ਬਰਨਾਲਾ ਟੋਲ ਪਲਾਜ਼ਾ ’ਤੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਵਿਚਾਲੇ ਝੜਪ, ਕਿਸਾਨ ਆਗੂ ਦੀ ਲੱਥੀ ਪੱਗ
Wednesday, Jan 05, 2022 - 06:29 PM (IST)
ਬਰਨਾਲਾ (ਪੁਨੀਤ ਮਾਨ) : ਬਰਨਾਲਾ ਦੇ ਕਸਬਾ ਮਹਿਲ ਕਲਾਂ ਦੇ ਟੌਲ ਪਲਾਜ਼ਾ ’ਤੇ ਦੋ ਕਿਸਾਨ ਜਥੇਬੰਦੀਆਂ ਵਿਚਾਲੇ ਟਕਰਾਅ ਹੋ ਗਿਆ। ਇਹ ਟਕਰਾਅ ਬੀ. ਕੇ. ਯੂ. ਡਕੌਦਾ ਅਤੇ ਬੀ. ਕੇ. ਯੂ. ਕਾਦੀਆਂ ਦੇ ਆਗੂਆਂ ਵਿਚਾਲੇ ਹੋਇਆ ਦੱਸਿਆ ਜਾ ਰਿਹਾ ਹੈ। ਦਰਅਸਲ ਦੋਵੇਂ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ’ਤੇ ਵੱਖ-ਵੱਖ ਧਰਨਾ ਚੱਲ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਡਕੌਦਾ 2 ਜਨਵਰੀ ਤੋਂ ਟੋਲ ਪਲਾਜ਼ਾ ’ਤੇ ਧਰਨਾ ਦੇ ਰਹੀ ਹੈ, ਇਸ ਦੌਰਾਨ ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਵੀ ਵੱਖਰੇ ਤੌਰ ’ਤੇ ਉਥੇ ਧਰਨੇ ’ਤੇ ਆ ਕੇ ਬੈਠ ਗਏ। ਇਸ ਦਰਮਿਆਨ ਦੋਵਾਂ ਧਿਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ, ਇਹ ਵਿਵਾਦ ਇੰਨਾ ਵੱਧ ਗਿਆ ਕਿ ਗੱਲ ਹੱਥੋਪਾਈ ਤੱਕ ਪਹੁੰਚ ਗਈ ਅਤੇ ਇਸ ਝੜਪ ਵਿਚ ਬੀ. ਕੇ. ਯੂ. ਡਕੌਦਾ ਦੇ ਆਗੂ ਦੀ ਪੱਗ ਵੀ ਉਤਰ ਗਈ।
ਇਹ ਵੀ ਪੜ੍ਹੋ : ਦਿੱਲੀ ਦਰਬਾਰ ਪੁੱਜੀ ਨਵਜੋਤ ਸਿੱਧੂ ਦੀ ਸ਼ਿਕਾਇਤ, ਰੰਧਾਵਾ ਸਮੇਤ ਚਾਰ ਮੰਤਰੀਆਂ ਨੇ ਖੋਲ੍ਹਿਆ ਮੋਰਚਾ
ਉਧਰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਚ ਬਚਾਅ ਕੀਤਾ। ਉਥੇ ਹੀ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਆਗੂਆਂ ਨੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ’ਤੇ -ਗਲੋਚ ਕਰਨ ਦੇ ਦੋਸ਼ ਲਗਾ ਕੇ ਪੁਲਸ ਨੂੰ ਸ਼ਿਕਾਇਤ ਵੀ ਕੀਤੀ ਹੈ। ਕਿਸਾਨ ਆਗੂਆਂ ਨੇ ਇਨਸਾਫ ਨਾ ਮਿਲਣ ਦੀ ਸੂਰਤ ’ਤੇ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ’ਚ ਵਧੀਆਂ ਸਖ਼ਤੀਆਂ, ਨਾਈਟ ਕਰਫਿਊ ਦਾ ਐਲਾਨ, ਸਕੂਲ-ਕਾਲਜ ਬੰਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?