15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! ''ਪੰਜਾਬ ਬੰਦ'' ਦੇ ਸੱਦੇ ਨੂੰ ਲੈ ਕੇ ਯੂਨੀਅਨ ਦਾ ਵੱਡਾ ਐਲਾਨ
Wednesday, Oct 14, 2026 - 08:36 PM (IST)
ਲੁਧਿਆਣਾ (ਅਨਿਲ, ਸ਼ਿਵਮ): ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲ਼ੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਵਿਰੋਧ ਵਿਚ ਟੋਲ ਪਲਾਜ਼ਾ ਵਰਕਰ ਯੂਨੀਅਨ ਵੱਲੋਂ 15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫ੍ਰੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਦੱਸਿਆ ਕਿ 15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫ੍ਰੀ ਰੱਖੇ ਜਾਣਗੇ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਫੀਸ ਵਸੂਲ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਭਰ ਦੇ ਟੋਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।
ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ, ਤਾਂ ਜੋ ਮਾਮਲੇ ਦੀ ਨਿਰਪੱਖ ਜਾਂਚ ਹੋ ਸਕੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਪ੍ਰਧਾਨ ਲਾਡੀ ਨੇ ਦੱਸਿਆ ਕਿ 15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਯੂਨੀਅਨ ਦੇ ਵਰਕਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਉਣਗੇ। ਉਨ੍ਹਾਂ ਕਿਹਾ ਕਿ ਯੂਨੀਅਨ ਇਸ ਮਾਮਲੇ ਵਿਚ ਇਨਸਾਫ਼ ਮਿਲਣ ਤੱਕ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
