ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Tuesday, May 10, 2022 - 09:54 PM (IST)

ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਸਿੱਖਿਆ ਢਾਂਚੇ 'ਚ ਸੁਧਾਰ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਾਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦਿਵਾਈ ਜਾਵੇਗਾ। ਉਥੇ ਹੀ ਮੁੱਖ ਮੰਤਰੀ ਨੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਬਾਰੇ ਕਿਹਾ ਕਿ ਇਸ ਹਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਪੰਜਾਬ 'ਚ ਸਿੱਖਿਆ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦੁਆਵੇਗੀ ਸਰਕਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਕੂਲ ਮੁਖੀਆਂ ਤੇ ਸਿੱਖਿਆ ਅਧਿਕਾਰੀਆਂ ਤੋਂ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਸੁਧਾਰਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਚਰਚਾ ਕੀਤੀ ਗਈ।

ਮੋਹਾਲੀ ਬਲਾਸਟ ਮਾਮਲੇ ’ਚ ਵੱਡੀ ਖ਼ਬਰ, 12 ਵਿਅਕਤੀਆਂ ਨੂੰ ਲਿਆ ਗਿਆ ਹਿਰਾਸਤ ’ਚ
ਮੋਹਾਲੀ ਦੇ ਸੈਕਟਰ 77 ਸਥਿਤ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਰਾਕੇਟ ਸੰਚਾਲਿਤ ਗ੍ਰਨੇਡ ਹਮਲੇ ਤੋਂ ਬਾਅਦ ਜ਼ਿਲ੍ਹਾ ਪੁਲਸ ਨੇ ਇਸ ਸਬੰਧ ’ਚ ਲਗਭਗ 12 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਕੇਸ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ
ਡਰੱਗਜ਼ ਮਾਮਲੇ 'ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਦਾ ਕੇਸ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ।

ਮੋਹਾਲੀ ਬਲਾਸਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਕੀਤਾ ਇਹ ਖ਼ੁਲਾਸਾ
ਪੰਜਾਬ ਪੁਲਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਇਸ ਹਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਇੰਟਲੀਜੈਂਸ ਵਿੰਗ ਅਤੇ ਪੁਲਸ ਦੇ ਅਫਸਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ।

ਮੋਹਾਲੀ ਧਮਾਕਾ ਮਾਮਲੇ 'ਚ ਮੁੱਖ ਮੰਤਰੀ ਦਾ ਟਵੀਟ, 'ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ
ਮੋਹਾਲੀ ਵਿਖੇ ਬੀਤੀ ਰਾਤ ਇੰਟੈਲੀਜੈਂਸ ਵਿੰਗ ਦੇ ਦਫ਼ਤਰ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਭਗਵੰਤ ਮਾਨ ਨੇ ਲਿਖਿਆ ਹੈ ਕਿ ਮੋਹਾਲੀ 'ਚ ਹੋਏ ਧਮਾਕੇ ਦੀ ਜਾਂਚ ਪੰਜਾਬ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

ਪੰਜਾਬ ਵਜ਼ਾਰਤ ਦੀ ਅਹਿਮ ਬੈਠਕ 18 ਮਈ ਨੂੰ, ਮੁੱਖ ਮੁੱਦਿਆਂ 'ਤੇ ਹੋਵੇਗਾ ਵਿਚਾਰ-ਵਟਾਂਦਰਾ
ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 18 ਮਈ ਦਿਨ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 18 ਮਈ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ 'ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਪ੍ਰਤਾਪ ਬਾਜਵਾ ਨੇ ਕੇਜਰੀਵਾਲ ਦੀ ਵੀਡੀਓ ਸਾਂਝੀ ਕਰ ਪੰਜਾਬ ਦੇ ਮੁੱਖ ਮੰਤਰੀ 'ਤੇ ਚੁੱਕੇ ਸਵਾਲ
ਕਾਦੀਆਂ ਤੋਂ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ 'ਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ 'ਤੇ ਪੰਜਾਬ ਸਰਕਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ।

