ਸ਼ਹੀਦ ਕਿਸਾਨਾਂ ਬਾਰੇ ਤੋਮਰ ਨੇ ਸੰਸਦ ਦੇ ਪਵਿੱਤਰ ਸਦਨ ’ਚ ਕੁਫਰ ਤੋਲਿਆ : ਲੱਖੋਵਾਲ

Monday, Jul 26, 2021 - 12:12 AM (IST)

ਜਲੰਧਰ(ਮਹੇਸ਼)- ਭਾਰਤੀ ਕਿਸਾਨ ਯੂਨੀਅਨ ਨੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਪਿਛਲੇ 8 ਮਹੀਨਿਆਂ ਤੋਂ ਚਲੇ ਆ ਰਹੇ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਕਿਸੇ ਵੀ ਕਿਸਾਨ ਦੇ ਸ਼ਹੀਦ ਹੋਣ ਤੋਂ ਮੁਨਕਰ ਹੋਣ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਹੈ ਕਿ ਕੇਂਦਰੀ ਮੰਤਰੀ ਨੇ ਇਸ ਸਬੰਧੀ ਲੋਕ ਸਭਾ ਵਿਚ ਸ਼ਰੇਆਮ ਕੁਫਰ ਤੋਲ ਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ।

ਇਹ ਵੀ ਪੜ੍ਹੋ- ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਕੀਤਾ ਸਸਪੈਂਡ (ਵੀਡੀਓ)

ਇੱਥੋਂ ਜਾਰੀ ਇਕ ਬਿਆਨ ਵਿ6ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਭਾਜਪਾ ਦੀ ਅਗਵਾਈ ਹੇਠਲੀ ਮੋਦੀ ਵਜ਼ਾਰਤ ਦੇ ਇਸ ਵਜ਼ੀਰ ਨੂੰ ਦੁਨੀਆ ਦਾ ਸਭ ਤੋਂ ਵੱਡਾ ਝੂਠਾ ਵਿਅਕਤੀ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ ਆਦਿ ਵਰਗੇ ਸੂਬੇ ਦੀ ਪੁਲਸ ਦੇ ਰਿਕਾਰਡ ਵਿਚ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਵੱਖ-ਵੱਖ ਤਰ੍ਹਾਂ ਹੋਈਆਂ ਮੌਤਾਂ ਅਤੇ ਖ਼ੁਦਕੁਸ਼ੀਆਂ ਦਰਜ ਹਨ ਤੇ ਪੰਜਾਬ ਸਰਕਾਰ 200 ਤੋਂ ਵੱਧ ਫੌਤ ਹੋਏ ਕਿਸਾਨਾਂ ਨੂੰ ਮੁਆਵਜ਼ਾ ਵੀ ਦੇ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਭਾਜਪਾ ਦੇ ਮੰਤਰੀ ਵੱਲੋਂ ਕਿਸਾਨਾਂ ਦੀਆਂ ਮੌਤਾਂ ਹੋਣ ਤੋਂ ਮੁਨਕਰ ਹੋਣਾ ਦਰਸਾਉਂਦਾ ਹੈ ਕਿ ਭਾਜਪਾ ਸਰਕਾਰ ਕਿਸਾਨਾਂ ਅਤੇ ਦੇਸ਼ ਵਾਸੀਆਂ ਦੇ ਮਨੁੱਖੀ ਅਧਿਕਾਰਾਂ ਪ੍ਰਤੀ ਕਿੰਨੀ ਕੁ ਸੰਵੇਦਨਸ਼ੀਲ ਹੈ।

ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਤੇ ਕਿਸਾਨ ਸੰਸਦ ਨਹੀਂ, ਖੇਤੀ ਕਾਨੂੰਨ ਹਨ ਬੇਤੁਕੇ : ਭਗਵੰਤ ਮਾਨ

ਲੱਖੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਹੈ ਕਿ ਜੇਕਰ ਉਹ ਕਿਸਾਨ ਹਿਤੈਸ਼ੀ ਹਨ ਤਾਂ ਤੁਰੰਤ ਖ਼ੁਦ ਜਾਂ ਆਪਣੇ ਕਿਸੇ ਵਜ਼ੀਰ ਜਾਂ ਸਰਕਾਰੀ ਅਧਿਕਾਰੀ ਨੂੰ ਦਿੱਲੀ ਭੇਜ ਕੇ ਕੇਂਦਰੀ ਖੇਤੀ ਮੰਤਰੀ ਨੂੰ ਪੰਜਾਬ ਦੇ ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ਦੇ ਅੰਕੜੇ ਪੇਸ਼ ਕਰਨ ਤਾਂ ਜੋ ਕੇਂਦਰ ਦੀ ਅੰਨ੍ਹੀ-ਬੋਲ਼ੀ ਸਰਕਾਰ ਦੇ ਕੰਨ ਖੋਲ੍ਹੇ ਜਾ ਸਕਣ।

ਲੱਖੋਵਾਲ ਨੇ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਸਮੂਹ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਅਤੇ ਰਾਜ ਸਭਾ ਵਿਚ ਅਜਿਹੇ ਕੋਰਾ ਝੂਠ ਬੋਲਣ ਵਾਲੇ ਭਾਜਪਾਈ ਮੰਤਰੀ ਵਿਰੁੱਧ ਮਰਿਆਦਾ ਮਤਾ ਪੇਸ਼ ਕਰ ਕੇ ਜੁਮਲਿਆਂ ਰਾਹੀਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਛਲਾਵੇ ਦਿਖਾਉਣ ਵਾਲੀ ਨਿਕੰਮੀ ਸਰਕਾਰ ਦੀ ਪੋਲ ਖੋਲ੍ਹਣ।


Bharat Thapa

Content Editor

Related News