ਸਿਹਤ ਮੰਤਰੀ ਦੇ ਨਿਰਦੇਸ਼ਾਂ ’ਤੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ 'ਚ ਟੋਕਨ ਸਿਸਟਮ ਸ਼ੁਰੂ

Thursday, Sep 22, 2022 - 09:59 PM (IST)

ਸਿਹਤ ਮੰਤਰੀ ਦੇ ਨਿਰਦੇਸ਼ਾਂ ’ਤੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ 'ਚ ਟੋਕਨ ਸਿਸਟਮ ਸ਼ੁਰੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਇੱਛਾਵਾਂ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਨੂੰ ਈ-ਗਵਰਨੈਂਸ ਰਾਹੀਂ ਸੁਖਾਲੀਆਂ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਰੀਜ਼ਾਂ ਦੀ ਸਹੂਲਤ ਲਈ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ ਪਟਿਆਲਾ ਵਿੱਚ ਟੋਕਨ ਸਿਸਟਮ ਸ਼ੁਰੂ ਕੀਤਾ ਹੈ ਤਾਂ ਜੋ ਮਰੀਜ਼ ਬਿਨਾਂ ਲਾਈਨਾਂ 'ਚ ਲੱਗੇ ਸੁਖਾਲੇ ਢੰਗ ਨਾਲ ਇਲਾਜ ਕਰਵਾ ਸਕਣ।

ਇਹ ਵੀ ਪੜ੍ਹੋ : 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਵਿਰੁੱਧ ਕੇਸ ਦਰਜ

ਮਰੀਜ਼ਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਇਹ ਕੰਪਿਊਟਰਾਈਜ਼ਡ ਤਕਨੀਕ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਹੈ। ਸਿਹਤ ਮੰਤਰੀ ਨੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਹਾਲ ਹੀ 'ਚ ਕੀਤੇ ਦੌਰੇ ਦੌਰਾਨ ਇਹ ਪਾਇਆ ਸੀ ਕਿ ਬਜ਼ੁਰਗਾਂ ਅਤੇ ਹੋਰ ਮਰੀਜ਼ਾਂ ਨੂੰ ਪਰਚੀਆਂ ਲੈਣ ਲਈ ਲੰਮਾਂ ਸਮਾਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਟੋਕਨ ਸਿਸਟਮ ਸ਼ੁਰੂ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਲਾਈਨਾਂ 'ਚ ਨਾ ਖੜ੍ਹਨਾ ਪਵੇ ਅਤੇ ਉਹ ਆਪਣੀ ਵਾਰੀ ਅਨੁਸਾਰ ਆਸਾਨੀ ਨਾਲ ਦਵਾਈਆਂ ਲੈਣ ਸਕਣ। ਜ਼ਿਕਰਯੋਗ ਹੈ ਕਿ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ ਦੇ ਬਲਾਕ-ਏ ਦੀ ਓ.ਪੀ.ਡੀ. ਵਿੱਚ ਗਰਭਵਤੀ ਔਰਤਾਂ, ਬਜ਼ੁਰਗਾਂ, ਆਯੂਸ਼ਮਾਨ ਸਕੀਮ ਦੇ ਮਰੀਜ਼ਾਂ ਲਈ ਕੰਪਿਊਟਰਾਈਜ਼ਡ ਫਾਈਲਾਂ ਪਹਿਲਾਂ ਹੀ ਬਣਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਜਾਰੀ : ਹਰਪਾਲ ਚੀਮਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News