ਪੰਜਾਬ ਦੇ ਇਸ ਮਹਿੰਗੇ ਟੋਲ ਪਲਾਜ਼ਾ ''ਤੇ ਕਿਸਾਨਾਂ ਨੇ ਲਗਾ ਦਿੱਤਾ ਧਰਨਾ
Wednesday, Mar 05, 2025 - 05:56 PM (IST)

ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਬਰਨਾਲਾ-ਚੰਡੀਗੜ੍ਹ ਹਾਈਵੇਅ 'ਤੇ ਬੜਬਰ ਟੋਲ ਪਲਾਜ਼ਾ 'ਤੇ ਧਰਨਾ ਲਗਾ ਦਿੱਤਾ ਹੈ। ਜਥੇਬੰਦੀ ਦੇ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਪੁਲਸ ਵਲੋਂ ਹਿਰਾਸਤ ਵਿਚ ਲੈਣ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਐੱਸ. ਕੇ. ਐੱਮ ਦਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਐੱਸਕੇਐੱਮ ਕਈ ਲੋਕ ਅਜੇ ਵੀ ਪੁਲਸ ਹਿਰਾਸਤ ਵਿਚ ਨਹੀਂ ਹਨ ਅਤੇ ਅਗਲਾ ਫੈਸਲਾ ਲੈਣ ਲਈ ਜਲਦੀ ਹੀ ਇਕ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਇਜ਼ ਮੰਗਾਂ ਲਈ ਸ਼ਾਂਤੀਪੂਰਵਕ ਸੰਘਰਸ਼ ਕਰਨ ਦੀ ਆਗਿਆ ਦਿੱਤੀ ਜਾਵੇ।
ਇਹ ਵੀ ਪੜ੍ਹੋ : ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਇਸ ਮੌਕੇ 'ਤੇ ਬੋਲਦੇ ਹੋਏ ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਤੋਂ ਸ਼ਾਂਤੀਪੂਰਵਰਕ ਢੰਗ ਨਾਲ ਵਿਰੋਧ ਕਰਨ ਦਾ ਅਧਿਕਾਰ ਵੀ ਖੋਹ ਰਹੀ ਹੈ। ਕਿਸਾਨ ਚੰਡੀਗੜ੍ਹ ਵਿਚ ਤੋੜਫੋੜ ਕਰਨ ਨਹੀਂ, ਸਗੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਜਾ ਰਹੇ ਸਨ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਡੇਰੇ ਵੱਲੋਂ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e