ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਣਗੇ FREE! ਹੋ ਗਿਆ ਵੱਡਾ ਐਲਾਨ
Monday, May 04, 2026 - 09:52 AM (IST)
ਚੰਡੀਗੜ੍ਹ (ਮਨਪ੍ਰੀਤ) : ਆਜ਼ਾਦ ਕਿਸਾਨ ਮੋਰਚਾ (ਏ. ਕੇ. ਐੱਮ.) ਪੰਜਾਬ ਵੱਲੋਂ ਕਿਸਾਨੀ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 4 ਮਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਜੱਥੇਬੰਦੀ ਨੇ ਆਪਣਾ ਫ਼ੈਸਲਾ ਬਦਲ ਲਿਆ ਹੈ। 16 ਕਿਸਾਨ ਜੱਥੇਬੰਦੀਆਂ ’ਤੇ ਆਧਾਰਿਤ ਆਜ਼ਾਦ ਕਿਸਾਨ ਮੋਰਚਾ ਪੰਜਾਬ ਹੁਣ 4 ਮਈ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ੇ ਅਣਮਿੱਥੇ ਸਮੇਂ ਲਈ ਬੰਦ ਕਰਨ ਦੀ ਬਜਾਏ ਸਿਰਫ਼ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ 3 ਘੰਟੇ ਹੀ ਟੋਲ ਪਲਾਜ਼ੇ ਫਰੀ ਕਰੇਗਾ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗੀ ਰਾਹਤ
ਏ. ਕੇ. ਐੱਮ. ਪੰਜਾਬ ਦੇ ਆਗੂ ਸੁੱਖ ਗਿੱਲ ਮੋਗਾ ਨੇ ਦੱਸਿਆ ਕਿ ਗਵਰਨਰ ਹਾਊਸ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਅਹਿਮ ਮੀਟਿੰਗ ਦਾ ਸੱਦਾ ਮਿਲਿਆ ਹੈ। 4 ਮਈ ਸ਼ਾਮ 6:15 ਵਜੇ ਗਵਰਨਰ ਹਾਊਸ ਚੰਡੀਗੜ੍ਹ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਹੋਵੇਗੀ। ਇਸ ਮੀਟਿੰਗ ’ਚ ਏ. ਕੇ. ਐੱਮ. ਪੰਜਾਬ ਦਾ ਵਫ਼ਦ ਸ਼ਾਮਲ ਹੋਵੇਗਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਗੱਲਬਾਤ ਕਰੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
ਇਸ ਤੋਂ ਪਹਿਲਾਂ ਜੱਥੇਬੰਦੀ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੂਬੇ ਭਰ ਦੇ ਟੋਲ ਪਲਾਜ਼ਿਆਂ ਨੂੰ ਪੱਕੇ ਤੌਰ ’ਤੇ ਜਾਮ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ, ਜਿਸ ਨਾਲ ਆਮ ਆਵਾਜਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਸੀ ਪਰ ਹੁਣ ਪ੍ਰਸ਼ਾਸਨ ਵੱਲੋਂ ਗੱਲਬਾਤ ਦਾ ਰਸਤਾ ਖੋਲ੍ਹਣ ਨਾਲ ਟੋਲ ਪਲਾਜ਼ਿਆਂ ’ਤੇ ਪੂਰਨ ਜਾਮ ਨਹੀਂ ਲੱਗੇਗਾ ਤੇ ਆਮ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
