰਜੈਂਸੀ ਵਰਤੋਂ ਦੀ ਸਿਫਾਰਿਸ਼ ਕੀਤੀ ਹੈ।

ਧਾਰਾ 370 ਹਟਣ ਤੋਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ਜਾਣਗੇ PM ਮੋਦੀ, ਹਾਈ ਅਲਰਟ ’ਤੇ ਏਜੰਸੀਆਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 24 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਦੌਰੇ ਤੋਂ ਪਹਿਲਾਂ ਜੰਮੂ ਖੇਤਰ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਵਿਚਕਾਰ ਉਨ੍ਹਾਂ ਦੇ ਦੌਰੇ ਤੋਂ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਜੰਮੂ ਦੇ ਸੁੰਜੁਵਾਨ ਇਲਾਕੇ ’ਚ ਸਵੇਰੇ 6 ਘੰਟਿਆਂ ਤਕ ਚੱਲੀ ਮੁਕਾਬਲੇਬਾਜ਼ੀ ’ਚ ਦੋ ਅੱਤਵਾਦੀ ਮਾਰੇ ਗਏ ਅਤੇ CIFS ਦਾ ਇਕ ਜਵਾਨ ਸ਼ਹੀਦ ਹੋ ਗਿਆ।

ਲਾਲੂ ਯਾਦਵ ਨੂੰ ਮਿਲੀ ਵੱਡੀ ਰਾਹਤ, ਝਾਰਖੰਡ ਹਾਈ ਕੋਰਟ ਨੇ ਦਿੱਤੀ ਜ਼ਮਾਨਤ
ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਨੂੰ ਵੱਡੀ ਰਾਹਤ ਮਿਲੀ ਹੈ। ਬੀਮਾਰੀਆਂ ਅਤੇ ਸਜ਼ਾ ਇਕੱਠੀ ਝੱਲ ਰਹੇ ਲਾਲੂ ਨੂੰ ਇਹ ਰਾਹਤ ਝਾਰਖੰਡ ਹਾਈ ਕੋਰਟ ਤੋਂ ਮਿਲੀ ਹੈ। ਝਾਰਖੰਡ ਹਾਈ ਕੋਰਟ ਨੇ ਡੋਰੰਡਾ ਖਜ਼ਾਨਾ ਮਾਮਲੇ 'ਚ ਸਜ਼ਾ ਕੱਟ ਰਹੇ ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਨੂੰ ਜ਼ਮਾਨਤ ਦੇ ਦਿੱਤੀ ਹੈ।

ਅਮਰੀਕਾ ਦਾ ਹਾਈ ਪਾਵਰ ਵਫ਼ਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਇਆ ਨਤਮਸਤਕ
ਅਮਰੀਕਾ ਦਾ 18 ਮੈਂਬਰੀ ਹਾਈ ਪਾਵਰ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਾ ਹੈ। ਸਭ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਇਸ ਵਫਦ ਦਾ ਸਵਾਗਤ ਕਰਨ ਲਈ ਏਅਰਪੋਰਟ ’ਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਵਿਧਾਇਕਾ ਸ੍ਰੀਮਤੀ ਬਲਜਿੰਦਰ ਕੌਰ ਮੌਜੂਦ ਸਨ।

ਬੋਰਿਸ ਜਾਨਸਨ ਨਾਲ PM ਮੋਦੀ ਨੇ ਕੀਤੀ ਬੈਠਕ, ਰੱਖਿਆ-ਵਪਾਰ ਸਮੇਤ ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤ ਦੌਰੇ ’ਤੇ ਆਏ ਆਪਣੇ ਬ੍ਰਿਟਿਸ਼ ਸਮਅਹੁਦਾ ਬੋਰਿਸ ਜਾਨਸਨ ਨਾਲ ਰੱਖਿਆ, ਵਪਾਰ ਅਤੇ ਸਾਫ ਊਰਜਾ ਦੇ ਖੇਤਰ ’ਚ ਆਪਸੀ ਸਹਿਯੋਗ ਨੂੰ ਹੋਰ ਵਿਸਤਾਰ ਦੇਣ ਲਈ ਚਰਚਾ ਕੀਤੀ।


Anuradha

Content Editor

Related News