Big Breaking: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋ ਗਿਆ Free
Monday, Jan 26, 2026 - 12:52 PM (IST)
ਲੁਧਿਆਣਾ (ਅਨਿਲ): ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੋਆਬਾ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਅੱਜ ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਗਾ ਕੇ ਟੋਲ ਫ਼ਰੀ ਕਰ ਦਿੱਤਾ ਗਿਆ ਹੈ। ਟੋਲ ਪਲਾਜ਼ਾ 'ਤੇ ਧਰਨਾ ਲਗਾਉਣ ਤੋਂ ਬਾਅਦ ਟੋਲ ਨੂੰ ਪੂਰੀ ਤਰ੍ਹਾਂ ਫ਼ਰੀ ਕਰ ਦਿੱਤਾ ਗਿਆ ਹੈ ਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਫ਼ੀਸ ਵਸੂਲਣ ਨਹੀਂ ਦਿੱਤੀ ਜਾ ਰਹੀ।

ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਯੂਥ ਕਾਂਗਰਸ ਪੰਜਾਬ ਦੇ ਕੋਆਰਡੀਨੇਟਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਤੇ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਆਦਿ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਟੋਲ ਪਲਾਜ਼ਾ 'ਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਸਸਰਾਲੀ ਕਾਲੋਨੀ ਦੇ ਬੰਨ੍ਹ ਦਾ ਨਿਰਮਾਣ ਨਾ ਕਰਵਾਉਣ ਅਤੇ ਰਾਹੋਂ ਰੋਡ ਦਾ ਨਿਰਮਾਣ ਸ਼ੁਰੂ ਨਾ ਕਰਨ ਦੇ ਵਿਰੋਧ ਵਿਚ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਸਸਰਾਲੀ ਕਾਲੋਨੀ ਦਾ ਬੰਨ੍ਹ ਟੁੱਟਿਆ ਹੋਇਆ ਹੈ, ਪਰ ਪੰਜਾਬ ਸਰਕਾਰ ਆਪਣੀਆਂ ਅੱਖਾਂ ਬੰਦ ਕਰ ਕੇ ਬੈਠੀ ਹੋਈ ਹੈ।
