ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰਿਆ ਭਿਆਨਕ ਹਾਦਸਾ, ਦੋ ਬੱਚਿਆਂ ਦੇ ਸਿਰੋਂ ਉੱਠਿਆ ਪਿਤਾ ਦਾ ਹੱਥ
Tuesday, Mar 29, 2022 - 06:20 PM (IST)
![ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰਿਆ ਭਿਆਨਕ ਹਾਦਸਾ, ਦੋ ਬੱਚਿਆਂ ਦੇ ਸਿਰੋਂ ਉੱਠਿਆ ਪਿਤਾ ਦਾ ਹੱਥ](https://static.jagbani.com/multimedia/2022_3image_13_59_316321175accidenttanda.jpg)
ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਜਲੰਧਰ ਪਠਾਨਕੋਟ ਹਾਈਵੇ ’ਤੇ ਸਥਿਤ ਚੌਲਾਂਗ ਟੋਲ ਪਲਾਜ਼ਾ ਨੇੜੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਸਟੀਫਨ ਪੁੱਤਰ ਜਾਰਜ ਵਾਸੀ ਰਾਂਵਾ (ਖੁੱਡਾ) ਦੀ ਸੜਕ ਕਿਨਾਰੇ ਲਾਪਰਵਾਹੀ ਨਾਲ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਟੀਫਨ ਦੋ ਬੱਚਿਆਂ ਦਾ ਪਿਤਾ ਸੀ ਅਤੇ ਟ੍ਰਿਨਟੀ ਕਾਲਜ ਜਲੰਧਰ ਵਿਖੇ ਵੈਨ ਚਲਾਉਂਦਾ ਸੀ ਅਤੇ ਆਪਣੀ ਡਿਊਟੀ ਖਤਮ ਕਰਕੇ ਘਰ ਪਰਤ ਰਿਹਾ ਸੀ।
ਇਹ ਵੀ ਪੜ੍ਹੋ : ਨਵਾਂਸ਼ਹਿਰ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, 18 ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
ਉਧਰ ਟਾਂਡਾ ਪੁਲਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਏ.ਐੱਸ.ਆਈ.ਮਨਿੰਦਰ ਕੌਰ ਜਾਂਚ ਵਿਚ ਜੁਟੀ ਹੋਈ ਹੈ। ਪੁਲਸ ਮੁਤਾਬਕ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਸ ਲਾਈਨ ’ਚ ਤਾਇਨਾਤ ਏ. ਐੱਸ.ਆਈ. ਦੀ ਤਿੰਨ ਗੋਲ਼ੀਆਂ ਲੱਗਣ ਕਾਰਣ ਮੌਤ