ਪੰਜਾਬ ''ਚ ਅੱਜ ਟੋਲ ਪਲਾਜ਼ੇ ਰਹਿਣਗੇ ਫਰੀ, ਵਾਹਨ ਚਾਲਕਾਂ ਤੋਂ ਨਹੀਂ ਵਸੂਲਣ ਦਿੱਤਾ ਜਾਵੇਗਾ ਟੋਲ

Monday, Jan 12, 2026 - 10:22 AM (IST)

ਪੰਜਾਬ ''ਚ ਅੱਜ ਟੋਲ ਪਲਾਜ਼ੇ ਰਹਿਣਗੇ ਫਰੀ, ਵਾਹਨ ਚਾਲਕਾਂ ਤੋਂ ਨਹੀਂ ਵਸੂਲਣ ਦਿੱਤਾ ਜਾਵੇਗਾ ਟੋਲ

ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ, ਅਨਿਲ) : ਪੰਜਾਬ 'ਚ ਅੱਜ ਚਾਰ ਘੰਟਿਆਂ ਲਈ ਟੋਲ ਪਲਾਜ਼ਿਆਂ ਨੂੰ ਫਰੀ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਕੌਮੀ ਇਨਸਾਫ਼ ਮੋਰਚੇ ਵਲੋਂ ਅੱਜ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਟੋਲ ਪਲਾਜ਼ੇ ਫ਼ਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਲਾਡੋਵਾਲ ਟੋਲ ਪਲਾਜ਼ੇ 'ਤੇ ਵੀ ਧਰਨਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਨਾਲ ਹੀ ਲਿਆ ਗਿਆ ਵੱਡਾ ਫ਼ੈਸਲਾ

ਦਰਅਸਲ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਵਲੋਂ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ 11 ਵਜੇ ਤੋਂ 3 ਵਜੇ ਤੱਕ ਲਾਡੋਵਾਲ ਟੋਲ ਪਲਾਜ਼ਾ ਵਿਖੇ ਧਰਨਾ ਲਾਇਆ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚੇ ਦਾ ਕਹਿਣਾ ਹੈ ਕਿ ਧਰਨੇ ਦੌਰਾਨ ਟੋਲ ਪਲਾਜ਼ਾ 'ਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਵਸੂਲ ਨਹੀਂ ਕਰਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਆਤਿਸ਼ੀ ਵੀਡੀਓ ਮਾਮਲੇ 'ਚ ਸੁਨੀਲ ਜਾਖੜ ਨੇ ਫੋਰੈਂਸਿਕ ਜਾਂਚ 'ਤੇ ਚੁੱਕੇ ਸਵਾਲ (ਵੀਡੀਓ)

ਮੋਰਚੇ ਦੇ ਮੈਂਬਰਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਅੱਜ ਕੌਮੀ ਇਨਸਾਫ਼ ਮੋਰਚੇ ਅਤੇ ਉਨ੍ਹਾਂ ਦੇ ਸਹਿਯੋਗੀ ਮੈਂਬਰਾਂ ਵਲੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ 'ਤੇ ਧਰਨੇ ਲਾਏ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News