ਖਰੜ-ਮੋਰਿੰਡਾ ਹਾਈਵੇ ''ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

Tuesday, Jul 14, 2026 - 02:14 PM (IST)

ਖਰੜ-ਮੋਰਿੰਡਾ ਹਾਈਵੇ ''ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

ਖਰੜ (ਅਮਰਦੀਪ ਸਿੰਘ ਸੈਣੀ) : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵੱਲੋਂ ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ਵਿਚ ਖਰੜ-ਮੋਰਿੰਡਾ ਰੋਡ ਸਥਿਤ ਮਾਮੂਪੁਰ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਗਿਆ ਅਤੇ ਟੋਲ ਨੂੰ ਆਮ ਲੋਕਾਂ ਲਈ ਮੁਫ਼ਤ ਕਰਵਾ ਦਿੱਤਾ ਗਿਆ। ਕਿਸਾਨ ਆਗੂਆਂ ਦੀ ਅਗਵਾਈ ਹੇਠ ਸਵੇਰੇ ਕਰੀਬ 10 ਵਜੇ ਤੋਂ ਟੋਲ ਪਲਾਜ਼ਾ ਨੂੰ ਮੁਫ਼ਤ ਕਰ ਦਿੱਤਾ ਗਿਆ, ਜਿਸ ਕਾਰਨ ਵਾਹਨ ਚਾਲਕਾਂ ਨੇ ਬਿਨਾਂ ਟੋਲ ਟੈਕਸ ਅਦਾ ਕੀਤੇ ਆਪਣਾ ਸਫ਼ਰ ਜਾਰੀ ਰੱਖਿਆ। ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਟ੍ਰੇਡ ਡੀਲ ਦਾ ਵਿਰੋਧ ਕੀਤਾ।  ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਗਿਆਨ ਸਿੰਘ ਧੜਾਕ ਅਤੇ ਬਲਾਕ ਪ੍ਰਧਾਨ ਸੁਰਮੁਖ ਸਿੰਘ ਛੱਜੂ ਮਾਜਰਾ ਨੇ ਕਿਹਾ ਕਿ ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ਲਈ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਖੇਤੀ ਉਤਪਾਦਾਂ ਨੂੰ ਖੁੱਲ੍ਹੀ ਛੋਟ ਮਿਲਣ ਨਾਲ ਦੇਸ਼ ਦੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਉਚਿਤ ਭਾਅ ਨਹੀਂ ਮਿਲਣਗੇ ਅਤੇ ਖੇਤੀ ਖੇਤਰ ਹੋਰ ਸੰਕਟ ਵਿਚ ਫਸੇਗਾ।

ਇਹ ਵੀ ਪੜ੍ਹੋ : ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ਅਨੁਸਾਰ ਦੇਸ਼ ਭਰ ਵਿਚ ਟੋਲ ਪਲਾਜ਼ਿਆਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਨੂੰ ਕਿਸਾਨ ਵਿਰੋਧੀ ਨੀਤੀਆਂ ਤੋਂ ਪਿੱਛੇ ਹਟਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਅਤੇ ਯੂਨੀਅਨ ਦੇ ਅਹੁਦੇਦਾਰ ਮੌਜੂਦ ਰਹੇ। ਪੁਲਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ। 

ਇਹ ਵੀ ਪੜ੍ਹੋ : ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News