ਮੋਹਾਲੀ ਧਮਾਕੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਚਿਤਾਵਨੀ, ਸੂਬਾ ਸਰਕਾਰ ਨੂੰ ਕੀਤੀ ਅਪੀਲ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਹਰਾਇਆ ਕਿ ਪੰਜਾਬ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਖ਼ਿਲਾਫ਼ ਹੋਣ ਵਾਲੀਆਂ ਦੁਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ ਹੈ ਅਤੇ ਇਸ ਖ਼ਤਰੇ ਨੂੰ ਨੱਥ ਪਾਉਣ ਲਈ ਇਕਜੁੱਟਤਾ, ਤਾਲਮੇਲ ਅਤੇ ਮਜ਼ਬੂਤ ਯਤਨ ਕਰਨ ਦੀ ਲੋੜ ਹੈ।

ਤੇਜਿੰਦਰ ਬੱਗਾ ਨੂੰ ਹਾਈ ਕੋਰਟ ਤੋਂ ਰਾਹਤ, 5 ਜੁਲਾਈ ਤੱਕ ਗ੍ਰਿਫਤਾਰੀ ’ਤੇ ਲਾਈ ਰੋਕ
ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੱਗਾ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਾ ਦਿੱਤੀ ਹੈ। ਹਾਈ ਕੋਰਟ ਹੁਣ ਗਰਮੀਆਂ ਦੀਆਂ ਛੁੱਟੀਆਂ ਮਗਰੋਂ ਮਾਮਲੇ ’ਤੇ ਸੁਣਵਾਈ ਕਰੇਗਾ।

ਦੇਸ਼ ’ਚ ਕੋਰੋਨਾ ਨੂੰ ਲੈ ਕੇ ਰਾਹਤ ਦੀ ਖ਼ਬਰ: ਪਿਛਲੇ 24 ਘੰਟਿਆਂ ’ਚ ਆਏ 2,288 ਨਵੇਂ ਮਾਮਲੇ, 10 ਮੌਤਾਂ
ਦੇਸ਼ ’ਚ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਲੈ ਕੇ ਥੋੜ੍ਹੀ ਰਾਹਤ ਦੀ ਖ਼ਬਰ ਹੈ। ਬੀਤੇ ਕੱਲ ਦੇ ਮੁਕਾਬਲੇ ਅੱਜ ਯਾਨੀ ਕਿ ਮੰਗਲਵਾਰ ਨੂੰ ਕੋਰੋਨਾ ਦੇ 2,288 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਉੱਥੇ ਹੀ 3,044 ਲੋਕ ਕੋਵਿਡ ਮੁਕਤ ਹੋਏ ਹਨ।

ਬੁੱਧ ਪੂਰਨਿਮਾ 'ਤੇ ਲੱਗਣ ਵਾਲਾ ਚੰਦਰ ਗ੍ਰਹਿਣ ਭਾਰਤ 'ਚ ਨਹੀਂ ਦੇਵੇਗਾ ਦਿਖਾਈ
ਸ਼੍ਰੀ ਪ੍ਰਾਚੀਨ ਗੁੱਗਾ ਮਾੜੀ ਸ਼ਿਵ ਮੰਦਰ ਦੇ ਪੁਜਾਰੀ ਪੰਡਿਤ ਦੇਸ਼ਰਾਜ ਸ਼ਾਸਤਰੀ ਨੇ ਦੱਸਿਆ ਕਿ ਸਾਲ 2022 ਦਾ ਪਹਿਲਾ ਚੰਦਰ ਗ੍ਰਹਿਣ ਵੈਸਾਖ ਪੂਰਨਿਮਾ ਭਾਵ ਬੁੱਧ ਪੂਰਨਿਮਾ ਨੂੰ ਲੱਗ ਰਿਹਾ ਹੈ। ਬੁੱਧ ਪੂਰਨਿਮਾ ਦੇ ਦਿਨ, ਲੋਕ ਪਵਿੱਤਰ ਨਦੀਆਂ ਵਿੱਚ ਇਸ਼ਨਾਨ ਕਰਦੇ ਹਨ ਅਤੇ ਪੂਜਾ-ਪਾਠ ਅਤੇ ਦਾਨ ਦਿੰਦੇ ਹਨ।


author

Mukesh

Content Editor

Related News