ਪਟਿਆਲਾ ਦੇ ਟੋਲ ਪਲਾਜ਼ਾ ''ਤੇ ਅੱਧੀ ਰਾਤ ਨੂੰ ਪੈ ਗਿਆ ਭੜਥੂ, ਚੱਲੇ ਹਥਿਆਰ
Tuesday, Jun 10, 2025 - 05:46 PM (IST)

ਪਟਿਆਲਾ (ਕਵਲਜੀਤ) : ਪਟਿਆਲਾ ਦੇ ਧਰੇੜੀ ਜੱਟਾ ਟੋਲ ਪਲਾਜ਼ਾ 'ਤੇ ਗੁੰਡਾਗਰਦੀ ਦਾ ਨੰਗਾ-ਨਾਚ ਦੇਖਣ ਨੂੰ ਮਿਲਿਆ। ਜਿੱਥੇ ਸ਼ਰੇਆਮ ਕੰਪਿਊਟਰ ਆਪਰੇਟਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਗੁੰਡਾਗਰਦੀ ਦੀ ਸਾਰੀ ਘਟਨਾ ਟੋਲ ਪਲਾਜ਼ਾ ਉੱਪਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬਹਾਦਰਗੜ੍ਹ ਥਾਣਾ ਦੀ ਪੁਲਸ ਮੌਕੇ "ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ
ਘਟਨਾ ਬੀਤੀ ਰਾਤ ਤਕਰੀਬਨ 12 ਵਜੇ ਦੀ ਹੈ, ਜਦੋਂ ਪੀੜਤ ਗੁਰਪ੍ਰੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਉੱਪਰ ਆਇਆ ਅਤੇ ਟੋਲ ਪਲਾਜ਼ਾ 'ਤੇ ਆਪਣੇ ਕੰਪਿਊਟਰ 'ਤੇ ਕੰਮ ਕਰਦਾ ਰਿਹਾ। ਇਸ ਦੌਰਾਨ 14 ਤੋਂ 15 ਹਮਲਾਵਰ ਆਏ ਜਿਨ੍ਹਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ ਅਤੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਸਨ। ਹਮਲਾਵਰਾਂ ਨੇ ਆਉਂਦੇ ਹੀ ਗੁਰਪ੍ਰੀਤ ਸਿੰਘ ਨੂੰ ਬੂਥ ਵਿਚੋਂ ਬਾਹਰ ਕੱਢ ਲਿਆ ਅਤੇ ਉਸ ਉਪਰ ਹਮਲਾ ਕਰ ਦਿੱਤਾ। ਵਾਰਦਾਤ ਵਿਚ ਗੰਭੀਰ ਜ਼ਖਮੀ ਹੋਏ ਗੁਰਪ੍ਰੀਤ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੀੜਤ ਨੇ ਦੱਸਿਆ ਕਿ ਪਹਿਲਾਂ ਤਾਂ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ ਪਰ ਹੁਣ ਮੇਰੀ ਸ਼ਿਕਾਇਤ ਦਰਜ ਕੀਤੀ ਗਈ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਮੰਤਰੀ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e